To view a copy of the CC BY-SA 4.0 license visit
http://creativecommons.org/licenses/by-sa/4.0/
Notices:
You do not have to comply with the license for elements of the material in
the public domain or where your use is permitted by an applicable
exception or limitation.
No warranties are given. The license may not give you all of the
permissions necessary for your intended use. For example, other rights
such as publicity, privacy, or moral rights may limit how you use the
material.
ਪਤਰਸ ਦੀ ਪਹਿਲੀ ਪੱਤ੍ਰੀ
1ਨਮਸਕਾਰ
1ਪਤਰਸ, ਯਿਸੂ ਮਸੀਹ ਦੇ ਰਸੂਲ ਵੱਲੋਂ ਉਹਨਾਂ ਪਰਦੇਸੀਆਂ ਨੂੰ ਜਿਹੜੇ ਪੰਤੁਸ, ਗਲਾਤਿਯਾ, ਕੱਪਦੁਕਿਯਾ, ਆਸਿਯਾ ਅਤੇ ਬਿਥੁਨੀਯਾ ਦੇ ਇਲਾਕਿਆਂ ਵਿੱਚ ਫ਼ੈਲੇ ਹੋਏ ਹਨ ।2ਜਿਹੜੇ ਪਹਿਲਾਂ ਤੋਂ ਹੀ ਪਿਤਾ ਪਰਮੇਸ਼ੁਰ ਦੇ ਗਿਆਨ ਅਨੁਸਾਰ ਆਤਮਾ ਤੋਂ ਪਵਿੱਤਰ ਹੋਣ ਦੇ ਲਈ ਚੁਣੇ ਗਏ ਕਿ ਆਗਿਆਕਰ ਹੋਣ ਅਤੇ ਯਿਸੂ ਮਸੀਹ ਦਾ ਲਹੂ ਉਹਨਾਂ ਉੱਤੇ ਛਿੜਕਿਆ ਜਾਵੇ । ਤੁਹਾਡੇ ਉੱਤੇ ਕਿਰਪਾ ਅਤੇ ਸ਼ਾਂਤੀ ਵੱਧਦੀ ਜਾਵੇ ।ਇੱਕ ਜੀਵਤ ਆਸ਼ਾ
3ਧੰਨ ਹੈ ਸਾਡੇ ਪ੍ਰਭੂ ਯਿਸੂ ਮਸੀਹ ਦਾ ਪਰਮੇਸ਼ੁਰ ਅਤੇ ਪਿਤਾ ਜਿਸ ਨੇ ਆਪਣੀ ਵਧੇਰੇ ਦਯਾ ਦੇ ਅਨੁਸਾਰ ਯਿਸੂ ਮਸੀਹ ਦੇ ਮੁਰਦਿਆਂ ਵਿੱਚੋਂ ਜੀ ਉੱਠਣ ਦੇ ਕਾਰਨ ਸਾਨੂੰ ਜੀਵਨ ਦੀ ਆਸ ਲਈ ਨਵਾਂ ਜਨਮ ਦਿੱਤਾ ।4ਅਰਥਾਤ ਉਹ ਅਵਿਨਾਸ਼ੀ, ਨਿਰਮਲ ਅਤੇ ਨਾ ਮੁਰਝਾਉਣ ਵਾਲੇ ਅਧਿਕਾਰ ਲਈ ਜੋ ਸਵਰਗ ਵਿੱਚ ਤੁਹਾਡੇ ਲਈ ਰੱਖਿਆ ਹੋਇਆ ਹੈ ।5ਤੁਸੀਂ ਵਿਸ਼ਵਾਸ ਦੇ ਰਾਹੀਂ ਪਰਮੇਸ਼ੁਰ ਦੀ ਸਮਰੱਥਾ ਨਾਲ ਉਸ ਮੁਕਤੀ ਲਈ ਬਚਾਏ ਰਹਿੰਦੇ ਹੋ, ਜੋ ਅੰਤ ਦੇ ਸਮੇਂ ਪ੍ਰਗਟ ਹੋਣ ਵਾਲੀ ਹੈ6ਇਹ ਦੇ ਵਿੱਚ ਤੁਸੀਂ ਵੱਡਾ ਅਨੰਦ ਕਰਦੇ ਹੋ, ਭਾਵੇਂ ਹੁਣ ਕੁੱਝ ਸਮੇਂ ਲਈ ਭਾਂਤ-ਭਾਂਤ ਦੇ ਪਰਤਾਵੇ ਨਾਲ ਦੁੱਖੀ ਹੋਏ ਹੋ ।7ਤਾਂ ਜੋ ਤੁਹਾਡਾ ਪਰਖਿਆ ਹੋਇਆ ਵਿਸ਼ਵਾਸ ਅੱਗ ਵਿੱਚ ਤਾਏ ਹੋਏ ਨਾਸਵਾਨ ਸੋਨੇ ਨਾਲੋਂ ਅੱਤ ਭਾਰੇ ਮੁੱਲ ਦਾ ਹੈ ਅਤੇ ਪਰਖਿਆ ਹੋਇਆ ਵਿਸ਼ਵਾਸ ਯਿਸੂ ਮਸੀਹ ਦੇ ਪ੍ਰਗਟ ਹੋਣ ਦੇ ਸਮੇਂ ਉਸਤਤ, ਮਹਿਮਾ ਅਤੇ ਆਦਰ ਦੇ ਯੋਗ ਨਿੱਕਲੇ ।8ਜਿਸ ਦੇ ਨਾਲ ਤੁਸੀਂ ਬਿਨ੍ਹਾਂ ਵੇਖੇ ਪਿਆਰ ਰੱਖਦੇ ਹੋ ਅਤੇ ਭਾਵੇਂ ਹੁਣ ਉਹ ਨੂੰ ਨਹੀਂ ਵੇਖਦੇ ਤਾਂ ਵੀ ਉਸ ਵਿਸ਼ਵਾਸ ਦੇ ਕਾਰਨ ਬਹੁਤ ਅਨੰਦ ਕਰਦੇ ਹੋ ਜੋ ਵਰਨਣ ਤੋਂ ਬਾਹਰ ਅਤੇ ਤੇਜ ਨਾਲ ਭਰਪੂਰ ਹੈ ।9ਅਤੇ ਆਪਣੇ ਵਿਸ਼ਵਾਸ ਦਾ ਫਲ ਅਰਥਾਤ ਆਪਣੀ ਜਾਨ ਦੀ ਮੁਕਤੀ ਪ੍ਰਾਪਤ ਕਰਦੇ ਹੋ ।10ਇਸੇ ਮੁਕਤੀ ਦੇ ਬਾਰੇ ਉਹਨਾਂ ਨਬੀਆਂ ਨੇ ਵੱਡੀ ਭਾਲ ਅਤੇ ਖੋਜ ਵਿਚਾਰ ਕੀਤੀ, ਜਿਹਨਾਂ ਉਸ ਕਿਰਪਾ ਦੇ ਬਾਰੇ ਜੋ ਤੁਹਾਡੇ ਉੱਤੇ ਹੋਣ ਵਾਲੀ ਸੀ ਭਵਿੱਖਬਾਣੀ ਕੀਤੀ ।11ਅਤੇ ਉਹ ਇਹ ਖੋਜ ਵਿਚਾਰ ਕਰਦੇ ਸਨ ਕਿ ਮਸੀਹ ਦਾ ਆਤਮਾ ਜਿਹੜਾ ਉਹਨਾਂ ਵਿੱਚ ਸੀ, ਜਦ ਮਸੀਹ ਦੇ ਦੁੱਖਾਂ ਦੇ ਅਤੇ ਉਹਨਾਂ ਦੇ ਬਾਅਦ ਦੀ ਮਹਿਮਾ ਦੇ ਬਾਰੇ ਪਹਿਲਾਂ ਹੀ ਗਵਾਹੀ ਦਿੰਦਾ ਸੀ, ਤਦ ਉਹ ਕਿਹੜੇ ਅਥਵਾ ਕਿਹੋ ਜਿਹੇ ਸਮੇਂ ਦੇ ਬਾਰੇ ਦੱਸਦਾ ਸੀ ।12ਸੋ ਉਹਨਾਂ ਉੱਤੇ ਇਹ ਪ੍ਰਗਟ ਕੀਤਾ ਗਿਆ ਕਿ ਉਹ ਆਪਣੀਂ ਨਹੀਂ ਸਗੋਂ ਤੁਹਾਡੀ ਸੇਵਾ ਲਈ ਉਹ ਗੱਲਾਂ ਆਖਦੇ ਸਨ, ਜਿਹਨਾਂ ਦੀ ਖ਼ਬਰ ਹੁਣ ਤੁਹਾਨੂੰ ਉਹਨਾਂ ਤੋਂ ਮਿਲੀ ਜਿਹਨਾਂ ਸਵਰਗ ਤੋਂ ਭੇਜੇ ਗਏ ਪਵਿੱਤਰ ਆਤਮਾ ਨਾਲ ਤੁਹਾਨੂੰ ਖੁਸ਼ਖਬਰੀ ਸੁਣਾਈ ਅਤੇ ਸਵਰਗ ਦੂਤ ਵੱਡੀ ਇੱਛਾ ਨਾਲ ਇਹਨਾਂ ਗੱਲਾਂ ਦਾ ਪਤਾ ਕਰਨਾ ਚਾਹੁੰਦੇ ਹਨ ।ਪਵਿੱਤਰ ਜੀਵ ਜੀਉਣ ਲਈ ਬੁਲਾਹਟ
13ਇਸ ਲਈ ਤੁਸੀਂ ਆਪਣੀ ਬੁੱਧੀ ਨਾਲ ਲੱਕ ਬੰਨ ਕੇ ਸੁਚੇਤ ਰਹੋ ਅਤੇ ਉਸ ਕਿਰਪਾ ਦੀ ਪੂਰੀ ਆਸ ਰੱਖੋ ਜਿਹੜੀ ਯਿਸੂ ਮਸੀਹ ਦੇ ਪਰਗਟ ਹੋਣ ਦੇ ਸਮੇਂ ਤੁਹਾਡੇ ਉੱਤੇ ਹੋਣ ਵਾਲੀ ਹੈ ।14ਅਤੇ ਆਗਿਆਕਾਰ ਬੱਚਿਆਂ ਵਾਂਗੂੰ ਆਪਣੀ ਅਗਿਆਨਤਾ ਦੇ ਪਹਿਲੇ ਸਮੇਂ ਦੀਆਂ ਕਾਮਨਾਂ ਦੇ ਸਰੂਪ ਜਿਹੇ ਨਾ ਬਣੋ ।15ਸਗੋਂ ਜਿਵੇਂ ਤੁਹਾਡਾ ਸੱਦਣ ਵਾਲਾ ਪਵਿੱਤਰ ਹੈ, ਤੁਸੀਂ ਆਪ ਵੀ ਉਸੇ ਤਰ੍ਹਾਂ ਆਪਣੀ ਸਾਰੀ ਚਾਲ ਵਿੱਚ ਪਵਿੱਤਰ ਬਣੋ ।16ਕਿਉਂ ਜੋ ਇਹ ਲਿਖਿਆ ਹੋਇਆ ਹੈ; “ਤੁਸੀਂ ਪਵਿੱਤਰ ਬਣੋ ਕਿਉਂਕਿ ਮੈਂ ਪਵਿੱਤਰ ਹਾਂ ।”17ਜੇ ਤੁਸੀਂ ਪਿਤਾ ਕਰਕੇ ਉਹ ਦੀ ਦੁਹਾਈ ਦਿੰਦੇ ਹੋ ਜਿਹੜਾ ਹਰੇਕ ਦੇ ਕੰਮ ਦੇ ਅਨੁਸਾਰ ਬਿਨ੍ਹਾਂ ਪੱਖਪਾਤ ਨਿਆਂ ਕਰਦਾ ਹੈ, ਤਾਂ ਆਪਣੀ ਮੁਸਾਫ਼ਰੀ ਦਾ ਸਮਾਂ ਡਰ ਨਾਲ ਬਤੀਤ ਕਰੋ ।18ਕਿਉਂ ਜੋ ਤੁਸੀਂ ਜਾਣਦੇ ਹੋ ਕਿ ਤੁਸੀਂ ਜੋ ਆਪਣੇ ਨਿਕੰਮੇ ਚਾਲ-ਚਲਣ ਤੋਂ ਛੁਟਕਾਰਾ ਪਾਇਆ ਜਿਹੜਾ ਤੁਹਾਡੇ ਵੱਡਿਆਂ ਤੋਂ ਚੱਲਿਆ ਆਉਂਦਾ ਸੀ, ਸੋ ਨਾਸਵਾਨ ਵਸਤਾਂ ਅਰਥਾਤ ਚਾਂਦੀ-ਸੋਨੇ ਨਾਲ ਨਹੀਂ ।19ਸਗੋਂ ਮਸੀਹ ਦੇ ਬਹੁਮੁੱਲੇ ਲਹੂ ਨਾਲ ਪਾਇਆ ਜਿਹੜਾ ਬੇਦਾਗ ਲੇਲੇ ਦੇ ਨਿਆਈਂ ਸੀ ।20ਉਹ ਤਾਂ ਜਗਤ ਦੀ ਨੀਂਹ ਰੱਖਣ ਤੋਂ ਪਹਿਲਾਂ ਹੀ ਠਹਿਰਾਇਆ ਗਿਆ ਸੀ ਪਰ ਸਮਿਆਂ ਦੇ ਅੰਤ ਵਿੱਚ ਤੁਹਾਡੇ ਲਈ ਪ੍ਰਗਟ ਹੋਇਆ ।21ਜਿਹੜੇ ਉਸ ਦੇ ਰਾਹੀਂ ਪਰਮੇਸ਼ੁਰ ਉੱਤੇ ਵਿਸ਼ਵਾਸ ਰੱਖਦੇ ਹੋ ਜਿਸ ਨੇ ਉਸ ਨੂੰ ਮੁਰਦਿਆਂ ਵਿੱਚੋਂ ਜਿਵਾਲਿਆ ਅਤੇ ਉਹ ਨੂੰ ਮਹਿਮਾ ਦਿੱਤੀ, ਤਾਂ ਜੋ ਤੁਹਾਡਾ ਵਿਸ਼ਵਾਸ ਅਤੇ ਆਸ ਪਰਮੇਸ਼ੁਰ ਉੱਤੇ ਹੋਵੇ ।22ਤੁਸੀਂ ਜੋ ਸੱਚ ਦੇ ਅਧੀਨ ਹੋ ਕੇ ਆਪਣੀਆਂ ਜਾਨਾਂ ਨੂੰ ਭਾਈਚਾਰੇ ਦੇ ਨਿਸ਼ਕਪਟ ਪਿਆਰ ਲਈ ਪਵਿੱਤਰ ਕੀਤਾ ਹੈ, ਤਾਂ ਤਨੋਂ ਮਨੋਂ ਹੋ ਕੇ ਇੱਕ ਦੂਜੇ ਨਾਲ ਗੂੜ੍ਹਾ ਪਿਆਰ ਰੱਖੋ ।23ਕਿਉਂ ਜੋ ਤੁਸੀਂ ਨਾਸਵਾਨ ਬੀਜ ਤੋਂ ਨਹੀਂ ਸਗੋਂ ਅਵਿਨਾਸ਼ੀ ਤੋਂ ਨਵਾਂ ਜਨਮ ਪਾਇਆ ਹੈ, ਜਿਹੜਾ ਪਰਮੇਸ਼ੁਰ ਦੇ ਬਚਨ ਰਾਹੀਂ ਹੈ ਜੋ ਜਿਉਂਦਾ ਅਤੇ ਸਥਿਰ ਹੈ ।24ਕਿਉਂਕਿ ਹਰ ਪ੍ਰਾਣੀ ਘਾਹ ਵਰਗਾ ਹੀ ਹੈ, ਉਸ ਦੀ ਸ਼ੋਭਾ ਘਾਹ ਦੇ ਫੁੱਲ ਵਰਗੀ ਹੈ । ਘਾਹ ਸੁੱਕ ਜਾਂਦਾ ਹੈ ਅਤੇ ਫੁੱਲ ਮੁਰਝਾ ਜਾਂਦਾ ਹੈ, ਪਰ ਪ੍ਰਭੂ ਦਾ ਬਚਨ ਸਦਾ ਤੱਕ ਕਾਇਮ ਰਹਿੰਦਾ ਹੈ ।25ਅਤੇ ਇਹ ਓਹੋ ਬਚਨ ਹੈ ਜਿਸ ਦੀ ਖੁਸ਼ਖਬਰੀ ਤੁਹਾਨੂੰ ਸੁਣਾਈ ਗਈ ਸੀ ।
2ਜੀਵਤ ਪੱਥਰ ਅਤੇ ਪਵਿੱਤਰ ਪਰਜਾ
1ਇਸ ਕਾਰਨ ਤੁਸੀਂ ਸਾਰੀ ਬਦੀ, ਸਾਰਾ ਛਲ, ਕਪਟ, ਖਾਰ ਅਤੇ ਸਾਰੀਆਂ ਚੁਗਲੀਆਂ ਨੂੰ ਛੱਡ ਕੇ2ਨਵੇਂ ਜਨਮੇ ਬੱਚਿਆਂ ਦੀ ਤਰ੍ਹਾਂ ਆਤਮਿਕ ਅਤੇ ਸ਼ੁੱਧ ਦੁੱਧ ਦੀ ਖੋਜ ਕਰੋ ਤਾਂ ਜੋ ਤੁਸੀਂ ਉਸ ਨਾਲ ਮੁਕਤੀ ਲਈ ਵਧਦੇ ਜਾਓ3ਕਿਉਂ ਜੋ ਤੁਸੀਂ ਸੁਆਦ ਚੱਖ ਕੇ ਵੇਖਿਆ ਹੈ, ਕਿ ਪ੍ਰਭੂ ਕਿਰਪਾਲੂ ਹੈ l4ਜਿਸ ਦੇ ਕੋਲ ਤੁਸੀਂ ਆਏ ਹੋ, ਮੰਨੋ ਇੱਕ ਜਿਉਂਦੇ ਪੱਥਰ ਕੋਲ ਜਿਹੜਾ ਮਨੁੱਖਾਂ ਕੋਲੋਂ ਤਾਂ ਰੱਦਿਆ ਗਿਆ ਪਰ ਪਰਮੇਸ਼ੁਰ ਦੀ ਨਜਰ ਵਿੱਚ ਚੁਣਿਆ ਹੋਇਆ ਅਤੇ ਬਹੁਮੁੱਲਾ ਹੈ l5ਤੁਸੀਂ ਆਪ ਵੀ ਜਿਉਂਦੇ ਪੱਥਰਾਂ ਦੇ ਵਾਂਗੂੰ ਇੱਕ ਆਤਮਕ ਘਰ ਬਣਦੇ ਜਾਂਦੇ ਹੋ ਤਾਂ ਕਿ ਜਾਜਕਾਂ ਦੀ ਪਵਿੱਤਰ ਮੰਡਲੀ ਬਣੋ ਤਾਂ ਜੋ ਉਹ ਆਤਮਿਕ ਬਲੀਦਾਨ ਚੜਾਓ, ਜਿਹੜੇ ਯਿਸੂ ਮਸੀਹ ਦੇ ਰਾਹੀਂ ਪਰਮੇਸ਼ੁਰ ਨੂੰ ਚੰਗੇ ਲੱਗਦੇ ਹਨ l6ਇਸ ਲਈ ਜੋ ਪਵਿੱਤਰ ਗ੍ਰੰਥ ਵਿੱਚ ਇਹ ਆਇਆ ਹੈ ਵੇਖੋ, ਮੈਂ ਸੀਯੋਨ ਵਿੱਚ ਇੱਕ ਖੂੰਜੇ ਦਾ ਪੱਥਰ, ਚੁਣਿਆ ਹੋਇਆ, ਬਹੁਮੁੱਲਾ ਰੱਖਦਾ ਹਾਂ, ਅਤੇ ਜਿਹੜਾ ਉਸ ਉੱਤੇ ਵਿਸ਼ਵਾਸ ਕਰਦਾ ਹੈ, ਕਦੇ ਸ਼ਰਮਿੰਦਾ ਨਾ ਹੋਵੇਗਾ ।7ਸੋ ਉਹ ਤੁਹਾਡੇ ਲਈ ਜਿਹੜੇ ਵਿਸ਼ਵਾਸ ਕਰਦੇ ਹੋ ਬਹੁਮੁੱਲਾ ਹੈ, ਪਰ ਜਿਹੜੇ ਵਿਸ਼ਵਾਸ ਨਹੀਂ ਕਰਦੇ ਉਹਨਾਂ ਲਈ, ਜਿਸ ਪੱਥਰ ਨੂੰ ਰਾਜ ਮਿਸਤਰੀਆਂ ਨੇ ਰੱਦਿਆ, ਸੋਈ ਖੂੰਜੇ ਦਾ ਸਿਰਾ ਹੋ ਗਿਆ8ਅਤੇ, ਠੋਕਰ ਦਾ ਪੱਥਰ ਅਤੇ ਠੇਡਾ ਖਾਣ ਦੀ ਚੱਟਾਨ । ਉਹ ਅਣ-ਆਗਿਆਕਾਰੀ ਹੋ ਕੇ ਬਚਨ ਤੋਂ ਠੋਕਰ ਖਾਂਦੇ ਹਨ, ਜਿਹ ਦੇ ਲਈ ਉਹ ਠਹਿਰਾਏ ਵੀ ਗਏ ਸਨ9ਪਰ ਤੁਸੀਂ ਪਰਮੇਸ਼ੁਰ ਦਾ ਚੁਣਿਆ ਹੋਇਆ ਵੰਸ਼, ਜਾਜਕਾਂ ਦੀ ਸ਼ਾਹੀ ਮੰਡਲੀ, ਪਵਿੱਤਰ ਕੌਮ, ਪਰਮੇਸ਼ੁਰ ਦੀ ਖ਼ਾਸ ਪਰਜਾ ਹੋ ਤਾਂ ਕਿ ਤੁਸੀਂ ਉਹ ਦੇ ਗੁਣਾ ਦਾ ਪ੍ਰਚਾਰ ਕਰੋ ਜਿਸ ਨੇ ਤੁਹਾਨੂੰ ਹਨੇਰੇ ਤੋਂ ਆਪਣੇ ਅਚਰਜ ਚਾਨਣ ਵਿੱਚ ਸੱਦ ਲਿਆ10ਤੁਸੀਂ ਤਾਂ ਅੱਗੇ ਪਰਜਾ ਹੀ ਨਹੀਂ ਸੀ ਪਰ ਹੁਣ ਪਰਮੇਸ਼ੁਰ ਦੀ ਪਰਜਾ ਹੋ ਗਏ ਹੋ । ਤੁਹਾਡੇ ਉੱਤੇ ਕਿਰਪਾ ਨਹੀਂ ਹੋਈ ਸੀ ਪਰ ਹੁਣ ਹੋਈ ਹੈ ।ਪਰਾਈਆਂ ਕੌਮਾਂ ਦੇ ਵਿੱਚ ਨੇਕ ਚਾਲ ਚੱਲਣਾ
11ਹੇ ਪਿਆਰਿਓ, ਮੈਂ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਕਿ ਤੁਸੀਂ ਪਰਦੇਸੀ ਅਤੇ ਮੁਸਾਫ਼ਰ ਹੋ ਕੇ ਸਰੀਰਕ ਕਾਮਨਾ ਤੋਂ ਦੂਰ ਰਹੋ ਜਿਹੜੀਆਂ ਜਾਨ ਨਾਲ ਲੜਦੀਆਂ ਹਨ l12ਅਤੇ ਪਰਾਈਆਂ ਕੌਮਾਂ ਵਿੱਚ ਆਪਣੀ ਚਾਲ ਨੇਕ ਰੱਖੋ ਤਾਂ ਕਿ ਜਿਸ ਗੱਲ ਵਿੱਚ ਉਹ ਤੁਹਾਨੂੰ ਬੁਰਾ ਮੰਨ ਕੇ ਤੁਹਾਡੇ ਵਿਰੁੱਧ ਬੋਲਦੇ ਹਨ, ਉਹ ਤੁਹਾਡੇ ਚੰਗੇ ਕੰਮਾਂ ਦੇ ਕਾਰਨ ਪਰਮੇਸ਼ੁਰ ਦੀ ਵਡਿਆਈ ਕਰਨ ਜਿਸ ਦਿਨ ਉਹਨਾਂ ਉੱਤੇ ਦਯਾ ਦ੍ਰਿਸ਼ਟੀ ਹੋਵੇ l13ਤੁਸੀਂ ਪ੍ਰਭੂ ਦੇ ਨਮਿੱਤ ਮਨੁੱਖ ਦੇ ਹਰੇਕ ਪ੍ਰਬੰਧ ਦੇ ਅਧੀਨ ਹੋਵੋ, ਭਾਵੇਂ ਪਾਤਸ਼ਾਹ ਦੇ ਕਿਉਂਕਿ ਉਹ ਸਭ ਤੋਂ ਵੱਡਾ ਹੈ14ਭਾਵੇਂ ਹਾਕਮਾਂ ਦੇ ਕਿਉਂਕਿ ਉਹ ਉਸ ਦੇ ਭੇਜੇ ਹੋਏ ਹਨ ਤਾਂ ਕਿ ਬੁਰੇ ਕੰਮ ਕਰਨ ਵਾਲਿਆਂ ਨੂੰ ਸਜ਼ਾ ਦੇਣ ਅਤੇ ਚੰਗੇ ਕੰਮ ਕਰਨ ਵਾਲਿਆਂ ਦੀ ਸ਼ੋਭਾ ਕਰਨ ।15ਕਿਉਂਕਿ ਪਰਮੇਸ਼ੁਰ ਦੀ ਮਰਜ਼ੀ ਹੈ ਕਿ ਤੁਸੀਂ ਚੰਗੇ ਕੰਮ ਕਰਕੇ ਮੂਰਖ ਲੋਕਾਂ ਦੀ ਅਗਿਆਨਤਾ ਦਾ ਮੂੰਹ ਬੰਦ ਕਰ ਦਿਓ l16ਤੁਸੀਂ ਆਜ਼ਾਦ ਹੋ ਕੇ ਆਪਣੀ ਆਜ਼ਾਦੀ ਨੂੰ ਬੁਰਾਈ ਦਾ ਪਰਦਾ ਨਾ ਬਣਾਓ, ਸਗੋਂ ਆਪਣੇ ਆਪ ਨੂੰ ਪਰਮੇਸ਼ੁਰ ਦੇ ਗੁਲਾਮ ਸਮਝੋ l17ਸਭਨਾਂ ਦਾ ਆਦਰ ਕਰੋ, ਭਾਈਆਂ ਨਾਲ ਪਿਆਰ ਰੱਖੋ, ਪਰਮੇਸ਼ੁਰ ਦਾ ਡਰ ਰੱਖੋ ਅਤੇ ਪਾਤਸ਼ਾਹ ਦਾ ਆਦਰ ਕਰੋ l18ਹੇ ਨੌਕਰੋ, ਪੂਰੇ ਅਦਬ ਨਾਲ ਆਪਣੇ ਮਾਲਕਾਂ ਦੇ ਅਧੀਨ ਰਹੋ, ਕੇਵਲ ਭਲਿਆਂ ਅਤੇ ਅਸੀਲਾਂ ਦੇ ਹੀ ਨਹੀਂ ਸਗੋਂ ਸਖ਼ਤ ਸੁਭਾਅ ਵਾਲਿਆਂ ਦੇ ਵੀ l19ਕਿਉਂਕਿ ਜੇ ਕੋਈ ਪਰਮੇਸ਼ੁਰ ਦੇ ਲਈ ਬੇਇਨਸਾਫ਼ੀ ਝੱਲ ਕੇ ਦੁੱਖ ਸਹਿ ਲਵੇ, ਤਾਂ ਇਹ ਪ੍ਰਵਾਨ ਹੈ l20ਪਰ ਜੇ ਤੁਸੀਂ ਪਾਪ ਦੇ ਕਾਰਨ ਮੁੱਕੇ ਖਾ ਕੇ ਧੀਰਜ ਕਰੋ ਤਾਂ ਕੀ ਵਡਿਆਈ ਹੈ ? ਪਰ ਜੇ ਤੁਸੀਂ ਸ਼ੁਭ ਕੰਮਾਂ ਦੇ ਕਾਰਨ ਦੁੱਖ ਝੱਲ ਕੇ ਧੀਰਜ ਕਰੋ ਤਾਂ ਇਹ ਪਰਮੇਸ਼ੁਰ ਨੂੰ ਪ੍ਰਵਾਨ ਹੈ l21ਕਿਉਂਕਿ ਤੁਸੀਂ ਇਸੇ ਕਾਰਨ ਸੱਦੇ ਗਏ ਹੋ, ਕਿਉਂਕਿ ਮਸੀਹ ਵੀ ਤੁਹਾਡੇ ਲਈ ਦੁੱਖ ਝੱਲ ਕੇ ਇੱਕ ਨਮੂਨਾ ਛੱਡ ਗਿਆ ਕਿ ਤੁਸੀਂ ਉਸ ਦੇ ਕਦਮਾਂ ਉੱਤੇ ਚੱਲੋ l22ਉਹ ਨੇ ਕੋਈ ਪਾਪ ਨਹੀਂ ਕੀਤਾ, ਨਾ ਉਹ ਦੇ ਮੂੰਹ ਵਿੱਚੋਂ ਕੋਈ ਛਲ ਦੀ ਗੱਲ ਨਿੱਕਲੀ l23ਉਹ ਗਾਲਾਂ ਸੁਣ ਕੇ ਗਾਲ ਨਹੀਂ ਦਿੰਦਾ ਸੀ ਅਤੇ ਦੁੱਖ ਪਾ ਕੇ ਦਬਕਾ ਨਹੀਂ ਦਿੰਦਾ ਸੀ ਸਗੋਂ ਆਪਣੇ ਆਪ ਨੂੰ ਉਹ ਦੇ ਹੱਥ ਸੌਂਪਦਾ ਸੀ ਜਿਹੜਾ ਠੀਕ ਨਿਆਂ ਕਰਦਾ ਹੈ l24ਉਸ ਨੇ ਆਪ ਸਾਡੇ ਪਾਪਾਂ ਨੂੰ ਆਪਣੇ ਸਰੀਰ ਵਿੱਚ ਰੁੱਖ (ਸਲੀਬ) ਉੱਤੇ ਚੁੱਕ ਲਿਆ ਕਿ ਅਸੀਂ ਪਾਪ ਦੀ ਵੱਲੋਂ ਮਰ ਕੇ ਧਾਰਮਿਕਤਾ ਦੇ ਲਈ ਜਿਉਂਦੇ ਰਹੀਏ l25ਤੁਸੀਂ ਤਾਂ ਭੇਡਾਂ ਵਾਂਗੂੰ ਭਟਕਦੇ ਫਿਰਦੇ ਸੀ, ਪਰ ਹੁਣ ਆਪਣੀਆਂ ਜਾਨਾਂ ਦੇ ਅਯਾਲੀ ਅਤੇ ਨਿਗਾਹਬਾਨ ਦੇ ਕੋਲ ਮੁੜ ਆਏ ਹੋ ।
3ਪਤੀ ਪਤਨੀ
1ਇਸੇ ਪ੍ਰਕਾਰ ਹੇ ਪਤਨੀਓ, ਆਪਣੇ ਪਤੀਆਂ ਦੇ ਅਧੀਨ ਹੋਵੋ, ਕਿ ਜੇ ਕੋਈ ਬਚਨ ਨਾ ਵੀ ਮੰਨਦੇ ਹੋਣ ਤਾਂ ਉਹ ਬਚਨ ਤੋਂ ਬਿਨ੍ਹਾਂ ਆਪਣੀਆਂ ਪਤਨੀਆਂ ਦੀ ਚਾਲ ਢਾਲ਼ ਦੇ ਕਾਰਨ ਖਿੱਚੇ ਜਾਣ2ਜਿਸ ਵੇਲੇ ਉਹ ਤੁਹਾਡੀ ਪਵਿੱਤਰ ਚਾਲ ਢਾਲ਼ ਨੂੰ ਜੋ ਅਦਬ ਦੇ ਨਾਲ ਹੋਵੇ ਦੇਖ ਲੈਣ l3ਅਤੇ ਤੁਹਾਡਾ ਸ਼ਿੰਗਾਰ ਸਿਰ ਦੇ ਵਾਲ਼ ਗੁੰਦਣ ਅਤੇ ਸੋਨੇ ਦੇ ਗਹਿਣੇ ਪਾਉਣ ਅਤੇ ਬਸਤਰ ਪਹਿਨਣ ਦੇ ਨਾਲ ਦਿਖਾਵਟੀ ਨਾ ਹੋਵੇ4ਪਰ ਉਹ ਮਨ ਦੀ ਗੁਪਤ ਇਨਸਾਨੀਅਤ ਹੋਵੇ ਜਿਹੜੀ ਉਸ ਅਵਿਨਾਸ਼ੀ ਸ਼ਿੰਗਾਰ ਨਾਲ ਹੈ ਅਰਥਾਤ ਕੋਮਲ ਅਤੇ ਗੰਭੀਰ ਆਤਮਾ ਨਾਲ ਕਿਉਂ ਜੋ ਇਹ ਪਰਮੇਸ਼ੁਰ ਦੀ ਨਜ਼ਰ ਵਿੱਚ ਵੱਡੇ ਮੁੱਲ ਦੀ ਹੈ5ਕਿਉਂ ਜੋ ਇਸੇ ਤਰ੍ਹਾਂ ਪਹਿਲੇ ਸਮਿਆਂ ਵਿੱਚ ਪਵਿੱਤਰ ਔਰਤਾਂ ਜਿਹੜੀਆਂ ਪਰਮੇਸ਼ੁਰ ਉੱਤੇ ਆਸ ਰੱਖਦੀਆਂ ਸਨ ਆਪਣਿਆਂ ਪਤੀਆਂ ਦੇ ਅਧੀਨ ਹੋ ਕੇ ਆਪਣੇ ਆਪ ਨੂੰ ਸ਼ਿੰਗਾਰ ਦੀਆਂ ਸਨ6ਜਿਵੇਂ ਸਾਰਾਹ ਅਬਰਾਹਮ ਨੂੰ ਸਵਾਮੀ ਕਹਿ ਕੇ ਉਸ ਦੇ ਅਧੀਨ ਰਹੀ, ਜਿਸ ਦੀਆਂ ਤੁਸੀਂ ਬੱਚੀਆਂ ਹੋ ਜੇਕਰ ਚੰਗਾ ਕੰਮ ਕਰਦੀਆਂ ਅਤੇ ਕਿਸੇ ਵੀ ਚੀਜ਼ ਤੋਂ ਨਹੀਂ ਡਰਦੀਆਂ ਹੋ7ਇਸ ਤਰ੍ਹਾਂ ਹੇ ਪਤੀਓ, ਬੁੱਧ ਦੇ ਅਨੁਸਾਰ ਆਪਣੀਆਂ ਪਤਨੀਆਂ ਨਾਲ ਰਹੋ ਅਤੇ ਔਰਤ ਨੂੰ ਆਪਣੇ ਨਾਲੋਂ ਕੋਮਲ ਸਰੀਰ ਜਾਣ ਕੇ ਉਹਨਾਂ ਦਾ ਆਦਰ ਕਰੋ ਅਤੇ ਇਹ ਵੀ ਕਿ ਤੁਸੀਂ ਦੋਵੇ ਜੀਵਨ ਦੀ ਦਾਤ ਦੇ ਸਾਂਝੇ ਅਧਿਕਾਰੀ, ਤਾਂ ਜੋ ਤੁਹਾਡੀਆਂ ਪ੍ਰਾਰਥਨਾਵਾਂ ਰੁਕ ਨਾ ਜਾਣ ।ਭਲਾਈ ਕਰਨ ਦੇ ਕਾਰਨ ਸਤਾਵ
8ਗੱਲ ਕਾਹਦੀ, ਤੁਸੀਂ ਸੱਭੇ ਇੱਕ ਮਨ ਹੋਵੋ, ਆਪੋ ਵਿੱਚ ਦਰਦੀ ਬਣੋ, ਭਰੱਪਣ ਦਾ ਪਿਆਰ ਰੱਖੋ, ਤਰਸਵਾਨ ਅਤੇ ਮਨ ਦੇ ਹਲੀਮ ਹੋਵੋ9ਬੁਰਿਆਈ ਦੇ ਬਦਲੇ ਬੁਰਿਆਈ ਨਾ ਕਰੋ, ਅਤੇ ਗਾਲ ਦੇ ਬਦਲੇ ਗਾਲ ਨਾ ਕੱਢੋ ਸਗੋਂ ਉਹਨਾਂ ਨੂੰ ਬਰਕਤ ਦਿਓ, ਕਿਉਂ ਜੋ ਤੁਸੀਂ ਇਸੇ ਦੇ ਲਈ ਬੁਲਾਏ ਗਏ ਹੋ ਤਾਂ ਜੋ ਤੁਸੀਂ ਇਸ ਦੇ ਅਧਿਕਾਰੀ ਬਣੋ10ਕਿਉਂਕਿ, ਜਿਹੜਾ ਜੀਵਨ ਨਾਲ ਪਿਆਰ ਰੱਖਣਾ, ਅਤੇ ਭਲੇ ਦਿਨ ਵੇਖਣੇ ਚਾਹੁੰਦਾ ਹੈ, ਉਹ ਆਪਣੀ ਜੀਭ ਨੂੰ ਬੁਰਿਆਈ ਤੋਂ, ਅਤੇ ਆਪਣੇ ਬੁੱਲ੍ਹਾਂ ਨੂੰ ਬੁਰਾ ਬੋਲਣ ਤੋਂ ਰੋਕ ਲਵੇ11ਉਹ ਬਦੀ ਤੋਂ ਹੱਟ ਜਾਵੇ ਅਤੇ ਨੇਕੀ ਕਰੇ, ਮਿਲਾਪ ਲੱਭੇ ਅਤੇ ਉਸਦਾ ਪਿੱਛਾ ਕਰੇ12ਕਿਉਂ ਜੋ ਪ੍ਰਭੂ ਦੀਆਂ ਅੱਖੀਆਂ ਧਰਮੀਆਂ ਉੱਤੇ, ਤੇ ਉਸ ਦੇ ਕੰਨ ਉਹਨਾਂ ਦੀ ਦੁਹਾਈ ਵੱਲ ਹਨ, ਪ੍ਰਭੂ ਦਾ ਮੂੰਹ ਬੁਰੇ ਕੰਮ ਕਰਨ ਵਾਲਿਆਂ ਦੇ ਵਿਰੁੱਧ ਹੈ ।13ਜੇ ਤੁਸੀਂ ਭਲਿਆਈ ਕਰਨ ਵਿੱਚ ਚੁਸਤ ਹੋਵੋ ਤਾਂ ਉਹ ਕਿਹੜਾ ਹੈ ਜਿਹੜਾ ਤੁਹਾਡੇ ਨਾਲ ਬੁਰਿਆਈ ਕਰੇਗਾ ?14ਪਰ ਜੇ ਤੁਹਾਨੂੰ ਧਰਮ ਦੇ ਕਾਰਨ ਦੁੱਖ ਮਿਲੇ ਤਾਂ ਵੀ ਤੁਸੀਂ ਧੰਨ ਹੋ, ਉਹਨਾਂ ਦੇ ਡਰਾਉਣ ਤੋਂ ਨਾ ਡਰੋ ਅਤੇ ਨਾ ਘਬਰਾਓ15ਸਗੋਂ ਮਸੀਹ ਨੂੰ ਪ੍ਰਭੂ ਕਰਕੇ ਆਪਣੇ ਦਿਲ ਵਿੱਚ ਪਵਿੱਤਰ ਮੰਨੋ ਅਤੇ ਜਿਹੜੀ ਤੁਹਾਨੂੰ ਆਸ ਹੈ ਤੁਸੀਂ ਹਰੇਕ ਨੂੰ ਜੋ ਤੁਹਾਡੇ ਕੋਲੋਂ ਉਸਦਾ ਕਾਰਨ ਪੁੱਛੇ ਉੱਤਰ ਦੇਣ ਨੂੰ ਸਦਾ ਤਿਆਰ ਰਹੋ, ਪਰ ਨਰਮਾਈ ਅਤੇ ਡਰ ਨਾਲ16ਅਤੇ ਵਿਵੇਕ ਨੂੰ ਸ਼ੁੱਧ ਰੱਖੋ ਤਾਂ ਜੋ ਉਹ ਜਿਹੜੇ ਤੁਹਾਡੀ ਸ਼ੁਭ ਚਾਲ ਨੂੰ ਜੋ ਮਸੀਹ ਵਿੱਚ ਹੈ ਬੁਰਾ ਆਖਦੇ ਹਨ, ਸੋ ਜਿਸ ਗੱਲ ਵਿੱਚ ਉਹ ਤੁਹਾਡੇ ਵਿਰੁੱਧ ਬੋਲਦੇ ਹਨ, ਉਹ ਸ਼ਰਮਿੰਦੇ ਹੋ ਜਾਣ17ਕਿਉਂਕਿ ਜੇ ਪਰਮੇਸ਼ੁਰ ਦੀ ਮਰਜ਼ੀ ਇਸ ਤਰ੍ਹਾਂ ਹੋਵੇ ਤਾਂ ਚੰਗੇ ਕੰਮਾਂ ਕਰਕੇ ਦੁੱਖ ਸਹਿਣਾ ਇਸ ਨਾਲੋਂ ਚੰਗਾ ਹੈ ਜੋ ਤੁਸੀਂ ਬੁਰੇ ਕੰਮ ਕਰਕੇ ਦੁੱਖ ਝੱਲੋ18ਕਿਉਂ ਜੋ ਮਸੀਹ ਨੇ ਵੀ ਇੱਕ ਵਾਰ ਪਾਪਾਂ ਦੇ ਕਾਰਨ ਦੁੱਖ ਝੱਲਿਆ ਅਰਥਾਤ ਧਰਮੀ ਨੇ ਕੁਧਰਮੀਆਂ ਦੇ ਲਈ ਤਾਂ ਕਿ ਉਹ ਸਾਨੂੰ ਪਰਮੇਸ਼ੁਰ ਦੇ ਕੋਲ ਲੈ ਜਾਵੇ ਉਹ ਤਾਂ ਸਰੀਰ ਕਰਕੇ ਮਾਰਿਆ ਗਿਆ ਪਰ ਆਤਮਾ ਕਰਕੇ ਜਿਉਂਦਾ ਕੀਤਾ ਗਿਆ19ਜਿਸ ਦੇ ਵਿੱਚ ਹੋ ਕੇ ਉਹ ਨੇ ਉਹਨਾਂ ਆਤਮਿਆਂ ਦੇ ਕੋਲ ਜਿਹੜੇ ਕੈਦ ਵਿੱਚ ਸਨ ਜਾ ਕੇ ਪ੍ਰਚਾਰ ਕੀਤਾ20ਜਿਹੜੇ ਪਿਛਲੇ ਸਮੇਂ ਅਣ-ਆਗਿਆਕਾਰੀ ਸਨ ਜਿਸ ਵੇਲੇ ਪਰਮੇਸ਼ੁਰ ਨੂਹ ਦੇ ਦਿਨਾਂ ਵਿੱਚ ਧੀਰਜ ਨਾਲ ਉਡੀਕ ਕਰਦਾ ਸੀ ਜਦ ਕਿਸ਼ਤੀ ਤਿਆਰ ਹੁੰਦੀ ਸੀ ਜਿਸ ਦੇ ਵਿੱਚ ਅੱਠ ਜਣੇ ਪਾਣੀ ਤੋਂ ਬਚ ਗਏ21ਇਹ ਬਪਤਿਸਮੇ ਨੂੰ ਦਰਸਾਉਂਦਾ ਹੈ ਜੋ ਹੁਣ ਤੁਹਾਨੂੰ ਵੀ ਯਿਸੂ ਮਸੀਹ ਦੇ ਜੀ ਉੱਠਣ ਦੇ ਕਾਰਨ ਬਚਾਉਂਦਾ ਹੈ, ਇਹ ਸਰੀਰ ਦੀ ਮੈਲ਼ ਧੋਣਾ ਨਹੀਂ ਪਰ ਸ਼ੁੱਧ ਮਨ ਨਾਲ ਪਰਮੇਸ਼ੁਰ ਨੂੰ ਖੋਜਣਾ ਹੈ ।22ਉਹ ਸਵਰਗ ਵਿੱਚ ਜਾ ਕੇ ਪਰਮੇਸ਼ੁਰ ਦੇ ਸੱਜੇ ਹੱਥ ਹੈ, ਦੂਤ ਅਤੇ ਅਧਿਕਾਰ ਰੱਖਣ ਵਾਲੇ, ਸਮਰੱਥਾ ਰੱਖਣ ਵਾਲੇ ਉਸ ਦੇ ਅਧੀਨ ਕੀਤੇ ਗਏ ਹਨ ।
4ਬਦਲਿਆ ਹੋਇਆ ਜੀਵਨ
1ਸੋ ਜਦੋਂ ਮਸੀਹ ਨੇ ਸਰੀਰ ਵਿੱਚ ਦੁੱਖ ਝੱਲਿਆ ਤਾਂ ਤੁਸੀਂ ਵੀ ਉਸੇ ਮਨਸ਼ਾ ਦੇ ਹਥਿਆਰ ਬੰਨੋ, ਕਿਉਂਕਿ ਜਿਸ ਨੇ ਸਰੀਰ ਵਿੱਚ ਦੁੱਖ ਝੱਲਿਆ ਉਹ ਪਾਪ ਤੋਂ ਰਹਿਤ ਹੋਇਆ2ਭਈ ਤੁਸੀਂ ਅਗਾਹਾਂ ਨੂੰ ਮਨੁੱਖਾਂ ਦੀਆਂ ਕਾਮਨਾ ਦੇ ਅਨੁਸਾਰ ਨਹੀਂ ਸਗੋਂ ਪਰਮੇਸ਼ੁਰ ਦੀ ਮਰਜ਼ੀ ਦੇ ਅਨੁਸਾਰ ਸਰੀਰ ਵਿੱਚ ਆਪਣੀ ਬਾਕੀ ਦੀ ਉਮਰ ਕੱਟੀਏ3ਕਿਉਂ ਜੋ ਬੀਤਿਆ ਹੋਇਆ ਸਮਾਂ ਪਰਾਈਆਂ ਕੌਮਾਂ ਦੀ ਮਨਸ਼ਾ ਪੂਰੀ ਕਰਨ ਲਈ ਬਥੇਰਾ ਸੀ ਜਦੋਂ ਅਸੀਂ ਲੁੱਚਪੁਣਿਆਂ, ਕਾਮਨਾ, ਸ਼ਰਾਬ ਪੀਣ, ਨਾਚ ਰੰਗਾਂ, ਨਸ਼ੇ ਬਾਜੀਆਂ ਅਤੇ ਘਿਣਾਉਣੇ ਮੂਰਤੀ ਪੂਜਕਾਂ ਵਿੱਚ ਚੱਲਦੇ ਸੀ4ਉਹ ਇਸ ਨੂੰ ਅਚਰਜ ਮੰਨਦੇ ਹਨ ਕਿ ਤੁਸੀਂ ਉਸ ਬਦਚਲਣੀ ਵਿੱਚ ਉਹਨਾਂ ਦਾ ਸਾਥ ਨਹੀਂ ਦਿੰਦੇ, ਇਸ ਲਈ ਉਹ ਤੁਹਾਡੀ ਨਿੰਦਿਆ ਕਰਦੇ ਹਨ l5ਉਹ ਉਸ ਨੂੰ ਲੇਖਾ ਦੇਣਗੇ ਜਿਹੜਾ ਜਿਉਂਦਿਆਂ ਅਤੇ ਮੁਰਦਿਆਂ ਦਾ ਨਿਆਂ ਕਰਨ ਨੂੰ ਤਿਆਰ ਹੈ6ਕਿਉਂ ਜੋ ਮੁਰਦਿਆਂ ਨੂੰ ਵੀ ਖੁਸ਼ਖਬਰੀ ਇਸੇ ਲਈ ਸੁਣਾਈ ਗਈ ਕਿ ਸਰੀਰ ਕਰਕੇ ਉਹਨਾਂ ਦਾ ਨਿਆਂ ਤਾਂ ਮਨੁੱਖਾਂ ਦੇ ਅਨੁਸਾਰ ਹੋਵੇ ਪਰ ਆਤਮਾ ਕਰਕੇ ਉਹ ਪਰਮੇਸ਼ੁਰ ਵਾਂਗੂੰ ਜਿਉਂਦੇ ਰਹਿਣ ।ਪਰਮੇਸ਼ੁਰ ਦੇ ਚੰਗੇ ਮੁਖ਼ਤਿਆਰ
7ਪਰ ਸਭਨਾਂ ਵਸਤਾਂ ਦਾ ਅੰਤ ਨੇੜੇ ਹੈ । ਇਸ ਕਾਰਨ ਤੁਸੀਂ ਸੁਰਤ ਵਾਲੇ ਹੋਵੋ ਅਤੇ ਪ੍ਰਾਰਥਨਾ ਕਰਨ ਲਈ ਸੁਚੇਤ ਰਹੋ8ਸਭ ਤੋਂ ਪਹਿਲਾਂ ਇਹ ਹੈ ਕਿ ਤੁਸੀਂ ਇੱਕ ਦੂਜੇ ਨਾਲ ਗੂੜ੍ਹਾ ਪਿਆਰ ਰੱਖੋ, ਕਿਉਂ ਜੋ ਪਿਆਰ ਬਹੁਤੇ ਪਾਪਾਂ ਨੂੰ ਢੱਕ ਲੈਂਦਾ ਹੈ9ਮੱਥੇ ਵੱਟ ਪਾਏ ਬਿਨ੍ਹਾਂ ਇੱਕ ਦੂਸਰੇ ਦੀ ਪ੍ਰਾਹੁਣਚਾਰੀ ਕਰੋ10ਹਰੇਕ ਨੂੰ ਜੋ ਜੋ ਦਾਤ ਮਿਲੀ ਹੈ ਉਸ ਨਾਲ ਇੱਕ ਦੂਜੇ ਦੀ ਟਹਿਲ ਸੇਵਾ ਕਰੋ, ਜਿਵੇਂ ਪਰਮੇਸ਼ੁਰ ਦੀ ਬਹੁਰੰਗੀ ਕਿਰਪਾ ਦੇ ਮੁਖ਼ਤਿਆਰਾਂ ਨੂੰ ਉੱਚਿਤ ਹੈ11ਜੇ ਕੋਈ ਗੱਲ ਕਰੇ ਤਾਂ ਉਹ ਪਰਮੇਸ਼ੁਰ ਦੇ ਬਚਨ ਅਨੁਸਾਰ ਕਰੇ, ਜੇ ਕੋਈ ਟਹਿਲ ਸੇਵਾ ਕਰੇ ਤਾਂ ਉਹ ਸਮਰੱਥਾ ਦੇ ਅਨੁਸਾਰ ਕਰੇ ਜੋ ਪਰਮੇਸ਼ੁਰ ਦਿੰਦਾ ਹੈ ਭਈ ਸਭਨਾਂ ਗੱਲਾਂ ਵਿੱਚ ਯਿਸੂ ਮਸੀਹ ਦੇ ਰਾਹੀਂ ਪਰਮੇਸ਼ੁਰ ਦੀ ਮਹਿਮਾਂ ਕੀਤੀ ਜਾਵੇ, ਜਿਸ ਦੀ ਮਹਿਮਾ ਅਤੇ ਪਰਾਕਰਮ ਜੁੱਗੋ-ਜੁੱਗ ਹਨ । ਆਮੀਨ ।ਮਸੀਹ ਦੇ ਦੁੱਖਾਂ ਵਿੱਚ ਸਾਂਝੀ ਹੋਣਾ
12ਹੁਣ ਹੇ ਪਿਆਰਿਓ, ਜਿਹੜੀ ਬਿਪਤਾ ਦਾ ਲਾਂਬੂ ਤੁਹਾਨੂੰ ਪਰਖਣ ਲਈ ਤੁਹਾਡੇ ਉੱਤੇ ਪਿਆ ਹੋਇਆ ਹੈ, ਉਹ ਨੂੰ ਅਚਰਜ ਨਾ ਮੰਨੋ ਕਿ ਜਿਵੇਂ ਤੁਹਾਡੇ ਨਾਲ ਕੋਈ ਅਨੋਖੀ ਗੱਲ ਬੀਤਦੀ ਹੈ13ਸਗੋਂ ਜਿੰਨੇ ਕੁ ਤੁਸੀਂ ਮਸੀਹ ਦੇ ਦੁੱਖਾਂ ਵਿੱਚ ਸਾਂਝੀ ਹੋ ਓਨਾ ਕੁ ਆਨੰਦ ਕਰੋ ਤਾਂ ਕਿ ਉਹ ਦੇ ਤੇਜ ਦੇ ਪ੍ਰਕਾਸ਼ ਹੋਣ ਦੇ ਵੇਲੇ ਵੀ ਤੁਸੀਂ ਬਹੁਤ ਆਨੰਦ ਨਾਲ ਨਿਹਾਲ ਹੋਵੋ14ਜੇ ਮਸੀਹ ਦੇ ਨਾਮ ਦੇ ਕਾਰਨ ਤੁਹਾਨੂੰ ਬੋਲੀਆਂ ਵੱਜਣ ਤਾਂ ਧੰਨ ਹੋ, ਕਿਉਂਕਿ ਤੇਜ ਦਾ ਅਤੇ ਪਰਮੇਸ਼ੁਰ ਦਾ ਆਤਮਾ ਤੁਹਾਡੇ ਉੱਤੇ ਠਹਿਰਦਾ ਹੈ15ਪਰ ਇਸ ਤਰ੍ਹਾਂ ਨਾ ਹੋਵੇ ਜੋ ਤੁਹਾਡੇ ਵਿੱਚੋਂ ਕੋਈ ਖੂਨੀ ਜਾਂ ਚੋਰ ਜਾਂ ਬੁਰਾ ਜਾਂ ਹੋਰਨਾਂ ਦੇ ਕੰਮਾਂ ਵਿੱਚ ਲੱਤ ਫਸਾਉਣ ਵਾਲਾ ਹੋ ਕੇ ਦੁੱਖ ਪਾਵੇ16ਪਰ ਜੇ ਕੋਈ ਮਸੀਹੀ ਹੋਣ ਕਰਕੇ ਦੁੱਖ ਪਾਵੇ ਤਾਂ ਲੱਜਿਆਵਾਨ ਨਾ ਹੋਵੇ ਸਗੋਂ ਇਸ ਨਾਮ ਦੇ ਕਾਰਨ ਪਰਮੇਸ਼ੁਰ ਦੀ ਵਡਿਆਈ ਕਰੋ17ਕਿਉਂ ਜੋ ਸਮਾਂ ਆ ਪਹੁੰਚਿਆ ਕਿ ਪਰਮੇਸ਼ੁਰ ਦੇ ਘਰੋਂ ਨਿਆਂ ਸ਼ੁਰੂ ਹੋਵੇ ਅਤੇ ਜੇ ਉਹ ਪਹਿਲਾਂ ਸਾਡੇ ਤੋਂ ਸ਼ੁਰੂ ਹੋਵੇ ਤਾਂ ਉਹਨਾਂ ਦਾ ਅੰਤ ਕੀ ਹੋਵੇਗਾ ਜਿਹੜੇ ਪਰਮੇਸ਼ੁਰ ਦੀ ਖੁਸ਼ਖਬਰੀ ਨੂੰ ਨਹੀਂ ਮੰਨਦੇ18ਜੇ ਧਰਮੀ ਮਰ ਮਰ ਕੇ ਬਚਦਾ ਹੈ, ਤਾਂ ਭਗਤੀਹੀਣ ਅਤੇ ਪਾਪੀ ਦਾ ਕੀ ਠਿਕਾਣਾ ?19ਇਸ ਲਈ ਜਿਹੜੇ ਪਰਮੇਸ਼ੁਰ ਦੀ ਮਰਜ਼ੀ ਦੇ ਅਨੁਸਾਰ ਦੁੱਖ ਭੋਗਦੇ ਹਨ, ਉਹ ਸ਼ੁਭ ਕੰਮ ਕਰਦੇ ਹੋਏ ਆਪਣੀਆਂ ਜਾਨਾਂ ਨੂੰ ਉਸ ਵਿਸ਼ਵਾਸਯੋਗ ਸਿਰਜਣਹਾਰ ਦੇ ਹੱਥਾਂ ਵਿੱਚ ਸੌਪ ਦੇਣ l
5ਬਜ਼ੁਰਗਾਂ ਅਤੇ ਜੁਆਨਾਂ ਨੂੰ ਸੰਦੇਸ਼
1ਜਿਹੜੇ ਬਜ਼ੁਰਗ ਤੁਹਾਡੇ ਵਿੱਚ ਹਨ, ਮੈਂ ਜੋ ਉਹਨਾਂ ਦੇ ਨਾਲ ਦਾ ਬਜ਼ੁਰਗ ਅਤੇ ਮਸੀਹ ਦੇ ਦੁੱਖਾਂ ਦਾ ਗਵਾਹ ਅਤੇ ਉਸ ਤੇਜ ਵਿੱਚ ਜੋ ਪ੍ਰਕਾਸ਼ ਹੋਣ ਵਾਲਾ ਹੈ ਸਾਂਝੀ ਹਾਂ, ਉਹਨਾਂ ਅੱਗੇ ਇਹ ਬੇਨਤੀ ਕਰਦਾ ਹਾਂ,2ਕਿ ਤੁਸੀਂ ਪਰਮੇਸ਼ੁਰ ਦੇ ਉਸ ਇੱਜੜ ਦੀ ਜੋ ਤੁਹਾਡੇ ਵਿੱਚ ਹੈ ਚਰਵਾਹੀ ਕਰੋ ਪਰ ਲਚਾਰੀ ਨਾਲ ਨਹੀਂ ਸਗੋਂ ਖੁਸ਼ੀ ਨਾਲ ਪਰਮੇਸ਼ੁਰ ਦੀ ਮਰਜ਼ੀ ਅਨੁਸਾਰ ਅਤੇ ਨਾ ਝੂਠੇ ਨਫ਼ੇ ਦੇ ਕਾਰਨ ਮਨ ਦੀ ਇੱਛਾ ਨਾਲ3ਅਤੇ ਉਹਨਾਂ ਉੱਤੇ ਜਿਹੜੇ ਤੁਹਾਡੇ ਅਧੀਨ ਹਨ ਹੁਕਮ ਨਾਮ ਚਲਾਓ ਸਗੋਂ ਇੱਜੜ ਦੇ ਲਈ ਨਮੂਨਾ ਬਣੋ4ਤਾਂ ਜਿਸ ਵੇਲੇ ਪਰਧਾਨ ਅਯਾਲੀ ਪਰਗਟ ਹੋਵੇਗਾ ਤੁਹਾਨੂੰ ਤੇਜ ਦਾ ਮੁਕਟ ਮਿਲੇਗਾ, ਜਿਹੜਾ ਮੁਰਝਾਉਂਦਾ ਨਹੀਂ5ਇਸੇ ਤਰ੍ਹਾਂ ਹੇ ਜਵਾਨੋ, ਬਜ਼ੁਰਗਾਂ ਦੇ ਅਧੀਨ ਹੋਵੋ, ਸਗੋਂ ਤੁਸੀਂ ਸਾਰੇ ਇੱਕ ਦੂਜੇ ਦੀ ਸੇਵਾ ਕਰਨ ਲਈ ਮਨ ਦੀ ਹਲੀਮੀ ਨਾਲ ਲੱਕ ਬੰਨੋ, ਕਿਉਂਕਿ ਪਰਮੇਸ਼ੁਰ ਹੰਕਾਰੀਆਂ ਦਾ ਸਾਹਮਣਾ ਕਰਦਾ ਹੈ ਪਰ ਹਲੀਮਾਂ ਉੱਤੇ ਕਿਰਪਾ ਕਰਦਾ ਹੈ6ਸੋ ਆਪਣੇ ਆਪ ਨੂੰ ਪਰਮੇਸ਼ੁਰ ਦੇ ਬਲਵੰਤ ਹੱਥ ਦੇ ਹੇਠ ਨੀਵਿਆਂ ਕਰੋ ਤਾਂ ਕਿ ਉਹ ਤੁਹਾਨੂੰ ਸਮੇਂ ਸਿਰ ਉੱਚਿਆਂ ਕਰੇ7ਅਤੇ ਆਪਣੀ ਚਿੰਤਾ ਉਸ ਉੱਤੇ ਸੁੱਟ ਦੇਵੋ ਕਿਉਂ ਜੋ ਉਹ ਨੂੰ ਤੁਹਾਡਾ ਫ਼ਿਕਰ ਹੈ8ਸੁਚੇਤ ਹੋਵੋ, ਜਾਗਦੇ ਰਹੋ ਤੁਹਾਡਾ ਵਿਰੋਧੀ ਸ਼ੈਤਾਨ ਗਰਜਦੇ ਸ਼ੇਰ ਦੀ ਤਰ੍ਹਾਂ ਭਾਲਦਾ ਫਿਰਦਾ ਹੈ ਕਿ ਕਿਸਨੂੰ ਪਾੜ ਖਾਵਾਂ9ਤੁਸੀਂ ਆਪਣੇ ਵਿਸ਼ਵਾਸ ਵਿੱਚ ਮਜ਼ਬੂਤ ਹੋ ਕੇ ਉਹ ਦਾ ਸਾਹਮਣਾ ਕਰੋ ਇਹ ਜਾਣ ਕੇ ਜੋ ਜਿਹੜੇ ਤੁਹਾਡੇ ਭੈਣ-ਭਾਈ ਸੰਸਾਰ ਵਿੱਚ ਹਨ ਉਹਨਾਂ ਨੂੰ ਵੀ ਇਹੋ ਦੁੱਖ ਸਹਿਣੇ ਪੈਂਦੇ ਹਨ10ਅਤੇ ਪਰਮ ਕਿਰਪਾਲੂ ਪਰਮੇਸ਼ੁਰ ਜਿਸ ਨੇ ਤੁਹਾਨੂੰ ਆਪਣੇ ਸਦੀਪਕ ਤੇਜ ਦੇ ਲਈ ਮਸੀਹ ਵਿੱਚ ਸੱਦਿਆ, ਜਦ ਤੁਸੀਂ ਥੋੜ੍ਹਾ ਚਿਰ ਦੁੱਖ ਭੋਗ ਲਿਆ ਤਾਂ ਆਪੇ ਤੁਹਾਨੂੰ ਕਾਮਿਲ, ਕਾਇਮ ਅਤੇ ਮਜ਼ਬੂਤ ਕਰੇਗਾ11ਪਰਾਕਰਮ ਜੁੱਗੋ-ਜੁੱਗ ਉਸਦਾ ਹੋਵੇ । ਆਮੀਨ ।ਆਖਰੀ ਨਮਸਕਾਰ
12ਮੈਂ ਤੁਹਾਨੂੰ ਸਿਲਵਾਨੁਸ ਦੇ ਹੱਥੀਂ ਜੋ ਮੇਰੀ ਸਮਝ ਵਿੱਚ ਸਾਡਾ ਵਫ਼ਾਦਾਰ ਭਾਈ ਹੈ ਥੋੜ੍ਹੇ ਵਿੱਚ ਲਿਖ ਕੇ ਉਪਦੇਸ਼ ਦੀ ਗਵਾਹੀ ਦਿੱਤੀ ਭਈ ਪਰਮੇਸ਼ੁਰ ਦੀ ਸੱਚੀ ਕਿਰਪਾ ਇਹ ਹੀ ਹੈ, ਉਸ ਦੇ ਉੱਤੇ ਤੁਸੀਂ ਖੜੇ ਹੋ13ਬਾਬੁਲ ਵਿੱਚ ਜਿਹੜੀ ਤੁਹਾਡੇ ਨਾਲ ਦੀ ਚੁਣੀ ਹੋਈ ਹੈ ਉਹ ਅਤੇ ਮੇਰਾ ਪੁੱਤਰ ਮਰਕੁਸ ਤੁਹਾਡੀ ਸੁੱਖ-ਸਾਂਦ ਪੁੱਛਦੇ ਹਨ14ਤੁਸੀਂ ਪਿਆਰ ਨਾਲ ਇੱਕ ਦੂਜੇ ਨੂੰ ਚੁੰਮ ਕੇ ਸੁੱਖ-ਸਾਂਦ ਪੁੱਛੋ, ਤੁਹਾਨੂੰ ਸਭ ਨੂੰ ਜਿਹੜੇ ਮਸੀਹ ਵਿੱਚ ਹੋ ਸ਼ਾਂਤੀ ਮਿਲਦੀ ਰਹੇ ।