1ਸ਼ਮਊਨ ਪਤਰਸ, ਜਿਹੜਾ ਯਿਸੂ ਮਸੀਹ ਦਾ ਦਾਸ ਅਤੇ ਰਸੂਲ ਹਾਂ । ਅੱਗੇ ਯੋਗ ਜਿਨ੍ਹਾਂ ਨੂੰ ਸਾਡੇ ਪਰਮੇਸ਼ੁਰ ਅਤੇ ਮੁਕਤੀਦਾਤੇ ਯਿਸੂ ਮਸੀਹ ਦੀ ਧਾਰਮਿਕਤਾ ਦੇ ਰਾਹੀਂ ਸਾਡੇ ਵਾਂਗੂੰ ਵਡਮੁੱਲਾ ਵਿਸ਼ਵਾਸ ਪ੍ਰਾਪਤ ਹੋਇਆ ਹੈ l2ਪਰਮੇਸ਼ੁਰ ਅਤੇ ਸਾਡੇ ਪ੍ਰਭੂ ਯਿਸੂ ਦੇ ਗਿਆਨ ਦੇ ਰਾਹੀਂ ਕਿਰਪਾ ਅਤੇ ਸ਼ਾਂਤੀ ਤੁਹਾਡੇ ਅੰਦਰ ਵੱਧ ਤੋਂ ਵੱਧ ਹੁੰਦੀ ਜਾਵੇ ।
1ਪਰ ਉਨ੍ਹਾਂ ਲੋਕਾਂ ਵਿੱਚ ਝੂਠੇ ਨਬੀ ਵੀ ਉੱਠੇ ਜਿਵੇਂ ਤੁਹਾਡੇ ਵਿੱਚ ਵੀ ਝੂਠੇ ਉਪਦੇਸ਼ਕ ਹੋਣਗੇ, ਜਿਹੜੇ ਨਾਸ ਕਰਨ ਵਾਲੀਆਂ ਗੱਲਾਂ ਚੋਰੀ ਅੰਦਰ ਲਿਆਉਣਗੇ ਅਤੇ ਉਸ ਸੁਆਮੀ ਦਾ ਜਿਸ ਨੇ ਉਨ੍ਹਾਂ ਨੂੰ ਮੁੱਲ ਲਿਆ ਸੀ ਇਨਕਾਰ ਕਰ ਕੇ ਛੇਤੀ ਆਪਣਾ ਨਾਸ ਕਰਾਉਣਗੇ ।2ਅਤੇ ਬਹੁਤੇ ਉਨ੍ਹਾਂ ਦੇ ਲੁੱਚਪੁਣੇ ਦੇ ਮਗਰ ਲੱਗ ਤੁਰਨਗੇ ਅਤੇ ਉਨ੍ਹਾਂ ਦੇ ਕਾਰਨ ਸਚਿਆਈ ਦੇ ਮਾਰਗ ਦੀ ਨਿੰਦਿਆ ਕੀਤੀ ਜਾਵੇਗੀ ।3ਅਤੇ ਲਾਲਚ ਦੇ ਕਾਰਨ ਉਹ ਬਣਾਉਟੀ ਗੱਲਾਂ ਨਾਲ ਤੁਹਾਨੂੰ ਕਮਾਈ ਦਾ ਢੰਗ ਬਣਾ ਛੱਡਣਗੇ । ਉਨ੍ਹਾਂ ਉੱਤੇ ਸਜ਼ਾ ਦਾ ਹੁਕਮ ਜਿਹੜਾ ਪਹਿਲਾਂ ਹੀ ਹੋਇਆ ਹੈ ਅਤੇ ਉਨ੍ਹਾਂ ਦਾ ਨਾਸ ਸੁੱਤਾ ਨਹੀਂ ਪਿਆ ।4ਕਿਉਂਕਿ ਜਦੋਂ ਪਰਮੇਸ਼ੁਰ ਨੇ ਦੂਤਾਂ ਨੂੰ ਨਹੀਂ ਛੱਡਿਆ ਜਿਸ ਵੇਲੇ ਉਨ੍ਹਾਂ ਪਾਪ ਕੀਤਾ, ਸਗੋਂ ਉਹਨਾਂ ਨੂੰ ਨਰਕ ਵਿੱਚ ਸੁੱਟ ਕੇ ਅੰਧਕਾਰ ਵਿੱਚ ਬੰਨ ਕੇ ਰੱਖਿਆ ਤਾਂ ਕਿ ਨਿਆਂ ਦੇ ਲਈ ਕੈਦ ਵਿੱਚ ਰਹਿਣ ।5ਅਤੇ ਨਾ ਪੁਰਾਣੇ ਸੰਸਾਰ ਨੂੰ ਛੱਡਿਆ ਸਗੋਂ ਜਿਸ ਵੇਲੇ ਕੁਧਰਮੀਆਂ ਦੇ ਸੰਸਾਰ ਉੱਤੇ ਪਰਲੋ ਲਿਆਂਦੀ ਤਾਂ ਨੂਹ ਨੂੰ ਜਿਹੜਾ ਧਾਰਮਿਕਤਾ ਦਾ ਪਰਚਾਰਕ ਸੀ ਸੱਤਾਂ ਹੋਰਨਾਂ ਨਾਲ ਬਚਾ ਲਿਆ ।6ਅਤੇ ਸਦੂਮ ਅਤੇ ਅਮੂਰਾਹ ਦੇ ਨਗਰਾਂ ਨੂੰ ਸੁਆਹ ਕਰ ਕੇ ਢਾਹ ਸੁੱਟਣ ਦਾ ਹੁਕਮ ਦਿੱਤਾ ਅਤੇ ਉਨ੍ਹਾਂ ਨੂੰ ਉਹ ਦੇ ਬਾਅਦ ਦੇ ਕੁਧਰਮੀਆਂ ਲਈ ਇੱਕ ਨਮੂਨਾ ਠਹਿਰਾਇਆ ਹੈ ।7ਅਤੇ ਲੂਤ ਨੂੰ ਜਿਹੜਾ ਧਰਮੀ ਸੀ ਅਤੇ ਦੁਸ਼ਟਾਂ ਦੇ ਲੁੱਚਪੁਣੇ ਦੀ ਚਾਲ ਤੋਂ ਦੁੱਖੀ ਹੁੰਦਾ ਸੀ, ਬਚਾ ਲਿਆ ।8(ਕਿਉਂ ਜੋ ਉਹ ਧਰਮੀ ਪੁਰਖ ਉਨ੍ਹਾਂ ਵਿੱਚ ਵਸਦਿਆਂ ਉਨ੍ਹਾਂ ਦੇ ਭੈੜੇ ਕੰਮਾਂ ਨੂੰ ਵੇਖ ਤੇ ਸੁਣ ਕੇ ਦਿਨੋ ਦਿਨ ਆਪਣੀ ਧਰਮੀ ਜਾਨ ਨੂੰ ਦੁੱਖ ਦਿੰਦਾ ਸੀ )9ਤਾਂ ਪ੍ਰਭੂ ਭਗਤਾਂ ਨੂੰ ਪਰਤਾਵੇ ਵਿੱਚੋਂ ਕੱਢਣਾ ਅਤੇ ਕੁਧਰਮੀਆਂ ਨੂੰ ਨਿਆਂ ਦੇ ਦਿਨ ਤੱਕ ਸਜ਼ਾ ਹੇਠ ਰੱਖਣਾ ਜਾਣਦਾ ਹੈ !10ਪਰ ਬਹੁਤ ਕਰਕੇ ਉਨ੍ਹਾਂ ਨੂੰ, ਜਿਹੜੇ ਸਰੀਰ ਦੇ ਅਨੁਸਾਰ ਗੰਦੀ ਕਾਮਨਾ ਵਿੱਚ ਚੱਲਦੇ ਹਨ ਅਤੇ ਹਕੂਮਤ ਨੂੰ ਤੁਛ ਜਾਣਦੇ ਹਨ । ਉਹ ਢੀਠ ਅਤੇ ਮਨ ਮਰਜ਼ੀ ਕਰਨ ਵਾਲੇ ਹਨ ਅਤੇ ਪਰਤਾਪ ਵਾਲਿਆਂ ਦੀ ਨਿੰਦਿਆ ਕਰਨ ਤੋਂ ਨਹੀਂ ਡਰਦੇ ।11ਭਾਵੇਂ ਦੂਤ ਜਿਹੜੇ ਬਲ ਅਤੇ ਸਮਰੱਥਾ ਵਿੱਚ ਉਨ੍ਹਾਂ ਨਾਲੋਂ ਵੱਡੇ ਹਨ, ਮਿਹਣਾ ਮਾਰ ਕੇ ਪ੍ਰਭੂ ਦੇ ਅੱਗੇ ਉਨ੍ਹਾਂ ਉੱਤੇ ਦੋਸ਼ ਨਹੀਂ ਲਾਉਂਦੇ ਹਨ ।12ਪਰ ਇਹ ਲੋਕ ਉਨ੍ਹਾਂ ਪਸ਼ੂਆਂ ਦੇ ਵਰਗੇ ਹਨ ਜਿਹੜੇ ਅਸਲ ਵਿੱਚ ਬੁੱਧਹੀਣ ਹਨ ਅਤੇ ਸ਼ਿਕਾਰ ਕੀਤੇ ਜਾਣ ਤੇ ਨਸ਼ਟ ਹੋਣ ਲਈ ਉਤਪਤ ਹੋਏ ਹਨ, ਇਹ ਜਿਨ੍ਹਾਂ ਗੱਲਾਂ ਨੂੰ ਨਹੀਂ ਸਮਝਦੇ ਹਨ ਉਹਨਾਂ ਦੇ ਵਿਰੁੱਧ ਬੋਲਦੇ ਹੋਏ, ਉਨ੍ਹਾਂ ਦੇ ਨਾਸ ਕਰਨ ਨਾਲ ਆਪੇ ਨਾਸ ਹੋਣਗੇ ਅਤੇ ਕੁਧਰਮ ਕਰਕੇ ਕੁਧਰਮ ਦਾ ਫਲ ਭੋਗਣਗੇ ।13ਦਿਨੇ ਉਹ ਭੋਗ ਬਿਲਾਸ ਵਿੱਚ ਖੁਸ਼ ਹੁੰਦੇ ਹਨ, ਉਹ ਕਲੰਕ ਅਤੇ ਦਾਗ ਹਨ ਅਤੇ ਭਾਵੇਂ ਉਹ ਤੁਹਾਡੇ ਨਾਲ ਖਾਂਦੇ-ਪੀਂਦੇ ਹਨ ਪਰ ਆਪਣਿਆਂ ਪਿਆਰ ਭੋਜਨਾਂ ਵਿੱਚ ਭੋਗ ਬਿਲਾਸ ਕਰਦੇ ਹਨ ।14ਉਨ੍ਹਾਂ ਦੀਆਂ ਅੱਖਾਂ ਵਿਭਚਾਰਣਾਂ ਵੱਲ ਲੱਗੀਆਂ ਹੋਈਆਂ ਹਨ ਅਤੇ ਪਾਪ ਵੱਲੋਂ ਰੁਕ ਹੀ ਨਹੀਂ ਸਕਦੀਆਂ । ਉਹ ਡੋਲਣ ਵਾਲੇ ਜੀਵਾਂ ਨੂੰ ਭਰਮਾਉਂਦੇ ਹਨ । ਉਨ੍ਹਾਂ ਦੇ ਮਨ ਲੋਭ ਵਿੱਚ ਪੱਕੇ ਹੋਏ ਹਨ । ਉਹ ਸਰਾਪ ਦੇ ਪੁੱਤਰ ਹਨ !15ਉਹ ਸਿੱਧੇ ਰਾਹ ਨੂੰ ਛੱਡ ਕੇ ਕੁਰਾਹੇ ਪੈ ਗਏ ਅਤੇ ਬਿਓਰ ਦੇ ਪੁੱਤਰ ਬਿਲਆਮ ਦੇ ਮਾਰਗ ਹੋ ਤੁਰੇ, ਜਿਸ ਨੇ ਕੁਧਰਮ ਦੀ ਮਜ਼ਦੂਰੀ ਨੂੰ ਪਿਆਰਾ ਜਾਣਿਆ ।16ਪਰ ਉਹ ਨੇ ਆਪਣੇ ਅਪਰਾਧ ਕਾਰਨ ਝਿੜਕ ਖਾਧੀ । ਇੱਕ ਬੇਜ਼ੁਬਾਨ ਖੋਤੀ ਨੇ ਮਨੁੱਖ ਦੀ ਬੋਲੀ ਵਿੱਚ ਬੋਲ ਕੇ ਉਸ ਨਬੀ ਦੇ ਪਾਗਲਪਣ ਨੂੰ ਰੋਕ ਦਿੱਤਾ ।17ਉਹ ਸੁੱਕੇ ਖੂਹ ਹਨ । ਉਹ ਹਨੇਰੀ ਦੇ ਉਡਾਏ ਹੋਏ ਬੱਦਲ ਹਨ ਜਿਨ੍ਹਾਂ ਲਈ ਅਨ੍ਹੇਰ ਘੁੱਪ ਰੱਖਿਆ ਹੋਇਆ ਹੈ ।18ਕਿਉਂ ਜੋ ਉਹ ਵੱਡੀਆਂ ਫੋਕੀਆਂ ਗੱਪਾਂ ਮਾਰ ਕੇ, ਉਨ੍ਹਾਂ ਨੂੰ ਜਿਹੜੇ ਭੁੱਲਿਆਂ ਹੋਇਆਂ ਤੋਂ ਹੁਣੇ ਬਚ ਕੇ ਨਿੱਕਲਣ ਲੱਗੇ ਹਨ, ਲੁੱਚਪੁਣੇ ਨਾਲ ਸਰੀਰ ਦੀਆਂ ਕਾਮਨਾਂ ਵੱਲ ਭਰਮਾ ਲੈਂਦੇ ਹਨ ।19ਉਹ ਉਨ੍ਹਾਂ ਨਾਲ ਅਜ਼ਾਦੀ ਦਾ ਵਾਇਦਾ ਤਾਂ ਕਰਦੇ ਹਨ ਪਰ ਉਹ ਆਪ ਵਿਨਾਸ਼ ਦੇ ਗੁਲਾਮ ਹਨ, ਕਿਉਂਕਿ ਜਿਸ ਦੇ ਕੋਈ ਅਧੀਨ ਹੋ ਗਿਆ ਸੋ ਉਹ ਦਾ ਗੁਲਾਮ ਹੈ ।20ਜੇਕਰ ਉਹ ਪ੍ਰਭੂ ਅਤੇ ਮੁਕਤੀਦਾਤਾ ਯਿਸੂ ਮਸੀਹ ਦੇ ਗਿਆਨ ਦੇ ਦੁਆਰਾ ਸੰਸਾਰ ਦੇ ਗੰਦ-ਮੰਦ ਤੋਂ ਬਚ ਕੇ ਉਸ ਵਿੱਚ ਮੁੜ ਕੇ ਫਸਣ ਅਤੇ ਅਧੀਨ ਹੋ ਜਾਣ ਤਾਂ ਉਨ੍ਹਾਂ ਦਾ ਪਿਛਲਾ ਹਾਲ ਪਹਿਲੇ ਨਾਲੋਂ ਬੁਰਾ ਹੋਇਆ ।21ਕਿਉਂ ਜੋ ਧਾਰਮਿਕਤਾ ਦਾ ਮਾਰਗ ਨਾ ਹੀ ਜਾਣਨਾ ਇਸ ਨਾਲੋਂ ਚੰਗਾ ਸੀ ਕਿ ਉਹ ਨੂੰ ਜਾਣ ਕੇ ਉਸ ਪਵਿੱਤਰ ਆਗਿਆ ਤੋਂ ਜੋ ਉਹਨਾਂ ਨੂੰ ਕੀਤੀ ਗਈ ਸੀ ਫਿਰ ਜਾਣ ।22ਇਹ ਸੱਚੀ ਕਹਾਵਤ ਉਨ੍ਹਾਂ ਉੱਤੇ ਠੀਕ ਢੁੱਕਦੀ ਹੈ ਭਈ ਕਿ ਕੁੱਤਾ ਆਪਣੀ ਉਲਟੀ ਨੂੰ ਚੱਟ ਲੈਂਦਾ ਹੈ ਅਤੇ ਨਹਿਲਾਈ ਹੋਈ ਸੂਰਨੀ ਚਿੱਕੜ ਵਿੱਚ ਲੇਟਣ ਨੂੰ ਜਾਂਦੀ ਹੈ ।
1ਹੇ ਪਿਆਰਿਓ, ਹੁਣ ਇਹ ਦੂਜੀ ਪੱਤ੍ਰੀ ਮੈਂ ਤੁਹਾਨੂੰ ਲਿਖਦਾ ਹਾਂ ਅਤੇ ਦੋਹਾਂ ਵਿੱਚ ਤੁਹਾਨੂੰ ਚੇਤੇ ਕਰਾ ਕੇ ਤੁਹਾਡੇ ਸਾਫ਼ ਮਨ ਨੂੰ ਪ੍ਰੇਰਦਾ ਹਾਂ,2ਕਿ ਤੁਸੀਂ ਉਨ੍ਹਾਂ ਗੱਲਾਂ ਨੂੰ ਜਿਹੜੀਆਂ ਪਵਿੱਤਰ ਨਬੀਆਂ ਤੋਂ ਪਹਿਲਾਂ ਆਖੀਆਂ ਗਈਆਂ ਨਾਲੇ ਪ੍ਰਭੂ ਅਤੇ ਮੁਕਤੀਦਾਤੇ ਦੀ ਆਗਿਆ ਨੂੰ ਜਿਹੜੀ ਤੁਹਾਡੇ ਰਸੂਲਾਂ ਦੇ ਰਾਹੀਂ ਕੀਤੀ ਗਈ, ਯਾਦ ਰੱਖੋ ।3ਪਹਿਲਾਂ ਤੁਸੀਂ ਇਹ ਜਾਣਦੇ ਹੋ ਕਿ ਅੰਤ ਦੇ ਦਿਨਾਂ ਵਿੱਚ ਠੱਠਾ ਕਰਨ ਵਾਲੇ ਠੱਠਾ ਕਰਦੇ ਹੋਏ ਆਉਣਗੇ, ਜਿਹੜੇ ਆਪਣੀਆਂ ਕਾਮਨਾਂ ਦੇ ਅਨੁਸਾਰ ਚੱਲਣਗੇ ।4ਅਤੇ ਆਖਣਗੇ ਕਿ ਉਹ ਦੇ ਆਉਣ ਦੇ ਵਾਇਦੇ ਦਾ ਕੀ ਪਤਾ ਹੈ ? ਕਿਉਂਕਿ ਜਦੋਂ ਦੇ ਵਡ ਵਡੇਰੇ ਸੌਂ ਗਏ, ਸ੍ਰਿਸ਼ਟੀ ਦੇ ਮੁੱਢੋਂ ਸੱਭੇ ਕੁੱਝ ਉਸੇ ਤਰ੍ਹਾਂ ਹੀ ਬਣਿਆ ਰਹਿੰਦਾ ਹੈ ।5ਓਹ ਜਾਣ ਬੁੱਝ ਕੇ ਇਸ ਗੱਲ ਨੂੰ ਭੁੱਲਾ ਛੱਡਦੇ ਹਨ ਕਿ ਪਰਮੇਸ਼ੁਰ ਦੇ ਬਚਨ ਨਾਲ ਅਕਾਸ਼ ਪ੍ਰਾਚੀਨ ਕਾਲ ਤੋਂ ਹਨ ਅਤੇ ਧਰਤੀ ਪਾਣੀ ਤੋਂ ਬਾਹਰ ਅਤੇ ਪਾਣੀ ਦੇ ਵਿੱਚ ਸਥਿਰ ਹੈ ।6ਜਿਨ੍ਹਾਂ ਦੇ ਕਾਰਨ ਉਸ ਸਮੇਂ ਦਾ ਸੰਸਾਰ ਪਾਣੀ ਵਿੱਚ ਡੁੱਬ ਕੇ ਨਾਸ ਹੋਇਆ ।7ਪਰ ਅਕਾਸ਼ ਅਤੇ ਧਰਤੀ ਪਰਮੇਸ਼ੁਰ ਦੇ ਬਚਨ ਦੁਆਰਾ ਨਾਸ ਹੋਣ ਲਈ ਰੱਖੇ ਗਏ ਹਨ ਅਤੇ ਇਹ ਭਗਤੀਹੀਣ ਮਨੁੱਖਾਂ ਦੇ ਨਿਆਂ ਤੇ ਨਾਸ ਹੋਣ ਦੇ ਦਿਨ ਤੱਕ ਇਸ ਤਰ੍ਹਾਂ ਹੀ ਰਹਿਣਗੇ ।8ਹੇ ਪਿਆਰਿਓ, ਇੱਕ ਇਹ ਗੱਲ ਤੁਹਾਡੇ ਤੋਂ ਗੁੱਝੀ ਨਾ ਰਹੇ ਜੋ ਪ੍ਰਭੂ ਦੇ ਅੱਗੇ ਇੱਕ ਦਿਨ ਹਜ਼ਾਰ ਸਾਲ ਜਿਹਾ ਹੈ ਅਤੇ ਹਜ਼ਾਰ ਸਾਲ ਇੱਕ ਦਿਨ ਜਿਹਾ ਹੈ ।9ਪ੍ਰਭੂ ਆਪਣੇ ਵਾਅਦੇ ਪੂਰੇ ਕਰਨ ਵਿੱਚ ਢਿੱਲਾ ਨਹੀਂ ਹੈ ਜਿਵੇਂ ਬਹੁਤ ਉਸ ਦੇ ਢਿੱਲੇ ਹੋਣ ਦਾ ਭਰਮ ਕਰਦੇ ਹਨ, ਪਰ ਉਹ ਤੁਹਾਡੇ ਨਾਲ ਧੀਰਜ ਕਰਦਾ ਹੈ ਕਿਉਂ ਜੋ ਉਹ ਨਹੀਂ ਚਾਹੁੰਦਾ ਹੈ ਜੋ ਕਿਸੇ ਦਾ ਨਾਸ ਹੋਵੇ ਸਗੋਂ ਸਾਰੇ ਤੋਬਾ ਕਰਨ ।10ਪਰੰਤੂ ਪ੍ਰਭੂ ਦਾ ਦਿਨ ਚੋਰ ਵਾਂਗੂੰ ਆਵੇਗਾ ਜਿਸ ਦੇ ਵਿੱਚ ਅਕਾਸ਼ ਵੱਡੀ ਗਰਜ ਨਾਲ ਜਾਂਦੇ ਰਹਿਣਗੇ ਅਤੇ ਮੂਲ ਵਸਤਾਂ ਵੱਡੇ ਤਪਸ਼ ਨਾਲ ਤਪ ਕੇ ਢੱਲ਼ ਜਾਣਗੀਆਂ ਅਤੇ ਧਰਤੀ ਉਨ੍ਹਾਂ ਕਾਰਾਗਰੀਆਂ ਸਣੇ ਜੋ ਉਸ ਵਿੱਚ ਹਨ ਭਸਮ ਹੋ ਜਾਵੇਗੀ ।11ਜਦੋਂ ਇਹ ਸੱਭੇ ਵਸਤਾਂ ਇਸ ਤਰ੍ਹਾਂ ਢੱਲ਼ ਜਾਣ ਵਾਲੀਆਂ ਹਨ ਤਾਂ ਤੁਹਾਨੂੰ ਹਰ ਪਰਕਾਰ ਦੇ ਪਵਿੱਤਰ ਚਲਣ ਅਤੇ ਭਗਤੀ ਵਿੱਚ ਕਿਸ ਤਰ੍ਹਾਂ ਦੇ ਹੋਣਾ ਚਾਹੀਦਾ ਹੈ ?12ਅਤੇ ਪਰਮੇਸ਼ੁਰ ਦੇ ਉਸ ਦਿਨ ਦੇ ਆਉਣ ਨੂੰ ਉਡੀਕਦੇ ਅਤੇ ਲੋਚਦੇ ਰਹੋ, ਜਿਸ ਦੇ ਕਾਰਨ ਅਕਾਸ਼ ਸੜ ਕੇ ਢੱਲ਼ ਜਾਣਗੇ ਅਤੇ ਮੂਲ ਵਸਤਾਂ ਵੱਡੀ ਤਪਸ਼ ਨਾਲ ਤਪ ਕੇ ਪਿਘਲ ਜਾਣਗੀਆਂ ।13ਪਰ ਉਹ ਦੇ ਬਚਨ ਦੇ ਅਨੁਸਾਰ ਅਸੀਂ ਨਵੇਂ ਅਕਾਸ਼ ਅਤੇ ਨਵੀਂ ਧਰਤੀ ਦੀ ਉਡੀਕ ਕਰਦੇ ਹਾਂ, ਜਿਨ੍ਹਾਂ ਵਿੱਚ ਧਰਮ ਵੱਸਦਾ ਹੈ ।