To view a copy of the CC BY-SA 4.0 license visit
http://creativecommons.org/licenses/by-sa/4.0/
ਰਸੂਲਾਂ ਦੇ ਕਰਤੱਬ
1ਜਾਣ-ਪਛਾਣ
1ਹੇ ਥਿਉਫ਼ਿਲੁਸ, ਮੈਂ ਉਹ ਪਹਿਲੀ ਪੋਥੀ ਉਨ੍ਹਾਂ ਸਾਰੀਆਂ ਗੱਲਾਂ ਦੇ ਬਾਰੇ ਲਿਖੀ, ਜਿਹੜੀਆਂ ਯਿਸੂ ਕਰਦਾ ਅਤੇ ਸਿਖਾਉਂਦਾ ਰਿਹਾ ।2ਉਸ ਦਿਨ ਤੱਕ ਉਨ੍ਹਾਂ ਰਸੂਲਾਂ ਨੂੰ, ਜਿਹੜੇ ਉਸ ਨੇ ਚੁਣੇ ਸਨ, ਪਵਿੱਤਰ ਆਤਮਾ ਦੇ ਰਾਹੀਂ ਆਗਿਆ ਦੇ ਕੇ ਉਤਾਹਾਂ ਉਠਾ ਲਿਆ ਗਿਆ ।3ਉਸ ਨੇ ਦੁੱਖ ਭੋਗਣ ਦੇ ਮਗਰੋਂ, ਆਪਣੇ ਆਪ ਨੂੰ ਉਨ੍ਹਾਂ ਉੱਤੇ ਬਹੁਤਿਆਂ ਪ੍ਰਮਾਣਾਂ ਨਾਲ ਜਿਉਂਦਾ ਪਰਗਟ ਕੀਤਾ ਅਤੇ ਉਹ ਚਾਲ੍ਹੀਆਂ ਦਿਨਾਂ ਤੱਕ ਉਨ੍ਹਾਂ ਨੂੰ ਦਰਸ਼ਣ ਦਿੰਦਾ ਅਤੇ ਪਰਮੇਸ਼ੁਰ ਦੇ ਰਾਜ ਦੀਆਂ ਗੱਲਾਂ ਕਰਦਾ ਰਿਹਾ ।4ਅਤੇ ਚੇਲਿਆਂ ਨਾਲ ਇਕੱਠੇ ਹੋ ਕੇ ਉਸ ਨੇ ਉਨ੍ਹਾਂ ਨੂੰ ਆਗਿਆ ਦਿੱਤੀ ਕਿ ਯਰੂਸ਼ਲਮ ਤੋਂ ਬਾਹਰ ਨਾ ਜਾਓ, ਪਰ ਪਿਤਾ ਦੇ ਉਸ ਵਾਇਦੇ ਦੀ ਉਡੀਕ ਵਿੱਚ ਰਹੋ ਜਿਸ ਦੇ ਬਾਰੇ ਤੁਸੀਂ ਮੇਰੇ ਕੋਲੋਂ ਸੁਣਿਆ ਹੈ ।5ਕਿਉਂਕਿ ਜੋ ਯੂਹੰਨਾ ਨੇ ਤਾਂ ਪਾਣੀ ਨਾਲ ਬਪਤਿਸਮਾ ਦਿੱਤਾ ਪਰ ਥੋੜ੍ਹੇ ਦਿਨਾਂ ਬਾਅਦ ਤੁਹਾਨੂੰ ਪਵਿੱਤਰ ਆਤਮਾ ਨਾਲ ਬਪਤਿਸਮਾ ਦਿੱਤਾ ਜਾਵੇਗਾ ।ਯਿਸੂ ਦਾ ਸਵਰਗ ਤੇ ਉਠਾਇਆ ਜਾਣਾ
6ਸੋ ਜਦੋਂ ਉਹ ਇਕੱਠੇ ਹੋਏ ਤਾਂ ਉਸ ਤੋਂ ਪੁੱਛਿਆ ਕਿ ਪ੍ਰਭੂ ਜੀ ਕੀ ਤੂੰ ਇਸ ਸਮੇਂ ਇਸਰਾਏਲ ਦਾ ਰਾਜ ਬਹਾਲ ਕਰੇਗਾ ?7ਉਸ ਨੇ ਉਨ੍ਹਾਂ ਨੂੰ ਆਖਿਆ, ਇਹ ਤੁਹਾਡਾ ਕੰਮ ਨਹੀਂ ਕਿ ਤੁਸੀਂ ਉਨ੍ਹਾਂ ਸਮਿਆਂ ਅਤੇ ਵੇਲਿਆਂ ਨੂੰ ਜਾਣੋ, ਜੋ ਪਿਤਾ ਨੇ ਆਪਣੇ ਅਧਿਕਾਰ ਵਿੱਚ ਰੱਖੇ ਹਨ ।8ਪਰ ਜਦੋਂ ਪਵਿੱਤਰ ਆਤਮਾ ਤੁਹਾਡੇ ਉੱਤੇ ਆਵੇਗਾ ਤਾਂ ਤੁਸੀਂ ਸ਼ਕਤੀ ਪਾਓਗੇ ਅਤੇ ਯਰੂਸ਼ਲਮ, ਯਹੂਦਿਯਾ ਅਤੇ ਸਾਮਰਿਯਾ ਵਿੱਚ ਸਗੋਂ ਧਰਤੀ ਦੇ ਆਖਰੀ ਕਿਨਾਰੇ ਤੱਕ ਮੇਰੇ ਗਵਾਹ ਹੋਵੋਗੇ ।9ਅਤੇ ਜਦੋਂ ਉਹ ਇਹ ਗੱਲਾਂ ਕਹਿ ਚੁੱਕਿਆ ਤਾਂ ਉਨ੍ਹਾਂ ਦੇ ਵੇਖਦਿਆਂ ਹੀ ਉਹ ਉਤਾਹਾਂ ਉੱਠਾਇਆ ਗਿਆ ਅਤੇ ਬੱਦਲ ਨੇ ਉਸ ਨੂੰ ਉਨ੍ਹਾਂ ਦੀ ਨਜ਼ਰੋਂ ਓਹਲੇ ਕਰ ਦਿੱਤਾ ।10ਅਤੇ ਉਸ ਦੇ ਜਾਂਦਿਆਂ ਹੋਇਆਂ ਜਦੋਂ ਉਹ ਅਕਾਸ਼ ਦੀ ਵੱਲ ਤੱਕ ਰਹੇ ਸਨ, ਤਾਂ ਵੇਖੋ ਦੋ ਜਣੇ ਚਿੱਟਾ ਪਹਿਰਾਵਾ ਪਹਿਨੀ ਉਨ੍ਹਾਂ ਦੇ ਕੋਲ ਆ ਖੜੇ ਹੋਏ ।11ਅਤੇ ਉਹ ਆਖਣ ਲੱਗੇ, ਹੇ ਗਲੀਲੀ ਮਨੁੱਖੋ, ਤੁਸੀਂ ਕਿਉਂ ਅਕਾਸ਼ ਦੀ ਵੱਲ ਵੇਖ ਰਹੇ ਹੋ ? ਇਹ ਯਿਸੂ ਜਿਹੜਾ ਤੁਹਾਡੇ ਕੋਲੋਂ ਸਵਰਗ ਉੱਪਰ ਉੱਠਾ ਲਿਆ ਗਿਆ, ਉਸੇ ਤਰ੍ਹਾਂ ਫਿਰ ਆਵੇਗਾ ਜਿਸ ਤਰ੍ਹਾਂ ਤੁਸੀਂ ਉਸ ਨੂੰ ਸਵਰਗ ਉੱਤੇ ਜਾਂਦੇ ਵੇਖਿਆ lਮੱਥਿਯਾਸ ਦਾ ਯਹੂਦਾ ਦੇ ਸਥਾਨ ਤੇ ਚੁਣਿਆ ਜਾਣਾ
12ਤਦ ਉਹ ਉਸ ਜੈਤੂਨ ਦੇ ਪਹਾੜ ਤੋਂ ਜੋ ਯਰੂਸ਼ਲਮ ਦੇ ਨੇੜੇ ਇੱਕ ਸਬਤ ਦੇ ਦਿਨ ਦੀ ਦੂਰੀ ਤੇ ਹੈ, ਯਰੂਸ਼ਲਮ ਨੂੰ ਮੁੜੇ ।13ਅਤੇ ਜਦੋਂ ਪਹੁੰਚੇ ਤਾਂ ਉਸ ਚੁਬਾਰੇ ਉੱਤੇ ਚੜ੍ਹ ਗਏ ਜਿੱਥੇ ਉਹ ਅਰਥਾਤ ਪਤਰਸ, ਯੂਹੰਨਾ, ਯਾਕੂਬ, ਅੰਦ੍ਰਿਯਾਸ, ਫ਼ਿਲਿੱਪੁਸ, ਥੋਮਾ, ਬਰਥੁਲਮਈ, ਮੱਤੀ ਅਤੇ ਹਲਫ਼ਾ ਦਾ ਪੁੱਤਰ ਯਾਕੂਬ, ਸ਼ਮਊਨ ਜ਼ੇਲੋਤੇਸ ਅਤੇ ਯਾਕੂਬ ਦਾ ਪੁੱਤਰ ਯਹੂਦਾ ਰਹਿੰਦੇ ਸਨ ।14ਇਹ ਸਾਰੇ ਇੱਕ ਮਨ ਹੋ ਕੇ, ਕਈ ਇਸਤ੍ਰੀਆਂ ਅਤੇ ਯਿਸੂ ਦੀ ਮਾਤਾ ਮਰਿਯਮ ਅਤੇ ਉਹ ਦੇ ਭਰਾਵਾਂ ਦੇ ਨਾਲ ਲਗਾਤਾਰ ਪ੍ਰਾਰਥਨਾ ਕਰਦੇ ਰਹੇ ।15ਉਹਨਾਂ ਦਿਨਾਂ ਵਿੱਚ ਪਤਰਸ ਭਰਾਵਾਂ ਦੇ ਵਿਚਕਾਰ, ਜੋ ਸਾਰੇ ਮਿਲ ਕੇ ਲੱਗਭਗ ਇੱਕ ਸੌ ਵੀਹ ਲੋਕ ਇਕੱਠੇ ਹੋਏ ਸਨ, ਖੜੇ ਹੋ ਕੇ ਬੋਲਿਆ16ਹੇ ਭਰਾਵੋ, ਉਹ ਲਿਖਤ ਪੂਰੀ ਹੋਣੀ ਜ਼ਰੂਰੀ ਸੀ ਕਿ ਜੋ ਪਵਿੱਤਰ ਆਤਮਾ ਨੇ ਦਾਊਦ ਦੀ ਜੁਬਾਨੀ ਯਹੂਦਾ ਦੇ ਬਾਰੇ ਜਿਹੜਾ ਯਿਸੂ ਦੇ ਫੜਵਾਉਣ ਵਾਲਿਆਂ ਦਾ ਆਗੂ ਹੋਇਆ ਪਹਿਲਾਂ ਹੀ ਆਖੀ ਗਈ ਸੀ ।17ਕਿਉਂ ਜੋ ਉਹ ਸਾਡੇ ਨਾਲ ਗਿਣਿਆ ਗਿਆ ਅਤੇ ਉਹ ਨੇ ਇਸ ਸੇਵਾ ਵਿੱਚ ਹਿੱਸਾ ਪਾਇਆ ਸੀ18ਇਸ ਮਨੁੱਖ ਨੇ ਕੁਧਰਮ ਦੀ ਕਮਾਈ ਨਾਲ ਇੱਕ ਖੇਤ ਮੁੱਲ ਲਿਆ ਅਤੇ ਮੂਧੇ ਮੂੰਹ ਡਿੱਗਿਆ ਅਤੇ ਉਸ ਦਾ ਢਿੱਡ ਪਾਟ ਗਿਆ ਅਤੇ ਉਹ ਦੀਆਂ ਸਾਰੀਆਂ ਆਂਦਰਾਂ ਬਾਹਰ ਆ ਗਈਆਂ ।19ਅਤੇ ਇਹ ਗੱਲ ਸਾਰੇ ਯਰੂਸ਼ਲਮ ਦੇ ਰਹਿਣ ਵਾਲੇ ਜਾਣ ਗਏ, ਐਥੋਂ ਤੱਕ ਜੋ ਉਨਾਂ ਦੀ ਭਾਸ਼ਾ ਵਿੱਚ ਉਸ ਖੇਤ ਦਾ ਨਾਮ “ਅਕਲਦਮਾ” ਅਰਥਾਤ “ਲਹੂ ਦਾ ਖੇਤ” ਪੈ ਗਿਆ20ਕਿਉਂਕਿ ਜ਼ਬੂਰਾਂ ਦੀ ਪੁਸਤਕ ਵਿੱਚ ਲਿਖਿਆ ਹੋਇਆ ਹੈ ਕਿ ਉਸ ਦਾ ਘਰ ਉੱਜੜ ਜਾਵੇ, ਉਸ ਦੇ ਵਿੱਚ ਕੋਈ ਵੱਸਣ ਵਾਲਾ ਨਾ ਹੋਵੇ l ਅਤੇ ਉਸਦਾ ਪਦ ਕੋਈ ਹੋਰ ਲਵੇ ।21ਪਰੰਤੂ ਇਨ੍ਹਾਂ ਲੋਕਾਂ ਵਿੱਚੋਂ ਜਿਹੜੇ ਹਰ ਵੇਲੇ ਸਾਡੇ ਨਾਲ ਰਹੇ, ਜਦੋਂ ਪ੍ਰਭੂ ਯਿਸੂ ਸਾਡੇ ਵਿੱਚ ਆਇਆ ਜਾਇਆ ਕਰਦਾ ਸੀ ।22ਯਹੂੰਨਾ ਦੇ ਬਪਤਿਸਮੇ ਤੋਂ ਲੈ ਕੇ ਉਸ ਦਿਨ ਤੱਕ ਜਦੋਂ ਉਹ ਸਾਡੇ ਕੋਲੋਂ ਉਤਾਹਾਂ ਉੱਠਾਇਆ ਗਿਆ, ਚੰਗਾ ਹੋਵੇਗਾ ਕਿ ਉਨਾਂ ਵਿੱਚੋਂ ਇੱਕ ਸਾਡੇ ਨਾਲ ਉਹ ਦੇ ਜੀ ਉੱਠਣ ਦਾ ਗਵਾਹ ਹੋਵੇ ।23ਤਦ ਉਨ੍ਹਾਂ ਨੇ ਦੋ ਮਨੁੱਖਾਂ ਨੂੰ ਖੜਾ ਕੀਤਾ, ਇੱਕ ਯੂਸੁਫ਼ ਜਿਹੜਾ ਬਰਸੱਬਾਸ ਅਖਵਾਉਂਦਾ ਸੀ, ਜਿਸ ਨੂੰ ਯੂਸਤੁਸ ਵੀ ਕਹਿੰਦੇ ਸਨ, ਦੂਜਾ ਮੱਥਿਯਾਸ ।24ਅਤੇ ਪ੍ਰਾਰਥਨਾ ਕੀਤੀ ਅਤੇ ਆਖਿਆ ਕਿ ਹੇ ਪ੍ਰਭੂ ਤੂੰ ਜੋ ਸਭਨਾਂ ਦੇ ਦਿਲਾਂ ਨੂੰ ਜਾਣਦਾ ਹੈ, ਇਹ ਪਰਗਟ ਕਰ ਇਨ੍ਹਾਂ ਦੋਹਾਂ ਵਿੱਚੋਂ ਤੂੰ ਕਿਸਨੂੰ ਚੁਣਿਆ ਹੈ ।25ਜੋ ਇਸ ਸੇਵਾ ਅਤੇ ਰਸੂਲਗੀ ਦੀ ਉਹ ਜਗ੍ਹਾ ਲਵੇ, ਜਿਸ ਨੂੰ ਯਹੂਦਾ ਨੇ ਕੁਧਰਮ ਵਿੱਚ ਛੱਡਿਆ ਤਾਂ ਕਿ ਆਪਣੇ ਨਿੱਜ ਥਾਂ ਨੂੰ ਜਾਵੇ26ਅਤੇ ਉਨ੍ਹਾਂ ਨੇ ਉਹਨਾਂ ਦੇ ਲਈ ਪਰਚੀਆਂ ਪਾਈਆਂ ਅਤੇ ਮੱਥਿਯਾਸ ਦੇ ਨਾਮ ਦੀ ਪਰਚੀ ਨਿੱਕਲੀ । ਤਦ ਉਹ ਉਨ੍ਹਾਂ ਗਿਆਰ੍ਹਾਂ ਰਸੂਲਾਂ ਨਾਲ ਗਿਣਿਆ ਗਿਆ ।
2ਪਵਿੱਤਰ ਦਾ ਉਤਰਨਾ
1ਜਦੋਂ ਪੰਤੇਕੁਸਤ ਦਾ ਦਿਨ ਆਇਆ, ਤਦ ਉਹ ਸਭ ਇੱਕ ਥਾਂ ਇਕੱਠੇ ਸਨ ।2ਅਤੇ ਅਚਾਨਕ ਅਕਾਸ਼ ਤੋਂ ਇੱਕ ਗੂੰਜ ਆਈ ਜਿਵੇਂ ਵੱਡੀ ਭਾਰੀ ਅਨ੍ਹੇਰੀ ਦੇ ਵਗਣ ਦੀ ਹੁੰਦੀ ਹੈ, ਅਤੇ ਉਸ ਨਾਲ ਸਾਰਾ ਘਰ ਜਿੱਥੇ ਉਹ ਬੈਠੇ ਸਨ, ਭਰ ਗਿਆ ।3ਅਤੇ ਉਨ੍ਹਾਂ ਨੂੰ ਅੱਗ ਜਿਹੀਆਂ ਜੀਭਾਂ ਵੱਖਰੀਆਂ ਹੁੰਦੀਆਂ ਵਿਖਾਈ ਦਿੱਤੀਆਂ ਅਤੇ ਉਹ ਉਨ੍ਹਾਂ ਵਿੱਚੋਂ ਹਰੇਕ ਉੱਤੇ ਠਹਿਰ ਗਈਆਂ ।4ਤਦ ਉਹ ਸਾਰੇ ਪਵਿੱਤਰ ਆਤਮਾ ਨਾਲ ਭਰ ਗਏ ਅਤੇ ਅਲੱਗ-ਅਲੱਗ ਭਾਸ਼ਾ ਬੋਲਣ ਲੱਗ ਪਏ ਜਿਵੇਂ ਆਤਮਾ ਨੇ ਉਨ੍ਹਾਂ ਨੂੰ ਬੋਲਣ ਦੀ ਸ਼ਕਤੀ ਦਿੱਤੀ ।5ਯਹੂਦੀ ਯਰੂਸ਼ਲਮ ਵਿੱਚ ਰਹਿੰਦੇ ਸਨ, ਹਰੇਕ ਕੌਮ ਵਿੱਚੋਂ ਭਗਤ ਲੋਕ, ਜੋ ਅਕਾਸ਼ ਦੇ ਹੇਠ ਹੈ, ਉਸ ਜਗ੍ਹਾ ਇਕੱਠੇ ਹੋਏ ਸਨ ।6ਸੋ ਜਦੋਂ ਇਹ ਅਵਾਜ਼ ਆਈ ਤਾਂ ਭੀੜ ਇਕੱਠੀ ਹੋ ਗਈ ਅਤੇ ਲੋਕ ਹੈਰਾਨ ਰਹਿ ਗਏ ਕਿਉਂ ਜੋ ਹਰੇਕ ਨੂੰ ਇਹ ਸੁਣਾਈ ਦਿੰਦਾ ਸੀ ਕਿ ਉਹ ਮੇਰੀ ਹੀ ਭਾਸ਼ਾ ਬੋਲ ਰਹੇ ਸਨ ।7ਉਹ ਅਚਰਜ ਰਹਿ ਗਏ ਅਤੇ ਹੈਰਾਨ ਹੋ ਕੇ ਕਹਿਣ ਲੱਗੇ, ਵੇਖੋ ਇਹ ਸਭ ਜਿਹੜੇ ਬੋਲਦੇ ਹਨ, ਕੀ ਗਲੀਲੀ ਨਹੀਂ ?8ਫੇਰ ਕਿਵੇਂ ਹਰੇਕ ਸਾਡੇ ਵਿੱਚੋਂ ਆਪੋ-ਆਪਣੀ ਜਨਮ ਭੂਮੀ ਦੀ ਭਾਸ਼ਾ ਸੁਣਦਾ ਹੈ ?9ਅਸੀਂ ਜਿਹੜੇ ਪਾਰਥੀ, ਮੇਦੀ, ਇਲਾਮੀ ਹਾਂ ਅਤੇ ਮੈਸੋਪਟਾਮਿਆ, ਯਹੂਦਿਯਾ, ਕੱਪਦੁਕਿਯਾ, ਪੁੰਤੁਸ, ਏਸ਼ੀਆ10ਫ਼ਰੂਗਿਯਾ, ਪੁਮਫ਼ੁਲਿਯਾ, ਮਿਸਰ, ਲਿਬੀਆ ਦੇ ਉਸ ਹਿੱਸੇ ਦੇ ਰਹਿਣ ਵਾਲੇ ਹਾਂ ਜੋ ਕੁਰੇਨੇ ਦੇ ਨੇੜੇ ਹੈ ਅਤੇ ਜਿਹੜੇ ਰੋਮੀ ਮੁਸਾਫ਼ਰ ਕੀ ਯਹੂਦੀ, ਯਹੂਦੀ ਮਤ ਨੂੰ ਮੰਨਣ ਵਾਲੇ,11ਕਰੇਤੀ ਅਤੇ ਅਰਬੀ ਹਾਂ ਉਨ੍ਹਾਂ ਨੂੰ ਆਪਣੀ ਆਪਣੀ ਭਾਸ਼ਾ ਵਿੱਚ ਪਰਮੇਸ਼ੁਰ ਦੇ ਵੱਡੇ-ਵੱਡੇ ਕੰਮਾਂ ਦਾ ਚਰਚਾ ਕਰਦਿਆਂ ਸੁਣਦੇ ਹਾਂ !12ਅਤੇ ਸਭ ਹੈਰਾਨ ਰਹਿ ਗਏ ਅਤੇ ਦੁਬਧਾ ਵਿੱਚ ਪੈ ਕੇ ਇੱਕ ਦੂਜੇ ਨੂੰ ਆਖਣ ਲੱਗੇ ਜੋ ਇਹ ਕੀ ਹੋਇਆ ਹੈ ?13ਦੂਜਿਆਂ ਨੇ ਮਖ਼ੌਲ ਨਾਲ ਕਿਹਾ ਕਿ ਇਹ ਨਵੀਂ ਸ਼ਰਾਬ ਦੇ ਨਸ਼ੇ ਵਿੱਚ ਹਨ !ਪਤਰਸ ਦਾ ਪ੍ਰਚਾਰ
14ਤਦ ਪਤਰਸ ਉਨ੍ਹਾਂ ਗਿਆਰ੍ਹਾਂ ਦੇ ਨਾਲ ਕੇ ਖੜ੍ਹੇ ਹੋ ਕੇ ਉੱਚੀ ਅਵਾਜ਼ ਨਾਲ ਆਖਣ ਲੱਗਾ ਕਿ ਹੇ ਯਹੂਦੀਓ ਅਤੇ ਯਰੂਸ਼ਲਮ ਦੇ ਸਭ ਰਹਿਣ ਵਾਲਿਓ ਇਹ ਜਾਣੋ ਅਤੇ ਕੰਨ ਲਾ ਮੇਰੀਆਂ ਗੱਲਾਂ ਸੁਣੋ !15ਕਿ ਇਹ ਜਿਵੇਂ ਤੁਸੀਂ ਸਮਝਦੇ ਹੋ ਨਸ਼ੇ ਵਿੱਚ ਨਹੀਂ ਹਨ ਕਿਉਂ ਜੋ ਅਜੇ ਤਾਂ ਦਿਨ ਹੀ ਚੜਿਆ ਹੈ ।16ਪਰ ਇਹ ਉਹ ਗੱਲ ਹੈ ਜੋ ਯੋਏਲ ਨਬੀ ਦੀ ਜੁਬਾਨੀ ਆਖੀ ਗਈ ਸੀ ।17ਪਰਮੇਸ਼ੁਰ ਆਖਦਾ ਹੈ ਕਿ ਅੰਤ ਦੇ ਦਿਨਾਂ ਵਿੱਚ ਐਉਂ ਹੋਵੇਗਾ, ਕਿ ਮੈਂ ਆਪਣਾ ਆਤਮਾ ਸਾਰੇ ਸਰੀਰਾਂ ਉੱਤੇ ਵਹਾ ਦਿਆਂਗਾ, ਅਤੇ ਤੁਹਾਡੇ ਪੁੱਤਰ ਅਤੇ ਤੁਹਾਡੀਆਂ ਧੀਆਂ ਭਵਿੱਖਬਾਣੀ ਕਰਨਗੇ, ਤੁਹਾਡੇ ਜਵਾਨ ਦਰਸ਼ਣ ਵੇਖਣਗੇ ਅਤੇ ਤੁਹਾਡੇ ਬਜ਼ੁਰਗ ਸੁਫ਼ਨੇ ਵੇਖਣਗੇ ।18ਹਾਂ, ਮੈਂ ਆਪਣੇ ਦਾਸਾਂ ਅਤੇ ਆਪਣੀਆਂ ਦਾਸੀਆਂ ਉੱਤੇ ਉਹਨਾਂ ਦਿਨਾਂ ਵਿੱਚ ਆਪਣੇ ਆਤਮਾ ਵਿੱਚੋਂ ਵਹਾ ਦਿਆਂਗਾ, ਅਤੇ ਉਹ ਭਵਿੱਖਬਾਣੀਆਂ ਕਰਨਗੇ ।19ਅਤੇ ਮੈਂ ਅਕਾਸ਼ ਵਿੱਚ ਅਚੰਭੇ, ਅਤੇ ਹੇਠਾਂ ਧਰਤੀ ਉੱਤੇ ਨਿਸ਼ਾਨ, ਲਹੂ ਅਤੇ ਅੱਗ ਤੇ ਧੁੰਏਂ ਦੇ ਬੱਦਲ ਵਿਖਾਵਾਂਗਾ ।20ਪ੍ਰਭੂ ਦੇ ਵੱਡੇ ਤੇ ਪ੍ਰਸਿੱਧ ਦਿਨ ਦੇ ਆਉਣ ਤੋਂ ਪਹਿਲਾਂ ਸੂਰਜ ਅਨ੍ਹੇਰਾ ਅਤੇ ਚੰਦਰਮਾ ਲਹੂ ਵਰਗਾ ਹੋ ਜਾਵੇਗਾ,21ਅਤੇ ਅਜਿਹਾ ਹੋਵੇਗਾ ਕਿ ਹਰੇਕ ਜਿਹੜਾ ਪ੍ਰਭੂ ਦਾ ਨਾਮ ਲਵੇਗਾ ਉਹ ਬਚਾਇਆ ਜਾਵੇਗਾ ।22ਹੇ ਇਸਰਾਏਲੀਓ ਇਹ ਗੱਲਾਂ ਸੁਣੋ ਕਿ ਯਿਸੂ ਨਾਸਰੀ ਇੱਕ ਮਨੁੱਖ ਸੀ, ਜਿਸ ਦੇ ਸੱਚ ਹੋਣ ਦਾ ਪ੍ਰਮਾਣ ਪਰਮੇਸ਼ੁਰ ਦੇ ਵੱਲੋਂ ਉਨ੍ਹਾਂ ਚਮਤਕਾਰਾਂ, ਅਚੰਭਿਆਂ ਅਤੇ ਨਿਸ਼ਾਨੀਆਂ ਨਾਲ ਤੁਹਾਨੂੰ ਦਿੱਤਾ ਗਿਆ, ਜੋ ਪਰਮੇਸ਼ੁਰ ਨੇ ਉਸ ਦੇ ਹੱਥੀਂ ਵਿਖਾਈਆਂ, ਜਿਸ ਤਰ੍ਹਾਂ ਤੁਸੀਂ ਆਪ ਜਾਣਦੇ ਹੋ ।23ਯਿਸੂ ਨੂੰ, ਜੋ ਪਰਮੇਸ਼ੁਰ ਦੀ ਠਹਿਰਾਈ ਹੋਈ ਯੋਜਨਾ ਅਤੇ ਅਗੰਮ ਗਿਆਨ ਦੇ ਅਨੁਸਾਰ ਤੁਹਾਡੇ ਹਵਾਲੇ ਕੀਤਾ ਗਿਆ, ਤੁਸੀਂ ਬੁਰਿਆਰਾਂ ਦੇ ਹੱਥੀਂ ਸਲੀਬ ਤੇ ਮਰਵਾ ਦਿੱਤਾ ।24ਜਿਸ ਨੂੰ ਪਰਮੇਸ਼ੁਰ ਨੇ ਮੌਤ ਦੀ ਪੀੜ੍ਹ ਦੇ ਬੰਧਨਾਂ ਨੂੰ ਖੋਲ੍ਹ ਕੇ, ਮੁਰਦਿਆਂ ਵਿੱਚੋਂ ਜਿਉਂਦਾ ਕੀਤਾ ਕਿਉਂ ਜੋ ਇਹ ਅਣਹੋਣਾ ਸੀ ਕਿ ਉਹ ਮੌਤ ਦੇ ਵੱਸ ਵਿੱਚ ਰਹੇ ।25ਇਸ ਲਈ ਦਾਊਦ ਉਹ ਦੇ ਵਿਖੇ ਆਖਦਾ ਹੈ, ਮੈਂ ਪ੍ਰਭੂ ਨੂੰ ਆਪਣੇ ਸਨਮੁਖ ਸਦਾ ਵੇਖਿਆ, ਉਹ ਮੇਰੇ ਸੱਜੇ ਪਾਸੇ ਹੈ, ਇਸ ਲਈ ਮੈਂ ਨਾ ਡੋਲਾਂਗਾ ।26ਇਸ ਕਾਰਨ ਮੇਰਾ ਦਿਲ ਅਨੰਦ ਹੋਇਆ, ਅਤੇ ਮੇਰੀ ਜੀਭ ਖੁਸ਼ ਹੋਈ, ਹਾਂ, ਮੇਰਾ ਸਰੀਰ ਵੀ ਆਸ ਵਿੱਚ ਵੱਸੇਗਾ,27ਕਿਉਂਕਿ ਤੂੰ ਮੇਰੀ ਜਾਨ ਨੂੰ ਪਤਾਲ ਵਿੱਚ ਨਾ ਛੱਡੇਂਗਾ, ਨਾ ਆਪਣੇ ਪਵਿੱਤਰ ਪੁਰਖ ਨੂੰ ਗਲਨ ਦੇਵੇਂਗਾ ।28ਤੂੰ ਮੈਨੂੰ ਜੀਵਨ ਦਾ ਰਾਹ ਦੱਸਿਆ ਹੈ, ਤੂੰ ਮੈਨੂੰ ਆਪਣੇ ਦਰਸ਼ਣ ਤੋਂ ਅਨੰਦ ਨਾਲ ਭਰ ਦੇਵੇਂਗਾ ।29ਹੇ ਭਰਾਵੋ, ਮੈਂ ਘਰਾਣੇ ਦੇ ਸਰਦਾਰ ਦਾਊਦ ਦੇ ਵਿਖੇ ਤੁਹਾਨੂੰ ਵਿਸ਼ਵਾਸ ਨਾਲ ਕਹਿ ਸਕਦਾ ਹਾਂ ਕਿ ਉਹ ਮਰਿਆ ਤੇ ਦੱਬਿਆ ਗਿਆ ਅਤੇ ਉਹ ਦੀ ਕਬਰ ਅੱਜ ਤੱਕ ਸਾਡੇ ਵਿੱਚ ਹੈ ।30ਇਸ ਕਰਕੇ ਜੋ ਉਹ ਨਬੀ ਸੀ ਅਤੇ ਇਹ ਜਾਣਦਾ ਸੀ ਜੋ ਪਰਮੇਸ਼ੁਰ ਨੇ ਮੇਰੇ ਨਾਲ ਸਹੁੰ ਖਾਧੀ ਹੈ ਕਿ ਤੇਰੇ ਵੰਸ਼ ਵਿੱਚੋਂ ਇੱਕ ਨੂੰ ਮੈਂ ਤੇਰੀ ਗੱਦੀ ਉੱਤੇ ਬਿਠਾਵਾਂਗਾ ।31ਉਹ ਨੇ ਇਹ ਪਹਿਲਾਂ ਹੀ ਵੇਖ ਕੇ ਮਸੀਹ ਦੇ ਜੀ ਉੱਠਣ ਦੀ ਗੱਲ ਕੀਤੀ ਕਿ ਨਾ ਉਹ ਪਤਾਲ ਵਿੱਚ ਛੱਡਿਆ ਗਿਆ ਅਤੇ ਨਾ ਉਸ ਦਾ ਸਰੀਰ ਗਲਿਆ ।32ਉਸ ਯਿਸੂ ਨੂੰ ਪਰਮੇਸ਼ੁਰ ਨੇ ਜਿਉਂਦਾ ਉੱਠਾਇਆ, ਜਿਸ ਦੇ ਅਸੀਂ ਸਭ ਗਵਾਹ ਹਾਂ ।33ਉਹ ਪਰਮੇਸ਼ੁਰ ਦੇ ਸੱਜੇ ਹੱਥ ਅੱਤ ਉੱਚਾ ਹੋ ਕੇ, ਪਿਤਾ ਤੋਂ ਪਵਿੱਤਰ ਆਤਮਾ ਦਾ ਵਾਇਦਾ ਪਾ ਕੇ ਉਸ ਨੇ ਇਹ ਜੋ ਤੁਸੀਂ ਵੇਖਦੇ ਅਤੇ ਸੁਣਦੇ ਹੋ, ਤੁਹਾਡੇ ਉੱਤੇ, ਵਹਾ ਦਿੱਤਾ ।34ਕਿਉਂ ਜੋ ਦਾਊਦ ਸਵਰਗ ਉੱਤੇ ਨਾ ਗਿਆ, ਪਰ ਉਹ ਕਹਿੰਦਾ ਹੈ, “ਪ੍ਰਭੂ ਨੇ ਮੇਰੇ ਪ੍ਰਭੂ ਨੂੰ ਆਖਿਆ, ਤੂੰ ਮੇਰੇ ਸੱਜੇ ਪਾਸੇ ਬੈਠ,35ਜਦੋਂ ਤੱਕ ਮੈਂ ਤੇਰੇ ਵੈਰੀਆਂ ਨੂੰ ਤੇਰੇ ਪੈਰ ਰੱਖਣ ਦੀ ਚੌਂਕੀ ਨਾ ਕਰ ਦੇਵਾਂ ।”36ਇਸ ਲਈ ਇਸਰਾਏਲ ਦਾ ਸਾਰਾ ਘਰਾਣਾ ਇਹ ਗੱਲ ਪੱਕੀ ਜਾਣ ਲਵੇ ਕਿ ਪਰਮੇਸ਼ੁਰ ਨੇ ਉਸ ਨੂੰ ਪ੍ਰਭੂ ਅਤੇ ਮਸੀਹ ਦੋਨੋ ਹੀ ਠਹਿਰਾਇਆ, ਜਿਸ ਯਿਸੂ ਨੂੰ ਤੁਸੀਂ ਸਲੀਬ ਉੱਤੇ ਚੜਾਇਆ ਸੀ ।37ਜਦੋਂ ਉਨ੍ਹਾਂ ਨੇ ਇਹ ਸੁਣਿਆ ਤਾਂ ਉਨ੍ਹਾਂ ਦੇ ਦਿਲ ਵਿੰਨੇ ਗਏ ਅਤੇ ਉਹਨਾਂ ਨੇ ਪਤਰਸ ਅਤੇ ਬਾਕੀ ਦੇ ਰਸੂਲਾਂ ਨੂੰ ਕਿਹਾ, ਹੇ ਭਰਾਵੋ ਅਸੀਂ ਕੀ ਕਰੀਏ ?38ਤਦ ਪਤਰਸ ਨੇ ਉਨ੍ਹਾਂ ਨੂੰ ਆਖਿਆ, ਤੋਬਾ ਕਰੋ ਅਤੇ ਤੁਹਾਡੇ ਵਿੱਚੋਂ ਹਰੇਕ ਆਪਣੇ ਪਾਪਾਂ ਦੀ ਮਾਫ਼ੀ ਦੇ ਲਈ, ਯਿਸੂ ਮਸੀਹ ਦੇ ਨਾਮ ਉੱਤੇ ਬਪਤਿਸਮਾ ਲਵੇ ਤਦ ਤੁਸੀਂ ਪਵਿੱਤਰ ਆਤਮਾ ਦਾ ਵਰਦਾਨ ਪਾਂਓਗੇ ।39ਕਿਉਂਕਿ ਇਹ ਵਾਇਦਾ ਤੁਹਾਡੇ ਅਤੇ ਤੁਹਾਡੇ ਬਾਲਕਾਂ ਦੇ ਨਾਲ ਹੈ ਅਤੇ ਉਹਨਾਂ ਸਭਨਾਂ ਨਾਲ ਜਿਹੜੇ ਦੂਰ ਹਨ, ਜਿੰਨਿਆਂ ਨੂੰ ਪ੍ਰਭੂ ਸਾਡਾ ਪਰਮੇਸ਼ੁਰ ਆਪਣੇ ਕੋਲ ਬੁਲਾਵੇਗਾ ।40ਅਤੇ ਹੋਰ ਵੀ ਬਹੁਤੀਆਂ ਗੱਲਾਂ ਨਾਲ ਉਹ ਨੇ ਗਵਾਹੀ ਦਿੱਤੀ ਅਤੇ ਉਪਦੇਸ਼ ਕੀਤਾ ਕਿ ਆਪਣੇ ਆਪ ਨੂੰ ਇਸ ਕੱਬੀ ਪੀੜੀ ਤੋਂ ਬਚਾਓ ।41ਜਿਨ੍ਹਾਂ ਲੋਕਾਂ ਨੇ ਉਹ ਦਾ ਬਚਨ ਖੁਸ਼ੀ ਨਾਲ ਮੰਨ ਲਿਆ, ਉਹਨਾਂ ਨੇ ਬਪਤਿਸਮਾ ਲਿਆ ਅਤੇ ਉਸੇ ਦਿਨ ਲੱਗਭਗ ਤਿੰਨ ਹਜ਼ਾਰ ਲੋਕ ਉਨ੍ਹਾਂ ਵਿੱਚ ਮਿਲ ਗਏ ।42ਅਤੇ ਉਹ ਲਗਾਤਾਰ ਰਸੂਲਾਂ ਦੀ ਸਿੱਖਿਆ ਲੈਣ ਵਿੱਚ, ਸੰਗਤੀ ਰੱਖਣ ਵਿੱਚ, ਰੋਟੀ ਤੋੜਨ ਅਤੇ ਪ੍ਰਾਰਥਨਾ ਕਰਨ ਵਿੱਚ ਲੱਗੇ ਰਹੇ ।ਵਿਸ਼ਵਾਸੀਆਂ ਦੀ ਸੰਗਤੀ
43ਸਭਨਾਂ ਲੋਕਾਂ ਉੱਤੇ ਡਰ ਛਾ ਗਿਆ ਅਤੇ ਬਹੁਤ ਸਾਰੇ ਅਚੰਭੇ ਤੇ ਨਿਸ਼ਾਨ ਰਸੂਲਾਂ ਦੇ ਰਾਹੀਂ ਪ੍ਰਗਟ ਹੋਏ ।44ਅਤੇ ਜਿਨ੍ਹਾਂ ਨੇ ਵਿਸ਼ਵਾਸ ਨਹੀਂ ਕੀਤਾ ਸੀ ਉਹ ਸਭ ਇਕੱਠੇ ਰਹਿੰਦੇ ਸਨ ਅਤੇ ਸਾਰੀਆਂ ਵਸਤਾਂ ਵਿੱਚ ਸਾਂਝੇ ਭਾਈਵਾਲ ਸਨ ।45ਅਤੇ ਆਪਣੀ ਜਾਇਦਾਦ ਅਤੇ ਸਮਾਨ ਵੇਚ ਕੇ, ਜਿਸ ਤਰ੍ਹਾਂ ਕਿਸੇ ਨੂੰ ਲੋੜ ਹੁੰਦੀ ਸੀ, ਉਹਨਾਂ ਨੂੰ ਵੰਡ ਦਿੰਦੇ ਸਨ ।46ਅਤੇ ਹਰੇਕ ਦਿਨ ਇੱਕ ਮਨ ਹੋ ਕੇ ਹੈਕਲ ਵਿੱਚ ਲਗਾਤਾਰ ਇਕੱਠੇ ਹੁੰਦੇ ਅਤੇ ਘਰ ਘਰ ਰੋਟੀ ਤੋੜਦੇ, ਉਹ ਖੁਸ਼ੀ ਅਤੇ ਸਿੱਧੇ ਮਨ ਨਾਲ ਭੋਜਨ ਛਕਦੇ ਸਨ ।47ਅਤੇ ਪਰਮੇਸ਼ੁਰ ਦੀ ਉਸਤਤ ਕਰਦੇ, ਅਤੇ ਸਭਨਾਂ ਲੋਕਾਂ ਨੂੰ ਪਿਆਰੇ ਸਨ ਅਤੇ ਪ੍ਰਭੂ ਹਰੇਕ ਦਿਨ ਉਹਨਾਂ ਨੂੰ ਜਿਹੜੇ ਬਚਾਏ ਜਾਂਦੇ ਸਨ ਉਨ੍ਹਾਂ ਵਿੱਚ ਮਿਲਾ ਦਿੰਦਾ ਸੀ ।
3ਜਮਾਂਦਰੂ ਲੰਗੜੇ ਦਾ ਚੰਗਾ ਹੋਣਾ
1ਪਤਰਸ ਅਤੇ ਯੂਹੰਨਾ ਤੀਜੇ ਪਹਿਰ ਪ੍ਰਾਰਥਨਾ ਕਰਨ ਦੇ ਲਈ ਹੈਕਲ ਨੂੰ ਜਾ ਰਹੇ ਸਨ ।2ਅਤੇ ਲੋਕ ਇੱਕ ਜਮਾਂਦਰੂ ਲੰਗੜੇ ਨੂੰ ਚੁੱਕੀ ਲਈ ਆ ਰਹੇ ਸਨ, ਜਿਸ ਨੂੰ ਹਰ ਰੋਜ਼ ਹੈਕਲ ਦੇ ਦਰਵਾਜ਼ੇ ਕੋਲ ਜਿਹੜਾ ਸੋਹਣਾ ਅਖਵਾਉਂਦਾ ਹੈਂ, ਬਿਠਾ ਦਿੰਦੇ ਸਨ, ਕਿ ਉਹ ਹੈਕਲ ਵਿੱਚ ਜਾਣ ਵਾਲਿਆਂ ਤੋਂ ਭੀਖ ਮੰਗੇ ।3ਜਦੋਂ ਉਹ ਨੇ ਪਤਰਸ ਅਤੇ ਯੂਹੰਨਾ ਨੂੰ ਹੈਕਲ ਵਿੱਚ ਜਾਂਦਿਆਂ ਵੇਖਿਆ ਤਾਂ ਉਨ੍ਹਾਂ ਤੋਂ ਭੀਖ ਮੰਗੀ ।4ਪਤਰਸ ਅਤੇ ਯੂਹੰਨਾ ਨੇ ਉਹ ਨੂੰ ਧਿਆਨ ਨਾਲ ਵੇਖ ਕੇ ਆਖਿਆ ਕਿ ਸਾਡੇ ਵੱਲ ਵੇਖ5ਤਾਂ ਉਹ ਨੇ ਉਨ੍ਹਾਂ ਕੋਲੋਂ ਕੁੱਝ ਮਿਲਣ ਦੀ ਆਸ ਕਰਕੇ ਉਨ੍ਹਾਂ ਵੱਲ ਵੇਖਿਆ ।6ਪਰ ਪਤਰਸ ਨੇ ਆਖਿਆ, ਸੋਨਾ ਤੇ ਚਾਂਦੀ ਮੇਰੇ ਕੋਲ ਹੈ ਨਹੀਂ, ਪਰ ਜੋ ਮੇਰੇ ਕੋਲ ਹੈ ਸੋ ਮੈਂ ਤੈਨੂੰ ਦਿੰਦਾ ਹਾਂ । ਯਿਸੂ ਮਸੀਹ ਨਾਸਰੀ ਦੇ ਨਾਮ ਨਾਲ ਤੁਰ ਫਿਰ !7ਤਾਂ ਉਸ ਨੇ ਉਹ ਦਾ ਸੱਜਾ ਹੱਥ ਫੜ੍ਹ ਕੇ ਉਹ ਨੂੰ ਉੱਠਾਇਆ । ਓਸੇ ਵੇਲੇ ਉਹ ਦੇ ਪੈਰਾਂ ਅਤੇ ਗਿੱਟਿਆਂ ਵਿੱਚ ਜਾਨ ਆ ਗਈ ।8ਅਤੇ ਉਹ ਉੱਠ ਖੜ੍ਹਾ ਹੋਇਆ ਅਤੇ ਤੁਰਨ ਲੱਗਾ, ਤੁਰਦਾ ਅਤੇ ਛਾਲਾਂ ਮਾਰਦਾ ਅਤੇ ਪਰਮੇਸ਼ੁਰ ਦੀ ਮਹਿਮਾ ਕਰਦਾ ਹੋਇਆ, ਉਨ੍ਹਾਂ ਨਾਲ ਹੈਕਲ ਵਿੱਚ ਗਿਆ ।9ਸਭਨਾਂ ਲੋਕਾਂ ਨੇ ਉਹ ਨੂੰ ਤੁਰਦਾ ਅਤੇ ਪਰਮੇਸ਼ੁਰ ਦੀ ਮਹਿਮਾ ਕਰਦਾ ਵੇਖਿਆ ।10ਅਤੇ ਉਸ ਨੂੰ ਪਛਾਣ ਲਿਆ ਕਿ ਇਹ ਉਹੀ ਹੈ ਜਿਹੜਾ ਹੈਕਲ ਦੇ ਸੋਹਣੇ ਦਰਵਾਜ਼ੇ ਤੇ ਭੀਖ ਮੰਗਣ ਲਈ ਬੈਠਦਾ ਹੁੰਦਾ ਸੀ, ਅਤੇ ਜੋ ਉਹ ਦੇ ਨਾਲ ਵਾਪਰਿਆ, ਉਹ ਬਹੁਤ ਹੈਰਾਨ ਤੇ ਅਚਰਜ ਹੋਏ ।ਹੈਕਲ ਵਿੱਚ ਪਤਰਸ ਦਾ ਉਪਦੇਸ਼
11ਜਿਸ ਵੇਲੇ ਉਹ ਪਤਰਸ ਅਤੇ ਯੂਹੰਨਾ ਦੇ ਨਾਲ ਸੀ, ਸਾਰੇ ਲੋਕ ਬਹੁਤ ਹੈਰਾਨ ਹੋਏ, ਉਸ ਦਲਾਨ ਵਿੱਚ ਦੌੜੇ ਆਏ, ਜਿਹੜਾ ਸੁਲੇਮਾਨ ਦਾ ਸੀ, ।12ਇਹ ਵੇਖ ਕੇ ਪਤਰਸ ਨੇ ਲੋਕਾਂ ਨੂੰ ਆਖਿਆ, ਹੇ ਇਸਰਾਏਲੀਓ ਮਨੁੱਖ ਬਾਰੇ ਤੁਸੀਂ ਕਿਉਂ ਹੈਰਾਨ ਹੁੰਦੇ ਹੋ ਅਤੇ ਸਾਡੇ ਵੱਲ ਇਸ ਤਰ੍ਹਾਂ ਕਿਉਂ ਵੇਖਦੇ ਹੋ, ਕਿ ਜਿਵੇਂ ਅਸੀਂ ਆਪਣੀ ਸ਼ਕਤੀ ਜਾਂ ਭਗਤੀ ਨਾਲ ਇਸ ਨੂੰ ਤੁਰਨ ਦੀ ਸਮਰੱਥਾ ਦਿੱਤੀ ਹੋਵੇ ?13ਅਬਰਾਹਾਮ, ਇਸਹਾਕ ਅਤੇ ਯਾਕੂਬ ਦੇ ਪਰਮੇਸ਼ੁਰ, ਸਾਡੇ ਪਿਉ-ਦਾਦਿਆਂ ਦੇ ਪਰਮੇਸ਼ੁਰ ਨੇ ਆਪਣੇ ਸੇਵਕ ਯਿਸੂ ਦੀ ਵਡਿਆਈ ਕੀਤੀ, ਜਿਸ ਨੂੰ ਤੁਸੀਂ ਫੜਵਾ ਦਿੱਤਾ ਅਤੇ ਪਿਲਾਤੁਸ ਦੇ ਸਾਹਮਣੇ ਯਿਸੂ ਤੋਂ ਇਨਕਾਰ ਕੀਤਾ ਜਦੋਂ ਉਸ ਨੇ ਉਹ ਨੂੰ ਛੱਡ ਦੇਣ ਦਾ ਵਿਚਾਰ ਕੀਤਾ ਸੀ ।14ਪਰ ਤੁਸੀਂ ਉਸ ਪਵਿੱਤਰ ਅਤੇ ਧਰਮੀ ਦਾ ਇਨਕਾਰ ਕੀਤਾ ਅਤੇ ਇਹ ਮੰਗ ਕੀਤੀ ਕਿ ਤੁਹਾਡੇ ਲਈ ਖੂਨੀ ਛੱਡਿਆ ਜਾਵੇ ।15ਅਤੇ ਜੀਵਨ ਦੇਣ ਵਾਲੇ ਨੂੰ ਮਾਰ ਸੁੱਟਿਆ, ਜਿਸ ਨੂੰ ਪਰਮੇਸ਼ੁਰ ਨੇ ਮੁਰਦਿਆਂ ਵਿੱਚੋਂ ਜਿਉਂਦਾ ਕੀਤਾ ਅਤੇ ਅਸੀਂ ਇਸ ਗੱਲ ਦੇ ਗਵਾਹ ਹਾਂ ।16ਉਹ ਦੇ ਨਾਮ ਉੱਤੇ ਵਿਸ਼ਵਾਸ ਕਰਨ ਕਰਕੇ, ਉਹ ਦੇ ਨਾਮ ਹੀ ਨੇ ਇਸ ਮਨੁੱਖ ਨੂੰ ਜਿਸ ਨੂੰ ਤੁਸੀਂ ਵੇਖਦੇ ਅਤੇ ਜਾਣਦੇ ਹੋ ਚੰਗਾ ਕੀਤਾ । ਹਾਂ, ਉਸੇ ਵਿਸ਼ਵਾਸ ਨੇ ਜਿਹੜੀ ਉਹ ਦੇ ਰਾਹੀਂ ਹੈ, ਇਹ ਪੂਰੀ ਚੰਗਿਆਈ ਤੁਹਾਡੇ ਸਭਨਾਂ ਦੇ ਸਾਹਮਣੇ ਉਸ ਨੂੰ ਦਿੱਤੀ ।17ਅਤੇ ਹੁਣ ਹੇ ਭਰਾਵੋ, ਮੈਂ ਜਾਣਦਾ ਹਾਂ ਜੋ ਤੁਸੀਂ ਨਾ ਜਾਣਦੇ ਹੋਏ ਅਜਿਹਾ ਕੀਤਾ ਜਿਵੇਂ ਤੁਹਾਡੇ ਅਧਿਕਾਰੀਆਂ ਨੇ ਵੀ ਕੀਤਾ ਸੀ ।18ਪਰ ਜਿਨ੍ਹਾਂ ਗੱਲਾਂ ਦੀ ਪਰਮੇਸ਼ੁਰ ਨੇ ਸਭਨਾਂ ਨਬੀਆਂ ਦੀ ਜ਼ੁਬਾਨੀ ਪਹਿਲਾਂ ਹੀ ਖ਼ਬਰ ਦਿੱਤੀ ਸੀ, ਕਿ ਮੇਰਾ ਮਸੀਹ ਦੁੱਖ ਉੱਠਾਵੇਗਾ, ਇਸ ਕਰਕੇ ਉਸ ਨੇ ਇਸ ਨੂੰ ਪੂਰਾ ਕੀਤਾ ।19ਇਸ ਲਈ ਤੋਬਾ ਕਰੋ ਅਤੇ ਮੁੜੋ, ਕਿ ਤੁਹਾਡੇ ਪਾਪ ਮਿਟਾਏ ਜਾਣ ਤਾਂ ਜੋ ਪ੍ਰਭੂ ਦੇ ਹਜ਼ੂਰੋਂ ਸੁੱਖ ਦੇ ਦਿਨ ਆਉਣ ।20ਅਤੇ ਉਹ ਮਸੀਹ ਨੂੰ ਜਿਹੜਾ ਤੁਹਾਡੇ ਲਈ ਠਹਿਰਾਇਆ ਹੋਇਆ ਹੈ, ਯਿਸੂ ਨੂੰ ਭੇਜ ਦੇਵੇ ।21ਜ਼ਰੂਰ ਹੈ, ਜੋ ਉਹ ਸਵਰਗ ਵਿੱਚ ਰਹੇ, ਜਦੋਂ ਤੱਕ ਸਾਰੀਆਂ ਚੀਜ਼ਾਂ ਦੇ ਸੁਧਾਰੇ ਜਾਣ ਦਾ ਸਮਾਂ ਨਾ ਆਵੇ ਜਿਨ੍ਹਾਂ ਦੇ ਵਿਖੇ ਪਰਮੇਸ਼ੁਰ ਨੇ ਆਪਣੇ ਪਵਿੱਤਰ ਨਬੀਆਂ ਦੀ ਜ਼ੁਬਾਨੀ ਸ਼ੁਰੂ ਤੋਂ ਹੀ ਆਖਿਆ ਸੀ ।22ਮੂਸਾ ਨੇ ਤਾਂ ਆਖਿਆ, ਪ੍ਰਭੂ ਪਰਮੇਸ਼ੁਰ ਤੁਹਾਡੇ ਭਰਾਵਾਂ ਵਿੱਚੋਂ ਤੁਹਾਡੇ ਲਈ ਮੇਰੇ ਵਰਗਾ ਇੱਕ ਨਬੀ ਖੜ੍ਹਾ ਕਰੇਗਾ । ਜੋ ਕੁੱਝ ਉਹ ਤੁਹਾਨੂੰ ਆਖੇ, ਉਸ ਨੂੰ ਸੁਣੋ ।23ਅਤੇ ਇਸ ਤਰ੍ਹਾਂ ਹੋਵੇਗਾ ਕਿ ਹਰੇਕ ਜਾਨ ਜੋ ਉਸ ਨਬੀ ਦੀ ਨਾ ਸੁਣੇ, ਲੋਕਾਂ ਵਿੱਚੋਂ ਨਾਸ ਕੀਤੀ ਜਾਵੇ ।24ਅਤੇ ਸਾਰੇ ਨਬੀਆਂ ਨੇ ਸਮੂਏਲ ਤੋਂ ਅਤੇ ਉਨ੍ਹਾਂ ਤੋਂ ਜਿਹੜੇ ਉਹ ਦੇ ਮਗਰੋਂ ਹੋਏ, ਜਿੰਨਿਆਂ ਨੇ ਬਚਨ ਕੀਤਾ, ਉਨ੍ਹਾਂ ਨੇ ਵੀ ਇਨ੍ਹਾਂ ਹੀ ਦਿਨਾਂ ਦੀ ਖ਼ਬਰ ਦਿੱਤੀ ।25ਤੁਸੀਂ ਨਬੀਆਂ ਦੇ ਅਤੇ ਉਸ ਨੇਮ ਦੇ ਪੁੱਤਰ ਹੋ ਜਿਸ ਨੂੰ ਪਰਮੇਸ਼ੁਰ ਨੇ ਤੁਹਾਡੇ ਬਾਪ ਦਾਦਿਆਂ ਨਾਲ ਕੀਤਾ ਸੀ, ਜਦੋਂ ਅਬਰਾਹਾਮ ਨੂੰ ਆਖਿਆ ਕਿ, ਤੇਰੀ ਅੰਸ ਵਿੱਚ ਧਰਤੀ ਦੇ ਸਾਰੇ ਘਰਾਣੇ ਬਰਕਤ ਪਾਉਣਗੇ ।26ਪਰਮੇਸ਼ੁਰ ਨੇ ਆਪਣੇ ਸੇਵਕ ਨੂੰ ਖੜ੍ਹਾ ਕਰਕੇ ਪਹਿਲਾਂ ਤੁਹਾਡੇ ਕੋਲ ਭੇਜਿਆ ਕਿ ਤੁਹਾਡੇ ਵਿੱਚੋਂ ਹਰੇਕ ਨੂੰ ਉਹ ਦੀਆਂ ਬੁਰਿਆਈਆਂ ਤੋਂ ਹਟਾ ਕੇ ਤੁਹਾਨੂੰ ਬਰਕਤ ਦੇਵੇ ।
4ਪਤਰਸ ਅਤੇ ਯੂਹੰਨਾ ਮਹਾਂ ਸਭਾ ਦੇ ਸਾਹਮਣੇ
1ਜਦੋਂ ਉਹ ਲੋਕਾਂ ਦੇ ਨਾਲ ਗੱਲਾਂ ਕਰ ਰਹੇ ਸਨ ਤਾਂ ਜਾਜਕ, ਹੈਕਲ ਦੇ ਅਧਿਕਾਰੀ ਅਤੇ ਸਦੂਕੀ ਉਹਨਾਂ ਉੱਤੇ ਚੜ੍ਹ ਆਏ ।2ਕਿਉਂ ਜੋ ਉਹ ਇਸ ਗੱਲ ਤੋਂ ਗੁੱਸੇ ਹੋ ਗਏ ਸਨ ਜੋ ਉਹ ਲੋਕਾਂ ਨੂੰ ਸਿਖਾਉਂਦੇ ਅਤੇ ਯਿਸੂ ਦਾ ਪਰਮਾਣ ਦੇ ਕੇ ਮੁਰਦਿਆਂ ਦੇ ਜੀ ਉੱਠਣ ਦਾ ਉਪਦੇਸ਼ ਦਿੰਦੇ ਸਨ ।3ਅਤੇ ਉਹਨਾਂ ਨੇ ਉਹਨਾਂ ਨੂੰ ਫੜ੍ਹ ਕੇ ਦੂਜੇ ਦਿਨ ਤੱਕ ਹਵਾਲਾਤ ਵਿੱਚ ਰੱਖਿਆ, ਕਿਉਂ ਜੋ ਹੁਣ ਸ਼ਾਮ ਪੈ ਗਈ ਸੀ ।4ਫਿਰ ਵੀ ਉਹਨਾਂ ਵਿੱਚੋਂ ਜਿਹਨਾਂ ਨੇ ਬਚਨ ਸੁਣਿਆ, ਬਹੁਤਿਆਂ ਨੇ ਵਿਸ਼ਵਾਸ ਕੀਤਾ ਅਤੇ ਉਨ੍ਹਾਂ ਮਨੁੱਖਾਂ ਦੀ ਗਿਣਤੀ ਲੱਗਭਗ ਪੰਜ ਹਜ਼ਾਰ ਹੋ ਗਈ ।5ਦੂਜੇ ਦਿਨ ਇਸ ਤਰ੍ਹਾਂ ਹੋਇਆ ਕਿ ਉਨ੍ਹਾਂ ਦੇ ਅਧਿਕਾਰੀ, ਬਜ਼ੁਰਗ ਅਤੇ ਉਪਦੇਸ਼ਕ ਯਰੂਸ਼ਲਮ ਵਿੱਚ ਇਕੱਠੇ ਹੋਏ ।6ਅੰਨਾਸ ਪ੍ਰਧਾਨ ਜਾਜਕ, ਕਯਾਫ਼ਾ, ਯੂਹੰਨਾ, ਸਿਕੰਦਰ ਅਤੇ ਪ੍ਰਧਾਨ ਜਾਜਕ ਦੇ ਘਰਾਣੇ ਦੇ ਸਾਰੇ ਲੋਕ ਵੀ ਉੱਥੇ ਸਨ ।7ਫਿਰ ਉਹਨਾਂ ਨੂੰ ਵਿਚਾਲੇ ਖੜ੍ਹਾ ਕਰਕੇ ਪੁੱਛਿਆ, ਤੁਸੀਂ ਕਿਹੜੀ ਸਮਰੱਥਾ ਜਾਂ ਕਿਹੜੇ ਨਾਮ ਨਾਲ ਇਹ ਕੀਤਾ ?8ਤਦ ਪਤਰਸ ਨੇ ਪਵਿੱਤਰ ਆਤਮਾ ਨਾਲ ਭਰ ਕੇ ਉਨ੍ਹਾਂ ਨੂੰ ਆਖਿਆ, ਹੇ ਕੌਮ ਦੇ ਅਧਿਕਾਰੀਓ ਅਤੇ ਬਜ਼ੁਰਗੋ,9ਜੇ ਅੱਜ ਸਾਡੇ ਕੋਲੋਂ ਇਸ ਚੰਗੇ ਕੰਮ ਦੇ ਬਾਰੇ ਪੁੱਛਦੇ ਹੋ, ਜਿਹੜਾ ਇੱਕ ਬਲਹੀਨ ਮਨੁੱਖ ਨਾਲ ਹੋਇਆ ਕਿ ਉਹ ਕਿਸ ਤਰ੍ਹਾਂ ਚੰਗਾ ਕੀਤਾ ਗਿਆ ਹੈ ।10ਤਾਂ ਤੁਹਾਨੂੰ ਸਭਨਾਂ ਨੂੰ ਅਤੇ ਇਸਰਾਏਲ ਦੇ ਸਾਰਿਆਂ ਲੋਕਾਂ ਨੂੰ ਪਤਾ ਹੋਵੇ ਕਿ ਯਿਸੂ ਮਸੀਹ ਨਾਸਰੀ ਦੇ ਨਾਮ ਨਾਲ ਜਿਸ ਨੂੰ ਤੁਸੀਂ ਸਲੀਬ ਉੱਤੇ ਚੜ੍ਹਾਇਆ ਅਤੇ ਉਸ ਨੂੰ ਪਰਮੇਸ਼ੁਰ ਨੇ ਮੁਰਦਿਆਂ ਵਿੱਚੋਂ ਜਿਉਂਦਾ ਕੀਤਾ ਉਸ ਤੋਂ ਇਹ ਮਨੁੱਖ ਤੁਹਾਡੇ ਸਾਹਮਣੇ ਚੰਗਾ ਭਲਾ ਖੜ੍ਹਾ ਹੈ ।11ਇਹ ਉਹ ਪੱਥਰ ਹੈ ਜਿਹ ਨੂੰ ਰਾਜ ਮਿਸਤਰੀਆਂ ਨੇ ਰੱਦਿਆ, ਜਿਹੜਾ ਕੋਨੇ ਦਾ ਪੱਥਰ ਹੋ ਗਿਆ ।12ਅਤੇ ਕਿਸੇ ਦੂਜੇ ਤੋਂ ਮੁਕਤੀ ਨਹੀਂ ਕਿਉਂ ਜੋ ਅਕਾਸ਼ ਦੇ ਹੇਠਾਂ ਮਨੁੱਖਾਂ ਵਿੱਚ ਕੋਈ ਦੂਜਾ ਨਾਮ ਨਹੀਂ ਦਿੱਤਾ ਗਿਆ, ਜਿਸ ਤੋਂ ਅਸੀਂ ਬਚਾਏ ਜਾ ਸਕਦੇ ਹਾਂ ।13ਜਦੋਂ ਉਨ੍ਹਾਂ ਨੇ ਪਤਰਸ ਅਤੇ ਯੂਹੰਨਾ ਦੀ ਦਲੇਰੀ ਨੂੰ ਵੇਖਿਆ ਅਤੇ ਅਚਰਜ ਮੰਨਿਆ ਕਿ ਉਹ ਵਿਦਵਾਨ ਨਹੀਂ ਸਗੋਂ ਆਮ ਲੋਕ ਹੀ ਹਨ । ਫੇਰ ਉਹਨਾਂ ਨੂੰ ਪਛਾਣਿਆ, ਕਿ ਇਹ ਦੋਨੋ ਯਿਸੂ ਦੇ ਨਾਲ ਰਹੇ ਸਨ ।14ਅਤੇ ਉਸ ਮਨੁੱਖ ਨੂੰ ਜਿਹੜਾ ਚੰਗਾ ਹੋਇਆ ਸੀ ਉਹਨਾਂ ਦੇ ਵੱਲ ਖੜ੍ਹਾ ਵੇਖ ਕੇ ਇਹ ਦੇ ਵਿਰੁੱਧ ਵਿੱਚ ਕੁੱਝ ਨਾਮ ਕਹਿ ਸਕੇ ।15ਪਰ ਉਹਨਾਂ ਨੂੰ ਪ੍ਰਾਰਥਨਾ ਘਰ ਤੋਂ ਬਾਹਰ ਜਾਣ ਦਾ ਹੁਕਮ ਦੇ ਕੇ, ਉਹ ਆਪਸ ਵਿੱਚ ਯੋਜਨਾਂ ਬਣਾਉਣ ਲੱਗੇ ।16ਅਤੇ ਕਿਹਾ ਕਿ ਅਸੀਂ ਇਨ੍ਹਾਂ ਮਨੁੱਖਾਂ ਨਾਲ ਕੀ ਕਰੀਏ ? ਕਿਉਂਕਿ ਇਹ ਜੋ ਉਹਨਾਂ ਤੋਂ ਇੱਕ ਪੱਕਾ ਅਚਰਜ ਕੰਮ ਹੋਇਆ ਹੈ ਯਰੂਸ਼ਲਮ ਦੇ ਸਾਰੇ ਰਹਿਣ ਵਾਲਿਆਂ ਤੇ ਇਹ ਪਰਗਟ ਹੋਇਆ ਅਤੇ ਇਸ ਤੋਂ ਅਸੀਂ ਇਨਕਾਰ ਨਹੀਂ ਕਰ ਸਕਦੇ ।17ਆਓ, ਅਸੀਂ ਉਹਨਾਂ ਨੂੰ ਦਬਕਾਈਏ ਜੋ ਇਸ ਨਾਮ ਦਾ ਫੇਰ ਕਿਸੇ ਮਨੁੱਖ ਨਾਲ ਚਰਚਾ ਨਾ ਕਰਨ, ਤਾਂ ਜੋ ਇਹ ਗੱਲ ਲੋਕਾਂ ਵਿੱਚ ਹੋਰ ਨਾ ਫੈਲ ਜਾਏ ।18ਤਦ ਉਹਨਾਂ ਨੇ ਉਹਨਾਂ ਨੂੰ ਕੋਲ ਸੱਦ ਕੇ ਆਗਿਆ ਦਿੱਤੀ ਕਿ ਯਿਸੂ ਦਾ ਨਾਮ ਲੈ ਕੇ, ਨਾ ਕੋਈ ਚਰਚਾ ਕਰਨੀ ਅਤੇ ਨਾ ਹੀ ਸਿੱਖਿਆ ਦੇਣੀ ।19ਪਰ ਪਤਰਸ ਅਤੇ ਯੂਹੰਨਾ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਤੁਸੀਂ ਹੀ ਫ਼ੈਸਲਾ ਕਰੋ, ਕੀ ਪਰਮੇਸ਼ੁਰ ਦੇ ਅੱਗੇ ਇਹ ਯੋਗ ਹੈ ਕਿ ਅਸੀਂ ਪਰਮੇਸ਼ੁਰ ਨਾਲੋਂ ਤੁਹਾਡੀ ਵੱਧ ਸੁਣੀਏ ? ।20ਕਿਉਂਕਿ ਇਹ ਸਾਡੇ ਕੋਲੋਂ ਨਹੀਂ ਹੋ ਸਕਦਾ ਕਿ, ਜਿਹੜੀਆਂ ਗੱਲਾਂ ਅਸੀਂ ਵੇਖੀਆਂ ਅਤੇ ਸੁਣੀਆਂ ਉਹ ਨਾ ਆਖੀਏ ।21ਤਦ ਉਨ੍ਹਾਂ ਨੇ ਉਹਨਾਂ ਨੂੰ ਹੋਰ ਜਿਆਦਾ ਦਬਕਾ ਕੇ ਛੱਡ ਦਿੱਤਾ, ਕਿਉਂਕਿ ਲੋਕਾਂ ਦੇ ਕਾਰਨ ਉਹਨਾਂ ਉੱਤੇ ਸਜ਼ਾ ਲਾਉਣ ਦਾ ਕੋਈ ਕਾਰਨ ਨਾਮ ਮਿਲਿਆ, ਇਸ ਲਈ ਕਿ ਜੋ ਕੁੱਝ ਹੋਇਆ ਸੀ ਉਹ ਦੇ ਕਾਰਨ ਸਭ ਲੋਕ ਪਰਮੇਸ਼ੁਰ ਦੀ ਵਡਿਆਈ ਕਰਦੇ ਸਨ ।22ਕਿਉਂ ਜੋ ਉਹ ਮਨੁੱਖ ਜਿਸ ਨੂੰ ਉਹਨਾਂ ਨੇ ਚੰਗਾ ਕੀਤਾ ਸੀ ਉਹ ਚਾਲ੍ਹੀ ਸਾਲ ਤੋਂ ਜਿਆਦਾ ਉਮਰ ਦਾ ਸੀ ।ਵਿਸ਼ਵਾਸੀਆਂ ਦੀ ਪ੍ਰਾਰਥਨਾ
23ਫਿਰ ਜਦੋਂ ਉਹਨਾਂ ਨੂੰ ਛੱਡ ਦਿੱਤਾ ਤਾਂ, ਉਹ ਆਪਣੇ ਸਾਥੀਆਂ ਕੋਲ ਗਏ ਅਤੇ ਜੋ ਕੁੱਝ ਮੁੱਖ ਜਾਜਕਾਂ ਅਤੇ ਬਜ਼ੁਰਗਾਂ ਨੇ ਉਹਨਾਂ ਨੂੰ ਆਖਿਆ ਸੀ, ਦੱਸ ਦਿੱਤਾ ।24ਜਦੋਂ ਉਨ੍ਹਾਂ ਨੇ ਇਹ ਸੁਣਿਆ ਤਦ ਉਹਨਾਂ ਨੇ ਇੱਕ ਮਨ ਹੋ ਕੇ ਉੱਚੀ ਅਵਾਜ਼ ਨਾਲ ਪਰਮੇਸ਼ੁਰ ਨੂੰ ਆਖਿਆ, ਹੇ ਪਰਮੇਸ਼ੁਰ, ਤੁਸੀਂ ਹੀ ਅਕਾਸ਼, ਧਰਤੀ, ਸਮੁੰਦਰ ਅਤੇ ਸਭ ਕੁੱਝ ਜੋ ਉਨ੍ਹਾਂ ਦੇ ਵਿੱਚ ਹੈ, ਰਚਿਆ ।25ਤੁਸੀਂ ਪਵਿੱਤਰ ਆਤਮਾ ਦੇ ਰਾਹੀਂ ਸਾਡੇ ਪੁਰਖੇ ਆਪਣੇ ਸੇਵਕ ਦਾਊਦ ਦੀ ਜੁਬਾਨੀ ਆਖਿਆ, “ਕੌਮਾਂ ਕਿਉਂ ਡੰਡ ਪਾਈ ਹੈ, ਅਤੇ ਉੱਮਤਾਂ ਨੇ ਵਿਅਰਥ ਸੋਚਾਂ ਕਿਉਂ ਸੋਚੀਆਂ ਹਨ ? ”26ਪ੍ਰਭੂ ਅਤੇ ਉਹ ਦੇ ਮਸਹ ਕੀਤੇ ਹੋਏ ਦੇ ਵਿਰੁੱਧ, ਧਰਤੀ ਦੇ ਰਾਜੇ ਅਤੇ ਹਾਕਮ ਇਕੱਠੇ ਖੜੇ ਹੋਏ, ।27ਕਿਉਂਕਿ ਸੱਚ-ਮੁੱਚ ਇਸ ਸ਼ਹਿਰ ਵਿੱਚ ਤੇਰੇ ਪਵਿੱਤਰ ਸੇਵਕ ਯਿਸੂ ਦੇ ਵਿਰੁੱਧ ਜਿਸ ਨੂੰ ਤੁਸੀਂ ਮਸਹ ਕੀਤਾ ਹੇਰੋਦੇਸ ਅਤੇ ਪੁੰਤਿਯੁਸ ਪਿਲਾਤੁਸ ਪਰਾਈਆਂ ਕੌਮਾਂ ਅਤੇ ਇਸਰਾਏਲ ਦੇ ਲੋਕਾਂ ਨਾਲ ਇਕੱਠੇ ਹੋਏ ।28ਇਸ ਲਈ ਕਿ ਜੋ ਕੁੱਝ ਤੇਰੀ ਸ਼ਕਤੀ ਅਤੇ ਤੇਰੀ ਯੋਜਨਾ ਵਿੱਚ ਪਹਿਲਾਂ ਹੀ ਠਹਿਰਾਇਆ ਗਿਆ ਸੀ, ਉਹੀ ਕਰੇ ।29ਅਤੇ ਹੁਣ ਹੇ, ਪ੍ਰਭੂ ਉਹਨਾਂ ਦੀਆਂ ਧਮਕੀਆਂ ਨੂੰ ਵੇਖ ਅਤੇ ਆਪਣੇ ਦਾਸਾਂ ਨੂੰ ਇਹ ਸ਼ਕਤੀ ਦੇ, ਕਿ ਤੇਰਾ ਬਚਨ ਬਿਨ੍ਹਾਂ ਡਰੇ ਸੁਣਾਉਣ ।30ਜਦੋਂ ਤੁਸੀਂ ਆਪਣਾ ਹੱਥ ਚੰਗਾ ਕਰਨ ਲਈ ਵਧਾਓ, ਤਾਂ ਤੇਰੇ ਪਵਿੱਤਰ ਸੇਵਕ ਯਿਸੂ ਦੇ ਨਾਮ ਵਿੱਚ ਨਿਸ਼ਾਨ ਅਤੇ ਅਚਰਜ ਕੰਮ ਹੋਣ ।31ਜਦੋਂ ਉਹ ਬੇਨਤੀ ਕਰ ਹਟੇ ਤਾਂ, ਉਹ ਥਾਂ ਜਿੱਥੇ ਉਹ ਇਕੱਠੇ ਹੋਏ ਸਨ, ਹਿੱਲ ਗਿਆ ਅਤੇ ਸਾਰੇ ਪਵਿੱਤਰ ਆਤਮਾ ਨਾਲ ਭਰ ਗਏ ਅਤੇ ਪਰਮੇਸ਼ੁਰ ਦਾ ਬਚਨ ਬਿਨ੍ਹਾਂ ਡਰੇ ਸੁਣਾਉਣ ਲੱਗੇ ।ਵਿਸ਼ਵਾਸੀਆਂ ਦਾ ਸਮੂਹਿਕ ਜੀਵਨ
32ਵਿਸ਼ਵਾਸ ਕਰਨ ਵਾਲਿਆਂ ਦੀ ਮੰਡਲੀ ਇੱਕ ਮਨ ਅਤੇ ਇੱਕ ਜਾਨ ਸੀ ਅਤੇ ਕਿਸੇ ਨੇ ਆਪਣੀ ਜਾਇਦਾਦ ਵਿੱਚੋਂ ਕਿਸੇ ਚੀਜ਼ ਨੂੰ ਆਪਣੀ ਨਹੀਂ ਆਖਿਆ ਪਰ ਉਹ ਸਾਰੀਆਂ ਵਸਤਾਂ ਵਿੱਚ ਸਾਂਝੀਦਾਰ ਸਨ ।33ਅਤੇ ਰਸੂਲ ਵੱਡੀ ਸਮਰੱਥਾ ਨਾਲ ਪ੍ਰਭੂ ਯਿਸੂ ਦੇ ਜੀ ਉੱਠਣ ਦੀ ਗਵਾਹੀ ਦਿੰਦੇ ਸਨ ਅਤੇ ਉਨ੍ਹਾਂ ਸਭਨਾਂ ਉੱਤੇ ਵੱਡੀ ਕਿਰਪਾ ਸੀ ।34ਉਨ੍ਹਾਂ ਵਿੱਚੋਂ ਕੋਈ ਵੀ ਗਰੀਬ ਨਹੀਂ ਸੀ ਇਸ ਲਈ ਕਿ ਜਿਹੜੇ ਜ਼ਮੀਨਾਂ ਅਤੇ ਘਰਾਂ ਦੇ ਮਾਲਕ ਸਨ ਉਹ ਉਨ੍ਹਾਂ ਨੂੰ ਵੇਚ ਕੇ ਵਿਕੀਆਂ ਹੋਈਆਂ ਵਸਤਾਂ ਦਾ ਮੁੱਲ ਲਿਆਉਂਦੇ ।35ਅਤੇ ਰਸੂਲਾਂ ਦੇ ਚਰਨਾਂ ਵਿੱਚ ਰੱਖ ਦਿੰਦੇ ਸਨ ਅਤੇ ਹਰੇਕ ਨੂੰ ਉਹ ਦੀ ਲੋੜ ਅਨੁਸਾਰ ਵੰਡ ਦਿੰਦੇ ਸਨ ।36ਯੂਸੁਫ਼ ਜਿਸ ਦਾ ਰਸੂਲਾਂ ਨੇ ਬਰਨਬਾਸ ਅਰਥਾਤ ਸ਼ਾਂਤੀ ਦਾ ਪੁੱਤਰ ਨਾਮ ਰੱਖਿਆ ਸੀ ਜਿਹੜਾ ਇੱਕ ਲੇਵੀ ਅਤੇ ਕੁਪਰੁਸ ਦਾ ਰਹਿਣ ਵਾਲਾ ਸੀ ।37ਉਹ ਦੇ ਕੋਲ ਆਪਣੀ ਜ਼ਮੀਨ ਸੀ ਉਸ ਨੇ ਉਹ ਨੂੰ ਵੇਚ ਕੇ ਮੁੱਲ ਦਾ ਰੁਪਿਆ ਲਿਆਂਦਾ ਅਤੇ ਰਸੂਲਾਂ ਦੇ ਚਰਨਾਂ ਵਿੱਚ ਰੱਖ ਦਿੱਤਾ ।
5ਹਨਾਨਿਯਾ ਅਤੇ ਸਫ਼ੀਰਾ ਦਾ ਛਲ ਅਤੇ ਸਜ਼ਾ
1ਹਨਾਨਿਯਾ ਨਾਮ ਦੇ ਇੱਕ ਮਨੁੱਖ ਨੇ ਆਪਣੀ ਪਤਨੀ ਸਫ਼ੀਰਾ ਨਾਲ ਮਿਲ ਕੇ ਜ਼ਮੀਨ ਨੂੰ ਵੇਚਿਆ ।2ਅਤੇ ਉਹ ਦੇ ਮੁੱਲ ਵਿੱਚੋਂ ਕੁੱਝ ਆਪਣੇ ਕੋਲ ਰੱਖ ਲਿਆ, ਉਹ ਦੀ ਪਤਨੀ ਵੀ ਇਹ ਜਾਣਦੀ ਸੀ ਅਤੇ ਉਸ ਵਿੱਚੋਂ ਕੁੱਝ ਲਿਆ ਕੇ ਰਸੂਲਾਂ ਦੇ ਚਰਨਾਂ ਵਿੱਚ ਰੱਖ ਦਿੱਤਾ ।3ਤਦ ਪਤਰਸ ਨੇ ਆਖਿਆ, ਹਨਾਨਿਯਾ, ਸ਼ੈਤਾਨ ਨੇ ਤੇਰੇ ਮਨ ਵਿੱਚ ਕਿਉਂ ਪਾਇਆ ਜੋ ਤੂੰ ਪਵਿੱਤਰ ਆਤਮਾ ਨਾਲ ਝੂਠ ਬੋਲੇਂ ਅਤੇ ਉਸ ਖੇਤ ਦੇ ਮੁੱਲ ਵਿੱਚੋਂ ਕੁੱਝ ਰੱਖ ਛੱਡੇਂ ?4ਜਦ ਤੱਕ ਉਹ ਜਾਇਦਾਦ ਵੇਚੀ ਨਾ ਗਈ ਸੀ, ਕੀ ਤੇਰੇ ਵੱਸ ਵਿੱਚ ਨਹੀਂ ਸੀ ? ਤੂੰ ਇਹ ਗੱਲ ਆਪਣੇ ਮਨ ਵਿੱਚ ਕਿਉਂ ਸੋਚੀ ? ਤੂੰ ਮਨੁੱਖਾਂ ਨਾਲ ਨਹੀਂ ਸਗੋਂ ਪਰਮੇਸ਼ੁਰ ਨਾਲ ਝੂਠ ਬੋਲਿਆ ਹੈ ।5ਹਨਾਨਿਯਾ ਇਹ ਗੱਲਾਂ ਸੁਣਦਿਆਂ ਹੀ ਡਿੱਗ ਗਿਆ ਅਤੇ ਉਹ ਨੇ ਪ੍ਰਾਣ ਛੱਡ ਦਿੱਤੇ ਅਤੇ ਜਿਨ੍ਹਾਂ ਨੇ ਵੀ ਸੁਣਿਆ ਉਨ੍ਹਾਂ ਸਭਨਾਂ ਉੱਤੇ ਵੱਡਾ ਡਰ ਛਾ ਗਿਆ ।6ਅਤੇ ਜਵਾਨਾਂ ਨੇ ਉੱਠ ਕੇ ਉਸ ਨੂੰ ਕਫ਼ਨ ਪਹਿਨਾਇਆ ਅਤੇ ਬਾਹਰ ਲੈ ਜਾ ਕੇ ਦੱਬ ਦਿੱਤਾ ।7ਇਹ ਘਟਨਾ ਤੋਂ ਅਣਜਾਣ, ਉਹ ਦੀ ਪਤਨੀ ਲੱਗਭਗ ਤਿੰਨ ਘੰਟਿਆਂ ਦੇ ਬਾਅਦ ਅੰਦਰ ਆਈ ।8ਤਦ ਪਤਰਸ ਨੇ ਉਹ ਨੂੰ ਆਖਿਆ, ਕੀ ਤੁਸੀਂ ਉਹ ਖੇਤ ਐੱਨੇ ਵਿੱਚ ਹੀ ਵੇਚਿਆ ਹੈ ? ਉਹ ਬੋਲੀ, ਹਾਂ ਐੱਨੇ ਨੂੰ ਹੀ ਵੇਚਿਆ ਹੈ ।9ਤਦ ਪਤਰਸ ਨੇ ਉਹ ਨੂੰ ਕਿਹਾ, ਤੁਸੀਂ ਕਿਉਂ ਪ੍ਰਭੂ ਦੇ ਆਤਮਾ ਦੇ ਪਰਤਾਉਣ ਲਈ ਏਕਾ ਕੀਤਾ ? ਵੇਖ ਤੇਰੇ ਪਤੀ ਦੇ ਦੱਬਣ ਵਾਲਿਆਂ ਦੇ ਪੈਰ ਦਰਵਾਜ਼ੇ ਉੱਤੇ ਹਨ ਅਤੇ ਉਹ ਤੈਨੂੰ ਵੀ ਬਾਹਰ ਲੈ ਜਾਣਗੇ !10ਉਹ ਉਸੇ ਵੇਲੇ ਉਸ ਦੇ ਪੈਰਾਂ ਕੋਲ ਡਿੱਗ ਪਈ ਅਤੇ ਪ੍ਰਾਣ ਛੱਡ ਦਿੱਤੇ । ਤਦ ਉਨ੍ਹਾਂ ਜਵਾਨਾਂ ਨੇ ਅੰਦਰ ਜਾ ਕੇ ਉਹ ਨੂੰ ਮਰੀ ਹੋਈ ਵੇਖਿਆ, ਅਤੇ ਬਾਹਰ ਲੈ ਜਾ ਕੇ ਉਹ ਦੇ ਪਤੀ ਦੇ ਕੋਲ ਦੱਬ ਦਿੱਤਾ ।11ਤਦ ਸਾਰੀ ਕਲੀਸਿਯਾ ਅਤੇ ਜਿਨ੍ਹਾਂ ਇਹ ਗੱਲਾਂ ਸੁਣੀਆਂ ਉਨ੍ਹਾਂ ਸਭਨਾਂ ਨੂੰ ਬਹੁਤ ਡਰ ਲੱਗਾ ।ਚਿੰਨ੍ਹ ਅਤੇ ਚਮਤਕਾਰ
12ਰਸੂਲਾਂ ਦੇ ਹੱਥੋਂ ਬਹੁਤ ਸਾਰੇ ਨਿਸ਼ਾਨ ਅਤੇ ਅਚਰਜ ਕੰਮ ਲੋਕਾਂ ਵਿੱਚ ਹੋ ਰਹੇ ਸਨ, ਅਤੇ ਉਹ ਸਭ ਇੱਕ ਮਨ ਹੋ ਕੇ ਸੁਲੇਮਾਨ ਦੇ ਦਲਾਨ ਵਿੱਚ ਇਕੱਠੇ ਹੁੰਦੇ ਸਨ ।13ਹੋਰਨਾਂ ਵਿੱਚੋਂ ਕਿਸੇ ਦਾ ਹੌਂਸਲਾ ਨਹੀਂ ਹੁੰਦਾ ਸੀ, ਜੋ ਉਨ੍ਹਾਂ ਦੀ ਸੰਗਤ ਕਰਨ ਫਿਰ ਵੀ ਲੋਕ ਉਨ੍ਹਾਂ ਦੀ ਵਡਿਆਈ ਕਰਦੇ ਸਨ ।14ਅਤੇ ਹੋਰ ਵਿਸ਼ਵਾਸ ਕਰਨ ਵਾਲੇ ਮਨੁੱਖਾਂ ਅਤੇ ਔਰਤਾਂ ਦੀਆਂ ਟੋਲੀਆਂ ਦੀਆਂ ਟੋਲੀਆਂ ਪ੍ਰਭੂ ਨਾਲ ਮਿਲਦੀਆਂ ਜਾਂਦੀਆਂ ਸਨ ।15ਐਥੋਂ ਤੱਕ ਜੋ ਲੋਕ ਰੋਗੀਆਂ ਨੂੰ ਬਾਹਰ ਚੌਕਾਂ ਅਤੇ ਸੜਕਾਂ ਵਿੱਚ ਲਿਆਉਂਦੇ ਅਤੇ ਉਨ੍ਹਾਂ ਨੂੰ ਮੰਜੀਆਂ ਉੱਤੇ ਪਾ ਦਿੰਦੇ ਸਨ, ਇਸ ਲਈ ਕਿ ਜਦੋਂ ਪਤਰਸ ਆਵੇ ਤਦ ਹੋਰ ਨਹੀਂ ਤਾਂ ਉਹ ਦਾ ਪਰਛਾਵਾਂ ਹੀ ਉਨ੍ਹਾਂ ਵਿੱਚੋਂ ਕਿਸੇ ਉੱਤੇ ਪੈ ਜਾਵੇ ।16ਅਤੇ ਯਰੂਸ਼ਲਮ ਦੇ ਆਲੇ-ਦੁਆਲੇ ਦੇ ਨਗਰਾਂ ਵਿੱਚੋਂ ਵੀ ਬਹੁਤ ਸਾਰੇ ਰੋਗੀਆਂ ਨੂੰ ਅਤੇ ਜਿਹੜੇ ਅਸ਼ੁੱਧ ਆਤਮਾਵਾਂ ਦੇ ਸਤਾਏ ਹੋਏ ਸਨ ਇਕੱਠੇ ਹੁੰਦੇ ਅਤੇ ਉਹ ਸਾਰੇ ਚੰਗੇ ਕੀਤੇ ਜਾਂਦੇ ਸਨ ।ਰਸੂਲਾਂ ਨੂੰ ਗ੍ਰਿਫ਼ਤਾਰ ਕਰਨਾ
17ਤਦ ਪ੍ਰਧਾਨ ਜਾਜਕ ਅਤੇ ਉਹ ਦੇ ਸਾਥੀ ਵੀ ਸਭ ਜੋ ਸਦੂਕੀ ਪੰਥ ਦੇ ਸਨ ਉੱਠੇ ਅਤੇ ਉਹ ਸਭ ਵਿਰੋਧ ਨਾਲ ਭਰ ਗਏ ।18ਅਤੇ ਉਹਨਾਂ ਨੇ ਰਸੂਲਾਂ ਨੂੰ ਫੜ੍ਹ ਕੇ ਉਹਨਾਂ ਨੂੰ ਹਵਾਲਾਤ ਵਿੱਚ ਪਾ ਦਿੱਤਾ ।19ਪਰ ਰਾਤ ਨੂੰ ਪ੍ਰਭੂ ਦੇ ਇੱਕ ਦੂਤ ਨੇ ਉਸ ਹਵਾਲਾਤ ਦੇ ਦਰਵਾਜ਼ੇ ਨੂੰ ਖੋਲ੍ਹ ਦਿੱਤਾ ਅਤੇ ਉਹਨਾਂ ਨੂੰ ਬਾਹਰ ਕੱਢ ਕੇ ਆਖਿਆ,20ਜਾਓ ਹੈਕਲ ਵਿੱਚ ਖੜ੍ਹੇ ਹੋ ਕੇ ਇਸ ਜੀਵਨ ਦੀਆਂ ਸਾਰੀਆਂ ਗੱਲਾਂ ਲੋਕਾਂ ਨੂੰ ਸੁਣਾਓ ।21ਇਹ ਸੁਣ ਕੇ ਉਹ ਤੜਕੇ ਹੈਕਲ ਵਿੱਚ ਗਏ ਅਤੇ ਉਪਦੇਸ਼ ਦੇਣ ਲੱਗੇ । ਜਦੋਂ ਪ੍ਰਧਾਨ ਜਾਜਕ ਅਤੇ ਉਹ ਦੇ ਨਾਲ ਦੇ ਸਾਥੀ ਆਏ ਤਾਂ ਮਹਾਂ ਸਭਾ ਅਤੇ ਇਸਰਾਏਲੀਆਂ ਦੀ ਸਾਰੀ ਪੰਚਾਇਤ ਨੂੰ ਇਕੱਠਾ ਕੀਤਾ ਅਤੇ ਕੈਦਖ਼ਾਨੇ ਵਿੱਚੋਂ ਉਹਨਾਂ ਨੂੰ ਲੈ ਆਉਣ ਲਈ ਕਿਹਾ ।22ਪਰ ਜਦੋਂ ਸਿਪਾਹੀ ਆਏ ਤਾਂ ਉਹਨਾਂ ਨੂੰ ਹਵਾਲਾਤ ਵਿੱਚ ਨਾ ਦੇਖਿਆ ਅਤੇ ਉਹ ਮੁੜ ਗਏ ।23ਅਤੇ ਉਹਨਾਂ ਨੇ ਖ਼ਬਰ ਦਿੱਤੀ ਕਿ ਅਸੀਂ ਤਾਂ ਹਵਾਲਾਤ ਨੂੰ ਵੱਡੀ ਚੌਕਸੀ ਨਾਲ ਬੰਦ ਕੀਤਾ ਹੋਇਆ ਅਤੇ ਪਹਿਰੇ ਵਾਲਿਆਂ ਨੂੰ ਫਾਟਕਾਂ ਉੱਤੇ ਖੜੇ ਹੋਏ ਵੇਖਿਆ ਪਰ ਜਦੋਂ ਅਸੀਂ ਅੰਦਰ ਗਏ ਤਾਂ ਕਿਸੇ ਨੂੰ ਨਾ ਵੇਖਿਆ ।24ਜਦੋਂ ਹੈਕਲ ਦੇ ਅਧਿਕਾਰੀ ਅਤੇ ਮੁੱਖ ਜਾਜਕਾਂ ਨੇ ਇਹ ਗੱਲਾਂ ਸੁਣੀਆਂ ਤਾਂ ਇਨ੍ਹਾਂ ਕਰਕੇ ਦੁਬਧਾ ਵਿੱਚ ਪਏ ਕਿ ਹੁਣ ਕੀ ਹੋਵੇਗਾ ?25ਤਦ ਕਿਸੇ ਆ ਕੇ ਉਨ੍ਹਾਂ ਨੂੰ ਖ਼ਬਰ ਦਿੱਤੀ, ਕਿ ਵੇਖੋ, ਜਿਨ੍ਹਾਂ ਮਨੁੱਖਾਂ ਨੂੰ ਤੁਸੀਂ ਹਵਾਲਾਤ ਵਿੱਚ ਪਾ ਦਿੱਤਾ ਸੀ, ਉਹ ਹੈਕਲ ਵਿੱਚ ਖੜੇ ਲੋਕਾਂ ਨੂੰ ਉਪਦੇਸ਼ ਦੇ ਰਹੇ ਹਨ !26ਤਦ ਉਹ ਸਰਦਾਰ ਸਿਪਾਹੀਆਂ ਨਾਲ ਜਾ ਕੇ, ਉਹਨਾਂ ਨੂੰ ਲਿਆਇਆ ਪਰ ਧੱਕੇ ਨਾਲ ਨਹੀਂ ਕਿਉਂ ਜੋ ਉਹ ਲੋਕਾਂ ਤੋਂ ਡਰਦੇ ਸਨ ਕਿ ਉਹ ਸਾਨੂੰ ਪੱਥਰ ਨਾ ਮਾਰਨ ।27ਅਤੇ ਉਹਨਾਂ ਨੂੰ ਲਿਆ ਕੇ ਮਹਾਂ ਸਭਾ ਵਿੱਚ ਖੜੇ ਕੀਤਾ । ਤਦ ਪ੍ਰਧਾਨ ਜਾਜਕ ਨੇ ਉਹਨਾਂ ਨੂੰ ਪੁੱਛਿਆ ।28ਅਸੀਂ ਤਾਂ ਤੁਹਾਨੂੰ ਹੁਕਮ ਕੀਤਾ ਸੀ ਜੋ ਇਸ ਨਾਮ ਦਾ ਉਪਦੇਸ਼ ਨਾ ਦੇਣਾ, ਫਿਰ ਵੀ ਵੇਖੋ, ਤੁਸੀਂ ਯਰੂਸ਼ਲਮ ਨੂੰ ਆਪਣੀ ਸਿੱਖਿਆ ਨਾਲ ਭਰ ਦਿੱਤਾ, ਨਾਲੇ ਇਹ ਚਾਹੁੰਦੇ ਹੋ, ਕਿ ਇਸ ਮਨੁੱਖ ਦਾ ਖੂਨ ਸਾਡੇ ਉੱਤੇ ਆ ਜਾਵੇ ।29ਤਦ ਪਤਰਸ ਅਤੇ ਰਸੂਲਾਂ ਨੇ ਉੱਤਰ ਦਿੱਤਾ ਕਿ ਮਨੁੱਖਾਂ ਦੇ ਹੁਕਮਾਂ ਨਾਲੋਂ ਪਰਮੇਸ਼ੁਰ ਦੀ ਆਗਿਆ ਦਾ ਮੰਨਣਾ ਜ਼ਰੂਰੀ ਹੈ ।30ਸਾਡੇ ਬਾਪ ਦਾਦਿਆਂ ਦੇ ਪਰਮੇਸ਼ੁਰ ਨੇ ਯਿਸੂ ਨੂੰ ਜਿਉਂਦਾ ਕੀਤਾ, ਜਿਸ ਨੂੰ ਤੁਸੀਂ ਸਲੀਬ ਉੱਤੇ ਲਟਕਾ ਕੇ ਮਾਰ ਦਿੱਤਾ ਸੀ ।31ਉਸੇ ਨੂੰ ਪਰਮੇਸ਼ੁਰ ਨੇ ਆਪਣੇ ਸੱਜੇ ਹੱਥ ਨਾਲ ਅੱਤ ਉੱਚਾ ਕਰ ਕੇ ਪ੍ਰਭੂ ਅਤੇ ਮੁਕਤੀਦਾਤਾ ਠਹਿਰਾਇਆ ਤਾਂ ਜੋ ਉਹ ਇਸਰਾਏਲ ਨੂੰ ਤੌਬਾ ਅਤੇ ਪਾਪਾਂ ਦੀ ਮਾਫ਼ੀ ਬਖ਼ਸ਼ੇ ।32ਅਸੀਂ ਇਹਨਾਂ ਗੱਲਾਂ ਦੇ ਗਵਾਹ ਹਾਂ ਅਤੇ ਪਵਿੱਤਰ ਆਤਮਾ ਵੀ ਜੋ ਪਰਮੇਸ਼ੁਰ ਨੇ ਆਪਣੇ ਮੰਨਣ ਵਾਲਿਆਂ ਨੂੰ ਬਖ਼ਸ਼ਿਆ ਹੈ ।33ਇਹ ਸੁਣ ਕੇ ਉਹ ਗੁੱਸੇ ਨਾਲ ਭਰ ਗਏ ਅਤੇ ਉਹਨਾਂ ਨੂੰ ਮਾਰਨ ਦੀ ਯੋਜਨਾ ਬਣਾਈ ।34ਪਰ ਗਮਲੀਏਲ ਨਾਮ ਦੇ ਇੱਕ ਫ਼ਰੀਸੀ ਜੋ ਉਪਦੇਸ਼ਕ ਸੀ ਅਤੇ ਸਭ ਲੋਕਾਂ ਵਿੱਚ ਆਦਰਯੋਗ ਸੀ ਮਹਾਂ ਸਭਾ ਵਿੱਚ ਉੱਠ ਕੇ ਹੁਕਮ ਕੀਤਾ ਕਿ ਇਨ੍ਹਾਂ ਮਨੁੱਖਾਂ ਨੂੰ ਥੋੜ੍ਹੇ ਸਮੇਂ ਲਈ ਬਾਹਰ ਕੱਢ ਦਿਓ35ਤਾਂ ਉਸ ਨੇ ਉਨ੍ਹਾਂ ਨੂੰ ਆਖਿਆ ਕਿ ਹੇ ਇਸਰਾਏਲੀ ਲੋਕੋ, ਖ਼ਬਰਦਾਰ ਰਹੋ, ਜੋ ਤੁਸੀਂ ਇਨ੍ਹਾਂ ਮਨੁੱਖਾਂ ਨਾਲ ਕੀ ਕਰਨਾ ਚਾਹੁੰਦੇ ਹੋ ।36ਕਿਉਂ ਜੋ ਇਨ੍ਹਾਂ ਦਿਨਾਂ ਤੋਂ ਅੱਗੇ ਥੇਉਦਾਸ ਉੱਠਿਆ ਅਤੇ ਕਹਿਣ ਲੱਗਾ ਕਿ ਮੈਂ ਕੁੱਝ ਹਾਂ ਅਤੇ ਗਿਣਤੀ ਵਿੱਚ ਚਾਰ ਸੌ ਆਦਮੀ ਉਹ ਦੇ ਨਾਲ ਮਿਲ ਗਏ ਅਤੇ ਉਹ ਮਾਰਿਆ ਗਿਆ ਅਤੇ ਸਭ ਜੋ ਉਹ ਨੂੰ ਮੰਨਦੇ ਸਨ, ਖਿੱਲਰ ਗਏ ਅਤੇ ਬੇ ਠਿਕਾਣੇ ਹੋ ਗਏ ।37ਉਹ ਦੇ ਬਾਅਦ ਮਰਦੁਮਸ਼ੁਮਾਰੀ ਦੇ ਦਿਨਾਂ ਵਿੱਚ ਗਲੀਲ ਦਾ ਰਹਿਣ ਵਾਲਾ ਯਹੂਦਾ ਉੱਠਿਆ ਅਤੇ ਲੋਕਾਂ ਨੂੰ ਆਪਣੇ ਮਗਰ ਲਾ ਲਿਆ । ਉਹ ਦਾ ਵੀ ਨਾਸ ਹੋਇਆ ਅਤੇ ਜਿੰਨੇ ਉਹ ਨੂੰ ਮੰਨਦੇ ਸਨ, ਸਾਰੇ ਖਿੱਲਰ ਗਏ ।38ਅਤੇ ਹੁਣ ਮੈਂ ਤੁਹਾਨੂੰ ਆਖਦਾ ਹਾਂ ਕਿ ਇਨ੍ਹਾਂ ਮਨੁੱਖਾਂ ਤੋਂ ਦੂਰ ਹੋਵੋ ਅਤੇ ਇਨ੍ਹਾਂ ਨੂੰ ਜਾਣ ਦਿਓ ਕਿਉਂਕਿ ਜੇ ਇਹ ਯੋਜਨਾ ਆਦਮੀਆਂ ਦੀ ਵੱਲੋਂ ਹੈ ਤਾਂ ਨਸ਼ਟ ਹੋ ਜਾਵੇਗੀ ।39ਪਰ ਜੇ ਪਰਮੇਸ਼ੁਰ ਵੱਲੋਂ ਹੈ ਤਾਂ ਤੁਸੀਂ ਉਨ੍ਹਾਂ ਨੂੰ ਨਸ਼ਟ ਨਹੀਂ ਕਰ ਸਕਦੇ ਕਿ ਇਸ ਤਰ੍ਹਾਂ ਨਾ ਹੋਵੇ ਜੋ ਤੁਸੀਂ ਪਰਮੇਸ਼ੁਰ ਨਾਲ ਵੀ ਲੜਨ ਵਾਲੇ ਠਹਿਰੋਂ ।40ਉਨ੍ਹਾਂ ਨੇ ਉਹ ਦੀ ਮਨ ਲਈ ਅਤੇ ਜਦੋਂ ਰਸੂਲਾਂ ਨੂੰ ਕੋਲ ਸੱਦਿਆ ਤੇ ਮਾਰ ਕੁੱਟ ਕੇ ਉਹਨਾਂ ਨੂੰ ਆਗਿਆ ਕੀਤੀ ਜੋ ਯਿਸੂ ਦੇ ਨਾਮ ਦਾ ਚਰਚਾ ਨਾ ਕਰਨਾ, ਫਿਰ ਉਹਨਾਂ ਨੂੰ ਛੱਡ ਦਿੱਤਾ ।41ਉਹ ਇਸ ਗੱਲ ਤੋਂ ਅਨੰਦ ਕਰਦੇ ਹੋਏ ਜੋ ਅਸੀਂ ਉਸ ਨਾਮ ਦੇ ਕਾਰਨ ਬੇਪਤ ਹੋਣ ਦੇ ਯੋਗ ਗਿਣੇ ਗਏ ਮਹਾਂ ਸਭਾ ਦੇ ਸਾਹਮਣਿਓਂ ਚਲੇ ਗਏ ।42ਅਤੇ ਉਹ ਹਰ ਰੋਜ਼ ਹੈਕਲ ਵਿੱਚ ਅਤੇ ਘਰਾਂ ਵਿੱਚ ਉਪਦੇਸ਼ ਕਰਨ ਅਤੇ ਇਹ ਖੁਸ਼ਖਬਰੀ ਸੁਣਾਉਣ ਤੋਂ ਨਾ ਹਟੇ ਕਿ ਯਿਸੂ ਹੀ ਮਸੀਹ ਹੈ !
6ਸੱਤ ਸੇਵਕਾਂ ਦਾ ਚੁਣਿਆ ਜਾਣਾ
1ਉਹਨਾਂ ਦਿਨਾਂ ਵਿੱਚ ਚੇਲਿਆਂ ਦੀ ਗਿਣਤੀ ਵਧਦੀ ਜਾ ਰਹੀ ਸੀ ਤਾਂ ਯੂਨਾਨੀ ਅਤੇ ਯਹੂਦੀ ਇਬਰਾਨੀਆਂ ਉੱਤੇ ਬੁੜ-ਬੁੜਾਉਣ ਲੱਗੇ, ਕਿਉਂ ਜੋ ਹਰ ਦਿਨ ਭੋਜਨ ਵੰਡਣ ਦੇ ਸਮੇਂ ਉਹ ਉਨ੍ਹਾਂ ਦੀਆਂ ਵਿਧਵਾਵਾਂ ਦੀ ਖ਼ਬਰ ਨਹੀਂ ਲੈਂਦੇ ਸਨ ।2ਤਦ ਉਹਨਾਂ ਨੇ ਬਾਰ੍ਹਾਂ ਚੇਲਿਆਂ ਦੀ ਸੰਗਤ ਨੂੰ ਕੋਲ ਸੱਦ ਕੇ ਆਖਿਆ, ਇਹ ਚੰਗੀ ਗੱਲ ਨਹੀਂ ਜੋ ਅਸੀਂ ਪਰਮੇਸ਼ੁਰ ਦਾ ਬਚਨ ਛੱਡ ਕੇ ਖਿਲਾਉਣ ਪਿਲਾਉਣ ਦੀ ਸੇਵਾ ਕਰੀਏ ।3ਇਸ ਲਈ, ਹੇ ਭਰਾਵੋ ਆਪਣੇ ਵਿੱਚੋਂ ਸੱਤ ਨੇਕਨਾਮ ਅਤੇ ਆਤਮਾ ਨਾਲ ਭਰਪੂਰ ਲੋਕਾਂ ਨੂੰ ਚੁਣ ਲਵੋ, ਕਿ ਅਸੀਂ ਉਹਨਾਂ ਨੂੰ ਇਸ ਕੰਮ ਦੀ ਜਿੰਮੇਵਾਰੀ ਦੇਈਏ ।4ਪਰ ਅਸੀਂ ਪ੍ਰਾਰਥਨਾ ਅਤੇ ਬਚਨ ਦੀ ਸੇਵਾ ਵਿੱਚ ਲੱਗੇ ਰਹਾਂਗੇ ।5ਇਹ ਗੱਲ ਸਾਰੀ ਸੰਗਤ ਨੂੰ ਚੰਗੀ ਲੱਗੀ ਅਤੇ ਉਨ੍ਹਾਂ ਨੇ ਇਸਤੀਫ਼ਾਨ ਨਾਮ ਦੇ ਇੱਕ ਮਨੁੱਖ ਨੂੰ ਜਿਹੜਾ ਵਿਸ਼ਵਾਸ ਅਤੇ ਪਵਿੱਤਰ ਆਤਮਾ ਨਾਲ ਭਰਪੂਰ ਸੀ ਅਤੇ ਫਿਲਿੱਪੁਸ, ਪ੍ਰੋਖੋਰੁਸ, ਨਿਕਾਨੋਰ, ਤੀਮੋਨ, ਪਰਮਨਾਸ ਅਤੇ ਨਿਕਲਾਉਸ ਨੂੰ ਚੁਣ ਲਿਆ ਜੋ ਅੰਤਾਕਿਯਾ ਦਾ ਸੀ ਅਤੇ ਜਿਸਨੇ ਯਹੂਦੀ ਮੱਤ ਨੂੰ ਕਬੂਲ ਕਰ ਲਿਆ ਸੀ ।6ਅਤੇ ਉਹਨਾਂ ਨੂੰ ਰਸੂਲਾਂ ਦੇ ਅੱਗੇ ਖੜ੍ਹਾ ਕੀਤਾ ਅਤੇ ਉਨ੍ਹਾਂ ਨੇ ਪ੍ਰਾਰਥਨਾ ਕਰਕੇ ਉਹਨਾਂ ਉੱਤੇ ਹੱਥ ਰੱਖੇ ।7ਪਰਮੇਸ਼ੁਰ ਦਾ ਬਚਨ ਫੈਲਦਾ ਗਿਆ ਅਤੇ ਯਰੂਸ਼ਲਮ ਵਿੱਚ ਚੇਲਿਆਂ ਦੀ ਗਿਣਤੀ ਬਹੁਤ ਵਧਦੀ ਜਾ ਰਹੀ ਸੀ ਅਤੇ ਬਹੁਤ ਸਾਰੇ ਜਾਜਕ ਵੀ ਇਸ ਮੱਤ ਨੂੰ ਮੰਨਣ ਵਾਲੇ ਹੋ ਗਏ ਸਨ ।ਇਸਤੀਫ਼ਾਨ ਦੀ ਗ੍ਰਿਫ਼ਤਾਰੀ
8ਇਸਤੀਫ਼ਾਨ ਕਿਰਪਾ ਅਤੇ ਸਮਰੱਥਾ ਨਾਲ ਭਰਪੂਰ ਹੋ ਕੇ ਵੱਡੇ ਅਚਰਜ ਕੰਮ ਅਤੇ ਨਿਸ਼ਾਨ ਲੋਕਾਂ ਦੇ ਵਿੱਚ ਕਰਦਾ ਸੀ ।9ਪਰ ਉਸ ਪ੍ਰਾਰਥਨਾ ਘਰ ਵਿੱਚੋਂ ਜੋ ਲਿਬਰਤੀਨੀਆਂ ਦੀ ਕਹਾਉਂਦੀ ਹੈ ਅਤੇ ਕੁਰੇਨੀਆਂ ਅਤੇ ਸਿਕੰਦਰਿਯਾ ਵਿੱਚੋਂ ਅਤੇ ਉਨ੍ਹਾਂ ਵਿੱਚੋਂ ਜਿਹੜੇ ਕਿਲਕਿਯਾ ਅਤੇ ਏਸ਼ੀਆ ਤੋਂ ਆਏ ਸਨ, ਕਈ ਆਦਮੀ ਉੱਠ ਕੇ ਇਸਤੀਫ਼ਾਨ ਨਾਲ ਬਹਿਸ ਕਰਨ ਲੱਗੇ ।10ਪਰ ਉਹ ਉਸ ਦੀ ਬੁੱਧ ਅਤੇ ਆਤਮਾ ਦਾ ਜਿਸ ਦੇ ਨਾਲ ਉਹ ਗੱਲਾਂ ਕਰਦਾ ਸੀ, ਸਾਹਮਣਾ ਨਾ ਕਰ ਸਕੇ ।11ਫੇਰ ਉਨ੍ਹਾਂ ਨੇ ਕੁੱਝ ਮਨੁੱਖਾਂ ਨੂੰ ਭਰਮਾ ਕੇ ਇਹ ਬੋਲਣ ਲਈ ਕਿਹਾ, ਕਿ ਅਸੀਂ ਇਹ ਨੂੰ ਮੂਸਾ ਅਤੇ ਪਰਮੇਸ਼ੁਰ ਦੇ ਵਿਰੁੱਧ ਕੁਫ਼ਰ ਬੋਲਦੇ ਸੁਣਿਆ ਹੈ ।12ਤਦ ਉਨ੍ਹਾਂ ਨੇ ਲੋਕਾਂ, ਬਜ਼ੁਰਗਾਂ ਅਤੇ ਉਪਦੇਸ਼ਕਾਂ ਨੂੰ ਭੜਕਾਇਆ ਅਤੇ ਉਹ ਉਸ ਉੱਤੇ ਚੜ੍ਹ ਆਏ ਅਤੇ ਫੜ੍ਹ ਕੇ ਮਹਾਂ ਸਭਾ ਵਿੱਚ ਲੈ ਗਏ ।13ਉਨ੍ਹਾਂ ਨੇ ਝੂਠੇ ਗਵਾਹਾਂ ਨੂੰ ਖੜੇ ਕੀਤਾ ਜੋ ਬੋਲੇ ਕਿ ਇਹ ਮਨੁੱਖ ਇਸ ਪਵਿੱਤਰ ਸਥਾਨ ਅਤੇ ਬਿਵਸਥਾ ਦੇ ਵਿਰੁੱਧ ਬੋਲਣ ਤੋਂ ਨਹੀਂ ਹਟਦਾ ਹੈ ।14ਅਸੀਂ ਤਾਂ ਇਸ ਨੂੰ ਇਹ ਆਖਦੇ ਸੁਣਿਆ ਹੈ ਕਿ ਯਿਸੂ ਨਾਸਰੀ ਇਸ ਸਥਾਨ ਨੂੰ ਢਾਹ ਦੇਵੇਗਾ ਅਤੇ ਜਿਹੜੀਆਂ ਰੀਤਾਂ ਮੂਸਾ ਨੇ ਸਾਨੂੰ ਦਿੱਤੀਆਂ ਹਨ, ਉਨ੍ਹਾਂ ਨੂੰ ਬਦਲ ਦੇਵੇਗਾ ।15ਜਦੋਂ ਉਨ੍ਹਾਂ ਸਭ ਲੋਕਾਂ ਨੇ ਜਿਹੜੇ ਮਹਾਂ ਸਭਾ ਵਿੱਚ ਬੈਠੇ ਸਨ, ਉਹ ਦੀ ਵੱਲ ਧਿਆਨ ਕੀਤਾ ਤਾਂ ਉਹ ਦਾ ਚਿਹਰਾ ਸਵਰਗ ਦੂਤ ਦੇ ਰੂਪ ਵਰਗਾ ਚਮਕਦਾ ਦੇਖਿਆ ।
7ਇਸਤੀਫ਼ਾਨ ਦਾ ਉਪਦੇਸ਼ ਅਤੇ ਮੌਤ
1ਪ੍ਰਧਾਨ ਜਾਜਕ ਨੇ ਪੁੱਛਿਆ, ਕੀ ਇਹ ਗੱਲਾਂ ਇਸ ਤਰ੍ਹਾਂ ਹੀ ਹਨ ?2ਤਾਂ ਉਹ ਬੋਲਿਆ, ਹੇ ਭਰਾਵੋ ਅਤੇ ਬਜ਼ੁਰਗੋ, ਸੁਣੋ । ਸਾਡੇ ਪਿਤਾ ਅਬਰਾਹਾਮ ਨੂੰ ਹਾਰਾਨ ਵਿੱਚ ਵੱਸਣ ਤੋਂ ਪਹਿਲਾਂ ਜਦੋਂ ਉਹ ਮੈਸੋਪਟਾਮਿਆ ਵਿੱਚ ਸੀ, ਉਸ ਨੂੰ ਤੇਜ ਰੂਪ ਵਿੱਚ ਪਰਮੇਸ਼ੁਰ ਨੇ ਦਰਸ਼ਣ ਦਿੱਤਾ ।3ਅਤੇ ਉਹ ਨੂੰ ਆਖਿਆ, ਤੂੰ ਆਪਣੇ ਦੇਸ ਅਤੇ ਆਪਣੇ ਰਿਸ਼ਤੇਦਾਰਾਂ ਵਿੱਚੋਂ ਨਿੱਕਲ ਕੇ ਉਸ ਦੇਸ ਵਿੱਚ ਜਿਹੜਾ ਮੈਂ ਤੈਨੂੰ ਵਿਖਾਵਾਂਗਾ ਚੱਲਿਆ ਜਾ ।4ਤਦ ਉਹ ਕਸਦੀਆਂ ਦੇ ਦੇਸ ਤੋਂ ਨਿੱਕਲ ਕੇ ਹਾਰਾਨ ਵਿੱਚ ਜਾ ਵੱਸਿਆ ਅਤੇ ਉਹ ਦੇ ਪਿਤਾ ਦੇ ਮਰਨ ਪਿੱਛੋਂ ਪਰਮੇਸ਼ੁਰ ਨੇ ਉਹ ਨੂੰ ਉੱਥੋਂ ਲਿਆ ਕੇ ਇਸ ਦੇਸ ਵਿੱਚ ਵਸਾਇਆ, ਜਿੱਥੇ ਹੁਣ ਤੁਸੀਂ ਰਹਿੰਦੇ ਹੋ ।5ਪਰਮੇਸ਼ੁਰ ਨੇ ਉਸ ਨੂੰ ਕੋਈ ਅਧਿਕਾਰ ਨਹੀਂ ਦਿੱਤਾ ਸਗੋਂ ਪੈਰ ਰੱਖਣ ਦੀ ਥਾਂ ਵੀ ਨਾ ਦਿੱਤੀ, ਪਰ ਉਸ ਨੇ ਵਾਇਦਾ ਕੀਤਾ ਜੋ ਮੈਂ ਇਹ ਧਰਤੀ ਤੈਨੂੰ ਅਤੇ ਤੇਰੇ ਪਿੱਛੋਂ ਤੇਰੀ ਅੰਸ ਨੂੰ ਦਿਆਂਗਾ ਭਾਵੇਂ ਉਸ ਦੇ ਕੋਲ ਅਜੇ ਕੋਈ ਪੁੱਤਰ ਨਹੀਂ ਸੀ ।6ਪਰਮੇਸ਼ੁਰ ਨੇ ਇਸ ਤਰ੍ਹਾਂ ਆਖਿਆ ਕਿ ਤੇਰੀ ਅੰਸ ਪਰਦੇਸ ਵਿੱਚ ਜਾ ਕੇ ਰਹੇਗੀ ਅਤੇ ਉਹ ਉਸ ਨੂੰ ਗੁਲਾਮ ਬਣਾ ਕੇ ਰੱਖਣਗੇ ਅਤੇ ਚਾਰ ਸੌਂ ਸਾਲ ਤੱਕ ਉਹ ਦੁੱਖ ਦੇਣਗੇ ।7ਫੇਰ ਪਰਮੇਸ਼ੁਰ ਨੇ ਆਖਿਆ, ਮੈਂ ਉਸ ਕੌਮ ਉੱਤੇ ਜਿਸ ਦੇ ਉਹ ਗੁਲਾਮ ਹੋਣਗੇ ਸਜ਼ਾ ਦਿਆਂਗਾ, ਅਤੇ ਉਸ ਤੋਂ ਬਾਅਦ ਉਹ ਛੁੱਟ ਜਾਣਗੇ ਅਤੇ ਇਸੇ ਥਾਂ ਵਿੱਚ ਮੇਰੀ ਬੰਦਗੀ ਕਰਨਗੇ ।8ਅਤੇ ਉਸ ਨੇ ਉਹਨਾਂ ਦੇ ਨਾਲ ਸੁੰਨਤ ਦਾ ਨੇਮ ਬੰਨਿਆ, ਇਸ ਤਰ੍ਹਾਂ ਉਹ ਦੇ ਇਸਹਾਕ ਜੰਮਿਆ ਅਤੇ ਉਹ ਨੇ ਅੱਠਵੇਂ ਦਿਨ ਉਹ ਦੀ ਸੁੰਨਤ ਕੀਤੀ ਅਤੇ ਇਸਹਾਕ ਦੇ ਘਰ ਯਾਕੂਬ ਜੰਮਿਆ ਅਤੇ ਯਾਕੂਬ ਦੇ ਘਰ ਬਾਰਾਂ ਗੋਤਾਂ ਦੇ ਸਰਦਾਰ ਜੰਮੇ ।9ਅਤੇ ਉਨ੍ਹਾਂ ਸਰਦਾਰਾਂ ਨੇ ਯੂਸੁਫ਼ ਨਾਲ ਵਿਰੋਧ ਕਰ ਕੇ ਉਹ ਨੂੰ ਵੇਚ ਦਿੱਤਾ ਕਿ ਉਹ ਨੂੰ ਮਿਸਰ ਵਿੱਚ ਲੈ ਜਾਣ, ਫਿਰ ਵੀ ਪਰਮੇਸ਼ੁਰ ਯੂਸੁਫ਼ ਦੇ ਨਾਲ ਸੀ ।10ਅਤੇ ਪਰਮੇਸ਼ੁਰ ਨੇ ਉਹ ਦੇ ਸਾਰੇ ਦੁੱਖਾਂ ਤੋਂ ਛੁਡਾਇਆ ਅਤੇ ਉਹ ਨੂੰ ਮਿਸਰ ਦੇ ਪਾਤਸ਼ਾਹ ਫ਼ਿਰਊਨ ਦੇ ਸਾਹਮਣੇ ਉਸ ਨੂੰ ਕਿਰਪਾ ਅਤੇ ਬੁੱਧ ਦਿੱਤੀ ਤਾਂ ਰਾਜੇ ਨੇ ਉਸ ਨੂੰ ਆਪਣੇ ਸਾਰੇ ਘਰ ਦਾ ਅਧਿਕਾਰੀ ਬਣਾਇਆ ।11ਫਿਰ ਸਾਰੇ ਮਿਸਰ ਅਤੇ ਕਨਾਨ ਵਿੱਚ ਕਾਲ ਪਿਆ ਅਤੇ ਵੱਡਾ ਕਸ਼ਟ ਆਇਆ ਅਤੇ ਸਾਡੇ ਪਿਉ-ਦਾਦਿਆਂ ਨੂੰ ਅਨਾਜ਼ ਨਹੀਂ ਮਿਲਿਆ ।12ਪਰ ਜਦੋਂ ਯਾਕੂਬ ਨੇ ਸੁਣਿਆ ਕਿ ਮਿਸਰ ਵਿੱਚ ਅਨਾਜ਼ ਹੈ ਤਾਂ ਸਾਡੇ ਪਿਉ-ਦਾਦਿਆਂ ਨੂੰ ਪਹਿਲੀ ਵਾਰ ਮਿਸਰ ਵਿੱਚ ਭੇਜਿਆ ।13ਅਤੇ ਦੂਜੀ ਵਾਰ ਯੂਸੁਫ਼ ਨੇ ਆਪਣੇ ਆਪ ਨੂੰ ਆਪਣੇ ਭਰਾਵਾਂ ਉੱਤੇ ਪਰਗਟ ਕੀਤਾ, ਅਤੇ ਫ਼ਿਰਊਨ ਨੂੰ ਯੂਸੁਫ਼ ਦੇ ਘਰਾਣੇ ਬਾਰੇ ਪਤਾ ਲੱਗ ਗਿਆ ।14ਤਦ ਯੂਸੁਫ਼ ਨੇ ਆਪਣੇ ਪਿਉ ਯਾਕੂਬ ਨੂੰ ਅਤੇ ਆਪਣੇ ਸਾਰੇ ਘਰਾਣੇ ਨੂੰ ਜੋ ਪੰਝੱਤਰ ਜਣੇ ਸਨ, ਬੁਲਾ ਲਿਆ ।15ਯਾਕੂਬ ਮਿਸਰ ਨੂੰ ਗਿਆ ਅਤੇ ਉਹ ਆਪ ਮਰ ਗਿਆ ਅਤੇ ਸਾਡੇ ਪਿਉ-ਦਾਦੇ ਵੀ ।16ਅਤੇ ਉਹ ਸ਼ਕਮ ਵਿੱਚ ਪਹੁੰਚਾਏ ਗਏ ਅਤੇ ਉਸ ਕਬਰਸਤਾਨ ਵਿੱਚ ਦੱਬੇ ਗਏ ਜੋ ਹਮੋਰ ਦੇ ਪੁੱਤਰਾਂ ਤੋਂ ਮੁੱਲ ਲਿਆ ਸੀ ।17ਪਰ ਜਦੋਂ ਉਸ ਵਾਇਦੇ ਦੇ ਪੂਰੇ ਹੋਣ ਦਾ ਸਮਾਂ ਆਇਆ ਜੋ ਪਰਮੇਸ਼ੁਰ ਨੇ ਅਬਰਾਹਾਮ ਨਾਲ ਕੀਤਾ ਸੀ ਤਾਂ ਉਹ ਲੋਕ ਮਿਸਰ ਵਿੱਚ ਬਹੁਤ ਵਧਣ ਲੱਗੇ ।18ਉਸ ਸਮੇਂ ਮਿਸਰ ਵਿੱਚ ਇੱਕ ਹੋਰ ਪਾਤਸ਼ਾਹ ਬਣਿਆ, ਜਿਹੜਾ ਯੂਸੁਫ਼ ਨੂੰ ਨਹੀਂ ਜਾਣਦਾ ਸੀ ।19ਉਹ ਨੇ ਸਾਡੀ ਕੌਮ ਨਾਲ ਚਲਾਕੀ ਕਰ ਕੇ ਸਾਡੇ ਪਿਉ-ਦਾਦਿਆਂ ਨੂੰ ਤੰਗ ਕੀਤਾ, ਕਿ ਉਹ ਆਪਣੇ ਬਾਲਕਾਂ ਨੂੰ ਬਾਹਰ ਸੁੱਟ ਦੇਣ ਤਾਂ ਜੋ ਉਹ ਜਿਉਂਦੇ ਨਾ ਰਹਿਣ ।20ਉਸ ਸਮੇਂ ਮੂਸਾ ਦਾ ਜਨਮ ਹੋਇਆ ਅਤੇ ਉਹ ਪਰਮੇਸ਼ੁਰ ਦੀਆਂ ਨਜ਼ਰਾਂ ਵਿੱਚ ਬਹੁਤ ਸੋਹਣਾ ਸੀ । ਉਹ ਤਿੰਨ ਮਹੀਨਿਆਂ ਤੱਕ ਆਪਣੇ ਪਿਉ ਦੇ ਘਰ ਵਿੱਚ ਪਲਦਾ ਰਿਹਾ ।21ਅਤੇ ਜਦੋਂ ਉਹ ਬਾਹਰ ਸੁੱਟਿਆ ਗਿਆ ਤਾਂ ਫ਼ਿਰਊਨ ਦੀ ਧੀ ਨੇ ਉਸ ਨੂੰ ਚੁੱਕ ਲਿਆ ਅਤੇ ਉਹ ਨੂੰ ਆਪਣਾ ਪੁੱਤਰ ਬਣਾ ਕੇ ਪਾਲਿਆ ।22ਮੂਸਾ ਨੇ ਮਿਸਰੀਆਂ ਦੀ ਸਾਰੀ ਵਿੱਦਿਆ ਸਿੱਖੀ ਅਤੇ ਉਹ ਸਭ ਕੰਮਾਂ ਅਤੇ ਬੋਲਣ ਵਿੱਚ ਸਮਰੱਥ ਸੀ ।23ਜਦੋਂ ਉਹ ਚਾਲ੍ਹੀ ਸਾਲਾਂ ਦਾ ਹੋਣ ਲੱਗਾ, ਤਦ ਉਹ ਦੇ ਮਨ ਵਿੱਚ ਆਇਆ ਕਿ ਮੈਂ ਜਾ ਕੇ ਆਪਣੇ ਇਸਰਾਏਲੀ ਭਰਾਵਾਂ ਦੀ ਖ਼ਬਰ ਲਵਾਂ ।24ਤਦ ਉਸ ਨੇ ਇੱਕ ਇਸਰਾਏਲੀ ਨਾਲ ਬੁਰਾ ਵਿਹਾਰ ਹੁੰਦਾ ਵੇਖਿਆ, ਤਾਂ ਉਹ ਦੀ ਸਹਾਇਤਾ ਕੀਤੀ ਅਤੇ ਮਿਸਰੀ ਨੂੰ ਮਾਰ ਦਿੱਤਾ ਅਤੇ ਉਸ ਇਸਰਾਏਲੀ ਮਨੁੱਖ ਦਾ ਬਦਲਾ ਲੈ ਲਿਆ ।25ਤਾਂ ਉਸ ਨੇ ਸੋਚਿਆ ਕਿ ਮੇਰੇ ਭਰਾਂ ਸਮਝਣਗੇ ਜੋ ਪਰਮੇਸ਼ੁਰ ਮੇਰੇ ਹੱਥੀਂ ਉਨ੍ਹਾਂ ਨੂੰ ਛੁਟਕਾਰਾ ਦੇਣ ਲੱਗਾ ਹੈ, ਪਰ ਉਹ ਨਾ ਸਮਝੇ ।26ਫਿਰ ਦੂਜੇ ਦਿਨ ਜਦੋਂ ਉਹ ਆਪਸ ਵਿੱਚ ਲੜਦੇ ਸਨ ਅਤੇ ਇਹ ਕਹਿ ਕੇ ਉਨ੍ਹਾਂ ਵਿੱਚ ਮੇਲ ਕਰਾਉਣਾ ਚਾਹਿਆ ਕਿ ਹੇ ਪੁਰਖੋ, ਤੁਸੀਂ ਤਾਂ ਭਰਾ ਭਰਾ ਹੋ । ਫਿਰ ਕਿਉਂ ਇੱਕ ਦੂਜੇ ਨਾਲ ਲੜਦੇ ਹੋ ?27ਪਰ ਜਿਹੜਾ ਆਪਣੇ ਗੁਆਂਢੀ ਦੇ ਨਾਲ ਲੜਦਾ ਸੀ ਉਸ ਨੇ ਉਹ ਨੂੰ ਧੱਕਾ ਮਾਰ ਕੇ ਆਖਿਆ, ਤੈਨੂੰ ਕਿਸ ਨੇ ਸਾਡੇ ਉੱਤੇ ਅਧਿਕਾਰੀ ਅਤੇ ਨਿਆਈਂ ਬਣਾਇਆ ਹੈ ?28ਕੀ ਤੂੰ ਮੈਨੂੰ ਵੀ ਮਾਰਨਾ ਚਾਹੁੰਦਾ ਹੈ ਜਿਸ ਤਰ੍ਹਾਂ ਤੂੰ ਕੱਲ ਉਸ ਮਿਸਰੀ ਨੂੰ ਮਾਰ ਦਿੱਤਾ ਸੀ ?29ਇਸ ਗੱਲ ਨੂੰ ਸੁਣ ਕੇ ਮੂਸਾ ਭੱਜ ਗਿਆ ਅਤੇ ਮਿਦਯਾਨ ਦੇਸ ਵਿੱਚ ਜਾ ਰਹਿਣ ਲੱਗਾ । ਉੱਥੇ ਉਹ ਦੇ ਦੋ ਪੁੱਤਰ ਹੋਏ ।30ਅਤੇ ਜਦੋਂ ਚਾਲ੍ਹੀ ਸਾਲ ਬੀਤ ਗਏ ਤਾਂ ਸੀਨਈ ਦੇ ਪਹਾੜ ਦੇ ਉਜਾੜ ਵਿੱਚ ਇੱਕ ਦੂਤ ਅੱਗ ਦੀ ਲੋ ਵਿੱਚ ਝਾੜੀ ਵਿੱਚ ਉਹ ਨੂੰ ਵਿਖਾਈ ਦਿੱਤਾ ।31ਮੂਸਾ ਨੇ ਉਸ ਦਰਸ਼ਣ ਨੂੰ ਦੇਖ ਕੇ ਅਚਰਜ ਮੰਨਿਆ ਅਤੇ ਜਦੋਂ ਦੇਖਣ ਲਈ ਨੇੜੇ ਗਿਆ ਤਾਂ ਪ੍ਰਭੂ ਦੀ ਅਵਾਜ਼ ਆਈ ।32ਕਿ ਮੈਂ ਤੇਰੇ ਪਿਉ-ਦਾਦਿਆਂ ਦਾ ਪਰਮੇਸ਼ੁਰ ਹਾਂ, ਅਬਰਾਹਾਮ, ਇਸਹਾਕ ਅਤੇ ਯਾਕੂਬ ਦਾ ਪਰਮੇਸ਼ੁਰ ਹਾਂ, ਤਦ ਮੂਸਾ ਕੰਬ ਉੱਠਿਆ ਅਤੇ ਦੇਖਣ ਦਾ ਹੌਂਸਲਾ ਨਾ ਕਰ ਸਕਿਆ ।33ਤਦ ਪ੍ਰਭੂ ਨੇ ਉਹ ਨੂੰ ਆਖਿਆ, ਕਿ ਆਪਣਿਆਂ ਪੈਰਾਂ ਦੀ ਜੁੱਤੀ ਲਾਹ, ਕਿਉਂ ਜੋ ਇਹ ਥਾਂ ਜਿੱਥੇ ਤੂੰ ਖੜ੍ਹਾ ਹੈ ਪਵਿੱਤਰ ਧਰਤੀ ਹੈ ।34ਮੈਂ ਦ੍ਰਿਸ਼ਟੀ ਕਰ ਕੇ ਆਪਣੇ ਲੋਕਾਂ ਦਾ ਜਿਹੜੇ ਮਿਸਰ ਵਿੱਚ ਹਨ, ਕਸ਼ਟ ਵੇਖਿਆ ਅਤੇ ਮੈਂ ਉਨ੍ਹਾਂ ਦੇ ਹੌਕੇ ਸੁਣ ਕੇ ਉਨ੍ਹਾਂ ਨੂੰ ਛੁਡਾਉਣ ਲਈ ਉੱਤਰਿਆ ਹਾਂ ਸੋ ਹੁਣ ਤੂੰ ਆ, ਮੈਂ ਤੈਨੂੰ ਮਿਸਰ ਵਿੱਚ ਭੇਜਾਂਗਾ ।35ਉਸ ਮੂਸਾ ਨੂੰ ਉਨ੍ਹਾਂ ਨੇ ਇਨਕਾਰ ਕਰ ਕੇ ਕਿਹਾ, ਤੈਨੂੰ ਕਿਸ ਨੇ ਅਧਿਕਾਰੀ ਅਤੇ ਨਿਆਈਂ ਬਣਾਇਆ ? ਉਸੇ ਨੂੰ ਪਰਮੇਸ਼ੁਰ ਨੇ ਉਸ ਦੂਤ ਦੇ ਹੱਥੀਂ ਜੋ ਉਹ ਨੂੰ ਝਾੜੀ ਵਿੱਚ ਵਿਖਾਈ ਦਿੱਤਾ ਸੀ, ਅਧਿਕਾਰੀ ਅਤੇ ਛੁਟਕਾਰਾ ਦੇਣ ਵਾਲਾ ਕਰਕੇ ਭੇਜਿਆ ।36ਇਹੋ ਮਨੁੱਖ ਮਿਸਰ, ਲਾਲ ਸਮੁੰਦਰ, ਉਜਾੜ ਵਿੱਚ ਚਾਲ੍ਹੀ ਸਾਲਾਂ ਤੱਕ ਅਚਰਜ ਕੰਮ ਅਤੇ ਨਿਸ਼ਾਨ ਵਿਖਾ ਕੇ ਉਨ੍ਹਾਂ ਨੂੰ ਕੱਢ ਲੈ ਆਇਆ ।37ਇਹ ਉਹ ਮੂਸਾ ਹੈ, ਜਿਸ ਨੇ ਇਸਰਾਏਲੀਆਂ ਨੂੰ ਆਖਿਆ, ਕਿ ਪਰਮੇਸ਼ੁਰ ਤੁਹਾਡੇ ਭਰਾਵਾਂ ਵਿੱਚੋਂ ਤੁਹਾਡੇ ਲਈ ਮੇਰੇ ਜਿਹਾ ਇੱਕ ਨਬੀ ਖੜ੍ਹਾ ਕਰੇਗਾ ।38ਇਹ ਉਹ ਹੀ ਹੈ ਜੋ ਉਜਾੜ ਦੀ ਸਭਾ ਵਿੱਚ ਉਸ ਦੂਤ ਦੇ ਨਾਲ ਜਿਹੜਾ ਸੀਨਈ ਦੇ ਪਹਾੜ ਉੱਤੇ ਉਹ ਦੇ ਨਾਲ ਬੋਲਿਆ ਅਤੇ ਸਾਡੇ ਪਿਉ-ਦਾਦਿਆਂ ਦੇ ਨਾਲ ਸੀ, ਅਤੇ ਉਸ ਨੇ ਪਰਮੇਸ਼ੁਰ ਦੇ ਜਿਉਂਦੇ ਬਚਨ ਪਾਏ ਕਿ ਸਾਨੂੰ ਦੇਵੇ ।39ਪਰ ਸਾਡੇ ਪਿਉ-ਦਾਦਿਆਂ ਨੇ ਉਹ ਦੇ ਅਧੀਨ ਹੋਣਾ ਨਾ ਚਾਹਿਆ ਸਗੋਂ ਉਹ ਨੂੰ ਧੱਕਾ ਦਿੱਤਾ ਅਤੇ ਉਨ੍ਹਾਂ ਦਾ ਦਿਲ ਮਿਸਰ ਦੀ ਵੱਲ ਫਿਰਿਆ ।40ਅਤੇ ਉਨ੍ਹਾਂ ਨੇ ਹਾਰੂਨ ਨੂੰ ਆਖਿਆ, ਕਿ ਸਾਡੇ ਲਈ ਦੇਵਤਾ ਬਣਾ ਜਿਹੜਾ ਸਾਡੇ ਅੱਗੇ-ਅੱਗੇ ਚੱਲੇ ਕਿਉਂ ਜੋ ਉਹ ਮੂਸਾ ਜਿਹੜਾ ਸਾਨੂੰ ਮਿਸਰ ਦੇਸ ਵਿੱਚੋਂ ਕੱਢ ਲਿਆਇਆ ਸਾਨੂੰ ਪਤਾ ਨਹੀਂ ਕਿ ਉਹ ਨੂੰ ਕੀ ਹੋਇਆ ।41ਤਾਂ ਉਨ੍ਹਾਂ ਨੇ ਇੱਕ ਵੱਛਾ ਬਣਾਇਆ ਅਤੇ ਉਸ ਮੂਰਤੀ ਅੱਗੇ ਬਲੀ ਚੜਾਈ ਅਤੇ ਆਪਣੇ ਹੱਥਾਂ ਦੇ ਕੰਮ ਉੱਤੇ ਖੁਸ਼ੀ ਮਨਾਈ ।42ਪਰ ਪਰਮੇਸ਼ੁਰ ਨੇ ਉਨ੍ਹਾਂ ਤੋਂ ਮੁੱਖ ਮੋੜ ਲਿਆ ਅਤੇ ਉਨ੍ਹਾਂ ਨੂੰ ਅਕਾਸ਼ ਦੀ ਸੈਨਾਂ ਨੂੰ ਪੂਜਣ ਲਈ ਛੱਡ ਦਿੱਤਾ, ਜਿਵੇਂ ਨਬੀਆਂ ਦੀ ਪੋਥੀ ਵਿੱਚ ਲਿਖਿਆ ਹੋਇਆ ਹੈ, “ਹੇ ਇਸਰਾਏਲ ਦੇ ਘਰਾਣੇ, ਕੀ ਤੁਸੀਂ ਮੈਨੂੰ ਉਜਾੜ ਵਿੱਚ ਚਾਲ੍ਹੀ ਸਾਲਾਂ ਤੱਕ ਭੇਟ ਅਤੇ ਬਲੀਦਾਨ ਮੈਨੂੰ ਹੀ ਚੜਾਏ ? ”43ਅਤੇ ਤੁਸੀਂ ਮੋਲੋਕ ਦੇ ਤੰਬੂ, ਅਤੇ ਰਿਫ਼ਾਨ ਦਿਉਤੇ ਦੇ ਤਾਰੇ ਨੂੰ, ਅਰਥਾਤ ਉਨ੍ਹਾਂ ਮੂਰਤਾਂ ਨੂੰ ਚੁੱਕੀ ਫਿਰਦੇ ਹੋ ਜਿਹੜੀਆਂ ਤੁਸੀਂ ਆਪਣੇ ਪੂਜਣ ਲਈ ਬਣਾਈਆਂ, ਅਤੇ ਮੈਂ ਤੁਹਾਨੂੰ ਕੱਢ ਕੇ ਬਾਬੁਲ ਤੋਂ ਪਰੇ ਲੈ ਜਾ ਕੇ ਵਸਾਵਾਂਗਾ ।44ਗਵਾਹੀ ਦਾ ਡੇਰਾ ਉਜਾੜ ਵਿੱਚ ਸਾਡੇ ਪਿਉ-ਦਾਦਿਆਂ ਦੇ ਕੋਲ ਸੀ, ਜਿਵੇਂ ਉਸ ਨੇ ਆਗਿਆ ਦਿੱਤੀ ਜਿਹਨਾਂ ਮੂਸਾ ਨੂੰ ਆਖਿਆ ਸੀ ਕਿ, ਉਹ ਨੂੰ ਉਸ ਤੰਬੂ ਦੇ ਨਮੂਨੇ ਦੀ ਤਰ੍ਹਾਂ ਬਣਾ ਜੋ ਤੂੰ ਵੇਖਿਆ ਹੈ ।45ਅਤੇ ਉਸ ਨੂੰ ਸਾਡੇ ਪਿਉ-ਦਾਦਿਆਂ ਤੋਂ ਲੈ ਕੇ ਯਹੋਸ਼ੁਆ ਦੇ ਨਾਲ ਇਸ ਜਗ੍ਹਾ ਤੇ ਲਿਆਏ, ਜਿਸ ਸਮੇਂ ਉਹਨਾਂ ਨੇ ਉਨ੍ਹਾਂ ਕੌਮਾਂ ਉੱਤੇ ਅਧਿਕਾਰ ਪਾਇਆ ਜਿਨ੍ਹਾਂ ਨੂੰ ਪਰਮੇਸ਼ੁਰ ਨੇ ਸਾਡੇ ਪਿਉ-ਦਾਦਿਆਂ ਦੇ ਅੱਗਿਓਂ ਕੱਢ ਦਿੱਤਾ ਅਤੇ ਉਹ ਡੇਰਾ ਦਾਊਦ ਦੇ ਦਿਨਾਂ ਤੱਕ ਰਿਹਾ ।46ਦਾਊਦ ਉੱਤੇ ਪਰਮੇਸ਼ੁਰ ਦੀ ਕਿਰਪਾ ਹੋਈ ਤਾਂ ਦਾਊਦ ਨੇ ਚਾਹਿਆ ਕਿ ਉਹ ਯਾਕੂਬ ਦੇ ਪਰਮੇਸ਼ੁਰ ਦੇ ਲਈ ਇੱਕ ਡੇਰਾ ਬਣਾਵੇ ।47ਪਰ ਸੁਲੇਮਾਨ ਨੇ ਹੀ ਉਹ ਦੇ ਲਈ ਇੱਕ ਭਵਨ ਬਣਾਇਆ ।48ਪਰ ਅੱਤ ਮਹਾਨ ਹੱਥਾਂ ਦੇ ਬਣਾਏ ਹੋਏ ਮੰਦਰਾਂ ਵਿੱਚ ਨਹੀਂ ਰਹਿੰਦਾ, ਜਿਸ ਤਰ੍ਹਾਂ ਨਬੀ ਕਹਿੰਦਾ ਹੈ,49ਸਵਰਗ ਮੇਰਾ ਸਿੰਘਾਸਣ, ਅਤੇ ਧਰਤੀ ਮੇਰੇ ਪੈਰ ਰੱਖਣ ਦੀ ਚੌਂਕੀ ਹੈ, ਤੁਸੀਂ ਮੇਰੇ ਲਈ ਕਿਸ ਤਰ੍ਹਾਂ ਦਾ ਭਵਨ ਬਣਾਓਗੇ ? ਪ੍ਰਭੂ ਆਖਦਾ ਹੈ, ਅਤੇ ਕਿਹੜੀ ਥਾਂ ਮੇਰੇ ਆਰਾਮ ਦੇ ਲਈ ਹੋ ਸਕਦੀ ਹੈ ?50ਕੀ ਮੇਰੇ ਹੀ ਹੱਥਾਂ ਨੇ ਇਹ ਸਭ ਵਸਤਾਂ ਨਹੀਂ ਬਣਾਈਆਂ ?51ਹੇ ਹਠੀਲੇ ਲੋਕੋ, ਤੁਹਾਡੇ ਮਨ ਅਤੇ ਕੰਨ ਬੇਸੁੰਨਤ ਹਨ, ਤੁਸੀਂ ਸਦਾ ਪਵਿੱਤਰ ਆਤਮਾ ਦਾ ਵਿਰੋਧ ਕਰਦੇ ਆਏ ਹੋ ! ਤੁਸੀਂ ਵੀ ਉਸ ਤਰ੍ਹਾਂ ਕਰਦੇ ਹੋ ਜਿਵੇਂ ਤੁਹਾਡੇ ਪਿਉ-ਦਾਦਿਆਂ ਨੇ ਕੀਤਾ ।52ਨਬੀਆਂ ਵਿੱਚੋਂ ਕਿਸਨੂੰ ਤੁਹਾਡੇ ਪਿਉ-ਦਾਦਿਆਂ ਨੇ ਨਹੀਂ ਸਤਾਇਆ ? ਸਗੋਂ ਉਨ੍ਹਾਂ ਨੇ ਉਸ ਧਰਮੀ ਦੇ ਆਉਣ ਦੀ ਖ਼ਬਰ ਦੇਣ ਵਾਲਿਆਂ ਨੂੰ ਵੱਢ ਸੁੱਟਿਆ ਜਿਸ ਦੇ ਹੁਣ ਤੁਸੀਂ ਫੜਵਾਉਣ ਵਾਲੇ ਅਤੇ ਖੂਨੀ ਹੋਏ ।53ਤੁਸੀਂ ਬਿਵਸਥਾ ਨੂੰ ਜਿਹੜੀ ਦੂਤਾਂ ਦੇ ਰਾਹੀਂ ਠਹਿਰਾਈ ਗਈ ਸੀ ਪਾਇਆ ਪਰ ਉਹ ਦੀ ਪਾਲਨਾ ਨਾ ਕੀਤੀ ।ਇਸਤੀਫ਼ਾਨ ਉੱਤੇ ਪਥਰਾਓ
54ਇਹ ਗੱਲਾਂ ਸੁਣਦੇ ਹੀ ਉਹ ਗੁੱਸੇ ਨਾਲ ਭਰ ਗਏ ਅਤੇ ਉਸ ਉੱਤੇ ਦੰਦ ਪੀਹਣ ਲੱਗੇ ।55ਪਰ ਉਹ ਨੇ ਪਵਿੱਤਰ ਆਤਮਾ ਨਾਲ ਭਰਪੂਰ ਹੋ ਕੇ ਅਕਾਸ਼ ਦੀ ਵੱਲ ਦੇਖਿਆ, ਪਰਮੇਸ਼ੁਰ ਦਾ ਤੇਜ ਅਤੇ ਯਿਸੂ ਨੂੰ ਪਰਮੇਸ਼ੁਰ ਦੇ ਸੱਜੇ ਹੱਥ ਖੜ੍ਹਾ ਵੇਖਿਆ ।56ਅਤੇ ਕਿਹਾ, ਵੇਖੋ ਮੈਂ ਅਕਾਸ਼ ਨੂੰ ਖੁੱਲ੍ਹਾ ਅਤੇ ਮਨੁੱਖ ਦੇ ਪੁੱਤਰ ਨੂੰ ਪਰਮੇਸ਼ੁਰ ਦੇ ਸੱਜੇ ਹੱਥ ਖੜ੍ਹਾ ਵੇਖਦਾ ਹਾਂ !57ਪਰ ਉਨ੍ਹਾਂ ਨੇ ਉੱਚੀ ਅਵਾਜ਼ ਨਾਲ ਡੰਡ ਪਾ ਕੇ ਆਪਣੇ ਕੰਨ ਬੰਦ ਕਰ ਲਏ ਅਤੇ ਇੱਕ ਮਨ ਹੋ ਕੇ ਉਹ ਦੇ ਉੱਤੇ ਟੁੱਟ ਪਏ ।58ਅਤੇ ਉਸ ਨੂੰ ਸ਼ਹਿਰ ਵਿੱਚੋਂ ਬਾਹਰ ਕੱਢ ਕੇ ਉਸ ਉੱਤੇ ਪਥਰਾਹ ਕੀਤਾ ਅਤੇ ਗਵਾਹਾਂ ਨੇ ਆਪਣੇ ਕੱਪੜੇ ਸੌਲੁਸ ਨਾਮ ਦੇ ਇੱਕ ਜਵਾਨ ਦੇ ਪੈਰਾਂ ਕੋਲ ਲਾਹ ਕੇ ਰੱਖ ਦਿੱਤੇ ।59ਉਨ੍ਹਾਂ ਨੇ ਇਸਤੀਫ਼ਾਨ ਉੱਤੇ ਪਥਰਾਹ ਕੀਤਾ ਜਦੋਂ ਉਹ ਬੇਨਤੀ ਕਰਦਾ ਹੋਇਆ ਇਹ ਆਖਦਾ ਸੀ ਕਿ ਹੇ ਪ੍ਰਭੂ ਯਿਸੂ, ਮੇਰੇ ਆਤਮਾ ਨੂੰ ਆਪਣੇ ਕੋਲ ਲੈ ਲੈ !60ਫਿਰ ਉਹ ਗੋਡਿਆਂ ਤੇ ਆ ਕੇ ਉੱਚੀ ਆਵਾਜ਼ ਨਾਲ ਬੋਲਿਆ ਕਿ, ਹੇ ਪ੍ਰਭੂ ਇਹ ਪਾਪ ਉਨ੍ਹਾਂ ਦੇ ਉੱਪਰ ਨਾ ਆਵੇ, ਅਤੇ ਇਹ ਕਹਿ ਕੇ ਉਹ ਸੌਂ ਗਿਆ l
8ਕਲੀਸਿਯਾ ਦਾ ਸਤਾਇਆ ਜਾਣਾ
1ਸੌਲੁਸ ਉਹ ਦੇ ਮਾਰ ਦੇਣ ਤੋਂ ਰਾਜ਼ੀ ਸੀ । ਉਸ ਦਿਨ ਕਲੀਸਿਯਾ ਉੱਤੇ ਜੋ ਯਰੂਸ਼ਲਮ ਵਿੱਚ ਸੀ ਵੱਡਾ ਕਸ਼ਟ ਹੋਣ ਲੱਗਾ, ਅਤੇ ਰਸੂਲਾਂ ਤੋਂ ਬਿਨ੍ਹਾਂ ਉਹ ਸਭ ਯਹੂਦਿਯਾ ਅਤੇ ਸਾਮਰਿਯਾ ਦੇ ਦੇਸਾਂ ਵਿੱਚ ਖਿੱਲਰ ਗਏ ।2ਭਗਤ ਲੋਕਾਂ ਨੇ ਇਸਤੀਫ਼ਾਨ ਨੂੰ ਦੱਬਿਆ ਅਤੇ ਉਹ ਦੇ ਲਈ ਵੱਡਾ ਵਿਰਲਾਪ ਕੀਤਾ ।3ਪਰ ਸੌਲੁਸ ਕਲੀਸਿਯਾ ਦੀ ਤਬਾਹੀ ਕਰਦਾ ਸੀ ਅਤੇ ਉਹ ਘਰਾਂ ਵਿੱਚ ਵੜ ਕੇ ਮਰਦਾਂ ਅਤੇ ਔਰਤਾਂ ਨੂੰ ਘਸੀਟ ਕੇ ਕੈਦ ਵਿੱਚ ਪਾ ਦਿੰਦਾ ਸੀ ।ਸਾਮਰਿਯਾ ਵਿੱਚ ਫਿਲਿਪੁੱਸ ਦਾ ਪਰਚਾਰ
4ਜਿਹੜੇ ਖਿੱਲਰ ਗਏ ਸਨ, ਘੁੰਮਦੇ ਫਿਰਦੇ ਬਚਨ ਦੀ ਖੁਸ਼ਖਬਰੀ ਦਾ ਪਰਚਾਰ ਕਰਨ ਲੱਗੇ ।5ਅਤੇ ਫ਼ਿਲਿਪੁੱਸ ਨੇ ਸਾਮਰਿਯਾ ਦੇ ਨਗਰ ਵਿੱਚ ਜਾ ਕੇ, ਉਨ੍ਹਾਂ ਦੇ ਅੱਗੇ ਮਸੀਹ ਦਾ ਪਰਚਾਰ ਕੀਤਾ ।6ਅਤੇ ਜਦੋਂ ਲੋਕਾਂ ਨੇ ਉਹ ਨਿਸ਼ਾਨ ਜੋ ਉਹ ਵਿਖਾਉਂਦਾ ਸੀ ਸੁਣੇ ਅਤੇ ਵੇਖੇ, ਤਾਂ ਇੱਕ ਮਨ ਹੋ ਕੇ ਫ਼ਿਲਿੱਪੁਸ ਦੀਆਂ ਗੱਲਾਂ ਉੱਤੇ ਮਨ ਲਾਇਆ ।7ਕਿਉਂਕਿ ਅਸ਼ੁੱਧ ਆਤਮਾਵਾਂ ਬਹੁਤਿਆਂ ਵਿੱਚੋਂ ਜਿਨ੍ਹਾਂ ਨੂੰ ਚਿੰਬੜੀਆਂ ਹੋਈਆਂ ਸਨ, ਉੱਚੀ ਆਵਾਜ਼ ਨਾਲ ਚੀਕਾਂ ਮਾਰਦੀਆਂ ਨਿੱਕਲ ਗਈਆਂ ਅਤੇ ਅਧਰੰਗੀ ਅਤੇ ਲੰਗੜੇ ਬਥੇਰੇ ਚੰਗੇ ਕੀਤੇ ਗਏ ।8ਅਤੇ ਉਸ ਨਗਰ ਵਿੱਚ ਵੱਡਾ ਆਨੰਦ ਹੋਇਆ ।ਜਾਦੂਗਰ ਸ਼ਮਊਨ
9ਪਰ ਸ਼ਮਊਨ ਨਾਮ ਦਾ ਇੱਕ ਮਨੁੱਖ ਸੀ, ਜਿਹੜਾ ਉਸ ਨਗਰ ਵਿੱਚ ਜਾਦੂ ਕਰ ਕੇ ਸਾਮਰਿਯਾ ਦੇ ਲੋਕਾਂ ਨੂੰ ਹੈਰਾਨ ਕਰਦਾ ਅਤੇ ਆਖਦਾ ਸੀ ਕਿ ਮੈਂ ਇੱਕ ਮਹਾਂ ਪੁਰਖ ਹਾਂ ।10ਉਹ ਛੋਟੇ ਤੋਂ ਲੈ ਕੇ ਵੱਡੇ ਸਭ ਉਹ ਦੀ ਵੱਲ ਮਨ ਲਾ ਕੇ ਆਖਦੇ ਸਨ ਕਿ ਇਹ ਮਨੁੱਖ ਪਰਮੇਸ਼ੁਰ ਦੀ ਉਹ ਸਮਰੱਥਾ ਹੈ ਜਿਹੜੀ ਵੱਡੀ ਕਹਾਉਂਦੀ ਹੈ !11ਅਤੇ ਉਨ੍ਹਾਂ ਉਹ ਦੀ ਵੱਲ ਇਸ ਕਰਕੇ ਮਨ ਲਾਇਆ ਕਿ ਉਹ ਨੇ ਬਹੁਤ ਸਮੇਂ ਤੋਂ ਜਾਦੂ ਕਰ ਕੇ ਉਨ੍ਹਾਂ ਨੂੰ ਹੈਰਾਨ ਕਰ ਰੱਖਿਆ ਸੀ ।12ਪਰ ਜਦੋਂ ਉਨ੍ਹਾਂ ਨੇ ਫ਼ਿਲਿਪੁੱਸ ਦਾ ਵਿਸ਼ਵਾਸ ਕੀਤਾ ਜੋ ਪਰਮੇਸ਼ੁਰ ਦੇ ਰਾਜ ਅਤੇ ਯਿਸੂ ਮਸੀਹ ਦੇ ਨਾਮ ਦੀ ਖੁਸ਼ਖਬਰੀ ਸੁਣਾਉਂਦਾ ਸੀ ਤਾਂ ਆਦਮੀ ਅਤੇ ਔਰਤਾਂ ਬਪਤਿਸਮਾ ਲੈਣ ਲੱਗੇ ।13ਅਤੇ ਸ਼ਮਊਨ ਨੇ ਵੀ ਵਿਸ਼ਵਾਸ ਕੀਤਾ ਅਤੇ ਬਪਤਿਸਮਾ ਲੈ ਕੇ ਫ਼ਿਲਿਪੁੱਸ ਦੇ ਨਾਲ ਰਹਿਣ ਲੱਗਾ ਅਤੇ ਨਿਸ਼ਾਨੀਆਂ, ਕਰਾਮਾਤਾਂ ਜੋ ਪਰਗਟ ਹੋਈਆਂ ਸਨ ਵੇਖ ਕੇ ਹੈਰਾਨ ਰਹਿ ਗਿਆ ।ਸਾਮਰਿਯਾ ਵਿੱਚ ਪਤਰਸ ਅਤੇ ਯੂਹੰਨਾ
14ਜਦੋਂ ਰਸੂਲਾਂ ਨੇ ਜਿਹੜੇ ਯਰੂਸ਼ਲਮ ਵਿੱਚ ਸਨ ਇਹ ਸੁਣਿਆ ਕਿ ਸਾਮਰਿਯਾ ਨੇ ਪਰਮੇਸ਼ੁਰ ਦਾ ਬਚਨ ਮੰਨ ਲਿਆ ਤਾਂ ਪਤਰਸ ਅਤੇ ਯੂਹੰਨਾ ਨੂੰ ਉਨ੍ਹਾਂ ਦੇ ਕੋਲ ਭੇਜਿਆ ।15ਉਹਨਾਂ ਨੇ ਜਾ ਕੇ ਉਨ੍ਹਾਂ ਦੇ ਲਈ ਪ੍ਰਾਰਥਨਾ ਕੀਤੀ ਕਿ ਉਹ ਪਵਿੱਤਰ ਆਤਮਾ ਪਾਉਣ ।16ਕਿਉਂ ਜੋ ਉਹ ਹੁਣ ਤੱਕ ਉਨ੍ਹਾਂ ਵਿੱਚੋਂ ਕਿਸੇ ਤੇ ਨਾ ਉਤਰਿਆ ਸੀ, ਪਰ ਉਨ੍ਹਾਂ ਨੇ ਪ੍ਰਭੂ ਯਿਸੂ ਦੇ ਨਾਮ ਉੱਤੇ ਬਪਤਿਸਮਾ ਲਿਆ ਸੀ ।17ਤਦ ਇਨ੍ਹਾਂ ਨੇ ਉਨ੍ਹਾਂ ਉੱਤੇ ਹੱਥ ਰੱਖੇ ਅਤੇ ਉਹ ਪਵਿੱਤਰ ਆਤਮਾ ਨਾਲ ਭਰ ਗਏ ।18ਸ਼ਮਊਨ ਨੇ ਵੇਖਿਆ ਜੋ ਰਸੂਲਾਂ ਦੇ ਹੱਥ ਰੱਖਣ ਨਾਲ ਪਵਿੱਤਰ ਆਤਮਾ ਦਿੱਤਾ ਜਾਂਦਾ ਹੈ ਤਾਂ ਉਨ੍ਹਾਂ ਦੇ ਕੋਲ ਰੁਪਏ ਲਿਆਇਆ ।19ਅਤੇ ਬੋਲਿਆ ਕਿ ਮੈਨੂੰ ਵੀ ਇਹ ਸਮਰੱਥਾ ਦਿਉ ਤਾਂ ਜੋ ਮੈਂ ਜਿਸ ਕਿਸੇ ਤੇ ਹੱਥ ਰੱਖਾਂ ਉਹ ਵੀ ਪਵਿੱਤਰ ਆਤਮਾ ਨਾਲ ਭਰ ਜਾਵੇ ।20ਪਰ ਪਤਰਸ ਨੇ ਉਹ ਨੂੰ ਕਿਹਾ, ਤੇਰੇ ਰੁਪਏ ਤੇਰੇ ਨਾਲ ਨਾਸ ਹੋਣ ਇਸ ਲਈ ਜੋ ਤੂੰ ਪਰਮੇਸ਼ੁਰ ਦੇ ਵਰਦਾਨ ਨੂੰ ਮੁੱਲ ਲੈਣ ਲਈ ਸੋਚਿਆ !21ਤੇਰਾ ਇਸ ਗੱਲ ਵਿੱਚ ਨਾ ਕੋਈ ਹਿੱਸਾ ਨਾ ਸਾਂਝ ਹੈ ਕਿਉਂ ਜੋ ਤੇਰਾ ਮਨ ਪਰਮੇਸ਼ੁਰ ਦੇ ਅੱਗੇ ਸਿੱਧਾ ਨਹੀਂ ।22ਤੂੰ ਆਪਣੀ ਇਸ ਬੁਰਿਆਈ ਤੋਂ ਤੋਬਾ ਕਰ ਅਤੇ ਪ੍ਰਭੂ ਦੇ ਅੱਗੇ ਬੇਨਤੀ ਕਰ ਤਾਂ ਜੋ ਤੇਰੇ ਮਨ ਵਿੱਚ ਸੋਚ ਹੈ ਮਾਫ਼ ਕੀਤੀ ਜਾਵੇ ।23ਕਿਉਂ ਜੋ ਮੈਂ ਵੇਖਦਾ ਹਾਂ ਕਿ ਤੂੰ ਪਿੱਤ ਦੀ ਕੁੜੱਤਣ ਅਤੇ ਬਦੀ ਦੇ ਬੰਧਨ ਵਿੱਚ ਹੈਂ ।24ਸ਼ਮਊਨ ਨੇ ਉੱਤਰ ਦਿੱਤਾ, ਤੁਸੀਂ ਹੀ ਮੇਰੇ ਲਈ ਪ੍ਰਭੂ ਅੱਗੇ ਬੇਨਤੀ ਕਰੋ ਕਿ ਜਿਹੜੀਆਂ ਗੱਲਾਂ ਤੁਸੀਂ ਆਖੀਆਂ ਹਨ ਉਨ੍ਹਾਂ ਵਿੱਚੋਂ ਕੋਈ ਮੇਰੇ ਉੱਤੇ ਨਾ ਆ ਪਵੇ ।25ਜਦੋਂ ਉਨ੍ਹਾਂ ਨੇ ਗਵਾਹੀ ਦਿੱਤੀ ਅਤੇ ਪ੍ਰਭੂ ਦਾ ਬਚਨ ਸੁਣਾਇਆ ਅਤੇ ਸਾਮਰਿਯਾ ਦੇ ਬਹੁਤ ਸਾਰਿਆਂ ਪਿੰਡਾਂ ਵਿੱਚ ਖੁਸ਼ਖਬਰੀ ਸੁਣਾਈ ਤਾਂ ਉਹ ਯਰੂਸ਼ਲਮ ਨੂੰ ਮੁੜੇ ।ਫਿਲਿਪੁੱਸ ਅਤੇ ਹਬਸ਼ੀ ਖੋਜਾ
26ਪਰ ਪ੍ਰਭੂ ਦੇ ਇੱਕ ਦੂਤ ਨੇ ਫ਼ਿਲਿਪੁੱਸ ਨਾਲ ਬਚਨ ਕਰ ਕੇ ਆਖਿਆ ਕਿ ਉੱਠ ਅਤੇ ਦੱਖਣ ਵੱਲ ਉਸ ਰਸਤੇ ਉੱਤੇ ਜਾ ਜੋ ਯਰੂਸ਼ਲਮ ਤੋਂ ਗਾਜ਼ਾ ਨੂੰ ਜਾਂਦਾ ਹੈ, ਉਹ ਉਜਾੜ ਹੈ ।27ਤਾਂ ਉਹ ਉੱਠ ਕੇ ਤੁਰ ਪਿਆ ਅਤੇ ਵੇਖੋ, ਕਿ ਕੂਸ਼ ਦੇਸ ਦਾ ਇੱਕ ਮਨੁੱਖ ਸੀ, ਜਿਹੜਾ ਖੋਜਾ ਅਤੇ ਕੂਸ਼ ਦੀ ਰਾਣੀ ਕੰਦਾਕੇ ਦਾ ਅਤੇ ਸਾਰੇ ਖ਼ਜ਼ਾਨੇ ਦਾ ਵੱਡਾ ਅਧਿਕਾਰੀ ਸੀ ਅਤੇ ਯਰੂਸ਼ਲਮ ਵਿੱਚ ਬੰਦਗੀ ਕਰਨ ਨੂੰ ਆਇਆ ਸੀ ।28ਉਹ ਮੁੜਿਆ ਜਾਂਦਾ ਅਤੇ ਆਪਣੇ ਰੱਥ ਵਿੱਚ ਬੈਠਾ ਹੋਇਆ ਯਸਾਯਾਹ ਨਬੀ ਦੀ ਪੋਥੀ ਪੜ੍ਹ ਰਿਹਾ ਸੀ ।29ਤਦ ਆਤਮਾ ਨੇ ਫ਼ਿਲਿਪੁੱਸ ਨੂੰ ਕਿਹਾ ਕਿ ਚੱਲ ਅਤੇ ਇਸ ਰੱਥ ਨਾਲ ਰਲ ਜਾ ।30ਫ਼ਿਲਿਪੁੱਸ ਨੇ ਉਸ ਵੱਲ ਦੌੜ ਕੇ ਉਸ ਨੂੰ ਯਸਾਯਾਹ ਨਬੀ ਦੀ ਪੋਥੀ ਨੂੰ ਪੜਦੇ ਸੁਣਿਆ ਅਤੇ ਕਿਹਾ, ਜੋ ਕੁੱਝ ਤੁਸੀਂ ਪੜਦੇ ਹੋ ਸਮਝਦੇ ਵੀ ਹੋ ?31ਉਸ ਨੇ ਆਖਿਆ, ਜਦੋਂ ਤੱਕ ਕੋਈ ਮੈਨੂੰ ਨਾ ਸਮਝਾਵੇ, ਮੈਂ ਕਿਸ ਤਰ੍ਹਾਂ ਸਮਝ ਸਕਦਾ ਹਾਂ ? ਫੇਰ ਉਸ ਨੇ ਫ਼ਿਲਿਪੁੱਸ ਅੱਗੇ ਬੇਨਤੀ ਕੀਤੀ ਕੀ ਮੇਰੇ ਨਾਲ ਚੜ੍ਹ ਕੇ ਬੈਠ ਜਾ ।32ਪਵਿੱਤਰ ਗ੍ਰੰਥ ਦਾ ਹਿੱਸਾ ਜੋ ਉਹ ਪੜ੍ਹ ਰਿਹਾ ਸੀ, ਸੋ ਇਹ ਸੀ, ਉਹ ਭੇਡ ਦੀ ਤਰ੍ਹਾਂ ਵੱਢੇ ਜਾਣ ਨੂੰ ਲਿਆਂਦਾ ਗਿਆ, ਅਤੇ ਜਿਵੇਂ ਲੇਲਾ ਆਪਣੀ ਉੱਨ ਕਤਰਨ ਵਾਲੇ ਦੇ ਅੱਗੇ ਚੁੱਪ ਰਹਿੰਦਾ ਹੈ, ਤਿਵੇਂ ਹੀ ਉਹ ਆਪਣਾ ਮੂੰਹ ਨਹੀਂ ਖੋਲ੍ਹਦਾ !33ਉਹ ਦੀ ਅਧੀਨਗੀ ਵਿੱਚ ਉਹ ਦਾ ਨਿਆਂ ਖੁੱਸ ਗਿਆ । ਉਹ ਦੀ ਪੀੜ੍ਹੀ ਦਾ ਕੌਣ ਬਿਆਨ ਕਰੇਗਾ ? ਕਿਉਂਕਿ ਉਹ ਦੀ ਜਾਨ ਧਰਤੀ ਉੱਤੋਂ ਚੁੱਕੀ ਜਾਂਦੀ ਹੈ ।34ਤਾਂ ਉਸ ਖੋਜੇ ਨੇ ਅੱਗੋਂ ਫ਼ਿਲਿਪੁੱਸ ਨੂੰ ਆਖਿਆ, ਮੈਂ ਤੇਰੇ ਅੱਗੇ ਇਹ ਬੇਨਤੀ ਕਰਦਾ ਹਾਂ ਕਿ ਨਬੀ ਕਿਸ ਦੀ ਗੱਲ ਕਰਦਾ ਹੈ, ਆਪਣੀ ਜਾਂ ਕਿਸੇ ਹੋਰ ਦੀ ?35ਤਦ ਫ਼ਿਲਿਪੁੱਸ ਨੇ ਆਪਣਾ ਮੂੰਹ ਖੋਲਿਆ ਅਤੇ ਉਸ ਲਿਖਤ ਤੋਂ ਸ਼ੁਰੂ ਕਰਕੇ ਯਿਸੂ ਦੀ ਖੁਸ਼ਖਬਰੀ ਉਸ ਨੂੰ ਸੁਣਾਈ ।36ਅਤੇ ਉਹ ਰਾਹ ਤੇ ਜਾ ਰਹੇ ਸਨ ਤਦ ਰਾਹ ਵਿੱਚ ਇੱਕ ਪਾਣੀ ਦੇ ਕੁੰਡ ਕੋਲ ਪਹੁੰਚੇ । ਤਦ ਉਸ ਖੋਜੇ ਨੇ ਕਿਹਾ ਕਿ ਵੇਖ, ਇੱਥੇ ਪਾਣੀ ਹੈ । ਹੁਣ ਮੈਨੂੰ ਬਪਤਿਸਮਾ ਲੈਣ ਤੋਂ ਕਿਹੜੀ ਚੀਜ਼ ਰੋਕਦੀ ਹੈ ?37ਫ਼ਿਲਿਪੁੱਸ ਨੇ ਕਿਹਾ, “ਜੇਕਰ ਤੂੰ ਪੂਰੇ ਮਨ ਨਾਲ ਵਿਸ਼ਵਾਸ ਕਰੇ ਤਾਂ ਜ਼ਰੂਰ ਲੈ ਸਕਦਾ ਹੈਂ ।” ਉਸ ਨੇ ਉੱਤਰ ਦਿੱਤਾ, “ਮੈਂ ਵਿਸ਼ਵਾਸ ਕਰਦਾ ਹਾਂ ਕਿ ਯਿਸੂ ਮਸੀਹ ਪਰਮੇਸ਼ੁਰ ਦਾ ਪੁੱਤਰ ਹੈ ।”38ਤਦ ਉਸ ਨੇ ਰੱਥ ਖੜ੍ਹਾ ਕਰਨ ਦਾ ਹੁਕਮ ਕੀਤਾ ਅਤੇ ਫ਼ਿਲਿਪੁੱਸ ਅਤੇ ਖੋਜਾ ਦੋਵੇਂ ਪਾਣੀ ਵਿੱਚ ਉੱਤਰੇ ਅਤੇ ਉਹ ਨੇ ਉਸ ਨੂੰ ਬਪਤਿਸਮਾ ਦਿੱਤਾ ।39ਅਤੇ ਜਦੋਂ ਉਹ ਪਾਣੀ ਵਿੱਚੋਂ ਨਿੱਕਲ ਕੇ ਬਾਹਰ ਆਏ ਤਦ ਪ੍ਰਭੂ ਦਾ ਆਤਮਾ ਫ਼ਿਲਿਪੁੱਸ ਨੂੰ ਫੜ੍ਹ ਕੇ ਲੈ ਗਿਆ ਅਤੇ ਖੋਜੇ ਨੇ ਉਹ ਨੂੰ ਫੇਰ ਨਾ ਵੇਖਿਆ ਅਤੇ ਉਹ ਅਨੰਦ ਨਾਲ ਆਪਣੇ ਰਾਹ ਚੱਲਿਆ ਗਿਆ ।40ਪਰ ਫ਼ਿਲਿਪੁੱਸ ਅਜ਼ੋਤੁਸ ਵਿੱਚ ਮਿਲਿਆ ਅਤੇ ਜਦੋਂ ਤੱਕ ਕੈਸਰਿਯਾ ਵਿੱਚ ਨਾ ਆਇਆ ਉਹ ਲੰਘਦਾ ਹੋਇਆ ਸਭਨਾਂ ਨਗਰਾਂ ਵਿੱਚ ਖੁਸ਼ਖਬਰੀ ਸੁਣਾਉਂਦਾ ਗਿਆ ।
9ਸੌਲੁਸ ਦਾ ਮਸੀਹੀ ਹੋਣਾ
(ਰਸੂਲਾਂ ਦੇ ਕਰਤੱਬ 22:6-16, 26:12-18)
1ਸੌਲੁਸ ਅਜੇ ਵੀ ਪ੍ਰਭੂ ਦੇ ਚੇਲਿਆਂ ਨੂੰ ਦਬਕਾਉਂਦਾ ਅਤੇ ਉਹਨਾਂ ਦਾ ਕਤਲ ਕਰਦਾ, ਪ੍ਰਧਾਨ ਜਾਜਕ ਦੇ ਕੋਲ ਗਿਆ ।2ਅਤੇ ਉਸ ਦੇ ਕੋਲੋਂ ਦੰਮਿਸਕ ਦੇ ਪ੍ਰਾਰਥਨਾ ਘਰਾਂ ਦੇ ਨਾਮ ਇਸ ਪਰਕਾਰ ਦੀਆਂ ਚਿੱਠੀਆਂ ਮੰਗੀਆਂ ਕਿ, ਜੋ ਇਸ ਪੰਥ ਦੇ ਮੰਨਣ ਵਾਲੇ ਮੈਨੂੰ ਮਿਲਣ, ਚਾਹੇ ਆਦਮੀ ਜਾਂ ਔਰਤਾਂ ਹੋਣ ਤਾਂ ਉਹਨਾਂ ਨੂੰ ਬੰਨ ਕੇ, ਯਰੂਸ਼ਲਮ ਵਿੱਚ ਲਿਆਵਾਂ ।3ਜਦੋਂ ਉਹ ਚੱਲਿਆ ਜਾਂਦਾ ਸੀ, ਤਦ ਇਸ ਤਰ੍ਹਾਂ ਹੋਇਆ ਜੋ ਉਹ ਦੰਮਿਸਕ ਦੇ ਨੇੜੇ ਆਇਆ ਅਤੇ ਅਚਾਨਕ ਅਕਾਸ਼ ਵਿੱਚੋਂ ਇੱਕ ਜੋਤੀ ਉਹ ਦੇ ਆਲੇ-ਦੁਆਲੇ ਚਮਕੀ,4ਤਾਂ ਉਹ ਹੇਠਾਂ ਡਿੱਗ ਪਿਆ ਅਤੇ ਇੱਕ ਅਵਾਜ਼ ਸੁਣੀ, ਜੋ ਉਸ ਨੂੰ ਕਹਿੰਦੀ ਸੀ, ਹੇ ਸੌਲੁਸ, ਹੇ ਸੌਲੁਸ ! ਤੂੰ ਮੈਨੂੰ ਕਿਉਂ ਸਤਾਉਂਦਾ ਹੈਂ ?5ਉਸ ਨੇ ਪੁੱਛਿਆ, ਪ੍ਰਭੂ ਜੀ, ਤੁਸੀਂ ਕੌਣ ਹੋ ? ਉਸ ਨੇ ਕਿਹਾ, ਮੈਂ ਯਿਸੂ ਹਾਂ, ਜਿਸ ਨੂੰ ਤੂੰ ਸਤਾਉਂਦਾ ਹੈਂ ।6ਪਰ ਉੱਠ ਅਤੇ ਸ਼ਹਿਰ ਵਿੱਚ ਜਾ ਅਤੇ ਜੋ ਕੁੱਝ ਤੈਨੂੰ ਕਰਨਾ ਚਾਹੀਦਾ ਹੈ ਉਹ ਮੈਂ ਤੈਨੂੰ ਦੱਸਾਂਗਾ ।7ਜਿਹੜੇ ਆਦਮੀ ਉਹ ਦੇ ਨਾਲ ਤੁਰੇ ਜਾਂਦੇ ਸਨ, ਉਹ ਚੁੱਪ-ਚਾਪ ਖੜੇ ਰਹੇ ਕਿ ਉਨ੍ਹਾਂ ਅਵਾਜ਼ ਤਾਂ ਸੁਣੀ ਪਰ ਕਿਸੇ ਨੂੰ ਵੇਖਿਆ ਨਹੀਂ ਸੀ ।8ਸੌਲੁਸ ਜ਼ਮੀਨ ਤੋਂ ਉੱਠਿਆ ਪਰ ਜਦੋਂ ਆਪਣੀਆਂ ਅੱਖਾਂ ਖੋਲ੍ਹੀਆਂ ਤਾਂ ਉਹ ਨੂੰ ਕੁੱਝ ਵੀ ਨਜ਼ਰ ਨਹੀਂ ਆ ਰਿਹਾ ਸੀ, ਅਤੇ ਉਹ ਦਾ ਹੱਥ ਫੜ੍ਹ ਕੇ ਦੰਮਿਸਕ ਵਿੱਚ ਲਿਆਏ ।9ਅਤੇ ਉਹ ਤਿੰਨ ਦਿਨ ਤੱਕ ਕੁੱਝ ਵੇਖ ਨਾ ਸਕਿਆ ਅਤੇ ਨਾ ਕੁੱਝ ਖਾਧਾ ਨਾ ਪੀਤਾ ।10ਦੰਮਿਸਕ ਵਿੱਚ ਹਨਾਨਿਯਾਹ ਨਾਮ ਦਾ ਇੱਕ ਚੇਲਾ ਸੀ । ਉਹ ਨੂੰ ਪ੍ਰਭੂ ਨੇ ਦਰਸ਼ਣ ਦੇ ਕੇ ਕਿਹਾ, ਹਨਾਨਿਯਾਹ ! ਉਸ ਨੇ ਆਖਿਆ, ਪ੍ਰਭੂ ਜੀ ਵੇਖ, ਮੈਂ ਹਾਜ਼ਰ ਹਾਂ ।11ਤਾਂ ਪ੍ਰਭੂ ਨੇ ਉਹ ਨੂੰ ਕਿਹਾ, ਉੱਠ ਅਤੇ ਉਸ ਗਲੀ ਵਿੱਚ ਜਾ ਜੋ "ਸਿੱਧੀ" ਕਹਾਉਂਦੀ ਹੈ, ਅਤੇ ਯਹੂਦਾ ਦੇ ਘਰ ਵਿੱਚ ਸੌਲੁਸ ਨਾਮ ਦਾ ਮਨੁੱਖ ਜੋ ਤਰਸੁਸ ਦਾ ਰਹਿਣ ਵਾਲਾ ਹੈ, ਉਸ ਬਾਰੇ ਪੁੱਛ ਕਿਉਂਕਿ ਵੇਖ ਉਹ ਪ੍ਰਾਰਥਨਾ ਕਰ ਰਿਹਾ ਹੈ ।12ਅਤੇ ਉਸ ਨੇ ਹਨਾਨਿਯਾਹ ਨਾਮ ਦੇ ਇੱਕ ਮਨੁੱਖ ਨੂੰ ਅੰਦਰ ਆਉਂਦਿਆਂ ਅਤੇ ਆਪਣੇ ਉੱਤੇ ਹੱਥ ਰੱਖਦਿਆਂ ਵੇਖਿਆ ਤਾਂ ਜੋ ਫੇਰ ਸੁਜਾਖਾ ਹੋਵੇ ।13ਪਰ ਹਨਾਨਿਯਾਹ ਨੇ ਉੱਤਰ ਦਿੱਤਾ ਕਿ ਪ੍ਰਭੂ ਜੀ ਮੈਂ ਬਹੁਤਿਆਂ ਕੋਲੋਂ ਇਸ ਮਨੁੱਖ ਦੀ ਗੱਲ ਸੁਣੀ ਹੈ, ਇਹ ਨੇ ਯਰੂਸ਼ਲਮ ਵਿੱਚ ਤੇਰੇ ਸੰਤਾਂ ਨਾਲ ਬਹੁਤ ਬੁਰਿਆਈ ਕੀਤੀ ਹੈ !14ਅਤੇ ਉਸ ਨੇ ਮੁੱਖ ਜਾਜਕਾਂ ਦੀ ਵੱਲੋਂ ਇਸ ਗੱਲ ਦਾ ਅਧਿਕਾਰ ਪਾਇਆ ਹੈ ਕਿ ਇੱਥੇ ਵੀ ਤੇਰੇ ਨਾਮ ਲੈਣ ਵਾਲਿਆਂ ਸਭਨਾਂ ਨੂੰ ਸਤਾਵੇ ।15ਪਰ ਪ੍ਰਭੂ ਨੇ ਉਹ ਨੂੰ ਆਖਿਆ, ਤੂੰ ਚੱਲਿਆ ਜਾ ਕਿਉਂ ਜੋ ਉਹ ਮੇਰੇ ਲਈ ਇੱਕ ਚੁਣਿਆ ਹੋਇਆ ਵਸੀਲਾ ਹੈ, ਜੋ ਪਰਾਈਆਂ ਕੌਮਾਂ ਅਤੇ ਰਾਜਿਆਂ ਅਤੇ ਇਸਰਾਏਲ ਦੀ ਪਰਜਾ ਅੱਗੇ ਮੇਰੇ ਨਾਮ ਦੀ ਚਰਚਾ ਕਰੇ ।16ਕਿਉਂਕਿ ਮੈਂ ਉਸ ਨੂੰ ਵਿਖਾਵਾਂਗਾ ਜੋ ਮੇਰੇ ਨਾਮ ਦੇ ਬਦਲੇ ਉਸ ਨੂੰ ਕੀ ਕੁੱਝ ਝੱਲਣਾ ਪਵੇਗਾ ।17ਤਦ ਹਨਾਨਿਯਾਹ ਚੱਲਿਆ ਗਿਆ ਅਤੇ ਉਸ ਘਰ ਵਿੱਚ ਜਾ ਵੜਿਆ ਅਤੇ ਉਸ ਤੇ ਹੱਥ ਰੱਖ ਕੇ ਬੋਲਿਆ, ਹੇ ਭਾਈ ਸੌਲੁਸ, ਪ੍ਰਭੂ ਅਰਥਾਤ ਯਿਸੂ ਨੇ ਜੋ ਤੈਨੂੰ ਉਸ ਰਾਹ ਵਿੱਚ ਵਿਖਾਈ ਦਿੱਤਾ, ਜਿਸ ਤੋਂ ਤੂੰ ਆਇਆ ਸੀ, ਮੈਨੂੰ ਭੇਜਿਆ ਹੈ ਕਿ ਤੂੰ ਸੁਜਾਖਾ ਹੋ ਜਾਵੇਂ ਅਤੇ ਪਵਿੱਤਰ ਆਤਮਾ ਨਾਲ ਭਰ ਜਾਵੇਂ ।18ਉਸੇ ਘੜੀ ਉਸ ਦੀਆਂ ਅੱਖਾਂ ਤੋਂ ਛਿਲਕੇ ਡਿੱਗੇ ਅਤੇ ਉਹ ਸੁਜਾਖਾ ਹੋ ਗਿਆ, ਅਤੇ ਉੱਠ ਕੇ ਬਪਤਿਸਮਾ ਲਿਆ ਅਤੇ ਭੋਜਨ ਖਾਧਾ ਅਤੇ ਬਲ ਪ੍ਰਾਪਤ ਕੀਤਾ ।ਦੰਮਿਸਕ ਵਿੱਚ ਸੌਲੁਸ ਦੁਆਰਾ ਪ੍ਰਚਾਰ
19ਫੇਰ ਉਹ ਕਈ ਦਿਨ ਦੰਮਿਸਕ ਵਿੱਚ ਚੇਲਿਆਂ ਦੇ ਨਾਲ ਰਿਹਾ ।20ਅਤੇ ਉਹ ਤੁਰੰਤ ਪ੍ਰਾਰਥਨਾ ਘਰਾਂ ਵਿੱਚ ਯਿਸੂ ਦਾ ਪਰਚਾਰ ਕਰਨ ਲੱਗਾ ਜੋ ਉਹ ਪਰਮੇਸ਼ੁਰ ਦਾ ਪੁੱਤਰ ਹੈ ।21ਅਤੇ ਸਭ ਸੁਣਨ ਵਾਲੇ ਅਚਰਜ ਹੋ ਕੇ ਬੋਲੇ, ਕੀ ਇਹ ਉਹ ਹੀ ਨਹੀਂ ਜਿਹੜਾ ਯਰੂਸ਼ਲਮ ਵਿੱਚ ਇਸ ਨਾਮ ਦੇ ਲੈਣ ਵਾਲਿਆਂ ਨੂੰ ਬਰਬਾਦ ਕਰਦਾ ਸੀ ਅਤੇ ਉਹ ਇਸੇ ਗੱਲ ਲਈ ਇੱਥੇ ਆਇਆ ਸੀ ਕਿ ਉਨ੍ਹਾਂ ਨੂੰ ਬੰਨੇ ਅਤੇ ਮੁੱਖ ਜਾਜਕਾਂ ਦੇ ਅੱਗੇ ਲੈ ਜਾਵੇ ?22ਪਰ ਸੌਲੁਸ ਹੋਰ ਵੀ ਤਕੜਾ ਹੁੰਦਾ ਗਿਆ ਅਤੇ ਇਸ ਗੱਲ ਨੂੰ ਸਾਬਤ ਕੀਤਾ ਕਿ ਮਸੀਹ ਇਹ ਹੀ ਹੈ ਉਨ੍ਹਾਂ ਯਹੂਦੀਆਂ ਦਾ ਮੂੰਹ ਬੰਦ ਕਰ ਦਿੱਤਾ ਜਿਹੜੇ ਦੰਮਿਸਕ ਵਿੱਚ ਰਹਿੰਦੇ ਸਨ ।23ਜਦੋਂ ਬਹੁਤ ਦਿਨ ਬੀਤ ਗਏ ਤਾਂ ਯਹੂਦੀਆਂ ਨੇ ਉਹ ਨੂੰ ਮਾਰਨ ਦੀ ਯੋਜਨਾਂ ਬਣਾਈ ।24ਪਰ ਉਨ੍ਹਾਂ ਦੀ ਯੋਜਨਾਂ ਸੌਲੁਸ ਨੂੰ ਪਤਾ ਲੱਗ ਗਈ ਅਤੇ ਉਨਾਂ ਨੇ ਰਾਤ-ਦਿਨ ਦਰਵਾਜਿਆਂ ਦੀ ਵੀ ਰਾਖੀ ਕੀਤੀ ਕਿ ਉਹ ਨੂੰ ਮਾਰ ਸੁੱਟਣ ।25ਪਰ ਉਹ ਦੇ ਚੇਲਿਆਂ ਨੇ ਰਾਤ ਦੇ ਸਮੇਂ ਉਹ ਨੂੰ ਟੋਕਰੇ ਵਿੱਚ ਬਿਠਾ ਕੇ ਸ਼ਹਿਰਪਨਾਹ ਉੱਪਰੋਂ ਉਤਾਰ ਦਿੱਤਾ ।ਯਰੂਸ਼ਲਮ ਵਿੱਚ ਸੌਲੁਸ
26ਜਦੋਂ ਉਹ ਯਰੂਸ਼ਲਮ ਵਿੱਚ ਆਇਆ ਤਾਂ ਚੇਲਿਆਂ ਵਿੱਚ ਰਲ ਜਾਣ ਦਾ ਯਤਨ ਕੀਤਾ ਪਰ ਸਭ ਉਸ ਤੋਂ ਡਰਦੇ ਸਨ ਕਿਉਂ ਜੋ ਉਨਾਂ ਨੂੰ ਵਿਸ਼ਵਾਸ ਨਹੀਂ ਸੀ ਕਿ ਉਹ ਵੀ ਚੇਲਾ ਹੈ ।27ਪਰ ਬਰਨਬਾਸ ਉਹ ਨੂੰ ਰਸੂਲਾਂ ਦੇ ਕੋਲ ਲੈ ਗਿਆ ਅਤੇ ਉਨ੍ਹਾਂ ਨੂੰ ਦੱਸਿਆ ਕਿ ਉਹ ਨੇ ਕਿਸ ਪਰਕਾਰ ਰਾਹ ਵਿੱਚ ਪ੍ਰਭੂ ਨੂੰ ਦੇਖਿਆ ਸੀ ਅਤੇ ਉਸ ਨੇ ਉਹ ਦੇ ਨਾਲ ਗੱਲਾਂ ਕੀਤੀਆਂ ਅਤੇ ਉਹ ਕਿਸ ਤਰ੍ਹਾਂ ਦੰਮਿਸ਼ਕ ਵਿੱਚ ਯਿਸੂ ਦੇ ਨਾਮ ਉੱਤੇ ਬਿਨ੍ਹਾਂ ਡਰੇ ਬਚਨ ਸੁਣਾਉਂਦਾ ਸੀ ।28ਤਦ ਉਹ ਉਨ੍ਹਾਂ ਦੇ ਨਾਲ ਯਰੂਸ਼ਲਮ ਵਿੱਚ ਆਉਂਦਾ ਜਾਂਦਾ ਰਿਹਾ ।29ਅਤੇ ਪ੍ਰਭੂ ਦੇ ਨਾਮ ਤੇ ਬਿਨ੍ਹਾਂ ਡਰੇ ਬਚਨ ਸੁਣਾਉਂਦਾ ਸੀ, ਯੂਨਾਨੀ ਅਤੇ ਯਹੂਦੀਆਂ ਨਾਲ ਗੱਲਾਂ ਅਤੇ ਬਹਿਸ ਕਰਦਾ ਸੀ ਪਰ ਉਹ ਉਸ ਨੂੰ ਮਾਰਨ ਦੀ ਯੋਜਨਾਂ ਬਣਾ ਰਹੇ ਸੀ ।30ਜਦੋਂ ਭਰਾਵਾਂ ਨੂੰ ਇਹ ਪਤਾ ਲੱਗਿਆ ਤਾਂ ਉਹ ਉਸ ਨੂੰ ਕੈਸਰਿਯਾ ਵਿੱਚ ਲਿਆਏ ਅਤੇ ਤਰਸੁਸ ਦੀ ਵੱਲ ਭੇਜ ਦਿੱਤਾ ।31ਸਾਰੇ ਯਹੂਦਿਯਾ, ਗਲੀਲ, ਸਾਮਰਿਯਾ ਵਿੱਚ ਕਲੀਸਿਯਾ ਨੂੰ ਸ਼ਾਂਤੀ ਮਿਲੀ ਅਤੇ ਮੇਲ-ਮਿਲਾਪ ਦਾ ਅਨੰਦ ਲਿਆ ਅਤੇ ਕਲੀਸਿਯਾ ਵੱਧਦੀ ਗਈ ਅਤੇ ਪ੍ਰਭੂ ਦੇ ਡਰ ਅਤੇ ਪਵਿੱਤਰ ਆਤਮਾ ਦੇ ਹੌਂਸਲੇ ਵਿੱਚ ਵਧਦੀ ਗਈ ।ਲੁੱਦਾ ਅਤੇ ਯਾਪਾ ਵਿੱਚ ਪਤਰਸ
32ਫਿਰ ਇਸ ਤਰ੍ਹਾਂ ਹੋਇਆ ਕਿ ਪਤਰਸ ਸਭ ਪਾਸੇ ਫਿਰਦਾ ਫਿਰਦਾ ਉਨ੍ਹਾਂ ਸੰਤਾਂ ਕੋਲ ਵੀ ਆਇਆ ਜਿਹੜੇ ਲੁੱਦਾ ਵਿੱਚ ਰਹਿੰਦੇ ਸਨ ।33ਅਤੇ ਉੱਥੇ ਐਨਿਯਾਸ ਨਾਮ ਦਾ ਇੱਕ ਮਨੁੱਖ ਉਹ ਨੂੰ ਮਿਲਿਆ ਜਿਹੜਾ ਅੱਠ ਸਾਲਾਂ ਤੋਂ ਅਧਰੰਗ ਦੀ ਬਿਮਾਰੀ ਕਰਕੇ ਮੰਜੇ ਉੱਤੇ ਪਿਆ ਹੋਇਆ ਸੀ ।34ਪਤਰਸ ਨੇ ਉਸ ਨੂੰ ਆਖਿਆ, ਐਨਿਯਾਸ, ਯਿਸੂ ਮਸੀਹ ਤੈਨੂੰ ਚੰਗਾ ਕਰਦਾ ਹੈ, ਉੱਠ ਅਤੇ ਆਪਣਾ ਵਿਛਾਉਣਾ ਸੁਧਾਰ, ਅਤੇ ਉਹ ਉਸੇ ਵੇਲੇ ਉੱਠ ਖੜ੍ਹਾ ਹੋਇਆ !35ਤਾਂ ਲੁੱਦਾ ਅਤੇ ਸ਼ਰੋਨ ਦੇ ਸਾਰੇ ਵਾਸੀਆਂ ਨੇ ਉਸ ਨੂੰ ਵੇਖਿਆ ਅਤੇ ਪ੍ਰਭੂ ਦੀ ਵੱਲ ਫਿਰੇ ।36ਯਾਪਾ ਵਿੱਚ ਤਬਿਥਾ ਨਾਮ ਦੀ ਇੱਕ ਚੇਲੀ ਸੀ ਜਿਸ ਦਾ ਅਰਥ ਹਰਨੀ ਹੈ । ਇਹ ਔਰਤ ਭਲੇ ਕੰਮਾਂ ਅਤੇ ਪੁੰਨ ਦਾਨ ਕਰਨ ਵਿੱਚ ਰੁੱਝੀ ਰਹਿੰਦੀ ਸੀ ।37ਤਾਂ ਐਉਂ ਹੋਇਆ ਕਿ ਉਨ੍ਹੀਂ ਦਿਨੀਂ ਬਿਮਾਰ ਹੋ ਕੇ ਉਹ ਮਰ ਗਈ ਅਤੇ ਉਸ ਨੂੰ ਇਸਨਾਨ ਕਰਵਾ ਕੇ ਇੱਕ ਚੁਬਾਰੇ ਵਿੱਚ ਰੱਖ ਦਿੱਤਾ ।38ਅਤੇ ਇਸ ਲਈ ਲੁੱਦਾ, ਜੋ ਯਾਪਾ ਦੇ ਨੇੜੇ ਸੀ, ਚੇਲਿਆਂ ਨੇ ਇਹ ਸੁਣ ਕੇ ਜੋ ਪਤਰਸ ਉੱਥੇ ਹੀ ਹੈ ਦੋ ਮਨੁੱਖ ਭੇਜ ਕੇ ਉਹ ਦੀ ਮਿੰਨਤ ਕੀਤੀ ਜੋ ਸਾਡੇ ਕੋਲ ਆਉਣ ਵਿੱਚ ਦੇਰ ਨਾ ਕਰਿਓ ।39ਤਦ ਪਤਰਸ ਉੱਠ ਕੇ ਉਨ੍ਹਾਂ ਦੇ ਨਾਲ ਤੁਰ ਪਿਆ ਅਤੇ ਜਦੋਂ ਉੱਥੇ ਪੁੱਜਿਆ ਤਾਂ ਉਹ ਉਸ ਨੂੰ ਉਸ ਚੁਬਾਰੇ ਵਿੱਚ ਲੈ ਗਏ ਅਤੇ ਸਭ ਵਿਧਵਾਂ ਉਹ ਦੇ ਕੋਲ ਖੜੀਆਂ ਰੋਂਦੀਆਂ ਸਨ ਅਤੇ ਉਹ ਕੁੜਤੇ ਅਤੇ ਬਸਤਰ ਜੋ ਦੋਰਕਸ ਨੇ ਉਹਨਾਂ ਦੇ ਨਾਲ ਹੁੰਦਿਆਂ ਬਣਾਏ ਵਿਖਾਲਦੀਆਂ ਸਨ ।40ਪਰ ਪਤਰਸ ਨੇ ਸਭਨਾਂ ਨੂੰ ਬਾਹਰ ਭੇਜਿਆ ਅਤੇ ਗੋਡੇ ਟੇਕ ਕੇ ਪ੍ਰਾਰਥਨਾ ਕੀਤੀ ਅਤੇ ਮ੍ਰਿਤਕ ਵੱਲ ਮੁੜ ਕੇ ਕਿਹਾ, ਹੇ ਤਬਿਥਾ, ਉੱਠ ! ਤਾਂ ਉਸ ਨੇ ਆਪਣੀਆਂ ਅੱਖੀਆਂ ਖੋਲ੍ਹੀਆਂ ਅਤੇ ਪਤਰਸ ਨੂੰ ਵੇਖ ਕੇ ਉੱਠ ਬੈਠੀ !41ਉਹ ਨੇ ਹੱਥ ਫੜ੍ਹ ਕੇ ਉਸ ਨੂੰ ਉੱਠਾਇਆ, ਸੰਤਾਂ ਅਤੇ ਵਿਧਵਾ ਔਰਤਾਂ ਨੂੰ ਸੱਦ ਕੇ ਉਸ ਨੂੰ ਉਨ੍ਹਾਂ ਦੇ ਅੱਗੇ ਜਿਉਂਦੀ ਹਾਜ਼ਰ ਕੀਤਾ ।42ਇਹ ਗੱਲ ਸਾਰੇ ਯਾਪਾ ਵਿੱਚ ਉਜਾਗਰ ਹੋ ਗਈ ਅਤੇ ਬਹੁਤਿਆਂ ਨੇ ਪ੍ਰਭੂ ਉੱਤੇ ਵਿਸ਼ਵਾਸ ਕੀਤਾ ।43ਫਿਰ ਇਸ ਤਰ੍ਹਾਂ ਹੋਇਆ ਕਿ ਉਹ ਬਹੁਤ ਦਿਨ ਯਾਪਾ ਵਿੱਚ ਸ਼ਮਊਨ ਨਾਮ ਦੇ ਇੱਕ ਚਮੜੇ ਦਾ ਕੰਮ ਕਰਨ ਵਾਲੇ ਦੇ ਘਰ ਵਿੱਚ ਰਿਹਾ ।
10ਕੁਰਨੇਲਿਯੁਸ ਪਤਰਸ ਨੂੰ ਬੁਲਾਉਂਦਾ ਹੈ
1ਕੈਸਰਿਯਾ ਵਿੱਚ ਕੁਰਨੇਲਿਯੁਸ ਨਾਮ ਦਾ ਇੱਕ ਮਨੁੱਖ ਸੀ, ਜਿਹੜਾ ਇਤਾਲਿਯਾਨੀ ਨਾਮ ਦੇ ਦਲ ਦਾ ਸੂਬੇਦਾਰ ਸੀ ।2ਉਹ ਧਰਮੀ ਸੀ ਅਤੇ ਆਪਣੇ ਸਾਰੇ ਪਰਿਵਾਰ ਦੇ ਸਮੇਤ ਪਰਮੇਸ਼ੁਰ ਦਾ ਡਰ ਰੱਖਣ ਵਾਲਾ ਸੀ ਅਤੇ ਲੋਕਾਂ ਨੂੰ ਬਹੁਤ ਦਾਨ ਦਿੰਦਾ ਸੀ, ਅਤੇ ਹਰ ਰੋਜ਼ ਪਰਮੇਸ਼ੁਰ ਅੱਗੇ ਬੇਨਤੀ ਕਰਦਾ ਸੀ ।3ਉਹ ਨੇ ਦਿਨ ਦੇ ਤੀਜੇ ਪਹਿਰ ਦਰਸ਼ਣ ਵਿੱਚ ਸਾਫ਼ ਵੇਖਿਆ ਕਿ ਪਰਮੇਸ਼ੁਰ ਦਾ ਇੱਕ ਦੂਤ ਉਹ ਦੇ ਕੋਲ ਅੰਦਰ ਆਇਆ ਅਤੇ ਉਹ ਨੂੰ ਆਖਿਆ, ਹੇ ਕੁਰਨੇਲਿਯੁਸ !4ਉਹ ਨੇ ਉਸ ਦੀ ਵੱਲ ਧਿਆਨ ਕਰ ਕੇ ਵੇਖਿਆ ਅਤੇ ਡਰ ਕੇ ਕਿਹਾ, ਪ੍ਰਭੂ ਜੀ, ਕੀ ਹੈ ? ਉਸ ਨੇ ਉਹ ਨੂੰ ਆਖਿਆ, ਤੇਰੀਆਂ ਪ੍ਰਾਰਥਨਾਂ ਅਤੇ ਤੇਰੇ ਦਾਨ ਯਾਦਗੀਰੀ ਦੇ ਲਈ ਪਰਮੇਸ਼ੁਰ ਦੇ ਹਜ਼ੂਰ ਪਹੁੰਚੇ ਹਨ5ਅਤੇ ਹੁਣ ਯਾਪਾ ਨੂੰ ਮਨੁੱਖ ਭੇਜ ਕੇ ਸ਼ਮਊਨ ਨੂੰ ਜਿਹੜਾ ਪਤਰਸ ਵੀ ਅਖਵਾਉਂਦਾ ਹੈ ਆਪਣੇ ਕੋਲ ਬੁਲਾ ਲੈ ।6ਉਹ ਸ਼ਮਊਨ, ਜੋ ਚਮੜੇ ਦਾ ਕੰਮ ਕਰਨ ਵਾਲਾ ਹੈ ਜਿਸ ਦਾ ਘਰ ਸਮੁੰਦਰ ਦੇ ਕੰਢੇ ਹੈ ਉਸ ਦੇ ਘਰ ਵਿੱਚ ਮਹਿਮਾਨ ਹੈ ।7ਅਤੇ ਜਦੋਂ ਉਹ ਦੂਤ ਜਿਸ ਨੇ ਉਸ ਨਾਲ ਗੱਲਾਂ ਕੀਤੀਆਂ ਸਨ, ਚੱਲਿਆ ਗਿਆ ਤਾਂ ਉਹ ਨੇ ਆਪਣੇ ਸੇਵਕਾਂ ਵਿੱਚੋਂ ਦੋ ਆਦਮੀ ਅਤੇ ਉਨ੍ਹਾਂ ਵਿੱਚੋਂ ਜਿਹੜੇ ਨਿੱਤ ਉਹ ਦੇ ਨਾਲ ਰਹਿੰਦੇ ਸਨ ਇੱਕ ਧਰਮੀ ਸਿਪਾਹੀ ਨੂੰ ਸੱਦਿਆ8ਅਤੇ ਸਭ ਗੱਲਾਂ ਉਨ੍ਹਾਂ ਨੂੰ ਦੱਸ ਕੇ ਯਾਪਾ ਨੂੰ ਭੇਜਿਆ ।ਪਤਰਸ ਦਾ ਦਰਸ਼ਣ
9ਦੂਜੇ ਦਿਨ ਜਦੋਂ ਉਹ ਰਾਹ ਵਿੱਚ ਚੱਲੇ ਜਾਂਦੇ ਸਨ ਅਤੇ ਨਗਰ ਦੇ ਨੇੜੇ ਜਾ ਪਹੁੰਚੇ ਤਾਂ ਪਤਰਸ ਦੁਪਹਿਰ ਵੇਲੇ ਕੋਠੇ ਉੱਤੇ ਪ੍ਰਾਰਥਨਾ ਕਰਨ ਲਈ ਗਿਆ10ਅਤੇ ਉਹ ਨੂੰ ਭੁੱਖ ਲੱਗੀ ਅਤੇ ਉਹ ਨੇ ਚਾਹਿਆ ਕਿ ਕੁੱਝ ਖਾਵੇ ਪਰ ਜਦੋਂ ਉਹ ਤਿਆਰੀ ਹੀ ਕਰ ਰਹੇ ਸਨ ਉਹ ਬੇਸੁਧ ਹੋ ਗਿਆ ।11ਅਤੇ ਉਸ ਨੇ ਵੇਖਿਆ, ਕਿ ਅਕਾਸ਼ ਖੁੱਲ੍ਹਾ ਹੈ ਅਤੇ ਇੱਕ ਵੱਡੀ ਚਾਦਰ ਦੇ ਸਮਾਨ ਜਿਸ ਦੇ ਚਾਰ ਪੱਲੇ ਸਨ ਅਕਾਸ਼ ਤੋਂ ਧਰਤੀ ਦੀ ਵੱਲ ਉਤਰਦੀ ਹੈ ।12ਉਸ ਵਿੱਚ ਸਭ ਤਰ੍ਹਾਂ ਦੇ ਚੌਪਾਏ ਅਤੇ ਧਰਤੀ ਤੇ ਘਿੱਸਰਨ ਵਾਲੇ ਜੀਵ-ਜੰਤੂ ਅਤੇ ਅਕਾਸ਼ ਦੇ ਪੰਛੀ ਸਨ ।13ਅਤੇ ਉਹ ਨੂੰ ਇੱਕ ਅਵਾਜ਼ ਆਈ ਕਿ ਹੇ ਪਤਰਸ ਉੱਠ, ਮਾਰ ਅਤੇ ਖਾ !14ਪਰ ਪਤਰਸ ਨੇ ਆਖਿਆ, ਨਾ ਪ੍ਰਭੂ ਜੀ ਇਸ ਤਰ੍ਹਾਂ ਨਹੀਂ ਹੋ ਸਕਦਾ ਕਿਉਂ ਜੋ ਮੈਂ ਕੋਈ ਅਸ਼ੁੱਧ ਜਾ ਮਾੜੀ ਚੀਜ਼ ਕਦੇ ਨਹੀਂ ਖਾਧੀ ।15ਫਿਰ ਦੂਜੀ ਵਾਰ ਉਹ ਨੂੰ ਅਵਾਜ਼ ਆਈ ਕਿ, ਜੋ ਕੁੱਝ ਪਰਮੇਸ਼ੁਰ ਨੇ ਸ਼ੁੱਧ ਕੀਤਾ ਉਹ ਨੂੰ ਤੂੰ ਅਸ਼ੁੱਧ ਨਹੀਂ ਕਹਿ ਸਕਦਾ ।16ਇਹ ਤਿੰਨ ਵਾਰੀ ਹੋਇਆ ਅਤੇ ਉਸੇ ਸਮੇਂ ਉਹ ਚੀਜ਼ ਅਕਾਸ਼ ਉੱਤੇ ਚੁੱਕੀ ਗਈ ।17ਜਦੋਂ ਪਤਰਸ ਆਪਣੇ ਮਨ ਵਿੱਚ ਚਿੰਤਾ ਕਰ ਰਿਹਾ ਸੀ ਕਿ ਇਹ ਦਰਸ਼ਣ ਜਿਹੜਾ ਮੈਂ ਵੇਖਿਆ ਹੈ ਉਹ ਕੀ ਹੈ ? ਤਾਂ ਵੇਖੋ ਉਹ ਮਨੁੱਖ ਜਿਹੜੇ ਕੁਰਨੇਲਿਯੁਸ ਦੇ ਭੇਜੇ ਹੋਏ ਸਨ ਸ਼ਮਊਨ ਦਾ ਘਰ ਪੁੱਛਦੇ ਹੋਏ ਬੂਹੇ ਉੱਤੇ ਆ ਗਏ ।18ਅਤੇ ਅਵਾਜ਼ ਦੇ ਕੇ ਪੁੱਛਿਆ ਕਿ ਸ਼ਮਊਨ ਜਿਸ ਨੂੰ ਪਤਰਸ ਵੀ ਕਹਿੰਦੇ ਹਨ ਕੀ ਉਹ ਇੱਥੇ ਹੀ ਹੈ ?19ਜਦੋਂ ਪਤਰਸ ਉਸ ਦਰਸ਼ਣ ਬਾਰੇ ਸੋਚ ਰਿਹਾ ਸੀ ਤਾਂ ਆਤਮਾ ਨੇ ਉਹ ਨੂੰ ਆਖਿਆ, ਵੇਖ ਤਿੰਨ ਮਨੁੱਖ ਤੈਨੂੰ ਲੱਭਦੇ ਹਨ ।20ਪਰ ਤੂੰ ਉੱਠ, ਹੇਠਾਂ ਜਾ ਅਤੇ ਉਨ੍ਹਾਂ ਦੇ ਨਾਲ ਤੁਰ, ਕਿਉਂ ਜੋ ਉਨ੍ਹਾਂ ਨੂੰ ਮੈਂ ਭੇਜਿਆ ਹੈ ।21ਤਦ ਪਤਰਸ ਨੇ ਉਨ੍ਹਾਂ ਮਨੁੱਖਾਂ ਕੋਲ ਆ ਕੇ ਕਿਹਾ ਕਿ ਵੇਖੋ, ਜਿਸ ਨੂੰ ਤੁਸੀਂ ਲੱਭਦੇ ਹੋ, ਉਹ ਮੈਂ ਹੀ ਹਾਂ । ਤੁਸੀਂ ਕਿਸ ਦੇ ਲਈ ਆਏ ਹੋ ?22ਉਹ ਬੋਲੇ, ਕੁਰਨੇਲਿਯੁਸ ਸੂਬੇਦਾਰ ਜੋ ਧਰਮੀ ਮਨੁੱਖ ਅਤੇ ਪਰਮੇਸ਼ੁਰ ਦਾ ਡਰ ਰੱਖਣ ਵਾਲਾ ਅਤੇ ਯਹੂਦੀਆਂ ਦੀ ਸਾਰੀ ਕੌਮ ਵਿੱਚ ਨੇਕਨਾਮ ਹੈ ਉਹ ਨੂੰ ਇੱਕ ਪਵਿੱਤਰ ਦੂਤ ਨੇ ਹੁਕਮ ਦਿੱਤਾ ਕਿ ਤੁਹਾਨੂੰ ਆਪਣੇ ਘਰ ਬੁਲਾਵੇ ਅਤੇ ਤੁਹਾਡੇ ਕੋਲੋਂ ਬਚਨ ਸੁਣੇ ।23ਤਦ ਉਸ ਨੇ ਉਨ੍ਹਾਂ ਨੂੰ ਅੰਦਰ ਬੁਲਾ ਕੇ ਉਹਨਾਂ ਦੀ ਸੇਵਾ ਟਹਿਲ ਕੀਤੀ ।ਕੁਰਨੇਲਿਯੁਸ ਦੇ ਘਰ ਪਤਰਸ
ਦੂਜੇ ਦਿਨ ਉਹ ਉੱਠ ਕੇ ਉਨ੍ਹਾਂ ਦੇ ਨਾਲ ਗਿਆ ਅਤੇ ਕਈ ਭਰਾ ਯਾਪਾ ਦੇ ਰਹਿਣ ਵਾਲੇ ਉਹ ਦੇ ਨਾਲ ਹੋ ਤੁਰੇ ।
24ਅਗਲੇ ਦਿਨ ਉਹ ਕੈਸਰਿਯਾ ਵਿੱਚ ਪਹੁੰਚੇ ਅਤੇ ਕੁਰਨੇਲਿਯੁਸ ਆਪਣੇ ਘਰ ਵਾਲਿਆਂ ਅਤੇ ਪਿਆਰੇ ਮਿੱਤਰਾਂ ਨੂੰ ਇਕੱਠੇ ਕਰ ਕੇ ਉਹਨਾਂ ਦਾ ਰਾਹ ਵੇਖ ਰਿਹਾ ਸੀ ।25ਜਦੋਂ ਪਤਰਸ ਅੰਦਰ ਜਾਣ ਲੱਗਾ ਤਾਂ ਇਸ ਤਰ੍ਹਾਂ ਹੋਇਆ ਕਿ ਕੁਰਨੇਲਿਯੁਸ ਉਹ ਨੂੰ ਆ ਮਿਲਿਆ ਅਤੇ ਉਹ ਦੇ ਪੈਰੀਂ ਪੈ ਕੇ ਮੱਥਾ ਟੇਕਿਆ ।26ਪਰ ਪਤਰਸ ਨੇ ਉਸ ਨੂੰ ਉੱਠਾ ਕੇ ਆਖਿਆ, ਉੱਠ ਖੜ੍ਹਾ ਹੋ, ਮੈਂ ਵੀ ਤਾਂ ਇੱਕ ਮਨੁੱਖ ਹੀ ਹਾਂ ।27ਅਤੇ ਉਸ ਨਾਲ ਗੱਲਾਂ ਕਰਦਾ ਅੰਦਰ ਗਿਆ ਅਤੇ ਵੇਖਿਆ, ਕਿ ਬਹੁਤ ਸਾਰੇ ਲੋਕ ਇਕੱਠੇ ਹੋਏ ਹਨ ।28ਤਾਂ ਉਹ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਆਪ ਜਾਣਦੇ ਹੋ ਜੋ ਯਹੂਦੀ ਆਦਮੀ ਨੂੰ ਕਿਸੇ ਪਰਾਈ ਕੌਮ ਵਾਲੇ ਨਾਲ ਮੇਲ-ਮਿਲਾਪ ਰੱਖਣਾ ਜਾਂ ਉਹ ਦੇ ਘਰ ਜਾਣਾ ਮਨਾ ਹੈ, ਪਰੰਤੂ ਪਰਮੇਸ਼ੁਰ ਨੇ ਮੇਰੇ ਉੱਤੇ ਪਰਗਟ ਕੀਤਾ ਹੈ ਕਿ ਮੈਂ ਕਿਸੇ ਵੀ ਮਨੁੱਖ ਨੂੰ ਅਸ਼ੁੱਧ ਜਾਂ ਮਾੜਾ ਨਾ ਆਖਾਂ ।29ਇਸ ਲਈ ਮੈਂ ਜਦੋਂ ਬੁਲਾਇਆ ਗਿਆ ਤਾਂ ਇਸ ਦੇ ਵਿਰੁੱਧ ਕੁੱਝ ਨਾ ਆਖਿਆ ਅਤੇ ਚੱਲਿਆ ਆਇਆ । ਮੈਂ ਇਹ ਪੁੱਛਦਾ ਹਾਂ ਕਿ ਤੁਸੀਂ ਮੈਨੂੰ ਕਿਸ ਦੇ ਲਈ ਬੁਲਾਇਆ ਹੈ ?30ਕੁਰਨੇਲਿਯੁਸ ਨੇ ਕਿਹਾ ਕਿ ਚਾਰ ਦਿਨ ਪਹਿਲਾਂ ਮੈਂ ਇਸੇ ਵੇਲੇ ਆਪਣੇ ਘਰ ਵਿੱਚ ਤੀਜੇ ਪਹਿਰ ਦੀ ਪ੍ਰਾਰਥਨਾ ਕਰ ਰਿਹਾ ਸੀ ਅਤੇ ਵੇਖੋ, ਇੱਕ ਪੁਰਖ ਚਮਕੀਲੇ ਬਸਤਰ ਪਹਿਨੇ ਮੇਰੇ ਸਾਹਮਣੇ ਖੜ੍ਹਾ ਸੀ ।31ਅਤੇ ਕਹਿੰਦਾ ਸੀ, ਹੇ ਕੁਰਨੇਲਿਯੁਸ, ਤੇਰੀ ਪ੍ਰਾਰਥਨਾ ਸੁਣੀ ਗਈ ਅਤੇ ਤੇਰੇ ਦਾਨ ਪਰਮੇਸ਼ੁਰ ਦੀ ਹਜ਼ੂਰ ਵਿੱਚ ਯਾਦ ਕੀਤੇ ਗਏ ।32ਇਸ ਲਈ ਯਾਪਾ ਵੱਲ ਮਨੁੱਖ ਭੇਜ ਅਤੇ ਸ਼ਮਊਨ ਨੂੰ ਜਿਹੜਾ ਪਤਰਸ ਅਖਵਾਉਂਦਾ ਹੈ ਬੁਲਾ ਲੈ । ਉਹ ਸਮੁੰਦਰ ਦੇ ਕੰਢੇ ਸ਼ਮਊਨ ਜਿਹੜਾ ਚਮੜੇ ਦਾ ਕੰਮ ਕਰਨ ਵਾਲਾ ਹੈ ਉਸ ਦੇ ਘਰ ਮਹਿਮਾਨ ਹੈ ।33ਉਪਰੰਤ ਮੈਂ ਉਸੇ ਵੇਲੇ ਮਨੁੱਖ ਤੇਰੇ ਕੋਲ ਭੇਜੇ ਅਤੇ ਤੁਸੀਂ ਚੰਗਾ ਕੀਤਾ ਜੋ ਤੁਸੀਂ ਇੱਥੇ ਆਏ । ਹੁਣ ਅਸੀਂ ਸਭ ਪਰਮੇਸ਼ੁਰ ਦੇ ਅੱਗੇ ਹਾਜ਼ਰ ਹਾਂ ਕਿ ਜੋ ਕੁੱਝ ਪ੍ਰਭੂ ਨੇ ਤੈਨੂੰ ਹੁਕਮ ਦਿੱਤਾ ਹੈ ਉਸ ਨੂੰ ਸੁਣੀਏ ।ਪਤਰਸ ਦਾ ਉਦੇਸ਼
34ਤਦ ਪਤਰਸ ਨੇ ਆਖਿਆ, ਮੈਂ ਸੱਚ-ਮੁੱਚ ਜਾਣ ਲਿਆ ਜੋ ਪਰਮੇਸ਼ੁਰ ਕਿਸੇ ਦਾ ਪੱਖ ਨਹੀਂ ਕਰਦਾ ।35ਸਗੋਂ ਹਰੇਕ ਕੌਮ ਵਿੱਚੋਂ ਜੋ ਕੋਈ ਉਸ ਤੋਂ ਡਰਦਾ ਅਤੇ ਧਰਮ ਦੇ ਕੰਮ ਕਰਦਾ ਹੈ ਉਹ ਨੂੰ ਚੰਗਾ ਲੱਗਦਾ ਹੈ ।36ਜਿਹੜਾ ਬਚਨ ਉਸ ਨੇ ਇਸਰਾਏਲ ਦੀ ਪਰਜਾ ਦੇ ਕੋਲ ਭੇਜਿਆ, ਜਦੋਂ ਯਿਸੂ ਮਸੀਹ ਦੇ ਵਸੀਲੇ ਤੋਂ ਜੋ ਸਭਨਾਂ ਦਾ ਪ੍ਰਭੂ ਹੈ, ਮੇਲ-ਮਿਲਾਪ ਦੀ ਖੁਸ਼ਖਬਰੀ ਸੁਣਾਈ ।37ਤੁਸੀਂ ਆਪ ਹੀ ਉਸ ਬਚਨ ਨੂੰ ਜਾਣਦੇ ਹੋ ਜਿਹੜਾ ਯੂਹੰਨਾ ਦੇ ਬਪਤਿਸਮੇ ਦੇ ਪਰਚਾਰ ਤੋਂ ਬਾਅਦ, ਗਲੀਲ ਤੋਂ ਸਾਰੇ ਯਹੂਦਿਯਾ ਵਿੱਚ ਫੈਲ ਗਿਆ ।38ਤੁਸੀਂ ਯਿਸੂ ਮਸੀਹ ਨਾਸਰੀ ਨੂੰ ਜਾਣਦੇ ਹੋ, ਕਿਵੇਂ ਪਰਮੇਸ਼ੁਰ ਨੇ ਉਹ ਨੂੰ ਪਵਿੱਤਰ ਆਤਮਾ ਅਤੇ ਸਮਰੱਥਾ ਨਾਲ ਮਸਹ ਕੀਤਾ, ਜੋ ਉਹ ਭਲਾ ਕਰਦਾ ਅਤੇ ਸਭਨਾਂ ਨੂੰ ਜੋ ਸ਼ੈਤਾਨ ਦੇ ਜਕੜੇ ਹੋਏ ਸਨ, ਚੰਗਾ ਕਰਦਾ ਫਿਰਿਆ ਕਿਉਂ ਜੋ ਪਰਮੇਸ਼ੁਰ ਉਹ ਦੇ ਨਾਲ ਸੀ ।39ਅਸੀਂ ਉਨ੍ਹਾਂ ਸਭਨਾਂ ਕੰਮਾਂ ਦੇ ਗਵਾਹ ਹਾਂ ਜਿਹੜੇ ਉਹ ਨੇ ਯਹੂਦੀਆਂ ਦੇ ਦੇਸ ਅਤੇ ਯਰੂਸ਼ਲਮ ਵਿੱਚ ਕੀਤੇ ਅਤੇ ਉਨ੍ਹਾਂ ਨੇ ਉਹ ਨੂੰ ਰੁੱਖ ਉੱਤੇ ਲਟਕਾ ਕੇ ਮਾਰ ਸੁੱਟਿਆ ।40ਉਹ ਨੂੰ ਪਰਮੇਸ਼ੁਰ ਨੇ ਤੀਜੇ ਦਿਨ ਮੁਰਦਿਆਂ ਵਿੱਚੋਂ ਜਿਉਂਦਾ ਕਰ ਕੇ ਉਹਨਾਂ ਤੇ ਪਰਗਟ ਕੀਤਾ ।41ਸਭਨਾਂ ਲੋਕਾਂ ਉੱਤੇ ਨਹੀਂ, ਪਰ ਉਨ੍ਹਾਂ ਗਵਾਹਾਂ ਉੱਤੇ ਜਿਹੜੇ ਪਹਿਲਾਂ ਤੋਂ ਹੀ ਪਰਮੇਸ਼ੁਰ ਦੇ ਚੁਣੇ ਹੋਏ ਸਨ ਅਰਥਾਤ ਸਾਡੇ ਉੱਤੇ ਜਿਨ੍ਹਾਂ ਉਹ ਨੂੰ ਮੁਰਦਿਆਂ ਵਿੱਚੋਂ ਜੀ ਉੱਠਣ ਦੇ ਪਿੱਛੋਂ, ਉਸ ਦੇ ਨਾਲ ਖਾਧਾ ਪੀਤਾ ।42ਅਤੇ ਉਹ ਨੇ ਸਾਨੂੰ ਆਗਿਆ ਦਿੱਤੀ ਕਿ ਲੋਕਾਂ ਦੇ ਅੱਗੇ ਪਰਚਾਰ ਕਰੋ ਅਤੇ ਗਵਾਹੀ ਦਿਓ ਜੋ ਇਹ ਉਹੋ ਹੈ, ਜਿਹੜਾ ਪਰਮੇਸ਼ੁਰ ਦੀ ਵੱਲੋਂ ਠਹਿਰਾਇਆ ਹੋਇਆ ਹੈ ਭਈ ਜਿਉਂਦਿਆਂ ਅਤੇ ਮਰਿਆਂ ਦਾ ਨਿਆਂ ਕਰੇ ।43ਉਹ ਦੇ ਬਾਰੇ ਸਭ ਨਬੀ ਗਵਾਹੀ ਦਿੰਦੇ ਹਨ ਕਿ ਜੋ ਕੋਈ ਉਹ ਦੇ ਉੱਤੇ ਵਿਸ਼ਵਾਸ ਕਰੇ ਸੋ ਉਹ ਦੇ ਨਾਮ ਕਰਕੇ ਪਾਪਾਂ ਦੀ ਮਾਫ਼ੀ ਪਾਵੇਗਾ ।ਪਰਾਈਆਂ ਕੌਮਾਂ ਉੱਤੇ ਪਵਿੱਤਰ ਆਤਮਾ ਉਤਰਨਾ
44ਪਤਰਸ ਇਹ ਗੱਲਾਂ ਕਰਦਾ ਹੀ ਸੀ ਕਿ ਪਵਿੱਤਰ ਆਤਮਾ ਬਚਨ ਦੇ ਸਭ ਸੁਣਨ ਵਾਲਿਆਂ ਤੇ ਉਤਰਿਆ ।45ਅਤੇ ਸੁੰਨਤ ਕੀਤੇ ਹੋਏ ਵਿਸ਼ਵਾਸੀ, ਜਿੰਨੇ ਪਤਰਸ ਦੇ ਨਾਲ ਆਏ ਸਨ ਸਭ ਹੈਰਾਨ ਹੋ ਗਏ ਜੋ ਪਰਾਈਆਂ ਕੌਮਾਂ ਦੇ ਲੋਕਾਂ ਉੱਤੇ ਵੀ ਪਵਿੱਤਰ ਆਤਮਾ ਨੂੰ ਵਹਾਇਆ ਗਿਆ ਹੈ ।46ਕਿਉਂ ਜੋ ਉਨ੍ਹਾਂ ਨੇ ਉਹਨਾਂ ਨੂੰ ਤਰ੍ਹਾਂ-ਤਰ੍ਹਾਂ ਦੀਆਂ ਭਾਸ਼ਾ ਬੋਲਦੇ ਅਤੇ ਪਰਮੇਸ਼ੁਰ ਦੀ ਵਡਿਆਈ ਕਰਦੇ ਸੁਣਿਆ । ਤਦ ਪਤਰਸ ਨੇ ਅੱਗੋਂ ਆਖਿਆ,47ਕੀ ਕੋਈ ਪਾਣੀ ਨੂੰ ਰੋਕ ਸਕਦਾ ਹੈ ਕਿ ਇਹਨਾਂ ਲੋਕਾਂ ਨੂੰ ਜਿਨ੍ਹਾਂ ਸਾਡੇ ਵਾਂਗੂੰ ਪਵਿੱਤਰ ਆਤਮਾ ਪਾਇਆ ਹੈ ਬਪਤਿਸਮਾ ਨਾ ਦਿੱਤਾ ਜਾਵੇ ।48ਅਤੇ ਉਸ ਨੇ ਹੁਕਮ ਦਿੱਤਾ ਕਿ ਉਹਨਾਂ ਨੂੰ ਯਿਸੂ ਮਸੀਹ ਦੇ ਨਾਮ ਉੱਤੇ ਬਪਤਿਸਮਾ ਦਿੱਤਾ ਜਾਵੇ । ਫਿਰ ਉਹਨਾਂ ਉਸ ਦੀ ਮਿੰਨਤ ਕੀਤੀ ਕਿ ਉਹ ਕੁੱਝ ਦਿਨ ਉੱਥੇ ਹੋਰ ਰਹੇ ।
11ਪਤਰਸ ਆਪਣੇ ਕੰਮ ਦੀ ਵਿਆਖਿਆ ਕਰਦਾ ਹੈ
1ਰਸੂਲਾਂ ਅਤੇ ਭਰਾਵਾਂ ਨੇ ਜੋ ਯਹੂਦਿਯਾ ਵਿੱਚ ਸਨ, ਸੁਣਿਆ ਕਿ ਪਰਾਈਆਂ ਕੌਮਾਂ ਦੇ ਲੋਕਾਂ ਨੇ ਵੀ ਪਰਮੇਸ਼ੁਰ ਦਾ ਬਚਨ ਮੰਨ ਲਿਆ ਹੈ ।2ਅਤੇ ਜਦੋਂ ਪਤਰਸ ਯਰੂਸ਼ਲਮ ਵਿੱਚ ਆਇਆ, ਤਦ ਉਹ ਜਿਹੜੇ ਸੁੰਨਤੀਆਂ ਵਿੱਚੋਂ ਸਨ3ਉਹ ਦੇ ਨਾਲ ਇਹ ਕਹਿ ਕੇ ਲੜਨ ਲੱਗੇ, ਕਿ ਤੂੰ ਬੇਸੁੰਨਤੀਆਂ ਕੋਲ ਜਾ ਕੇ ਉਨ੍ਹਾਂ ਨਾਲ ਖਾਧਾ !4ਤਦ ਪਤਰਸ ਸ਼ੁਰੂ ਤੋਂ, ਜੋ ਹੋਇਆ ਸੀ, ਤਿਵੇਂ ਉਨ੍ਹਾਂ ਦੇ ਅੱਗੇ ਬਿਆਨ ਕਰਕੇ ਕਹਿਣ ਲੱਗਾ5ਕਿ ਮੈਂ ਯਾਪਾ ਦੇ ਨਗਰ ਵਿੱਚ ਪ੍ਰਾਰਥਨਾ ਕਰਦਾ ਸੀ ਅਤੇ ਬੇਹੋਸ਼ੀ ਵਿੱਚ ਦਰਸ਼ਣ ਵੇਖਿਆ, ਕਿ ਇੱਕ ਚੀਜ਼, ਵੱਡੀ ਚਾਦਰ ਦੇ ਸਮਾਨ, ਜਿਸ ਦੇ ਚਾਰ ਪੱਲੇ ਸਨ ਅਕਾਸ਼ ਤੋਂ ਧਰਤੀ ਦੀ ਵੱਲ ਉਤਰਦੀ ਮੇਰੇ ਕੋਲ ਆਈ ।6ਜਦੋਂ ਮੈਂ ਉਹ ਦੀ ਵੱਲ ਧਿਆਨ ਦਿੱਤਾ ਤਾਂ ਧਰਤੀ ਦੇ ਚੌਪਾਏ ਅਤੇ ਜੰਗਲੀ ਜਾਨਵਰ, ਘਿੱਸਰਨ ਵਾਲੇ ਜੀਵ-ਜੰਤੂ ਅਤੇ ਅਕਾਸ਼ ਦੇ ਪੰਛੀ ਵੇਖੇ,7ਅਤੇ ਮੈਂ ਇੱਕ ਅਵਾਜ਼ ਵੀ ਸੁਣੀ ਜੋ ਮੈਨੂੰ ਆਖਦੀ ਸੀ, ਹੇ ਪਤਰਸ ਉੱਠ, ਮਾਰ ਅਤੇ ਖਾ ।8ਪਰ ਮੈਂ ਆਖਿਆ, ਨਾ ਪ੍ਰਭੂ ਜੀ ਇਸ ਤਰ੍ਹਾਂ ਨਹੀਂ ਹੋ ਸਕਦਾ ਕਿਉਂ ਜੋ ਕੋਈ ਅਸ਼ੁੱਧ ਜਾਂ ਬੁਰੀ ਚੀਜ਼ ਮੈਂ ਕਦੇ ਨਹੀਂ ਖਾਧੀ !9ਅਤੇ ਦੂਸਰੀ ਵਾਰ ਅਕਾਸ਼ ਤੋਂ ਅਵਾਜ਼ ਆਈ ਕਿ ਜੋ ਕੁੱਝ ਪਰਮੇਸ਼ੁਰ ਨੇ ਸ਼ੁੱਧ ਕੀਤਾ ਹੈ ਉਹ ਨੂੰ ਤੂੰ ਅਸ਼ੁੱਧ ਨਾ ਕਹਿ ।10ਇਸ ਤਰ੍ਹਾਂ ਤਿੰਨ ਵਾਰੀ ਹੋਇਆ ਅਤੇ ਉਹ ਸਭ ਕੁੱਝ ਫੇਰ ਅਕਾਸ਼ ਵੱਲ ਖਿੱਚਿਆ ਗਿਆ ।11ਅਤੇ ਵੇਖੋ ਕਿ ਉਸੇ ਵੇਲੇ ਉਸ ਘਰ ਦੇ ਅੱਗੇ ਜਿੱਥੇ ਅਸੀਂ ਠਹਿਰੇ ਹੋਏ ਸੀ, ਤਿੰਨ ਮਨੁੱਖ ਆ ਖੜੇ ਹੋਏ, ਜਿਹੜੇ ਕੈਸਰਿਯਾ ਤੋਂ ਮੇਰੇ ਕੋਲ ਭੇਜੇ ਗਏ ਸਨ ।12ਅਤੇ ਆਤਮਾ ਨੇ ਮੈਨੂੰ ਕਿਹਾ ਕਿ ਤੂੰ ਉਨ੍ਹਾਂ ਦੇ ਨਾਲ ਬੇਝਿਝਕ ਚੱਲਿਆ ਜਾ ਅਤੇ ਇਹ ਛੇ ਭਾਈ ਵੀ ਮੇਰੇ ਨਾਲ ਤੁਰ ਪਏ ਅਤੇ ਅਸੀਂ ਉਸ ਮਨੁੱਖ ਦੇ ਘਰ ਜਾ ਵੜੇ ।13ਤਦ ਉਸ ਨੇ ਸਾਨੂੰ ਦੱਸਿਆ ਕਿ ਕਿਵੇਂ ਉਸ ਨੇ ਆਪਣੇ ਘਰ ਵਿੱਚ ਦੂਤ ਨੂੰ ਖੜੇ ਵੇਖਿਆ, ਜਿਸ ਨੇ ਆਖਿਆ ਯਾਪਾ ਵੱਲ ਮਨੁੱਖ ਭੇਜ ਕੇ ਸ਼ਮਊਨ ਨੂੰ ਜਿਹੜਾ ਪਤਰਸ ਅਖਵਾਉਂਦਾ ਹੈ, ਬੁਲਵਾ ਲੈ ।14ਉਹ ਤੈਨੂੰ ਅਜਿਹੀਆਂ ਗੱਲਾਂ ਸੁਣਾਵੇਗਾ ਜਿਨ੍ਹਾਂ ਤੋਂ ਤੂੰ ਅਤੇ ਤੇਰਾ ਸਾਰਾ ਘਰਾਣਾ ਬਚਾਏ ਜਾਓਗੇ ।15ਅਤੇ ਜਦੋਂ ਮੈਂ ਗੱਲਾਂ ਕਰਨ ਲੱਗਾ ਤਾਂ ਪਵਿੱਤਰ ਆਤਮਾ ਉਨ੍ਹਾਂ ਤੇ ਉਤਰਿਆ, ਜਿਸ ਤਰ੍ਹਾਂ ਪਹਿਲਾਂ ਸਾਡੇ ਉੱਤੇ ਉਤਰਿਆ ਸੀ ।16ਤਦ ਮੈਨੂੰ ਪ੍ਰਭੂ ਦਾ ਬਚਨ ਚੇਤੇ ਆਇਆ ਕਿ ਕਿਸ ਤਰ੍ਹਾਂ ਉਹ ਨੇ ਆਖਿਆ ਸੀ ਕਿ ਯੂਹੰਨਾ ਨੇ ਤਾਂ ਪਾਣੀ ਨਾਲ ਬਪਤਿਸਮਾ ਦਿੱਤਾ, ਪਰ ਤੁਹਾਨੂੰ ਪਵਿੱਤਰ ਆਤਮਾ ਨਾਲ ਬਪਤਿਸਮਾ ਦਿੱਤਾ ਜਾਵੇਗਾ ।17ਇਸ ਲਈ ਜਦੋਂ ਪਰਮੇਸ਼ੁਰ ਨੇ ਉਨ੍ਹਾਂ ਨੂੰ ਉਸੇ ਤਰ੍ਹਾਂ ਦੀ ਦਾਤ ਦਿੱਤੀ ਜਿਸ ਤਰ੍ਹਾਂ ਦੀ ਸਾਨੂੰ ਵੀ ਦਿੱਤੀ, ਜਦੋਂ ਅਸੀਂ ਪ੍ਰਭੂ ਯਿਸੂ ਮਸੀਹ ਉੱਤੇ ਵਿਸ਼ਵਾਸ ਕੀਤਾ ਤਾਂ ਫੇਰ ਮੈਂ ਕੌਣ ਸੀ ਜੋ ਪਰਮੇਸ਼ੁਰ ਨੂੰ ਰੋਕ ਸਕਦਾ ?18ਜਦੋਂ ਉਨ੍ਹਾਂ ਇਹ ਗੱਲਾਂ ਸੁਣੀਆਂ ਤਾਂ ਚੁੱਪ ਹੋ ਗਏ ਅਤੇ ਇਹ ਕਹਿ ਕੇ ਪਰਮੇਸ਼ੁਰ ਦੀ ਵਡਿਆਈ ਕੀਤੀ ਕਿ, ਫਿਰ ਤਾਂ ਪਰਮੇਸ਼ੁਰ ਨੇ ਪਰਾਈਆਂ ਕੌਮਾਂ ਨੂੰ ਵੀ ਜੀਵਨ ਲਈ ਤੋਬਾ ਦੀ ਦਾਤ ਬਖ਼ਸ਼ੀ ਹੈ ! ।ਅੰਤਾਕਿਯਾ ਦੀ ਕਲੀਸਿਯਾ
19ਉਪਰੰਤ ਉਹ ਲੋਕ ਜਿਹੜੇ ਉਸ ਬਿਪਤਾ ਤੋਂ ਜੋ ਇਸਤੀਫ਼ਾਨ ਦੇ ਕਾਰਨ ਹੋਈ ਸੀ ਤਿੱਤਰ-ਬਿੱਤਰ ਹੋ ਗਏ ਸਨ, ਉਹ ਫੈਨੀਕੇ, ਕੁਪਰੁਸ ਅਤੇ ਅੰਤਾਕਿਯਾ ਤੱਕ ਫਿਰਦਿਆਂ ਹੋਇਆਂ ਯਹੂਦੀਆਂ ਤੋਂ ਬਿਨ੍ਹਾਂ ਹੋਰ ਕਿਸੇ ਨੂੰ ਬਚਨ ਨਹੀਂ ਸੁਣਾਉਂਦੇ ।20ਪਰ ਉਨ੍ਹਾਂ ਵਿੱਚੋਂ ਕਈ ਕੁਪਰੁਸ ਅਤੇ ਕਰੇਨੇ ਦੇ ਮਨੁੱਖ ਸਨ, ਜਿਨ੍ਹਾਂ ਅੰਤਾਕਿਯਾ ਵਿੱਚ ਆ ਕੇ ਪ੍ਰਭੂ ਯਿਸੂ ਦੀ ਖੁਸ਼ਖਬਰੀ ਸੁਣਾਉਂਦੇ ਹੋਏ ਯੂਨਾਨੀਆਂ ਨਾਲ ਵੀ ਗੱਲਾਂ ਕੀਤੀਆਂ ।21ਅਤੇ ਪ੍ਰਭੂ ਦਾ ਹੱਥ ਉਨ੍ਹਾਂ ਦੇ ਨਾਲ ਸੀ ਅਤੇ ਬਹੁਤ ਲੋਕ ਵਿਸ਼ਵਾਸ ਕਰ ਕੇ ਪ੍ਰਭੂ ਵੱਲ ਮੁੜੇ ।22ਉਨ੍ਹਾਂ ਦੀ ਖ਼ਬਰ ਯਰੂਸ਼ਲਮ ਦੀ ਕਲੀਸਿਯਾ ਦੇ ਕੰਨਾਂ ਤੱਕ ਪਹੁੰਚੀ । ਤਾਂ ਉਨ੍ਹਾਂ ਨੇ ਬਰਨਬਾਸ ਨੂੰ ਅੰਤਾਕਿਯਾ ਤੱਕ ਭੇਜਿਆ ।23ਸੋ ਜਦੋਂ ਉਹ ਉੱਥੇ ਪਹੁੰਚਿਆ ਅਤੇ ਪਰਮੇਸ਼ੁਰ ਦੀ ਕਿਰਪਾ ਵੇਖੀ ਤਾਂ ਅਨੰਦ ਹੋਇਆ, ਉਨ੍ਹਾਂ ਸਾਰਿਆਂ ਨੂੰ ਉਪਦੇਸ਼ ਦਿੱਤਾ ਕਿ ਦਿਲ ਤੋਂ ਪ੍ਰਭੂ ਵਿੱਚ ਵਧਦੇ ਜਾਓ ।24ਕਿਉਂਕਿ ਉਹ ਭਲਾ ਮਨੁੱਖ, ਪਵਿੱਤਰ ਆਤਮਾ ਅਤੇ ਵਿਸ਼ਵਾਸ ਨਾਲ ਭਰਪੂਰ ਸੀ, ਬਹੁਤ ਸਾਰੇ ਲੋਕ ਪ੍ਰਭੂ ਦੇ ਨਾਲ ਮਿਲ ਗਏ ।25ਤਦ ਉਹ ਸੌਲੁਸ ਨੂੰ ਲੱਭਣ ਲਈ ਤਰਸੁਸ ਨੂੰ ਗਿਆ ।26ਅਤੇ ਉਹ ਨੂੰ ਲੱਭ ਕੇ ਅੰਤਾਕਿਯਾ ਵਿੱਚ ਲਿਆਇਆ ਅਤੇ ਇਸ ਤਰ੍ਹਾਂ ਹੋਇਆ ਜੋ ਉਹ ਪੂਰਾ ਇੱਕ ਸਾਲ ਕਲੀਸਿਯਾ ਦੇ ਨਾਲ ਇਕੱਠੇ ਰਹੇ ਅਤੇ ਬਹੁਤ ਸਾਰੇ ਲੋਕਾਂ ਨੂੰ ਉਪਦੇਸ਼ ਦਿੱਤਾ ਅਤੇ ਸਭ ਤੋਂ ਪਹਿਲਾਂ ਅੰਤਾਕਿਯਾ ਵਿੱਚ ਚੇਲੇ ਮਸੀਹੀ ਅਖਵਾਏ ।27ਉਹਨਾਂ ਦਿਨਾਂ ਵਿੱਚ ਕਈ ਨਬੀ ਯਰੂਸ਼ਲਮ ਤੋਂ ਅੰਤਾਕਿਯਾ ਵਿੱਚ ਆਏ ।28ਇੱਕ ਨੇ ਉਨ੍ਹਾਂ ਵਿੱਚੋਂ ਜਿਸ ਦਾ ਨਾਮ ਆਗਬੁਸ ਸੀ, ਉੱਠ ਕੇ ਆਤਮਾ ਦੇ ਰਾਹੀਂ ਇਹ ਪਤਾ ਦਿੱਤਾ ਜੋ ਸਾਰੀ ਦੁਨੀਆਂ ਵਿੱਚ ਇੱਕ ਵੱਡਾ ਕਾਲ ਪਵੇਗਾ ਜਿਹੜਾ ਕਲੌਦਿਯੁਸ ਦੇ ਸਮੇਂ ਵਿੱਚ ਪੈ ਗਿਆ ।29ਅਤੇ ਚੇਲਿਆਂ ਵਿੱਚੋਂ ਹਰੇਕ ਨੇ ਆਪੋ-ਆਪਣੀ ਪਹੁੰਚ ਦੇ ਅਨੁਸਾਰ ਉਨ੍ਹਾਂ ਭਰਾਵਾਂ ਦੀ ਮਦਦ ਲਈ ਜਿਹੜੇ ਯਹੂਦਿਯਾ ਵਿੱਚ ਰਹਿੰਦੇ ਸਨ ਕੁੱਝ ਭੇਜਣ ਦਾ ਹੌਂਸਲਾ ਕੀਤਾ ।30ਸੋ ਉਨ੍ਹਾਂ ਨੇ ਇਸ ਤਰ੍ਹਾਂ ਹੀ ਕੀਤਾ, ਬਰਨਬਾਸ ਅਤੇ ਸੌਲੁਸ ਦੇ ਹੱਥੀਂ ਬਜ਼ੁਰਗਾਂ ਦੇ ਕੋਲ ਉਹ ਸਭ ਕੁੱਝ ਭੇਜਿਆ ।
12ਪਤਰਸ ਦਾ ਕੈਦ ਵਿੱਚੋਂ ਛੁਟਕਾਰਾ
1ਉਸ ਸਮੇਂ ਰਾਜਾ ਹੇਰੋਦੇਸ ਨੇ ਕਲੀਸਿਯਾ ਦੇ ਵਿੱਚ ਕਈ ਲੋਕਾਂ ਨੂੰ ਦੁੱਖ ਦੇਣ ਲਈ ਹੱਥ ਚੁੱਕਿਆ ।2ਅਤੇ ਉਸ ਨੇ ਯੂਹੰਨਾ ਦੇ ਭਰਾ ਯਾਕੂਬ ਨੂੰ ਤਲਵਾਰ ਨਾਲ ਮਰਵਾ ਦਿੱਤਾ ।3ਅਤੇ ਜਦੋਂ ਉਸ ਨੇ ਵੇਖਿਆ ਕਿ ਯਹੂਦੀਆਂ ਨੂੰ ਇਹ ਕੰਮ ਚੰਗਾ ਲੱਗਾ, ਤਾਂ ਪਤਰਸ ਨੂੰ ਵੀ ਫੜ ਲਿਆ । ਇਹ ਅਖ਼ਮੀਰੀ ਰੋਟੀ ਦੇ ਦਿਨ ਸਨ ।4ਇਸ ਲਈ ਉਹ ਨੂੰ ਫੜ੍ਹ ਕੇ ਕੈਦਖ਼ਾਨੇ ਵਿੱਚ ਪਾ ਦਿੱਤਾ ਅਤੇ ਚਾਰ-ਚਾਰ ਸਿਪਾਹੀਆਂ ਦੀਆਂ ਚਾਰ ਟੋਲੀਆਂ ਦੇ ਹਵਾਲੇ ਕੀਤਾ ਕਿ ਉਹ ਦੀ ਚੌਕਸੀ ਕਰਨ, ਅਤੇ ਉਹ ਨੂੰ ਪਸਾਹ ਦੇ ਤਿਉਹਾਰ ਤੋਂ ਬਾਅਦ ਲੋਕਾਂ ਦੇ ਅੱਗੇ ਕੱਢ ਲਿਆਉਣ ਦੀ ਯੋਜਨਾ ਬਣਾਈ ।5ਕੈਦ ਵਿੱਚ ਪਤਰਸ ਦੀ ਰਾਖੀ ਹੁੰਦੀ ਸੀ, ਪਰ ਕਲੀਸਿਯਾ ਉਹ ਦੇ ਲਈ ਪਰਮੇਸ਼ੁਰ ਅੱਗੇ ਲਗਾਤਾਰ ਮਨ ਲਾ ਕੇ ਪ੍ਰਾਰਥਨਾ ਕਰਦੀ ਰਹੀ ।6ਜਦੋਂ ਹੇਰੋਦੇਸ ਉਹ ਨੂੰ ਬਾਹਰ ਲਿਆਉਣ ਨੂੰ ਤਿਆਰ ਸੀ, ਉਸ ਰਾਤ ਪਤਰਸ ਦੋ ਸੰਗਲਾਂ ਨਾਲ ਜਕੜਿਆ ਹੋਇਆ ਦੋ ਸਿਪਾਹੀਆਂ ਦੇ ਵਿੱਚਕਾਰ ਸੁੱਤਾ ਪਿਆ ਸੀ, ਅਤੇ ਪਹਿਰੇ ਵਾਲੇ ਕੈਦਖ਼ਾਨੇ ਦੇ ਫਾਟਕ ਤੇ ਪਹਿਰਾ ਦੇ ਰਹੇ ਸਨ ।7ਵੇਖੋ, ਪ੍ਰਭੂ ਦਾ ਇੱਕ ਦੂਤ ਆਇਆ ਤਾਂ ਉਸ ਕੋਠੜੀ ਵਿੱਚ ਚਾਨਣ ਚਮਕਿਆ ਅਤੇ ਉਸ ਨੇ ਪਤਰਸ ਦੀ ਵੱਖੀ ਤੇ ਹੱਥ ਮਾਰ ਕੇ ਉਹ ਨੂੰ ਜਗਾਇਆ ਅਤੇ ਆਖਿਆ ਕਿ ਛੇਤੀ ਉੱਠ, ਤਦ ਉਹ ਦੇ ਸੰਗਲ ਉਹ ਦੇ ਹੱਥਾਂ ਤੋਂ ਡਿੱਗ ਪਏ ।8ਅਤੇ ਦੂਤ ਨੇ ਉਹ ਨੂੰ ਕਿਹਾ ਕਿ ਲੱਕ ਬੰਨ੍ਹ ਅਤੇ ਆਪਣੀ ਜੁੱਤੀ ਪਾ, ਤਦ ਉਹ ਨੇ ਇਸੇ ਤਰ੍ਹਾਂ ਕੀਤਾ । ਫੇਰ ਉਸ ਨੇ ਉਹ ਨੂੰ ਆਖਿਆ, ਆਪਣੇ ਕੱਪੜੇ ਪਹਿਨ ਕੇ ਮੇਰੇ ਮਗਰ ਆ ਜਾ ।9ਅਤੇ ਉਹ ਨਿੱਕਲ ਕੇ ਉਸ ਦੇ ਪਿੱਛੇ-ਪਿੱਛੇ ਤੁਰ ਪਿਆ ਅਤੇ ਉਸ ਨੂੰ ਇਹ ਪਤਾ ਨਾ ਲੱਗਿਆ ਕਿ ਇਹ ਜੋ ਦੂਤ ਵੱਲੋਂ ਹੋ ਰਿਹਾ ਹੈ ਸੋ ਸੱਚ ਹੈ, ਪਰ ਉਸ ਨੇ ਸੋਚਿਆ ਕਿ ਮੈਂ ਇੱਕ ਦਰਸ਼ਣ ਵੇਖ ਰਿਹਾ ਹਾਂ ।10ਤਦ ਉਹ ਪਹਿਲੇ ਅਤੇ ਦੂਜੇ ਪਹਿਰੇ ਵਿੱਚੋਂ ਦੀ ਨਿੱਕਲ ਕੇ ਇੱਕ ਲੋਹੇ ਦੇ ਫਾਟਕ ਤੱਕ ਆਏ, ਜਿਹੜਾ ਸ਼ਹਿਰ ਵਿੱਚ ਪੁਹੰਚਾਉਂਦਾ ਹੈ ਅਤੇ ਉਹ ਫਾਟਕ ਆਪਣੇ ਆਪ ਉਨ੍ਹਾਂ ਲਈ ਖੁੱਲ੍ਹ ਗਿਆ ਅਤੇ ਉਹ ਨਿੱਕਲ ਕੇ ਇੱਕ ਗਲੀ ਦੇ ਵਿੱਚ ਤੁਰ ਪਏ ਤਾਂ ਉਸੇ ਵੇਲੇ ਦੂਤ ਉਹ ਦੇ ਕੋਲੋਂ ਚੱਲਿਆ ਗਿਆ ।11ਤਦ ਪਤਰਸ ਨੇ ਹੋਸ਼ ਵਿੱਚ ਆ ਕੇ ਕਿਹਾ ਕਿ ਹੁਣ ਮੈਂ ਠੀਕ ਜਾਣ ਗਿਆਂ ਹਾਂ ਕਿ ਪ੍ਰਭੂ ਨੇ ਆਪਣਾ ਦੂਤ ਭੇਜ ਕੇ ਮੈਨੂੰ ਹੇਰੋਦੇਸ ਦੇ ਹੱਥੋਂ ਛੁਡਾਇਆ ਅਤੇ ਯਹੂਦੀ ਕੌਮ ਦੀ ਸਾਰੀ ਉਮੀਦ ਤੋੜ ਦਿੱਤੀ ਹੈ !12ਫਿਰ ਉਹ ਇਹ ਸਭ ਸੋਚ ਕੇ, ਯੂਹੰਨਾ ਜੋ ਮਰਕੁਸ ਅਖਵਾਉਂਦਾ ਹੈ ਉਹ ਦੀ ਮਾਤਾ ਮਰਿਯਮ ਦੇ ਘਰ ਆਇਆ ਜਿੱਥੇ ਬਹੁਤ ਲੋਕ ਇਕੱਠੇ ਹੋ ਕੇ ਪ੍ਰਾਰਥਨਾ ਕਰ ਰਹੇ ਸਨ ।13ਜਦੋਂ ਉਹ ਨੇ ਡਿਉੜੀ ਦਾ ਦਰਵਾਜ਼ਾ ਖੜਕਾਇਆ ਤਾਂ ਇੱਕ ਰੋਦੇ ਨਾਮ ਦੀ ਦਾਸੀ ਦੇਖਣ ਆਈ ।14ਅਤੇ ਪਤਰਸ ਦੀ ਅਵਾਜ਼ ਪਛਾਣ ਕੇ ਖੁਸ਼ੀ ਦੇ ਕਾਰਨ ਬੂਹਾ ਨਾ ਖੋਲ੍ਹਿਆ ਪਰ ਦੌੜ ਕੇ ਅੰਦਰ ਜਾ ਕੇ ਦੱਸਿਆ ਕਿ ਪਤਰਸ ਡਿਉੜੀ ਦੇ ਅੱਗੇ ਖੜ੍ਹਾ ਹੈ !15ਉਨ੍ਹਾਂ ਉਸ ਨੂੰ ਆਖਿਆ, ਤੂੰ ਤਾਂ ਕਮਲੀ ਹੈਂ, ਪਰ ਉਹ ਜੋਰ ਦੇ ਕੇ ਬੋਲੀ ਕਿ ਇਸ ਤਰ੍ਹਾਂ ਹੀ ਹੈ ! ਤਦ ਉਨ੍ਹਾਂ ਆਖਿਆ, ਕਿ ਉਹ ਦਾ ਦੂਤ ਹੋਵੇਗਾ ।16ਪਰ ਪਤਰਸ ਦਰਵਾਜ਼ਾ ਖੜਕਾਉਂਦਾ ਰਿਹਾ । ਤਦ ਉਨ੍ਹਾਂ ਨੇ ਬੂਹਾ ਖੋਲ੍ਹ ਕੇ ਉਹ ਨੂੰ ਵੇਖਿਆ ਅਤੇ ਹੈਰਾਨ ਹੋ ਗਏ ।17ਪਰੰਤੂ ਉਹ ਨੇ ਉਨ੍ਹਾਂ ਨੂੰ ਹੱਥ ਨਾਲ ਇਸ਼ਾਰਾ ਕੀਤਾ ਕਿ ਚੁੱਪ ਰਹਿਣ ਅਤੇ ਦੱਸਿਆ ਜੋ ਪ੍ਰਭੂ ਨੇ ਕਿਵੇਂ ਮੈਨੂੰ ਕੈਦਖ਼ਾਨੇ ਵਿੱਚੋਂ ਕੱਢਿਆ ਅਤੇ ਆਖਿਆ ਕਿ ਯਾਕੂਬ ਅਤੇ ਭਰਾਵਾਂ ਨੂੰ ਵੀ ਇਨ੍ਹਾਂ ਗੱਲਾਂ ਦੀ ਖ਼ਬਰ ਦੇਵੋ, ਅਤੇ ਉਹ ਹੋਰ ਥਾਂ ਚੱਲਿਆ ਗਿਆ ।18ਜਦੋਂ ਦਿਨ ਚੜ੍ਹਿਆ ਤਾਂ ਸਿਪਾਹੀ ਬਹੁਤ ਘਬਰਾ ਗਏ ਕਿ ਪਤਰਸ ਕਿੱਥੇ ਗਿਆ ?19ਜਦੋਂ ਹੇਰੋਦੇਸ ਨੇ ਉਹ ਦੀ ਖੋਜ ਕੀਤੀ ਅਤੇ ਉਹ ਨਾ ਲੱਭਾ ਤਾਂ ਪਹਿਰੇ ਵਾਲਿਆਂ ਦੀ ਜਾਂਚ ਕਰ ਕੇ ਹੁਕਮ ਦਿੱਤਾ ਕਿ ਉਹ ਵੱਢੇ ਜਾਣ ਅਤੇ ਉਹ ਯਹੂਦਿਯਾ ਤੋਂ ਨਿੱਕਲ ਕੇ ਕੈਸਰਿਯਾ ਵਿੱਚ ਜਾ ਠਹਿਰਿਆ ।ਹੇਰੋਦੇਸ ਦੀ ਮੌਤ
20ਹੇਰੋਦੇਸ ਸੂਰ ਅਤੇ ਸੈਦਾ ਦੇ ਲੋਕਾਂ ਨਾਲ ਬਹੁਤ ਨਰਾਜ਼ ਸੀ । ਤਦ ਉਹ ਇੱਕ ਮਨ ਹੋ ਕੇ ਉਹ ਦੇ ਕੋਲ ਆਏ ਅਤੇ ਬਲਾਸਤੁਸ ਨੂੰ ਜਿਹੜਾ ਰਾਜੇ ਦਾ ਸਹਾਇਕ ਸੀ, ਫੁਸਲਾ ਕੇ ਸੁਲਾਹ ਲਈ ਬੇਨਤੀ ਕਰਨ ਲੱਗੇ ਕਿਉਂ ਜੋ ਉਨ੍ਹਾਂ ਦੇ ਦੇਸ ਦੀ ਪਿਰਤਪਾਲ ਰਾਜੇ ਦੇ ਦੇਸ ਤੋਂ ਹੁੰਦੀ ਸੀ ।21ਹੇਰੋਦੇਸ ਇੱਕ ਮਿਥੇ ਹੋਏ ਦਿਨ ਨੂੰ ਰਾਜ ਬਸਤਰ ਪਹਿਨ ਕੇ ਅਦਾਲਤ ਦੇ ਸਿੰਘਾਸਣ ਉੱਤੇ ਬੈਠਾ ਅਤੇ ਉਨ੍ਹਾਂ ਦੇ ਅੱਗੇ ਬੋਲਣ ਲੱਗਾ ।22ਅਤੇ ਲੋਕ ਉੱਚੀ ਦੇ ਕੇ ਬੋਲੇ ਕਿ ਇਹ ਤਾਂ ਦੇਵਤੇ ਦੀ ਅਵਾਜ਼ ਹੈ, ਮਨੁੱਖ ਦੀ ਨਹੀਂ !23ਤਦ ਪ੍ਰਭੂ ਦੇ ਇੱਕ ਦੂਤ ਨੇ ਉਹ ਨੂੰ ਅਜਿਹਾ ਮਾਰਿਆ ਕਿ ਉਹ ਕੀੜੇ ਪੈ ਕੇ ਮਰ ਗਿਆ, ਕਿਉਂਕਿ ਉਸ ਨੇ ਪਰਮੇਸ਼ੁਰ ਦੀ ਵਡਿਆਈ ਨਹੀਂ ਕੀਤੀ ਸੀ ।24ਪਰ ਪਰਮੇਸ਼ੁਰ ਦਾ ਬਚਨ ਵਧਦਾ ਅਤੇ ਫੈਲਦਾ ਗਿਆ ।25ਬਰਨਬਾਸ ਅਤੇ ਸੌਲੁਸ ਆਪਣੀ ਸੇਵਾ ਪੂਰੀ ਕਰ ਕੇ ਯੂਹੰਨਾ ਨੂੰ ਜਿਸ ਨੂੰ ਮਰਕੁਸ ਵੀ ਕਿਹਾ ਜਾਂਦਾ ਹੈ, ਨਾਲ ਲੈ ਕੇ ਯਰੂਸ਼ਲਮ ਤੋਂ ਮੁੜੇ ।
13ਪੌਲੁਸ ਅਤੇ ਬਰਨਬਾਸ ਨੂੰ ਭੇਜਿਆ ਜਾਣਾ
1ਅੰਤਾਕਿਯਾ ਦੀ ਕਲੀਸਿਯਾ ਵਿੱਚ ਕਈ ਨਬੀ ਅਤੇ ਉਪਦੇਸ਼ਕ ਸਨ, ਜਿਵੇਂ ਬਰਨਬਾਸ, ਸ਼ਿਮਓਨ ਜਿਸ ਨੂੰ ਨੀਗਰ ਵੀ ਕਿਹਾ ਜਾਂਦਾ ਹੈ, ਲੂਕਿਯੁਸ ਕੁਰੇਨੇ ਦਾ ਇੱਕ ਮਨੁੱਖ, ਮਨਏਨ ਜਿਹੜਾ ਰਾਜਾ ਹੇਰੋਦੇਸ ਦੇ ਨਾਲ ਪਲਿਆ ਸੀ ਅਤੇ ਸੌਲੁਸ ।2ਜਦੋਂ ਇਹ ਪ੍ਰਭੂ ਦੀ ਬੰਦਗੀ ਕਰਦੇ, ਵਰਤ ਰੱਖਦੇ ਸਨ ਤਾਂ ਪਵਿੱਤਰ ਆਤਮਾ ਨੇ ਕਿਹਾ ਕਿ ਮੇਰੇ ਲਈ ਬਰਨਬਾਸ ਅਤੇ ਸੌਲੁਸ ਨੂੰ ਉਸ ਕੰਮ ਦੇ ਲਈ ਅਲੱਗ ਕਰੋ, ਜਿਸ ਦੇ ਲਈ ਮੈਂ ਉਨ੍ਹਾਂ ਨੂੰ ਬੁਲਾਇਆ ਹੈ ।3ਤਦ ਉਨ੍ਹਾਂ ਵਰਤ ਰੱਖ ਕੇ ਅਤੇ ਪ੍ਰਾਰਥਨਾ ਕਰ ਕੇ ਉਨ੍ਹਾਂ ਉੱਤੇ ਹੱਥ ਰੱਖੇ ਅਤੇ ਉਨ੍ਹਾਂ ਨੂੰ ਵਿਦਾ ਕੀਤਾ ।ਪੌਲੁਸ ਦੀ ਪਹਿਲੀ ਪ੍ਰਚਾਰ ਯਾਤਰਾ
4ਉਹ ਪਵਿੱਤਰ ਆਤਮਾ ਦੇ ਭੇਜੇ ਹੋਏ ਸਿਲੂਕਿਯਾ ਨੂੰ ਆਏ ਉੱਥੋਂ ਜਹਾਜ਼ ਤੇ ਚੜ੍ਹ ਕੇ ਕੁਪਰੁਸ ਨੂੰ ਗਏ ।5ਅਤੇ ਉਨ੍ਹਾਂ ਨੇ ਸਲਮੀਸ ਵਿੱਚ ਪਹੁੰਚ ਕੇ ਯਹੂਦੀਆਂ ਦੇ ਪ੍ਰਾਰਥਨਾ ਘਰਾਂ ਵਿੱਚ ਪਰਮੇਸ਼ੁਰ ਦਾ ਬਚਨ ਸੁਣਾਇਆ ਅਤੇ ਯੂਹੰਨਾ ਉਨ੍ਹਾਂ ਦਾ ਸੇਵਕ ਨਾਲ ਸੀ ।6ਜਦੋਂ ਉਹ ਉਸ ਸਾਰੇ ਟਾਪੂ ਵਿੱਚ ਫਿਰਦੇ ਫਿਰਦੇ ਪਾਫ਼ੁਸ ਤੱਕ ਆਏ ਤਾਂ ਉਨ੍ਹਾਂ ਨੂੰ ਬਰਯੇਸੂਸ ਨਾਮ ਦਾ ਇੱਕ ਆਦਮੀ ਮਿਲਿਆ ਜਿਹੜਾ ਜਾਦੂ ਟੂਣਾ ਕਰਨ ਵਾਲਾ, ਝੂਠਾ ਨਬੀ ਅਤੇ ਕੌਮ ਦਾ ਯਹੂਦੀ ਸੀ ।7ਉਹ ਰਾਜਪਾਲ ਸਰਗੀਉਸ ਪੌਲੁਸ ਦੇ ਨਾਲ ਸੀ ਜਿਹੜਾ ਬੁੱਧਵਾਨ ਮਨੁੱਖ ਸੀ । ਇਸ ਨੇ ਬਰਨਬਾਸ ਅਤੇ ਸੌਲੁਸ ਨੂੰ ਆਪਣੇ ਕੋਲ ਬੁਲਾ ਕੇ ਪਰਮੇਸ਼ੁਰ ਦਾ ਬਚਨ ਸੁਣਨਾ ਚਾਹਿਆ ।8ਇਲਮਾਸ ਜਾਦੂ ਟੂਣਾ ਕਰਨ ਵਾਲੇ ਨੇ ( ਕਿ ਉਹ ਦੇ ਨਾਮ ਦਾ ਇਹੋ ਅਰਥ ਹੈ ) ਰਾਜਪਾਲ ਦਾ ਵਿਰੋਧ ਕਰਕੇ ਉਸ ਨੂੰ ਵਿਸ਼ਵਾਸ ਤੋਂ ਭਟਕਾਉਣ ਦਾ ਯਤਨ ਕੀਤਾ ।9ਪਰ ਸੌਲੁਸ ਨੇ ਜਿਸ ਨੂੰ ਪੌਲੁਸ ਵੀ ਕਿਹਾ ਜਾਂਦਾ ਹੈ ਪਵਿੱਤਰ ਆਤਮਾ ਨਾਲ ਭਰਪੂਰ ਹੋ ਕੇ ਉਹ ਦੀ ਵੱਲ ਧਿਆਨ ਕੀਤਾ10ਅਤੇ ਆਖਿਆ ਕਿ ਤੂੰ ਜੋ ਸਭ ਤਰ੍ਹਾਂ ਦੇ ਛਲ ਅਤੇ ਬੁਰਿਆਈ ਨਾਲ ਭਰਿਆ ਹੋਇਆ ਹੈਂ, ਸ਼ੈਤਾਨ ਦੇ ਬੱਚੇ ਅਤੇ ਸਾਰੇ ਧਰਮ ਦੇ ਵੈਰੀ ! ਕੀ ਤੂੰ ਪ੍ਰਭੂ ਦੇ ਸਿੱਧੇ ਰਾਹਾਂ ਨੂੰ ਟੇਡੇ ਕਰਨੋਂ ਨਹੀਂ ਟਲੇਂਗਾ ?11ਹੁਣ ਵੇਖ, ਪ੍ਰਭੂ ਦਾ ਹੱਥ ਤੇਰੇ ਉੱਤੇ ਹੈ ਅਤੇ ਤੂੰ ਅੰਨ੍ਹਾ ਹੋ ਜਾਏਂਗਾ ਅਤੇ ਕੁੱਝ ਸਮੇਂ ਤੱਕ ਸੂਰਜ ਨੂੰ ਨਾ ਵੇਖੇਂਗਾ ! ਅਤੇ ਉਸੇ ਤਰ੍ਹਾਂ ਉਹ ਦੇ ਉੱਤੇ ਧੁੰਦ ਅਤੇ ਹਨ੍ਹੇਰਾ ਛਾ ਗਿਆ । ਤਾਂ ਉਹ ਟੋਲਦਾ ਫਿਰਿਆ ਕਿ ਕੋਈ ਹੱਥ ਫੜ੍ਹ ਕੇ ਮੈਨੂੰ ਲੈ ਚੱਲੇ ।12ਤਦ ਰਾਜਪਾਲ ਨੇ ਜਦੋਂ ਇਹ ਘਟਨਾ ਵੇਖੀ ਤਾਂ ਪ੍ਰਭੂ ਦੀ ਸਿੱਖਿਆ ਤੋਂ ਹੈਰਾਨ ਹੋ ਕੇ ਵਿਸ਼ਵਾਸ ਕੀਤਾ ।ਪਿਸਿਦਿਯਾ ਅਤੇ ਅੰਤਾਕਿਯਾ ਵਿੱਚ
13ਤਦ ਪੌਲੁਸ ਅਤੇ ਉਹ ਦੇ ਸਾਥੀ ਪਾਫ਼ੁਸ ਤੋਂ ਜਹਾਜ਼ ਤੇ ਚੜ੍ਹ ਕੇ ਪਮਫ਼ੁਲਿਯਾ ਦੇ ਪਰਗਾ ਵਿੱਚ ਆਏ ਅਤੇ ਯੂਹੰਨਾ ਉਨ੍ਹਾਂ ਤੋਂ ਅਲੱਗ ਹੋ ਕੇ ਯਰੂਸ਼ਲਮ ਨੂੰ ਵਾਪਸ ਚਲਾ ਗਿਆ ।14ਪਰ ਉਹ ਪਰਗਾ ਤੋਂ ਲੰਘ ਕੇ ਪਿਸਿਦਿਯਾ ਦੇ ਅੰਤਾਕਿਯਾ ਵਿੱਚ ਪਹੁੰਚੇ ਅਤੇ ਸਬਤ ਦੇ ਦਿਨ ਪ੍ਰਾਰਥਨਾ ਘਰਾਂ ਵਿੱਚ ਜਾ ਬੈਠੇ ।15ਅਤੇ ਮੂਸਾ ਦੀ ਬਿਵਸਥਾ ਅਤੇ ਨਬੀਆਂ ਨੂੰ ਪੜ੍ਹਨ ਤੋਂ ਬਾਅਦ ਪ੍ਰਾਰਥਨਾ ਘਰ ਦੇ ਸਰਦਾਰਾਂ ਨੇ ਉਹਨਾਂ ਨੂੰ ਕਹਿ ਕੇ ਭੇਜਿਆ ਕਿ ਹੇ ਭਾਈਓ, ਜੇ ਲੋਕਾਂ ਦੇ ਲਈ ਕੋਈ ਉਪਦੇਸ਼ ਤੁਹਾਡੇ ਕੋਲ ਹੋਵੇ ਤਾਂ ਸੁਣਾਓ ।16ਤਦ ਪੌਲੁਸ ਖੜ੍ਹਾ ਹੋ ਗਿਆ ਅਤੇ ਹੱਥ ਨਾਲ ਇਸ਼ਾਰਾ ਕਰ ਕੇ ਕਿਹਾ, ਹੇ ਇਸਰਾਏਲੀਓ ਅਤੇ ਪਰਮੇਸ਼ੁਰ ਦਾ ਡਰ ਰੱਖਣ ਵਾਲਿਓ ਸੁਣੋ ।17ਇਸਰਾਏਲ ਕੌਮ ਦੇ ਪਰਮੇਸ਼ੁਰ ਨੇ ਸਾਡੇ ਪਿਉ-ਦਾਦਿਆਂ ਨੂੰ ਚੁਣਿਆ, ਇਸ ਕੌਮ ਨੂੰ ਜਦੋਂ ਮਿਸਰ ਦੇਸ ਵਿੱਚ ਪਰਦੇਸੀ ਸੀ ਵਧਾਇਆ ਅਤੇ ਆਪਣੇ ਬਲ ਨਾਲ ਉਨ੍ਹਾਂ ਨੂੰ ਉਸ ਵਿੱਚੋਂ ਕੱਢ ਲਿਆਂਦਾ ।18ਅਤੇ ਲੱਗਭਗ ਚਾਲ੍ਹੀਆਂ ਸਾਲਾਂ ਤੱਕ ਉਜਾੜ ਵਿੱਚ ਉਨ੍ਹਾਂ ਦੀ ਸਹਿੰਦਾ ਰਿਹਾ ।19ਅਤੇ ਕਨਾਨ ਦੇਸ ਵਿੱਚ ਸੱਤਾਂ ਕੌਮਾਂ ਦਾ ਨਾਸ ਕਰ ਕੇ ਉਨ੍ਹਾਂ ਦੇ ਦੇਸ ਨੂੰ ਲੱਗਭਗ ਸਾਢੇ ਚਾਰ ਸੌ ਸਾਲਾਂ ਤੱਕ ਉਨ੍ਹਾਂ ਦਾ ਵਿਰਸਾ ਕਰ ਦਿੱਤਾ ।20ਉਸ ਤੋਂ ਬਾਅਦ ਉਸ ਨੇ ਸਮੂਏਲ ਨਬੀ ਤੱਕ ਉਨ੍ਹਾਂ ਨੂੰ ਨਿਆਈਂ ਦਿੱਤੇ ।21ਫਿਰ ਉਨ੍ਹਾਂ ਨੇ ਪਾਤਸ਼ਾਹ ਮੰਗਿਆ ਤਾਂ ਪਰਮੇਸ਼ੁਰ ਨੇ ਇੱਕ ਮਨੁੱਖ ਬਿਨਯਾਮੀਨ ਦੇ ਗੋਤ ਵਿੱਚੋਂ ਕੀਸ਼ ਦੇ ਪੁੱਤਰ ਸ਼ਾਊਲ ਨੂੰ ਚਾਲ੍ਹੀਆਂ ਸਾਲਾਂ ਤੱਕ ਉਨ੍ਹਾਂ ਨੂੰ ਦਿੱਤਾ ।22ਫੇਰ ਉਹ ਨੂੰ ਹਟਾ ਕੇ ਦਾਊਦ ਨੂੰ ਖੜ੍ਹਾ ਕੀਤਾ ਕਿ ਉਨ੍ਹਾਂ ਦਾ ਪਾਤਸ਼ਾਹ ਹੋਵੇ ਜਿਸ ਦੇ ਹੱਕ ਵਿੱਚ ਉਹ ਨੇ ਗਵਾਹੀ ਦੇ ਕੇ ਆਖਿਆ ਕਿ ਮੈਂ ਯੱਸੀ ਦੇ ਪੁੱਤਰ ਦਾਊਦ ਨੂੰ ਆਪਣੇ ਮਨ ਭਾਉਂਦਾ ਇੱਕ ਮਨੁੱਖ ਲੱਭਿਆ, ਉਹ ਹੀ ਮੇਰੀ ਸਾਰੀ ਮਰਜ਼ੀ ਪੂਰੀ ਕਰੇਗਾ ।23ਪਰਮੇਸ਼ੁਰ ਨੇ ਆਪਣੇ ਵਾਇਦੇ ਅਨੁਸਾਰ ਉਸੇ ਦੇ ਵੰਸ਼ ਵਿੱਚੋਂ ਇਸਰਾਏਲ ਦੇ ਲਈ ਇੱਕ ਮੁਕਤੀਦਾਤਾ ਯਿਸੂ ਨੂੰ ਭੇਜਿਆ24ਜਿਸ ਦੇ ਆਉਣ ਤੋਂ ਪਹਿਲਾਂ ਯੂਹੰਨਾ ਨੇ ਇਸਰਾਏਲ ਦੇ ਸਭ ਲੋਕਾਂ ਦੇ ਅੱਗੇ ਤੋਬਾ ਦੇ ਬਪਤਿਸਮੇ ਦਾ ਪਰਚਾਰ ਕੀਤਾ ।25ਜਦੋਂ ਯੂਹੰਨਾ ਆਪਣੀ ਦੌੜ ਪੂਰੀ ਕਰ ਰਿਹਾ ਸੀ ਤਾਂ ਉਹ ਨੇ ਆਖਿਆ ਕਿ ਤੁਸੀਂ ਮੈਨੂੰ ਕੀ ਸਮਝਦੇ ਹੋ ? ਮੈਂ ਉਹ ਨਹੀਂ ਹਾਂ ਪਰ ਵੇਖੋ ਮੇਰੇ ਪਿੱਛੇ ਇੱਕ ਆਉਂਦਾ ਹੈ, ਮੈਂ ਜਿਸ ਦੇ ਪੈਰਾਂ ਦੀ ਜੁੱਤੀ ਖੋਲ੍ਹਣ ਦੇ ਯੋਗ ਵੀ ਨਹੀਂ ਹਾਂ ।26ਹੇ ਭਾਈਓ, ਅਬਰਾਹਾਮ ਦੀ ਅੰਸ ਦੇ ਪੁੱਤਰੋ ਅਤੇ ਤੁਹਾਡੇ ਵਿੱਚ ਜਿਹੜੇ ਪਰਮੇਸ਼ੁਰ ਦਾ ਡਰ ਮੰਨਦੇ ਹੋ, ਸਾਡੇ ਕੋਲ ਇਸ ਮੁਕਤੀ ਦਾ ਬਚਨ ਭੇਜਿਆ ਹੋਇਆ ਹੈ ।27ਕਿਉਂ ਜੋ ਯਰੂਸ਼ਲਮ ਦੇ ਰਹਿਣ ਵਾਲਿਆਂ ਅਤੇ ਉਨ੍ਹਾਂ ਦੇ ਅਧਿਕਾਰੀਆਂ ਨੇ ਉਹ ਨੂੰ ਅਤੇ ਨਬੀਆਂ ਦੇ ਬਚਨਾਂ ਨੂੰ ਜੋ ਹਰ ਸਬਤ ਦੇ ਦਿਨ ਪੜ੍ਹੇ ਜਾਂਦੇ ਹਨ ਨਾ ਸਮਝਦੇ ਹੋਏ, ਉਸ ਨੂੰ ਦੋਸ਼ੀ ਠਹਿਰਾ ਕੇ ਉਨ੍ਹਾਂ ਗੱਲਾਂ ਨੂੰ ਪੂਰਾ ਕੀਤਾ ।28ਭਾਵੇਂ ਉਨ੍ਹਾਂ ਨੇ ਉਹ ਦੇ ਵਿੱਚ ਕਤਲ ਦੇ ਲਾਇਕ ਕੋਈ ਦੋਸ਼ ਨਹੀਂ ਵੇਖਿਆ ਤਾਂ ਵੀ ਪਿਲਾਤੁਸ ਦੇ ਅੱਗੇ ਬੇਨਤੀ ਕੀਤੀ ਕਿ ਉਹ ਜਾਨੋਂ ਮਾਰਿਆ ਜਾਵੇ ।29ਅਤੇ ਜਦੋਂ ਉਹ ਸਭ ਕੁੱਝ ਜੋ ਉਹ ਦੇ ਹੱਕ ਵਿੱਚ ਲਿਖਿਆ ਹੋਇਆ ਸੀ ਪੂਰਾ ਕਰ ਚੁੱਕੇ ਤਾਂ ਉਹ ਨੂੰ ਸਲੀਬ ਉੱਤੋਂ ਉਤਾਰ ਕੇ ਕਬਰ ਵਿੱਚ ਰੱਖਿਆ ।30ਪਰੰਤੂ ਪਰਮੇਸ਼ੁਰ ਨੇ ਉਹ ਨੂੰ ਮੁਰਦਿਆਂ ਵਿੱਚੋਂ ਜਿਉਂਦਾ ਕੀਤਾ ।31ਅਤੇ ਉਹ ਬਹੁਤ ਦਿਨਾਂ ਤੱਕ ਉਨ੍ਹਾਂ ਲੋਕਾਂ ਨੂੰ ਵਿਖਾਈ ਦਿੰਦਾ ਰਿਹਾ, ਜਿਹੜੇ ਗਲੀਲ ਤੋਂ ਯਰੂਸ਼ਲਮ ਨੂੰ ਉਹ ਦੇ ਨਾਲ ਆਏ ਸਨ ਅਤੇ ਹੁਣ ਲੋਕਾਂ ਦੇ ਅੱਗੇ ਉਹ ਦੇ ਉੱਤੇ ਗਵਾਹੀ ਦੇਣ ਵਾਲੇ ਹਨ ।32ਅਸੀਂ ਤੁਹਾਨੂੰ ਉਸ ਬਚਨ ਦੀ ਖੁਸ਼ਖਬਰੀ ਸੁਣਾਉਂਦੇ ਹਾਂ ਜਿਹੜਾ ਸਾਡੇ ਪਿਉ-ਦਾਦਿਆਂ ਨਾਲ ਕੀਤਾ ਗਿਆ ਸੀ ।33ਕਿ ਪਰਮੇਸ਼ੁਰ ਨੇ ਯਿਸੂ ਨੂੰ ਉੱਠਾ ਕੇ ਸਾਡੀ ਸੰਤਾਨ ਦੇ ਲਈ ਉਸੇ ਬਚਨ ਨੂੰ ਪੂਰਾ ਕੀਤਾ ਹੈ, ਜਿਵੇਂ ਦੂਜੇ ਜ਼ਬੂਰ ਵਿੱਚ ਵੀ ਲਿਖਿਆ ਹੋਇਆ ਹੈ ਕਿ ਤੂੰ ਮੇਰਾ ਪੁੱਤਰ ਹੈਂ, ਅੱਜ ਤੂੰ ਮੇਰੇ ਤੋਂ ਜੰਮਿਆ ।34ਇਹ ਦੇ ਵਿਖੇ ਜੋ ਉਸ ਨੇ ਉਹ ਨੂੰ ਮੁਰਦਿਆਂ ਵਿੱਚੋਂ ਜਿਉਂਦਾ ਕੀਤਾ ਕਿ ਉਹ ਕਦੀ ਨਾ ਸੜੇ ਅਤੇ ਉਹ ਨੇ ਇਸ ਤਰ੍ਹਾਂ ਆਖਿਆ ਹੈ ਜੋ ਮੈਂ ਦਾਊਦ ਦੇ ਪਵਿੱਤਰ ਅਤੇ ਅਟੱਲ ਪਦਾਰਥ ਤੁਹਾਨੂੰ ਦਿਆਂਗਾ ।35ਇਸ ਲਈ ਉਹ ਕਿਸੇ ਹੋਰ ਜ਼ਬੂਰ ਵਿੱਚ ਵੀ ਆਖਦਾ ਹੈ ਕਿ ਤੂੰ ਆਪਣੇ ਪਵਿੱਤਰ ਪੁਰਖ ਨੂੰ ਸੜਨ ਨਹੀਂ ਦੇਵੇਂਗਾ ।36ਦਾਊਦ ਤਾਂ ਪਰਮੇਸ਼ੁਰ ਦੀ ਮਰਜ਼ੀ ਅਨੁਸਾਰ ਆਪਣੇ ਲੋਕਾਂ ਦੀ ਸੇਵਾ ਕਰਕੇ ਸੌਂ ਗਿਆ, ਅਤੇ ਆਪਣੇ ਪਿਉ-ਦਾਦਿਆਂ ਨਾਲ ਦੱਬਿਆ ਗਿਆ ਅਤੇ ਸੜ ਗਿਆ ।37ਪਰ ਇਹ ਜਿਸ ਨੂੰ ਪਰਮੇਸ਼ੁਰ ਨੇ ਜਿਉਂਦਾ ਕੀਤਾ, ਨਾ ਸੜਿਆ ।38ਸੋ ਹੇ ਭਾਈਓ, ਇਹ ਜਾਣੋ ਕਿ ਉਸੇ ਦੇ ਦੁਆਰਾ ਤੁਹਾਨੂੰ ਪਾਪਾਂ ਦੀ ਮਾਫ਼ੀ ਦੀ ਖ਼ਬਰ ਦਿੱਤੀ ਜਾਂਦੀ ਹੈ ।39ਅਤੇ ਉਸੇ ਦੇ ਦੁਆਰਾ ਹਰੇਕ ਵਿਸ਼ਵਾਸ ਕਰਨ ਵਾਲਾ ਉਨ੍ਹਾਂ ਸਭਨਾਂ ਗੱਲਾਂ ਤੋਂ ਬੇਗੁਨਾਹ ਠਹਿਰਾਇਆ ਜਾਂਦਾ ਹੈ, ਜਿਨ੍ਹਾਂ ਤੋਂ ਤੁਸੀਂ ਮੂਸਾ ਦੀ ਬਿਵਸਥਾ ਦੁਆਰਾ ਬੇਗੁਨਾਹ ਨਾ ਠਹਿਰ ਸਕੇ ।40ਸੋ ਤੁਸੀਂ ਚੌਕਸ ਰਹੋ ਕਿਤੇ ਇਸ ਤਰ੍ਹਾਂ ਨਾ ਹੋਵੇ ਕਿ ਜੋ ਨਬੀਆਂ ਦੁਆਰਾ ਕਿਹਾ ਗਿਆ ਹੈ ਸੋ ਤੁਹਾਡੇ ਉੱਤੇ ਆ ਪਵੇ ਕਿ41ਹੇ ਤੁਛ ਜਾਣਨ ਵਾਲਿਓ ਵੇਖੋ, ਅਚਰਜ ਮੰਨੋ ਅਤੇ ਨਸ਼ਟ ਹੋ ਜਾਓ ! ਕਿਉਂ ਜੋ ਮੈਂ ਤੁਹਾਡੇ ਦਿਨਾਂ ਵਿੱਚ ਇੱਕ ਕੰਮ ਕਰਦਾ ਹਾਂ, ਅਜਿਹਾ ਕੰਮ ਕਿ ਭਾਵੇਂ ਕੋਈ ਤੁਹਾਨੂੰ ਦੱਸੇ, ਪਰ ਤੁਸੀਂ ਕਦੀ ਉਹ ਨੂੰ ਸੱਚ ਨਾ ਮੰਨੋਗੇ ।42ਜਦੋਂ ਉਹ ਬਾਹਰ ਨਿੱਕਲ ਰਹੇ ਸਨ ਤਾਂ ਉਹ ਬੇਨਤੀ ਕਰਨ ਲੱਗੇ ਕਿ ਅਗਲੇ ਸਬਤ ਦੇ ਦਿਨ ਇਹ ਹੀ ਗੱਲਾਂ ਸਾਨੂੰ ਸੁਣਾਈਆਂ ਜਾਣ ।43ਜਦੋਂ ਸਭਾ ਖ਼ਤਮ ਹੋ ਗਈ ਤਾਂ ਬਹੁਤ ਸਾਰੇ ਲੋਕ ਯਹੂਦੀ ਅਤੇ ਯਹੂਦੀ ਮੱਤ ਵਿੱਚੋਂ ਭਗਤ, ਪੌਲੁਸ ਅਤੇ ਬਰਨਬਾਸ ਦੇ ਮਗਰ ਲੱਗ ਤੁਰੇ । ਉਨ੍ਹਾਂ ਨੇ ਉਹਨਾਂ ਨਾਲ ਗੱਲਾਂ ਕਰ ਕੇ ਉਹਨਾਂ ਨੂੰ ਸਮਝਾ ਦਿੱਤਾ ਕਿ ਪਰਮੇਸ਼ੁਰ ਦੀ ਕਿਰਪਾ ਵਿੱਚ ਬਣੇ ਰਹੋ ।ਪੌਲੁਸ ਦੇ ਦੁਆਰਾ ਪਰਾਈਆਂ ਕੌਮਾਂ ਦੇ ਵਿੱਚ ਪ੍ਰਚਾਰ ਦੀ ਸ਼ੁਰੂਆਤ
44ਅਗਲੇ ਸਬਤ ਦੇ ਦਿਨ ਲੱਗਭਗ ਸਾਰਾ ਨਗਰ ਪਰਮੇਸ਼ੁਰ ਦਾ ਬਚਨ ਸੁਣਨ ਨੂੰ ਇਕੱਠਾ ਹੋਇਆ ।45ਪਰ ਯਹੂਦੀ ਵੱਡੀ ਭੀੜ ਨੂੰ ਵੇਖ ਕੇ ਗੁੱਸੇ ਨਾਲ ਭਰ ਗਏ ਅਤੇ ਪੌਲੁਸ ਦੀਆਂ ਗੱਲਾਂ ਦੇ ਵਿਰੁੱਧ ਬੋਲਣ ਅਤੇ ਨਿੰਦਾ ਕਰਨ ਲੱਗੇ ।46ਤਦ ਪੌਲੁਸ ਅਤੇ ਬਰਨਬਾਸ ਨਿਡਰ ਹੋ ਕੇ ਬੋਲੇ, ਕਿ ਜ਼ਰੂਰੀ ਸੀ ਜੋ ਪਰਮੇਸ਼ੁਰ ਦਾ ਬਚਨ ਪਹਿਲਾਂ ਤੁਹਾਨੂੰ ਸੁਣਾਇਆ ਜਾਂਦਾ ਪਰ ਜਿਸ ਕਰਕੇ ਤੁਸੀਂ ਉਹ ਨੂੰ ਆਪਣੇ ਕੋਲੋਂ ਰੱਦ ਕਰਦੇ ਅਤੇ ਆਪ ਨੂੰ ਸਦੀਪਕ ਜੀਵਨ ਦੇ ਯੋਗ ਨਹੀਂ ਸਮਝਦੇ ਹੋ ਤਾਂ ਵੇਖੋ ਅਸੀਂ ਪਰਾਈਆਂ ਕੌਮਾਂ ਵੱਲ ਮੁੜਦੇ ਹਾਂ ।47ਕਿਉਂ ਜੋ ਪ੍ਰਭੂ ਨੇ ਸਾਨੂੰ ਇਹ ਹੀ ਹੁਕਮ ਦਿੱਤਾ ਹੈ, ਮੈਂ ਤੈਨੂੰ ਪਰਾਈਆਂ ਕੌਮਾਂ ਦੇ ਲਈ ਜੋਤੀ ਠਹਿਰਾਇਆ ਹੈ, ਕਿ ਤੂੰ ਧਰਤੀ ਦੇ ਬੰਨੇ ਤੱਕ ਮੁਕਤੀ ਦਾ ਕਾਰਨ ਹੋਵੇਂ ।48ਤਾਂ ਪਰਾਈਆਂ ਕੌਮਾਂ ਦੇ ਲੋਕ ਇਹ ਗੱਲਾਂ ਸੁਣ ਕੇ ਅਨੰਦ ਹੋਏ, ਅਤੇ ਪਰਮੇਸ਼ੁਰ ਦੇ ਬਚਨ ਦੀ ਵਡਿਆਈ ਕਰਨ ਲੱਗੇ ਅਤੇ ਜਿੰਨੇ ਸਦੀਪਕ ਜੀਵਨ ਲਈ ਠਹਿਰਾਏ ਗਏ ਸਨ, ਉਨ੍ਹਾਂ ਵਿਸ਼ਵਾਸ ਕੀਤਾ ।49ਅਤੇ ਉਸ ਸਾਰੇ ਦੇਸ ਵਿੱਚ ਪ੍ਰਭੂ ਦਾ ਬਚਨ ਫੈਲਦਾ ਗਿਆ ।50ਪਰ ਯਹੂਦੀਆਂ ਨੇ, ਭਗਤਣਾਂ, ਪਤਵੰਤੀਆਂ ਔਰਤਾਂ ਅਤੇ ਨਗਰ ਦੇ ਵੱਡੇ ਆਦਮੀਆਂ ਨੂੰ ਭਰਮਾਇਆ ਅਤੇ ਪੌਲੁਸ, ਬਰਨਬਾਸ ਉੱਤੇ ਦੰਗਾ ਮਚਾਇਆ ਅਤੇ ਉਨ੍ਹਾਂ ਨੂੰ ਆਪਣੀ ਹੱਦੋਂ ਬਾਹਰ ਕੱਢ ਦਿੱਤਾ ।51ਪਰ ਉਹਨਾਂ ਨੇ ਉਨ੍ਹਾਂ ਦੇ ਸਾਹਮਣੇ ਆਪਣਿਆਂ ਪੈਰਾਂ ਦੀ ਧੂੜ ਨੂੰ ਝਾੜ ਕੇ, ਇਕੋਨਿਯੁਮ ਵਿੱਚ ਆਏ ।52ਅਤੇ ਚੇਲੇ ਅਨੰਦ ਅਤੇ ਪਵਿੱਤਰ ਆਤਮਾ ਨਾਲ ਭਰਦੇ ਗਏ ।
14ਪੌਲੁਸ ਅਤੇ ਬਰਨਾਬਾਸ ਇਕੋਨਿਯ ਵਿੱਚ
1ਇਕੋਨਿਯੁਮ ਵਿੱਚ ਇਸ ਤਰ੍ਹਾਂ ਹੋਇਆ ਕਿ ਉਹ ਯਹੂਦੀਆਂ ਦੇ ਪ੍ਰਾਰਥਨਾ ਘਰ ਵਿੱਚ ਗਏ ਅਤੇ ਅਜਿਹਾ ਬਚਨ ਸੁਣਾਇਆ ਜੋ ਯਹੂਦੀਆਂ ਅਤੇ ਯੂਨਾਨੀਆਂ ਵਿੱਚੋਂ ਬਹੁਤ ਲੋਕਾਂ ਨੇ ਵਿਸ਼ਵਾਸ ਕੀਤਾ ।2ਪਰ ਉਨ੍ਹਾਂ ਯਹੂਦੀਆਂ ਨੇ ਜਿਨ੍ਹਾਂ ਨੇ ਵਿਸ਼ਵਾਸ ਨਹੀਂ ਕੀਤਾ ਸੀ, ਪਰਾਈਆਂ ਕੌਮਾਂ ਦੇ ਲੋਕਾਂ ਦੇ ਮਨਾਂ ਨੂੰ ਭਰਮਾ ਕੇ, ਭਰਾਵਾਂ ਦੀ ਵੱਲੋਂ ਬੁਰਾ ਪਵਾ ਦਿੱਤਾ ।3ਉਹ ਬਹੁਤ ਦਿਨ ਉੱਥੇ ਠਹਿਰੇ ਅਤੇ ਪ੍ਰਭੂ ਦੇ ਆਸਰੇ, ਨਿਡਰ ਉਪਦੇਸ਼ ਕਰਦੇ ਰਹੇ ਅਤੇ ਉਹ ਉਨ੍ਹਾਂ ਦੇ ਹੱਥੀਂ ਨਿਸ਼ਾਨ ਅਤੇ ਅਚਰਜ ਕੰਮ ਵਿਖਾ ਕੇ ਆਪਣੀ ਕਿਰਪਾ ਦੇ ਬਚਨ ਉੱਤੇ ਗਵਾਹੀ ਦਿੰਦਾ ਰਿਹਾ ।4ਪਰ ਨਗਰ ਦੇ ਲੋਕਾਂ ਵਿੱਚ ਫੁੱਟ ਪੈ ਗਈ ਅਤੇ ਕੁੱਝ ਯਹੂਦੀਆਂ ਦੀ ਵੱਲ ਅਤੇ ਕੁੱਝ ਰਸੂਲਾਂ ਦੀ ਵੱਲ ਹੋ ਗਏ ।5ਜਦੋਂ ਪਰਾਈਆਂ ਕੌਮਾਂ ਦੇ ਲੋਕਾਂ ਅਤੇ ਯਹੂਦੀਆਂ ਨੇ ਆਪਣੇ ਅਧਿਕਾਰੀਆਂ ਦੇ ਨਾਲ ਉਨ੍ਹਾਂ ਦੀ ਬੇਇੱਜ਼ਤੀ ਅਤੇ ਪਥਰਾਉ ਕਰਨ ਨੂੰ ਹੱਲਾ ਕੀਤਾ ।6ਤਾਂ ਉਹ ਇਸ ਗੱਲ ਜਾਣ ਕੇ, ਲੁਕਾਉਨਿਯਾ ਨਗਰ ਲੁਸਤ੍ਰਾ, ਦਰਬੇ ਅਤੇ ਉਨ੍ਹਾਂ ਦੇ ਨੇੜੇ ਦੇ ਇਲਾਕੇ ਵਿੱਚ ਭੱਜ ਗਏ ।7ਤੇ ਉੱਥੇ ਖੁਸ਼ਖਬਰੀ ਸੁਣਾਉਂਦੇ ਰਹੇ ।ਲੁਸਤ੍ਰਾ ਅਤੇ ਦਰਬੇ ਵਿੱਚ
8ਲੁਸਤ੍ਰਾ ਵਿੱਚ ਇੱਕ ਮਨੁੱਖ ਪੈਰਾਂ ਤੋਂ ਨਿਰਬਲ ਬੈਠਾ ਸੀ ਜਿਹੜਾ ਜਮਾਂਦਰੂ ਲੰਗੜਾ ਸੀ ਅਤੇ ਕਦੇ ਤੁਰਿਆ ਨਹੀਂ ਸੀ ।9ਉਸ ਨੇ ਪੌਲੁਸ ਨੂੰ ਗੱਲਾਂ ਕਰਦਾ ਸੁਣਿਆ ਅਤੇ ਇਸ ਨੇ ਉਹ ਦੀ ਵੱਲ ਧਿਆਨ ਕਰ ਕੇ ਵੇਖਿਆ ਕਿ ਇਹ ਦੇ ਵਿੱਚ ਚੰਗਾ ਹੋਣ ਦਾ ਵਿਸ਼ਵਾਸ ਹੈ ।10ਤਾਂ ਉੱਚੀ ਅਵਾਜ਼ ਨਾਲ ਬੋਲਿਆ ਕਿ ਆਪਣੇ ਪੈਰਾਂ ਉੱਤੇ ਸਿੱਧਾ ਖੜ੍ਹਾ ਹੋ ! ਤਦ ਉਹ ਉਸੇ ਵੇਲੇ ਖੜ੍ਹਾ ਹੋਇਆ ਅਤੇ ਤੁਰਨ ਲੱਗ ਪਿਆ ।11ਜਦੋਂ ਉਹਨਾਂ ਲੋਕਾਂ ਨੇ ਵੇਖਿਆ, ਜੋ ਕੁੱਝ ਪੌਲੁਸ ਨੇ ਕੀਤਾ ਸੀ, ਤਦ ਉਹ ਲੁਕਾਉਨਿਯਾ ਦੀ ਬੋਲੀ ਵਿੱਚ ਉੱਚੀ ਅਵਾਜ਼ ਨਾਲ ਆਖਣ ਲੱਗੇ ਕਿ ਦੇਵਤਾ ਮਨੁੱਖ ਦਾ ਰੂਪ ਧਾਰ ਕੇ ਸਾਡੇ ਕੋਲ ਉੱਤਰਿਆ ਹੈ !12ਅਤੇ ਉਨ੍ਹਾਂ ਨੇ ਬਰਨਬਾਸ ਦਾ ਨਾਮ ਜਿਓਸ ਅਤੇ ਪੌਲੁਸ ਦਾ ਨਾਮ ਹਰਮੇਸ ਰੱਖਿਆ, ਇਸ ਲਈ ਜੋ ਉਹ ਬਚਨ ਕਰਨ ਵਿੱਚ ਆਗੂ ਸੀ ।13ਜਿਓਸ ਦਾ ਮੰਦਿਰ ਨਗਰ ਦੇ ਸਾਹਮਣੇ ਸੀ ਅਤੇ ਮੰਦਿਰ ਦਾ ਪੁਜਾਰੀ ਬਲਦ ਅਤੇ ਫੁੱਲਾਂ ਦੇ ਹਾਰ ਲੈ ਕੇ ਫਾਟਕਾਂ ਕੋਲ ਆ ਕੇ, ਇਹ ਚਾਹੁੰਦਾ ਸੀ ਕਿ ਲੋਕਾਂ ਦੇ ਨਾਲ ਮਿਲ ਕੇ ਬਲੀਦਾਨ ਕਰੇ ।14ਪਰ ਜਦੋਂ ਬਰਨਬਾਸ ਅਤੇ ਪੌਲੁਸ ਰਸੂਲਾਂ ਨੇ ਇਹ ਸੁਣਿਆ, ਤਾਂ ਆਪਣੇ ਕੱਪੜੇ ਪਾੜੇ ਅਤੇ ਲੋਕਾਂ ਦੇ ਵਿੱਚੋਂ ਬਾਹਰ ਨੂੰ ਦੌੜੇ ।15ਅਤੇ ਇਹ ਕਹਿਣ ਲੱਗੇ ਕਿ ਹੇ ਪੁਰਖੋ, ਤੁਸੀਂ ਇਹ ਕੀ ਕਰਦੇ ਹੋ ? ਅਸੀਂ ਵੀ ਤੁਹਾਡੇ ਵਾਂਗੂੰ ਦੁੱਖ-ਸੁੱਖ ਭੋਗਣ ਵਾਲੇ ਮਨੁੱਖ ਹਾਂ, ਅਤੇ ਤੁਹਾਨੂੰ ਇਹ ਖੁਸ਼ਖਬਰੀ ਦਾ ਉਪਦੇਸ਼ ਦਿੰਦੇ ਹਾਂ ਕਿ ਇਨ੍ਹਾਂ ਵਿਅਰਥ ਗੱਲਾਂ ਨੂੰ ਛੱਡ ਕੇ, ਜਿਉਂਦੇ ਪਰਮੇਸ਼ੁਰ ਦੀ ਵੱਲ ਮੁੜੋ ਜਿਸ ਨੇ ਅਕਾਸ਼, ਧਰਤੀ, ਸਮੁੰਦਰ ਅਤੇ ਸਭ ਕੁੱਝ ਜੋ ਉਨ੍ਹਾਂ ਦੇ ਵਿੱਚ ਹੈ ਬਣਾਇਆ ।16ਉਸ ਨੇ ਪਹਿਲੇ ਸਮਿਆਂ ਵਿੱਚ ਸਾਰੀਆਂ ਕੌਮਾਂ ਨੂੰ ਆਪੋ ਆਪਣੇ ਰਾਹ ਉੱਤੇ ਚੱਲਣ ਦਿੱਤਾ ।17ਤਾਂ ਵੀ ਉਹ ਨੇ ਆਪ ਨੂੰ ਬਿਨ੍ਹਾਂ ਗਵਾਹੀ ਨਾ ਰੱਖਿਆ, ਇਸ ਲਈ ਜੋ ਉਹ ਨੇ ਭਲਾ ਕੀਤਾ ਅਤੇ ਅਕਾਸ਼ ਤੋਂ ਵਰਖਾ ਅਤੇ ਫਲ ਦੇਣ ਵਾਲੀਆਂ ਰੁੱਤਾਂ ਤੁਹਾਨੂੰ ਦੇ ਕੇ ਤੁਹਾਡਿਆਂ ਮਨਾਂ ਨੂੰ ਭੋਜਨ ਅਤੇ ਅਨੰਦ ਨਾਲ ਭਰਪੂਰ ਕੀਤਾ ।18ਇਹ ਗੱਲਾਂ ਕਹਿ ਕੇ ਉਨ੍ਹਾਂ ਨੇ ਮੁਸ਼ਕਿਲ ਨਾਲ ਲੋਕਾਂ ਨੂੰ ਰੋਕਿਆ, ਕਿ ਉਨ੍ਹਾਂ ਦੇ ਲਈ ਬਲੀਦਾਨ ਨਾ ਕਰਨ ।19ਪਰੰਤੂ ਕਈ ਯਹੂਦੀ ਅੰਤਾਕਿਯਾ ਅਤੇ ਇਕੋਨਿਯੁਮ ਤੋਂ ਉੱਥੇ ਆਏ, ਲੋਕਾਂ ਨੂੰ ਭਰਮਾ ਕੇ ਪੌਲੁਸ ਉੱਤੇ ਪਥਰਾਉ ਕੀਤਾ ਅਤੇ ਇਹ ਸਮਝ ਕੇ ਉਹ ਮਰ ਗਿਆ ਹੈ ਉਹ ਨੂੰ ਘਸੀਟ ਕੇ ਨਗਰੋਂ ਬਾਹਰ ਲੈ ਗਏ ।20ਪਰ ਜਦੋਂ ਚੇਲੇ ਉਹ ਦੇ ਚਾਰੇ ਪਾਸੇ ਇਕੱਠੇ ਹੋਏ ਤਾਂ ਉਹ ਉੱਠ ਕੇ ਨਗਰ ਵਿੱਚ ਆਇਆ ਅਤੇ ਅਗਲੇ ਦਿਨ ਬਰਨਬਾਸ ਦੇ ਨਾਲ ਦਰਬੇ ਨੂੰ ਚੱਲਿਆ ਗਿਆ ।ਸੀਰੀਯਾ ਵਿੱਚ ਅੰਤਾਕਿਯਾ ਨੂੰ ਵਾਪਸ ਆਉਣਾ
21ਅਤੇ ਜਦੋਂ ਉਸ ਨਗਰ ਵਿੱਚ ਖੁਸ਼ਖਬਰੀ ਸੁਣਾ ਚੁੱਕੇ, ਅਤੇ ਬਹੁਤ ਸਾਰਿਆਂ ਨੂੰ ਚੇਲੇ ਬਣਾਇਆ ਤਾਂ ਲੁਸਤ੍ਰਾ, ਇਕੁਨਿਯੁਮ ਅਤੇ ਅੰਤਾਕਿਯਾ ਨੂੰ ਮੁੜੇ ।22ਅਤੇ ਚੇਲਿਆਂ ਦੇ ਮਨਾਂ ਨੂੰ ਤਕੜੇ ਕਰਦੇ ਅਤੇ ਇਹ ਉਪਦੇਸ਼ ਦਿੰਦੇ ਸਨ ਕਿ ਵਿਸ਼ਵਾਸ ਵਿੱਚ ਬਣੇ ਰਹੋ ਅਤੇ ਕਿਹਾ ਕਿ ਅਸੀਂ ਬਹੁਤ ਮੁਸ਼ਕਲਾਂ ਨੂੰ ਸਹਿ ਕੇ ਪਰਮੇਸ਼ੁਰ ਦੇ ਰਾਜ ਵਿੱਚ ਵੜਨਾ ਹੈ ।23ਜਦੋਂ ਉਨ੍ਹਾਂ ਨੇ ਹਰੇਕ ਕਲੀਸਿਯਾ ਵਿੱਚ ਉਨ੍ਹਾਂ ਦੇ ਲਈ ਬਜ਼ੁਰਗ ਠਹਿਰਾਏ, ਅਤੇ ਵਰਤ ਰੱਖ ਕੇ ਪ੍ਰਾਰਥਨਾ ਕੀਤੀ ਤਾਂ ਉਹਨਾਂ ਨੂੰ ਪ੍ਰਭੂ ਦੇ ਹੱਥ ਸੌਂਪ ਦਿੱਤਾ, ਜਿਸ ਦੇ ਉੱਤੇ ਉਹਨਾਂ ਵਿਸ਼ਵਾਸ ਕੀਤਾ ਸੀ ।24ਤਾਂ ਉਹ ਪਿਸਿਦਿਯਾ ਵਿੱਚੋਂ ਦੀ ਲੰਘ ਕੇ ਪੰਫ਼ੁਲਿਯਾ ਵਿੱਚ ਆਏ ।25ਅਤੇ ਪਰਗਾ ਵਿੱਚ ਬਚਨ ਸੁਣਾ ਕੇ ਅੰਤਾਕਿਯਾ ਨੂੰ ਆਏ ।26ਉੱਥੋਂ ਜਹਾਜ਼ ਤੇ ਚੜ੍ਹ ਕੇ ਅੰਤਾਕਿਯਾ ਨੂੰ ਚੱਲੇ, ਜਿੱਥੋਂ ਉਹ ਉਸ ਕੰਮ ਦੇ ਲਈ ਜੋ ਉਨ੍ਹਾਂ ਨੇ ਹੁਣ ਪੂਰਾ ਕੀਤਾ, ਪਰਮੇਸ਼ੁਰ ਦੀ ਕਿਰਪਾ ਉੱਤੇ ਸੌਂਪੇ ਗਏ ਸਨ ।27ਜਦੋਂ ਉਹ ਉੱਥੇ ਪਹੁੰਚੇ ਤਾਂ ਕਲੀਸਿਯਾ ਨੂੰ ਇਕੱਠੇ ਕਰ ਕੇ ਖ਼ਬਰ ਦਿੱਤੀ, ਪਰਮੇਸ਼ੁਰ ਨੇ ਸਾਡੇ ਨਾਲ ਹੋ ਕੇ ਕਿੰਨੇ ਵੱਡੇ-ਵੱਡੇ ਕੰਮ ਕੀਤੇ ਅਤੇ ਪਰਾਈਆਂ ਕੌਮਾਂ ਦੇ ਲਈ ਵਿਸ਼ਵਾਸ ਦਾ ਦਰਵਾਜ਼ਾ ਖੋਲ੍ਹਿਆ ।28ਤਾਂ ਉਹ ਚੇਲਿਆਂ ਦੇ ਨਾਲ ਬਹੁਤ ਸਮੇਂ ਤੱਕ ਰਹੇ ।
15ਯਰੂਸ਼ਲਮ ਦੀ ਸਭਾ
1ਕਈ ਆਦਮੀ ਯਹੂਦਿਯਾ ਤੋਂ ਆ ਕੇ, ਭਰਾਵਾਂ ਨੂੰ ਸਿਖਾਉਣ ਲੱਗੇ ਕਿ ਜੇ ਮੂਸਾ ਦੀ ਰੀਤ ਦੇ ਅਨੁਸਾਰ ਤੁਹਾਡੀ ਸੁੰਨਤ ਨਾ ਕਰਾਈ ਜਾਵੇ ਤਾਂ ਤੁਹਾਡੀ ਮੁਕਤੀ ਨਹੀਂ ਹੋ ਸਕਦੀ ।2ਜਦੋਂ ਪੌਲੁਸ ਅਤੇ ਬਰਨਬਾਸ ਦਾ ਉਨ੍ਹਾਂ ਨਾਲ ਝਗੜਾ ਅਤੇ ਵਾਦ-ਵਿਵਾਦ ਹੋਇਆ ਤਾਂ ਇਹ ਗੱਲ ਠਹਿਰੀ ਜੋ ਪੌਲੁਸ ਅਤੇ ਬਰਨਬਾਸ ਅਤੇ ਕਈ ਹੋਰ ਮਨੁੱਖ ਉਨ੍ਹਾਂ ਵਿੱਚੋਂ ਇਸ ਗੱਲ ਦੇ ਸਹੀ ਕਰਨ ਨੂੰ ਰਸੂਲਾਂ ਅਤੇ ਬਜ਼ੁਰਗਾਂ ਦੇ ਕੋਲ ਯਰੂਸ਼ਲਮ ਨੂੰ ਜਾਣ ।3ਜਦੋਂ ਉਹ ਕਲੀਸਿਯਾ ਵੱਲੋਂ ਕੁੱਝ ਦੂਰ ਪਹੁੰਚਾਏ ਗਏ ਤਾਂ ਫ਼ੈਨੀਕੇ ਅਤੇ ਸਾਮਰਿਯਾ ਦੇ ਵਿੱਚੋਂ ਦੀ ਲੰਘਦੇ ਹੋਏ ਪਰਾਈਆਂ ਕੌਮਾਂ ਦਿਆਂ ਲੋਕਾਂ ਦੇ ਮਨ ਫਿਰਾਉਣ ਦੀ ਖੁਸ਼ਖਬਰੀ ਸੁਣਾਉਂਦੇ ਗਏ ਅਤੇ ਸਭ ਭਰਾਵਾਂ ਨੂੰ ਬਹੁਤ ਖੁਸ਼ ਕੀਤਾ ।4ਜਦੋਂ ਯਰੂਸ਼ਲਮ ਵਿੱਚ ਪਹੁੰਚੇ ਤਾਂ ਕਲੀਸਿਯਾ, ਰਸੂਲਾਂ ਅਤੇ ਬਜ਼ੁਰਗਾਂ ਨੇ ਉਹਨਾਂ ਦੀ ਸੇਵਾ ਕੀਤੀ ਅਤੇ ਉਹਨਾਂ ਨੇ ਜੋ ਕੁੱਝ ਪਰਮੇਸ਼ੁਰ ਨੇ ਉਹਨਾਂ ਦੇ ਨਾਲ ਕੀਤਾ ਸੀ ਸੁਣਾ ਦਿੱਤਾ ।5ਤਦ ਕਈਆਂ ਨੇ ਫ਼ਰੀਸੀਆਂ ਦੇ ਪੰਥ ਵਿੱਚੋਂ ਜਿਨ੍ਹਾਂ ਵਿਸ਼ਵਾਸ ਕੀਤਾ, ਉੱਠ ਕੇ ਕਿਹਾ ਕਿ ਉਨ੍ਹਾਂ ਦੀ ਸੁੰਨਤ ਕਰਨੀ ਅਤੇ ਮੂਸਾ ਦੀ ਬਿਵਸਥਾ ਨੂੰ ਮੰਨਣ ਦਾ ਹੁਕਮ ਦੇਣਾ ਚਾਹੀਦਾ ਹੈ ।6ਤਦ ਰਸੂਲ ਅਤੇ ਬਜ਼ੁਰਗ ਇਕੱਠੇ ਹੋਏ ਕਿ ਉਹ ਇਸ ਗੱਲ ਨੂੰ ਸੋਚਣ ।7ਅਤੇ ਜਦੋਂ ਬਹੁਤ ਵਿਵਾਦ ਹੋਇਆ ਤਾਂ ਪਤਰਸ ਨੇ ਉੱਠ ਕੇ ਉਨ੍ਹਾਂ ਨੂੰ ਆਖਿਆ, ਹੇ ਭਰਾਵੋ, ਤੁਸੀਂ ਜਾਣਦੇ ਹੋ ਜੋ ਪਹਿਲੇ ਦਿਨਾਂ ਤੋਂ ਪਰਮੇਸ਼ੁਰ ਨੇ ਤੁਹਾਡੇ ਵਿੱਚੋਂ ਮੈਨੂੰ ਚੁਣਿਆ, ਜੋ ਪਰਾਈਆਂ ਕੌਮਾਂ ਮੇਰੀ ਜ਼ੁਬਾਨੀ ਖੁਸ਼ਖਬਰੀ ਦਾ ਬਚਨ ਸੁਣਨ ਅਤੇ ਵਿਸ਼ਵਾਸ ਕਰਨ ।8ਅਤੇ ਪਰਮੇਸ਼ੁਰ ਨੇ ਜੋ ਮਨਾਂ ਦਾ ਜਾਚਣ ਵਾਲਾ ਹੈ, ਉਹਨਾਂ ਨੂੰ ਵੀ ਸਾਡੀ ਤਰ੍ਹਾਂ ਪਵਿੱਤਰ ਆਤਮਾ ਦੇ ਕੇ ਉਨ੍ਹਾਂ ਉੱਤੇ ਗਵਾਹੀ ਦਿੱਤੀ ।9ਅਤੇ ਵਿਸ਼ਵਾਸ ਨਾਲ ਉਨ੍ਹਾਂ ਦੇ ਮਨ ਸ਼ੁੱਧ ਕਰ ਕੇ ਸਾਡੇ ਅਤੇ ਉਨ੍ਹਾਂ ਦੇ ਵਿੱਚ ਕੁੱਝ ਭੇਦਭਾਵ ਨਾ ਰੱਖਿਆ ।10ਹੁਣ ਕਿਉਂ ਤੁਸੀਂ ਪਰਮੇਸ਼ੁਰ ਨੂੰ ਪਰਤਾਉਂਦੇ ਹੋ, ਕਿ ਚੇਲਿਆਂ ਦੀ ਧੌਣ ਤੇ ਜੂਲਾ ਰੱਖੋ ਜਿਸ ਨੂੰ ਨਾ ਸਾਡੇ ਪਿਉ-ਦਾਦੇ, ਨਾ ਅਸੀਂ ਚੁੱਕ ਸਕੇ ?11ਪਰ ਸਾਨੂੰ ਵਿਸ਼ਵਾਸ ਹੈ ਕਿ ਜਿਸ ਤਰ੍ਹਾਂ ਉਹ ਵੀ ਮੁਕਤੀ ਪਾ ਗਏ ਅਸੀਂ ਵੀ ਪ੍ਰਭੂ ਯਿਸੂ ਦੀ ਕਿਰਪਾ ਨਾਲ ਮੁਕਤੀ ਪਾਵਾਂਗੇ ।12ਤਾਂ ਸਾਰੀ ਸਭਾ ਚੁੱਪ ਰਹੀ ਅਤੇ ਉਹ ਬਰਨਬਾਸ ਅਤੇ ਪੌਲੁਸ ਦੀਆਂ ਇਹ ਗੱਲਾਂ ਸੁਣਨ ਲੱਗੇ ਜੋ ਪਰਮੇਸ਼ੁਰ ਵੱਲੋਂ ਕਿਹੋ ਜਿਹੇ ਨਿਸ਼ਾਨ ਅਤੇ ਅਚਰਜ ਕੰਮ, ਉਹਨਾਂ ਦੇ ਹੱਥੀਂ ਪਰਾਈਆਂ ਕੌਮਾਂ ਵਿੱਚ ਵਿਖਾਏ ਗਏ ।13ਅਤੇ ਜਦੋਂ ਉਹ ਚੁੱਪ ਹੋਏ ਤਾਂ ਯਾਕੂਬ ਅੱਗੋਂ ਕਹਿਣ ਲੱਗਾ, ਹੇ ਭਰਾਵੋ, ਮੇਰੀ ਸੁਣੋ ।14ਸ਼ਮਊਨ ਨੇ ਦੱਸਿਆ ਹੈ ਕਿ ਕਿਸ ਪਰਕਾਰ ਪਰਮੇਸ਼ੁਰ ਨੇ ਪਹਿਲਾਂ ਪਰਾਈਆਂ ਕੌਮਾਂ ਉੱਤੇ ਨਿਗਾਹ ਕੀਤੀ ਤਾਂ ਜੋ ਉਹਨਾਂ ਵਿੱਚੋਂ ਇੱਕ ਪਰਜਾ ਆਪਣੇ ਨਾਮ ਦੇ ਲਈ ਚੁਣੇ15ਅਤੇ ਨਬੀਆਂ ਦੇ ਬਚਨ ਇਸ ਨਾਲ ਮਿਲਦੇ ਹਨ ਜਿਵੇਂ ਲਿਖਿਆ ਹੈ, -16“ਇਹ ਤੋਂ ਪਿੱਛੋਂ ਮੈਂ ਮੁੜ ਆਵਾਂਗਾ, ਅਤੇ ਦਾਊਦ ਦੇ ਡਿੱਗੇ ਹੋਏ ਡੇਰੇ ਨੂੰ ਬਣਾਵਾਂਗਾ, ਅਤੇ ਉਹ ਦੇ ਖੋਲੇ ਨੂੰ ਫਿਰ ਬਣਾ ਕੇ ਖੜ੍ਹਾ ਕਰਾਂਗਾ,17ਤਾਂ ਜੋ ਬਾਕੀ ਦੇ ਆਦਮੀ ਅਰਥਾਤ ਸਾਰੀਆਂ ਪਰਾਈਆਂ ਕੌਮਾਂ ਜੋ ਮੇਰੇ ਨਾਮ ਦੇ ਅਖਵਾਉਂਦੇ ਹਨ ਪ੍ਰਭੂ ਨੂੰ ਭਾਲਣ ।”18ਇਹ ਉਹ ਹੀ ਪ੍ਰਭੂ ਆਖਦਾ ਹੈ, ਜਿਹੜਾ ਸੰਸਾਰ ਦੀ ਉਤਪਤੀ ਤੋਂ ਹੀ ਇਹ ਗੱਲਾਂ ਪਰਗਟ ਕਰਦਾ ਆਇਆ ਹੈ ।19ਮੇਰੀ ਸਲਾਹ ਇਹ ਹੈ ਕਿ ਪਰਾਈਆਂ ਕੌਮਾਂ ਵਿੱਚੋਂ ਜਿਹੜੇ ਪਰਮੇਸ਼ੁਰ ਦੀ ਵੱਲ ਮੁੜਦੇ ਹਨ, ਅਸੀਂ ਉਹਨਾਂ ਨੂੰ ਪਰੇਸ਼ਾਨ ਨਾ ਕਰੀਏ ।20ਸਗੋਂ ਉਹਨਾਂ ਨੂੰ ਲਿਖ ਭੇਜੀਏ ਕਿ ਮੂਰਤਾਂ ਦੀਆਂ ਪਲੀਤਗੀਆਂ, ਹਰਾਮਕਾਰੀ ਅਤੇ ਗਲ਼ ਘੁੱਟੇ ਹੋਏ ਦੇ ਮਾਸ ਅਤੇ ਲਹੂ ਤੋਂ ਬਚੇ ਰਹਿਣ ।21ਕਿਉਂ ਜੋ ਪਹਿਲੇ ਸਮਿਆਂ ਤੋਂ ਹਰ ਨਗਰ ਵਿੱਚ ਮੂਸਾ ਦੇ ਪਰਚਾਰਕ ਹੁੰਦੇ ਆਏ ਹਨ ਅਤੇ ਹਰ ਸਬਤ ਦੇ ਦਿਨ ਪ੍ਰਾਰਥਨਾ ਘਰਾਂ ਵਿੱਚ ਉਹ ਦੀ ਬਿਵਸਥਾ ਪੜ੍ਹੀ ਜਾਂਦੀ ਹੈ ।ਪਰਾਈਆਂ ਕੌਮਾਂ ਦੇ ਵਿਸ਼ਵਾਸੀਆਂ ਨੂੰ ਸਭਾ ਦਾ ਪੱਤਰ
22ਤਦ ਰਸੂਲਾਂ, ਬਜ਼ੁਰਗਾਂ ਅਤੇ ਸਾਰੀ ਕਲੀਸਿਯਾ ਨੂੰ ਇਹ ਚੰਗਾ ਲੱਗਿਆ ਕਿ ਆਪਣੇ ਵਿੱਚੋਂ ਮਨੁੱਖ ਚੁਣ ਕੇ ਪੌਲੁਸ ਅਤੇ ਬਰਨਬਾਸ ਦੇ ਨਾਲ ਅੰਤਾਕਿਯਾ ਨੂੰ ਭੇਜੀਏ, ਅਰਥਾਤ ਯਹੂਦਾ ਨੂੰ ਜਿਹੜਾ ਬਰਸਬਾਸ ਅਖਵਾਉਂਦਾ ਅਤੇ ਸੀਲਾਸ ਨੂੰ ਜਿਹੜੇ ਭਰਾਵਾਂ ਵਿੱਚ ਆਗੂ ਸੀ ।23ਅਤੇ ਉਨ੍ਹਾਂ ਦੇ ਹੱਥ ਇਹ ਲਿਖ ਭੇਜਿਆ ਕਿ ਉਨ੍ਹਾਂ ਭਰਾਵਾਂ ਨੂੰ ਜਿਹੜੇ ਪਰਾਈਆਂ ਕੌਮਾਂ ਵਿੱਚੋਂ ਹੋ ਕੇ ਅੰਤਾਕਿਯਾ, ਸੀਰਿਯਾ ਅਤੇ ਕਿਲਕਿਯਾ ਵਿੱਚ ਰਹਿੰਦੇ ਹਨ ਰਸੂਲਾਂ, ਬਜ਼ੁਰਗਾਂ ਅਤੇ ਭਰਾਵਾਂ ਦਾ ਪਰਨਾਮ24ਜਦੋਂ ਅਸੀਂ ਸੁਣਿਆ ਜੋ ਕਈ ਸਾਡੇ ਵਿੱਚੋਂ ਨਿੱਕਲੇ ਜਿਨ੍ਹਾਂ ਤੁਹਾਡੇ ਮਨਾਂ ਨੂੰ ਵਿਗਾੜ ਕੇ ਤੁਹਾਨੂੰ ਗੱਲਾਂ ਨਾਲ ਡਰਾ ਦਿੱਤਾ, ਪਰ ਅਸੀਂ ਉਹਨਾਂ ਨੂੰ ਕੋਈ ਹੁਕਮ ਨਹੀਂ ਦਿੱਤਾ ।25ਤਾਂ ਅਸੀਂ ਇੱਕ ਮਨ ਹੋ ਕੇ ਇਹ ਚੰਗਾ ਸਮਝਿਆ ਜੋ ਕੁੱਝ ਪੁਰਖ ਚੁਣ ਕੇ ਆਪਣੇ ਪਿਆਰੇ ਬਰਨਬਾਸ ਅਤੇ ਪੌਲੁਸ ਦੇ ਨਾਲ, ਤੁਹਾਡੇ ਕੋਲ ਭੇਜੀਏ,26ਜੋ ਅਜਿਹੇ ਮਨੁੱਖ ਹਨ ਕਿ ਜਿਨ੍ਹਾਂ ਆਪਣੇ ਪ੍ਰਾਣ ਸਾਡੇ ਪ੍ਰਭੂ ਯਿਸੂ ਮਸੀਹ ਦੇ ਨਾਮ ਦੇ ਲਈ ਜੋਖਮ ਵਿੱਚ ਪਾ ਦਿੱਤੇ ।27ਸੋ ਅਸੀਂ ਯਹੂਦਾਹ ਅਤੇ ਸੀਲਾਸ ਨੂੰ ਭੇਜਿਆ ਹੈ ਜੋ ਆਪਣੇ ਮੂੰਹੋਂ ਇਹ ਗੱਲਾਂ ਤੁਹਾਨੂੰ ਦੱਸਣਗੇ ।28ਕਿਉਂਕਿ ਪਵਿੱਤਰ ਆਤਮਾ ਨੇ ਅਤੇ ਅਸੀਂ ਚੰਗਾ ਸਮਝਿਆ ਜੋ ਇਨ੍ਹਾਂ ਜ਼ਰੂਰੀ ਗੱਲਾਂ ਤੋਂ ਬਿਨ੍ਹਾਂ ਤੁਹਾਡੇ ਉੱਤੇ ਹੋਰ ਕੁੱਝ ਭਾਰ ਨਾ ਪਾਈਏ29ਕਿ ਤੁਸੀਂ ਮੂਰਤੀਆਂ ਦੇ ਚੜ੍ਹਾਵਿਆਂ, ਲਹੂ ਅਤੇ ਗਲ਼ ਘੁੱਟਿਆਂ ਹੋਇਆਂ ਦੇ ਮਾਸ ਅਤੇ ਹਰਾਮਕਾਰੀ ਤੋਂ ਬਚੇ ਰਹੋ । ਜੇ ਤੁਸੀਂ ਇਨ੍ਹਾਂ ਗੱਲਾਂ ਤੋਂ ਆਪਣੇ ਆਪ ਨੂੰ ਬਚਾ ਕੇ ਰੱਖੋਂ ਤਾਂ ਤੁਹਾਡਾ ਭਲਾ ਹੋਵੇਗਾ । ਤੁਹਾਡਾ ਭਲਾ ਹੋਵੇ ।30ਫੇਰ ਉਹ ਵਿਦਿਆ ਹੋ ਕੇ ਅੰਤਾਕਿਯਾ ਪਹੁੰਚੇ ਅਤੇ ਸੰਗਤ ਨੂੰ ਇਕੱਠੀ ਕਰ ਕੇ ਚਿੱਠੀ ਦਿੱਤੀ ।31ਉਹ ਪੜ੍ਹ ਕੇ ਇਸ ਤਸੱਲੀ ਦੀਆਂ ਗੱਲਾਂ ਨਾਲ ਬਹੁਤ ਅਨੰਦ ਹੋਏ ।32ਯਹੂਦਾ ਅਤੇ ਸੀਲਾਸ ਨੇ ਜੋ ਆਪ ਵੀ ਨਬੀ ਸਨ, ਭਰਾਵਾਂ ਨੂੰ ਬਹੁਤ ਸਾਰੀਆਂ ਗੱਲਾਂ ਨਾਲ ਉਪਦੇਸ਼ ਦੇ ਕੇ ਉਹਨਾਂ ਤਕੜੇ ਕੀਤਾ ।33ਅਤੇ ਉਹ ਕੁੱਝ ਦਿਨ ਰਹਿ ਕੇ ਆਪਣੇ ਭੇਜਣ ਵਾਲਿਆਂ ਦੇ ਕੋਲ ਜਾਣ ਨੂੰ ਭਰਾਵਾਂ ਕੋਲੋਂ ਸੁੱਖ-ਸਾਂਦ ਨਾਲ ਵਿਦਾ ਹੋਏ ।34ਪਰ ਸੀਲਾਸ ਨੂੰ ਉੱਥੇ ਰਹਿਣਾ ਚੰਗਾ ਲੱਗਿਆ,35ਪਰ ਪੌਲੁਸ ਅਤੇ ਬਰਨਬਾਸ ਅੰਤਾਕਿਯਾ ਵਿੱਚ ਰਹਿ ਕੇ ਹੋਰ ਬਹੁਤਿਆਂ ਦੇ ਨਾਲ ਪ੍ਰਭੂ ਦਾ ਬਚਨ ਸਿਖਾਉਂਦੇ ਅਤੇ ਉਹ ਦੀ ਖੁਸ਼ਖਬਰੀ ਸੁਣਾਉਂਦੇ ਸਨ ।ਪੌਲੁਸ ਦੀ ਦੂਸਰੀ ਪ੍ਰਚਾਰ ਯਾਤਰਾ, ਪੌਲੁਸ ਅਤੇ ਬਰਨਾਬਾਸ ਵਿੱਚ ਮੱਤ ਭੇਤ
36ਕਈ ਦਿਨਾਂ ਪਿੱਛੋਂ ਪੌਲੁਸ ਨੇ ਬਰਨਬਾਸ ਨੂੰ ਆਖਿਆ ਕਿ ਆਉ ਹਰੇਕ ਨਗਰ ਵਿੱਚ ਜਿੱਥੇ ਅਸੀਂ ਪਰਮੇਸ਼ੁਰ ਦਾ ਬਚਨ ਸੁਣਾਇਆ ਸੀ, ਫਿਰ ਜਾ ਕੇ ਭਰਾਵਾਂ ਦੀ ਖ਼ਬਰ ਲਈਏ ਕਿ ਉਨ੍ਹਾਂ ਦਾ ਕੀ ਹਾਲ ਹੈ ।37ਅਤੇ ਬਰਨਬਾਸ ਦੀ ਇਹ ਸਲਾਹ ਹੋਈ ਜੋ ਅਸੀਂ ਯੂਹੰਨਾ ਨੂੰ ਜਿਸ ਨੂੰ ਮਰਕੁਸ ਵੀ ਕਹਿੰਦੇ ਹਨ ਆਪਣੇ ਨਾਲ ਲੈ ਚੱਲੀਏ ।38ਪਰ ਪੌਲੁਸ ਨੂੰ ਇਹ ਚੰਗਾ ਨਾ ਲੱਗਿਆ ਕਿ ਉਹ ਨੂੰ ਨਾਲ ਲੈ ਚੱਲੀਏ, ਜਿਹੜਾ ਪਮਫ਼ੁਲਿਯਾ ਤੋਂ ਉਨ੍ਹਾਂ ਕੋਲੋਂ ਅੱਡ ਹੋਇਆ ਅਤੇ ਉਨ੍ਹਾਂ ਦੇ ਨਾਲ ਕੰਮ ਨੂੰ ਨਾ ਗਿਆ ਸੀ ।39ਤਦ ਉਨ੍ਹਾਂ ਵਿੱਚ ਅਜਿਹਾ ਵਿਵਾਦ ਹੋਇਆ ਕਿ ਉਹ ਇੱਕ ਦੂਜੇ ਤੋਂ ਵੱਖ ਹੋ ਗਏ ਅਤੇ ਬਰਨਬਾਸ ਮਰਕੁਸ ਨੂੰ ਨਾਲ ਲੈ ਕੇ ਜਹਾਜ਼ ਉੱਤੇ ਚੜ੍ਹਿਆ ਅਤੇ ਕੁਪਰੁਸ ਨੂੰ ਚੱਲਿਆ ਗਿਆ ।40ਪਰ ਪੌਲੁਸ ਨੇ ਸੀਲਾਸ ਨੂੰ ਚੁਣਿਆ ਅਤੇ ਜਦੋਂ ਭਰਾਵਾਂ ਦੇ ਕੋਲੋਂ ਪਰਮੇਸ਼ੁਰ ਦੀ ਕਿਰਪਾ ਵਿੱਚ ਸੌਂਪਿਆ ਗਿਆ ਤਾਂ ਉਹ ਤੁਰ ਪਿਆ ।41ਅਤੇ ਸੀਰਿਯਾ ਅਤੇ ਕਿਲਕਿਯਾ ਵਿੱਚ ਫ਼ਿਰਦਿਆਂ ਹੋਇਆਂ ਉਸ ਨੇ ਕਲੀਸਿਯਾ ਨੂੰ ਮਜ਼ਬੂਤ ਕੀਤਾ ।
16ਪੌਲੁਸ ਤਿਮੋਥਿਉਸ ਨੂੰ ਨਾਲ ਲੈਂਦਾ ਹੈ
1ਉਹ ਦਰਬੇ ਅਤੇ ਲੁਸਤ੍ਰਾ ਵਿੱਚ ਵੀ ਆਇਆ, ਅਤੇ ਵੇਖੋ ਉੱਥੇ ਤਿਮੋਥਿਉਸ ਨਾਮ ਦਾ ਇੱਕ ਚੇਲਾ ਸੀ l ਜਿਹੜਾ ਇੱਕ ਵਿਸ਼ਵਾਸੀ ਯਹੂਦਣ ਦਾ ਪੁੱਤਰ ਸੀ, ਪਰ ਉਸ ਦਾ ਪਿਤਾ ਯੂਨਾਨੀ ਸੀ ।2ਉਹ ਲੁਸਤ੍ਰਾ ਅਤੇ ਇਕੋਨਿਯੁਮ ਦੇ ਰਹਿਣ ਵਾਲੇ ਭਰਾਵਾਂ ਵਿੱਚ ਨੇਕਨਾਮ ਸੀ ।3ਪੌਲੁਸ ਚਾਹੁੰਦਾ ਸੀ ਕਿ ਇਹ ਮੇਰੇ ਨਾਲ ਚੱਲੇ, ਸੋ ਉਨ੍ਹਾਂ ਯਹੂਦੀਆਂ ਦੇ ਕਾਰਨ, ਉਹ ਦੀ ਸੁੰਨਤ ਕੀਤੀ ਕਿਉਂ ਜੋ ਉਹ ਸਭ ਜਾਣਦੇ ਸਨ ਕਿ ਉਹ ਦਾ ਪਿਤਾ ਯੂਨਾਨੀ ਸੀ ।4ਉਹ ਨਗਰਾਂ ਵਿੱਚ ਫਿਰਦਿਆਂ ਹੋਇਆਂ ਉਹ ਹੁਕਮ ਜਿਹੜੇ ਯਰੂਸ਼ਲਮ ਵਿੱਚ ਰਸੂਲਾਂ ਅਤੇ ਬਜ਼ੁਰਗਾਂ ਨੇ ਠਹਿਰਾਏ ਸਨ, ਉਹਨਾਂ ਨੂੰ ਮੰਨਣ ਲਈ ਲੋਕਾਂ ਨੂੰ ਸੌਂਪ ਦੇਵੇ ।5ਕਲੀਸਿਯਾਵਾਂ ਵਿਸ਼ਵਾਸ ਵਿੱਚ ਮਜ਼ਬੂਤ ਹੁੰਦੀਆਂ ਅਤੇ ਗਿਣਤੀ ਵਿੱਚ ਦਿਨੋ ਦਿਨ ਵਧਦੀਆਂ ਗਈਆਂ ।ਤ੍ਰੋਆਸ ਵਿੱਚ ਪੌਲੁਸ ਦਾ ਦਰਸ਼ਣ
6ਉਹ ਫ਼ਰੁਗਿਯਾ ਅਤੇ ਗਲਾਤਿਯਾ ਦੇ ਇਲਾਕੇ ਵਿੱਚ ਦੀ ਲੰਘ ਗਏ, ਕਿਉਂ ਜੋ ਪਵਿੱਤਰ ਆਤਮਾ ਨੇ ਉਨ੍ਹਾਂ ਨੂੰ ਏਸ਼ੀਆ ਵਿੱਚ ਬਚਨ ਸੁਣਾਉਣ ਤੋਂ ਮਨ੍ਹਾ ਕੀਤਾ ਸੀ ।7ਤਦ ਉਨ੍ਹਾਂ ਨੇ ਮੁਸਿਯਾ ਦੇ ਸਾਹਮਣੇ ਆ ਕੇ ਬਿਥੁਨਿਯਾ ਵਿੱਚ ਜਾਣ ਦਾ ਯਤਨ ਕੀਤਾ ਪਰ ਯਿਸੂ ਦੇ ਆਤਮਾ ਨੇ ਉਨ੍ਹਾਂ ਨੂੰ ਨਾ ਜਾਣ ਦਿੱਤਾ ।8ਤਾਂ ਉਹ ਮੁਸਿਯਾ ਕੋਲੋਂ ਜਾ ਕੇ ਤ੍ਰੇਆਸ ਵਿੱਚ ਗਏ ।9ਅਤੇ ਪੌਲੁਸ ਨੇ ਰਾਤ ਨੂੰ ਇੱਕ ਦਰਸ਼ਣ ਵੇਖਿਆ, ਕਿ ਇੱਕ ਮਕਦੂਨੀ ਮਨੁੱਖ ਖੜ੍ਹਾ ਉਹ ਦੀ ਮਿੰਨਤ ਕਰ ਕੇ ਕਹਿੰਦਾ ਹੈ, ਜੋ ਇਸ ਪਾਰ ਮਕਦੂਨਿਯਾ ਵਿੱਚ ਆ ਕੇ ਸਾਡੀ ਸਹਾਇਤਾ ਕਰੇ ।10ਜਦੋਂ ਉਸ ਨੇ ਇਹ ਦਰਸ਼ਣ ਦੇਖਿਆ ਤਾਂ ਉਸੇ ਵੇਲੇ ਅਸੀਂ ਮਕਦੂਨਿਯਾ ਵਿੱਚ ਜਾਣ ਦਾ ਯਤਨ ਕੀਤਾ ਇਸ ਲਈ ਜੋ ਅਸੀਂ ਪੱਕਾ ਜਾਣਿਆ ਕਿ ਪਰਮੇਸ਼ੁਰ ਨੇ ਸਾਨੂੰ ਬੁਲਾਇਆ ਹੈ ਜੋ ਉਨ੍ਹਾਂ ਲੋਕਾਂ ਨੂੰ ਖੁਸ਼ਖਬਰੀ ਸੁਣਾਈਏ ।ਫ਼ਿਲਿੱਪੈ ਵਿੱਚ ਲੁਦਿਯਾ ਦਾ ਮਨ ਪਰਿਵਰਤਨ
11ਇਸ ਲਈ ਤ੍ਰੋਆਸ ਤੋਂ ਜਹਾਜ਼ ਤੇ ਚੜ੍ਹ ਕੇ ਅਸੀਂ ਸਿੱਧੇ ਸਮੁਤ੍ਰਾਕੇ ਨੂੰ ਆਏ ਅਤੇ ਦੂਜੇ ਦਿਨ ਨਿਯਾਪੁਲਿਸ ਨੂੰ ।12ਅਤੇ ਉੱਥੋਂ ਫ਼ਿਲਿੱਪੈ ਨੂੰ ਜੋ ਮਕਦੂਨਿਯਾ ਦਾ ਵੱਡਾ ਸ਼ਹਿਰ ਅਤੇ ਰੋਮੀਆਂ ਦੀ ਬਸਤੀ ਹੈ ਅਤੇ ਅਸੀਂ ਕਈ ਦਿਨ ਉਸੇ ਸ਼ਹਿਰ ਵਿੱਚ ਰਹੇ ।13ਅਤੇ ਸਬਤ ਦੇ ਦਿਨ ਫ਼ਾਟਕ ਤੋਂ ਬਾਹਰ ਦਰਿਆ ਦੇ ਕੰਢੇ ਉੱਤੇ ਗਏ, ਜਿੱਥੇ ਅਸੀਂ ਸੋਚਿਆ ਕਿ ਪ੍ਰਾਰਥਨਾ ਕਰਨ ਦਾ ਕੋਈ ਸਥਾਨ ਹੋਵੇਗਾ ਅਤੇ ਬੈਠ ਕੇ ਉਨ੍ਹਾਂ ਔਰਤਾਂ ਨਾਲ ਜਿਹੜੀਆਂ ਇਕੱਠੀਆਂ ਹੋਈਆਂ ਸਨ, ਗੱਲਾਂ ਕਰਨ ਲੱਗੇ ।14ਅਤੇ ਲੁਦਿਯਾ ਨਾਮ ਦੀ ਥੁਆਤੀਰਾ ਨਗਰ ਦੀ ਇੱਕ ਔਰਤ ਕਿਰਮਿਚ ਵੇਚਣ ਵਾਲੀ ਪਰਮੇਸ਼ੁਰ ਦੀ ਭਗਤਣ ਉਹਨਾਂ ਨੂੰ ਸੁਣ ਰਹੀ ਸੀ । ਉਹ ਦਾ ਮਨ ਪ੍ਰਭੂ ਨੇ ਖੋਲ੍ਹ ਦਿੱਤਾ ਤਾਂ ਕਿ ਪੌਲੁਸ ਦੀਆਂ ਗੱਲਾਂ ਉੱਤੇ ਮਨ ਲਾਵੇ ।15ਅਤੇ ਜਦੋਂ ਉਸ ਨੇ ਆਪਣੇ ਪਰਿਵਾਰ ਸਮੇਤ ਬਪਤਿਸਮਾ ਲਿਆ ਤਾਂ ਬੇਨਤੀ ਕਰ ਕੇ ਬੋਲੀ, ਕਿ ਜੇ ਤੁਸੀਂ ਮੈਨੂੰ ਪ੍ਰਭੂ ਦੀ ਵਿਸ਼ਵਾਸਣ ਸਮਝਿਆ ਹੈ, ਤਾਂ ਮੇਰੇ ਘਰ ਵਿੱਚ ਆ ਕੇ ਰਹੋ ਅਤੇ ਉਹ ਸਾਨੂੰ ਜ਼ਬਰਦਸਤੀ ਆਪਣੇ ਘਰ ਲੈ ਗਈ ।ਪੌਲੁਸ ਅਤੇ ਸੀਲਾਸ ਕੈਦ ਵਿੱਚ
16ਇਸ ਤਰ੍ਹਾਂ ਹੋਇਆ ਕਿ ਜਦੋਂ ਅਸੀਂ ਪ੍ਰਾਰਥਨਾ ਕਰਨ ਦੇ ਸਥਾਨ ਨੂੰ ਜਾ ਰਹੇ ਸੀ ਤਾਂ ਇੱਕ ਦਾਸੀ ਸਾਨੂੰ ਮਿਲੀ, ਜਿਸ ਦੇ ਵਿੱਚ ਭੇਤ ਬੁੱਝਣ ਦੀ ਆਤਮਾ ਸੀ ਅਤੇ ਉਹ ਟੇਵੇ ਲਾ ਕੇ ਆਪਣੇ ਮਾਲਕਾਂ ਲਈ ਬਹੁਤ ਕੁੱਝ ਕਮਾ ਲਿਆਉਂਦੀ ਸੀ ।17ਪੌਲੁਸ ਅਤੇ ਸਾਡੇ ਮਗਰ ਆ ਕੇ ਅਵਾਜ਼ਾਂ ਮਾਰਦੀ ਅਤੇ ਕਹਿੰਦੀ ਸੀ ਕਿ ਇਹ ਲੋਕ ਅੱਤ ਮਹਾਨ ਪਰਮੇਸ਼ੁਰ ਦੇ ਦਾਸ ਹਨ, ਜਿਹੜੇ ਤੁਹਾਨੂੰ ਮੁਕਤੀ ਦੀ ਰਾਹ ਦੱਸਦੇ ਹਨ ।18ਉਹ ਬਹੁਤ ਦਿਨਾਂ ਤੱਕ ਇਹ ਕਰਦੀ ਰਹੀ ਪਰ ਪੌਲੁਸ ਅੱਕ ਗਿਆ ਅਤੇ ਮੁੜ ਕੇ ਉਸ ਆਤਮਾ ਨੂੰ ਕਿਹਾ, ਮੈਂ ਤੈਨੂੰ ਯਿਸੂ ਮਸੀਹ ਦੇ ਨਾਮ ਨਾਲ ਹੁਕਮ ਕਰਦਾ ਹਾਂ ਜੋ ਇਹ ਦੇ ਵਿੱਚੋਂ ਨਿੱਕਲ ਜਾ ! ਅਤੇ ਉਸੇ ਸਮੇਂ ਉਹ ਨਿੱਕਲ ਗਈ ।19ਪਰ ਜਦੋਂ ਉਹ ਦੇ ਮਾਲਕਾਂ ਨੇ ਵੇਖਿਆ ਜੋ ਸਾਡੀ ਕਮਾਈ ਦੀ ਆਸ ਖ਼ਤਮ ਹੋ ਗਈ ਤਾਂ ਪੌਲੁਸ ਅਤੇ ਸੀਲਾਸ ਨੂੰ ਫੜ੍ਹ ਕੇ ਬਜ਼ਾਰ ਵਿੱਚ ਅਧਿਕਾਰੀਆਂ ਦੇ ਕੋਲ ਖਿੱਚ ਕੇ ਲੈ ਗਏ ।20ਅਤੇ ਉਨ੍ਹਾਂ ਨੇ ਸਰਦਾਰਾਂ ਦੇ ਅੱਗੇ ਲੈ ਜਾ ਕੇ ਕਿਹਾ ਕਿ ਉਹ ਮਨੁੱਖ ਜਿਹੜੇ ਯਹੂਦੀ ਹਨ ਸਾਡੇ ਸ਼ਹਿਰ ਵਿੱਚ ਬਹੁਤ ਗੜਬੜੀ ਕਰਦੇ ਹਨ ।21ਅਤੇ ਸਾਨੂੰ ਅਜਿਹੀਆਂ ਰੀਤਾਂ ਦੱਸਦੇ ਹਨ ਕਿ ਜੋ ਕਿਸੇ ਰੋਮੀ ਦੇ ਮੰਨਣ ਅਤੇ ਪੂਰਾ ਕਰਨ ਦੇ ਯੋਗ ਨਹੀਂ ।22ਤਦ ਲੋਕ ਮਿਲ ਕੇ ਉਨ੍ਹਾਂ ਦੇ ਵਿਰੁੱਧ ਉੱਠੇ ਅਤੇ ਸਰਦਾਰਾਂ ਨੇ ਉਨ੍ਹਾਂ ਦੇ ਕੱਪੜੇ ਪਾੜ ਕੇ ਬੈਂਤ ਮਾਰਨ ਦਾ ਹੁਕਮ ਦਿੱਤਾ ।23ਉਨ੍ਹਾਂ ਨੂੰ ਬਹੁਤੇ ਬੈਂਤ ਮਾਰ ਕੇ ਕੈਦ ਕਰ ਦਿੱਤਾ ਅਤੇ ਕੈਦਖ਼ਾਨੇ ਦੇ ਦਰੋਗੇ ਨੂੰ ਹੁਕਮ ਦਿੱਤਾ ਕਿ ਵੱਡੀ ਚੌਕਸੀ ਨਾਲ ਰੱਖਿਆ ਜਾਵੇ !24ਉਸ ਨੇ ਅਜਿਹਾ ਹੁਕਮ ਪਾ ਕੇ ਉਨ੍ਹਾਂ ਨੂੰ ਅੰਦਰਲੇ ਕੈਦਖ਼ਾਨੇ ਵਿੱਚ ਸੁੱਟਿਆ ਅਤੇ ਉਨ੍ਹਾਂ ਦੇ ਪੈਰਾਂ ਵਿੱਚ ਕਾਠ ਠੋਕ ਦਿੱਤਾ ।ਪੌਲੁਸ ਅਤੇ ਸੀਲਾਸ ਦਾ ਕੈਦ ਵਿੱਚੋਂ ਛੁਟਕਾਰਾ
25ਪਰ ਅੱਧੀ ਰਾਤ ਨੂੰ ਪੌਲੁਸ ਅਤੇ ਸੀਲਾਸ ਪ੍ਰਾਰਥਨਾ ਕਰਦੇ ਅਤੇ ਪਰਮੇਸ਼ੁਰ ਦਾ ਭਜਨ ਗਾਉਂਦੇ ਸਨ ਅਤੇ ਕੈਦੀ ਵੀ ਉਨ੍ਹਾਂ ਦੀ ਸੁਣ ਰਹੇ ਸਨ ।26ਤਾਂ ਅਚਾਨਕ ਇੱਕ ਭੂਚਾਲ ਆਇਆ ਅਤੇ ਕੈਦਖ਼ਾਨੇ ਦੀਆਂ ਨੀਹਾਂ ਹਿੱਲ ਗਈਆਂ ਅਤੇ ਸਾਰੇ ਬੂਹੇ ਖੁੱਲ੍ਹ ਗਏ ਅਤੇ ਸਭਨਾਂ ਦੀਆਂ ਬੇੜੀਆਂ ਵੀ ਖੁੱਲ੍ਹ ਗਈਆਂ ।27ਕੈਦਖ਼ਾਨੇ ਦਾ ਦਰੋਗਾ ਜਾਗ ਉੱਠਿਆ ਅਤੇ ਜਦੋਂ ਕੈਦਖ਼ਾਨੇ ਦੇ ਬੂਹੇ ਖੁੱਲ੍ਹੇ ਵੇਖੇ, ਤਾਂ ਇਹ ਸਮਝ ਕੇ, ਕਿ ਕੈਦੀ ਭੱਜ ਗਏ ਹੋਣਗੇ, ਤਲਵਾਰ ਨਾਲ ਆਪਣੇ ਆਪ ਨੂੰ ਮਾਰਨ ਲੱਗਾ ।28ਪਰ ਪੌਲੁਸ ਨੇ ਉੱਚੀ ਅਵਾਜ਼ ਨਾਲ ਪੁਕਾਰ ਕੇ ਆਖਿਆ, ਆਪਣੇ ਆਪ ਨੂੰ ਕੁੱਝ ਨੁਕਸਾਨ ਨਾ ਪਹੁੰਚਾ, ਕਿਉਂਕਿ ਅਸੀਂ ਸਭ ਇੱਥੇ ਹੀ ਹਾਂ !29ਉਹ ਦੀਵਾ ਮੰਗਵਾ ਕੇ ਅੰਦਰ ਨੂੰ ਦੌੜਿਆ ਅਤੇ ਕੰਬਦਾ-ਕੰਬਦਾ ਪੌਲੁਸ ਅਤੇ ਸੀਲਾਸ ਦੇ ਅੱਗੇ ਡਿੱਗ ਪਿਆ ।30ਅਤੇ ਉਨ੍ਹਾਂ ਨੂੰ ਬਾਹਰ ਲਿਆ ਕੇ ਕਿਹਾ, ਹੇ ਮਹਾਂ ਪੁਰਖੋ, ਮੈਂ ਹੁਣ ਕੀ ਕਰਾਂ ਤਾਂ ਜੋ ਮੁਕਤੀ ਪ੍ਰਾਪਤ ਕਰਾਂ ?31ਉਨ੍ਹਾਂ ਨੇ ਆਖਿਆ, ਪ੍ਰਭੂ ਯਿਸੂ ਉੱਤੇ ਵਿਸ਼ਵਾਸ ਕਰ ਤਾਂ ਤੂੰ ਅਤੇ ਤੇਰਾ ਸਾਰਾ ਘਰਾਣਾ ਬਚਾਇਆ ਜਾਵੇਗਾ ।32ਉਨ੍ਹਾਂ ਉਸ ਨੂੰ ਅਤੇ ਜਿਹੜੇ ਉਸ ਦੇ ਘਰ ਵਿੱਚ ਰਹਿੰਦੇ ਸਨ, ਪ੍ਰਭੂ ਦਾ ਬਚਨ ਸੁਣਾਇਆ ।33ਅਤੇ ਰਾਤ ਦੇ ਵੇਲੇ ਉਸ ਨੇ ਉਨ੍ਹਾਂ ਨੂੰ ਲੈ ਕੇ ਉਨ੍ਹਾਂ ਦੇ ਜ਼ਖਮ ਸਾਫ਼ ਕੀਤੇ ਅਤੇ ਉਸ ਨੇ ਅਤੇ ਉਸ ਦੇ ਸਾਰੇ ਪਰਿਵਾਰ ਨੇ ਬਪਤਿਸਮਾ ਲਿਆ ।34ਅਤੇ ਉਨ੍ਹਾਂ ਨੂੰ ਘਰ ਲਿਆ ਕੇ ਉਨ੍ਹਾਂ ਨੂੰ ਭੋਜਨ ਕਰਵਾਇਆ ਅਤੇ ਉਸ ਨੇ ਪਰਮੇਸ਼ੁਰ ਦਾ ਵਿਸ਼ਵਾਸ ਕਰ ਕੇ ਆਪਣੇ ਸਾਰੇ ਪਰਿਵਾਰ ਸਮੇਤ ਇੱਕ ਵੱਡੀ ਖੁਸ਼ੀ ਮਨਾਈ ।35ਜਦੋਂ ਦਿਨ ਚੜ੍ਹਿਆ ਤਾਂ ਅਧਿਕਾਰੀਆਂ ਨੇ ਸਿਪਾਹੀਆਂ ਨੂੰ ਇਹ ਕਹਿ ਕਿ ਭੇਜਿਆ ਕਿ ਉਨ੍ਹਾਂ ਮਨੁੱਖਾਂ ਨੂੰ ਛੱਡ ਦਿਓ ।36ਤਦ ਦਰੋਗੇ ਨੇ ਪੌਲੁਸ ਨੂੰ ਇਸ ਗੱਲ ਦੀ ਖ਼ਬਰ ਦਿੱਤੀ ਕਿ ਅਧਿਕਾਰੀਆਂ ਨੇ ਤੁਹਾਨੂੰ ਛੱਡਣ ਲਈ ਕਿਹਾ ਹੈ ਸੋ ਹੁਣ ਤੁਸੀਂ ਸ਼ਾਂਤੀ ਨਾਲ ਚਲੇ ਜਾਓ ।37ਪਰ ਪੌਲੁਸ ਨੇ ਉਨ੍ਹਾਂ ਨੂੰ ਆਖਿਆ ਕਿ, ਉਨ੍ਹਾਂ ਨੇ ਤਾਂ ਸਾਨੂੰ ਜੋ ਰੋਮੀ ਹਾਂ ਦੋਸ਼ ਸਾਬਤ ਕੀਤੇ ਬਿਨ੍ਹਾਂ ਸਭ ਲੋਕਾਂ ਦੇ ਸਾਹਮਣੇ ਬੈਂਤ ਮਾਰ ਕੇ ਕੈਦ ਕੀਤਾ ਅਤੇ ਹੁਣ ਭਲਾ, ਉਹ ਸਾਨੂੰ ਚੁੱਪ ਕਰਕੇ ਕਿਉਂ ਛੱਡ ਰਹੇ ਹਨ ? ਇਹ ਕਦੀ ਵੀ ਨਹੀਂ ਹੋਵੇਗਾ ਸਗੋਂ ਉਹ ਆਪ ਆ ਕੇ ਸਾਨੂੰ ਬਾਹਰ ਛੱਡਣ ।38ਤਦ ਸਿਪਾਹੀਆਂ ਨੇ ਇਹ ਗੱਲਾਂ ਅਧਿਕਾਰੀਆਂ ਨੂੰ ਜਾ ਕੇ ਸੁਣਾਈਆਂ ਅਤੇ ਜਦੋਂ ਉਹਨਾਂ ਸੁਣਿਆ ਕਿ ਇਹ ਰੋਮੀ ਹਨ ਤਾਂ ਡਰ ਗਏ ।39ਅਤੇ ਆ ਕੇ ਉਨ੍ਹਾਂ ਨੂੰ ਮਨਾਇਆ ਅਤੇ ਬਾਹਰ ਲਿਆ ਕੇ ਬੇਨਤੀ ਕੀਤੀ ਕਿ ਸ਼ਹਿਰ ਵਿੱਚੋਂ ਚੱਲੇ ਜਾਓ ।40ਤਦ ਉਹ ਕੈਦ ਵਿੱਚੋਂ ਛੁੱਟ ਕੇ ਲੁਦਿਯਾ ਦੇ ਘਰ ਨੂੰ ਗਏ ਅਤੇ ਭਰਾਵਾਂ ਨੂੰ ਵੇਖ ਕੇ ਉਨ੍ਹਾਂ ਨੂੰ ਤਸੱਲੀ ਦਿੱਤੀ ਅਤੇ ਤੁਰ ਪਏ ।
17ਥਸਲੁਨੀਕੇ ਨਗਰ ਵਿੱਚ
1ਫਿਰ ਉਹ ਅਮਫ਼ਿਪੁਲਿਸ ਅਤੇ ਅੱਪੁਲੋਨਿਯਾ ਵਿੱਚੋਂ ਦੀ ਲੰਘ ਕੇ ਥਸਲੁਨੀਕੇ ਨੂੰ ਆਏ, ਜਿੱਥੇ ਯਹੂਦੀਆਂ ਦਾ ਇੱਕ ਪ੍ਰਾਰਥਨਾ ਘਰ ਸੀ ।2ਅਤੇ ਪੌਲੁਸ ਆਪਣੀ ਰੀਤੀ ਅਨੁਸਾਰ ਉਨ੍ਹਾਂ ਦੇ ਕੋਲ ਅੰਦਰ ਗਿਆ ਅਤੇ ਤਿੰਨ ਸਬਤ ਦੇ ਦਿਨਾਂ ਤੱਕ ਉਨ੍ਹਾਂ ਨੂੰ ਪਵਿੱਤਰ ਗ੍ਰੰਥ ਸੁਣਾਉਂਦਾ ਰਿਹਾ,3ਅਤੇ ਅਰਥ ਖੋਲ੍ਹ ਕੇ ਉਹ ਨੇ ਇਹ ਦੱਸਿਆ ਕਿ ਮਸੀਹ ਦਾ ਦੁੱਖ ਭੋਗਣਾ ਅਤੇ ਮੁਰਦਿਆਂ ਵਿੱਚੋਂ ਜੀ ਉੱਠਣਾ ਜ਼ਰੂਰੀ ਸੀ ਅਤੇ ਇਹ ਯਿਸੂ ਜਿਸ ਦੀ ਮੈਂ ਤੁਹਾਨੂੰ ਖ਼ਬਰ ਦਿੰਦਾ ਹਾਂ ਉਹ ਹੀ ਮਸੀਹ ਹੈ ।4ਸੋ ਉਨ੍ਹਾਂ ਵਿੱਚੋਂ ਬਹੁਤਿਆਂ ਨੇ ਮੰਨ ਲਿਆ, ਇਸ ਤਰ੍ਹਾਂ ਭਗਤ ਯੂਨਾਨੀਆਂ ਵਿੱਚੋਂ ਬਹੁਤ ਲੋਕ ਅਤੇ ਬਹੁਤ ਸਾਰੀਆਂ ਪਤਵੰਤੀ ਇਸਤਰੀਆਂ ਵੀ ਪੌਲੁਸ ਅਤੇ ਸੀਲਾਸ ਦੇ ਨਾਲ ਰਲ ਗਈਆਂ ।5ਪਰ ਯਹੂਦੀਆਂ ਨੇ ਖੁਣਸ ਕਰਕੇ ਬਜ਼ਾਰ ਦੇ ਵਿੱਚੋਂ ਕਈ ਬੁਰੇ ਲੋਕਾਂ ਨੂੰ ਆਪਣੇ ਨਾਲ ਰਲਾ ਲਿਆ ਅਤੇ ਭੀੜ ਕਰ ਕੇ ਨਗਰ ਵਿੱਚ ਰੌਲ਼ਾ ਪਾ ਦਿੱਤਾ ਅਤੇ ਉਹ ਯਾਸੋਨ ਦੇ ਘਰ ਉੱਤੇ ਹਮਲਾ ਕਰ ਕੇ ਉਨ੍ਹਾਂ ਨੂੰ ਲੋਕਾਂ ਦੇ ਕੋਲ ਬਾਹਰ ਲਿਆਉਣਾ ਚਾਹੁੰਦੇ ਸਨ ।6ਪਰ ਜਦੋਂ ਉਹ ਨਾ ਲੱਭੇ ਤਾਂ ਯਾਸੋਨ ਅਤੇ ਕਈ ਭਰਾਵਾਂ ਨੂੰ ਨਗਰ ਦੇ ਅਧਿਕਾਰੀਆਂ ਅੱਗੇ ਇਸ ਤਰ੍ਹਾਂ ਰੌਲ਼ਾ ਪਾ ਕੇ ਖਿੱਚ ਲਿਆਏ ਕਿ ਇਹ ਲੋਕ ਜਿਨ੍ਹਾਂ ਨੇ ਸੰਸਾਰ ਨੂੰ ਉਲਟਾ ਪੁਲਟਾ ਕਰ ਦਿੱਤਾ ਹੈ, ਇੱਥੇ ਵੀ ਆ ਗਏ ਹਨ !7ਯਾਸੋਨ ਨੇ ਉਨ੍ਹਾਂ ਨੂੰ ਆਪਣੇ ਘਰ ਵਿੱਚ ਰੱਖਿਆ ਅਤੇ ਇਹ ਸਭ ਕੈਸਰ ਦੇ ਹੁਕਮਾਂ ਦੇ ਵਿਰੁੱਧ ਕਹਿੰਦੇ ਹਨ ਕਿ ਪਾਤਸ਼ਾਹ ਤਾਂ ਯਿਸੂ ਹੀ ਹੈ ।8ਸੋ ਉਨ੍ਹਾਂ ਨੇ ਲੋਕਾਂ ਨੂੰ ਅਤੇ ਨਗਰ ਦੇ ਅਧਿਕਾਰੀਆਂ ਨੂੰ ਇਹ ਗੱਲਾਂ ਸੁਣਾ ਕੇ ਡਰਾ ਦਿੱਤਾ ।9ਤਾਂ ਉਹਨਾਂ ਨੇ ਯਾਸੋਨ ਅਤੇ ਦੂਜਿਆਂ ਤੋਂ ਜ਼ਮਾਨਤ ਲੈ ਕੇ ਉਨ੍ਹਾਂ ਨੂੰ ਛੱਡ ਦਿੱਤਾ ।ਬਰਿਯਾ ਨਗਰ ਵਿੱਚ
10ਪਰ ਭਰਾਵਾਂ ਨੇ ਰਾਤ ਦੇ ਸਮੇਂ ਹੀ ਪੌਲੁਸ ਅਤੇ ਸੀਲਾਸ ਨੂੰ ਬਰਿਯਾ ਨੂੰ ਭੇਜ ਦਿੱਤਾ ਅਤੇ ਉਹ ਉੱਥੇ ਪਹੁੰਚ ਕੇ ਯਹੂਦੀਆਂ ਦੇ ਪ੍ਰਾਰਥਨਾ ਘਰ ਵਿੱਚ ਗਏ ।11ਇੱਥੇ ਦੇ ਲੋਕ ਥਸਲੁਨੀਕੇ ਦੇ ਲੋਕਾਂ ਨਾਲੋਂ ਬਹੁਤ ਚੰਗੇ ਸਨ ਇਸ ਲਈ ਜੋ ਇਹਨਾਂ ਨੇ ਦਿਲ ਦੀ ਵੱਡੀ ਲਗਨ ਨਾਲ ਬਚਨ ਨੂੰ ਮੰਨ ਲਿਆ ਅਤੇ ਹਰ ਰੋਜ਼ ਪਵਿੱਤਰ ਗ੍ਰੰਥ ਵਿੱਚ ਲੱਭਦੇ ਰਹਿੰਦੇ ਸਨ ਕਿ ਇਹ ਗੱਲਾਂ ਇਸੇ ਤਰ੍ਹਾਂ ਹਨ ਕਿ ਨਹੀਂ ।12ਇਸ ਲਈ ਬਹੁਤ ਉਨ੍ਹਾਂ ਵਿੱਚੋਂ ਬਹੁਤਿਆਂ ਨੇ ਅਤੇ ਪਤਵੰਤੀ ਯੂਨਾਨੀ ਇਸਤ੍ਰੀਆਂ ਅਤੇ ਆਦਮੀਆਂ ਵਿੱਚੋਂ ਵੀ ਬਹੁਤ ਸਾਰਿਆਂ ਨੇ ਵਿਸ਼ਵਾਸ ਕੀਤਾ ।13ਪਰ ਜਦੋਂ ਥਸਲੁਨੀਕੇ ਦੇ ਯਹੂਦੀਆਂ ਨੇ ਜਾਣਿਆ ਕਿ ਪੌਲੁਸ ਪਰਮੇਸ਼ੁਰ ਦਾ ਬਚਨ ਬਰਿਯਾ ਵਿੱਚ ਵੀ ਸੁਣਾਉਂਦਾ ਹੈ ਤਾਂ ਉੱਥੇ ਵੀ ਆ ਕੇ ਲੋਕਾਂ ਨੂੰ ਭਰਮਾਉਣ ਅਤੇ ਡਰਾਉਣ ਲੱਗੇ ।14ਤਦ ਭਰਾਵਾਂ ਨੇ ਪੌਲੁਸ ਨੂੰ ਵਿਦਿਆ ਕੀਤਾ ਕਿ ਸਮੁੰਦਰ ਤੱਕ ਜਾਵੇ ਪਰ ਸੀਲਾਸ ਅਤੇ ਤਿਮੋਥਿਉਸ ਉੱਥੇ ਹੀ ਰਹੇ ।15ਪਰ ਪੌਲੁਸ ਦੇ ਪਹੁੰਚਾਉਣ ਵਾਲਿਆਂ ਨੇ ਉਹ ਨੂੰ ਅਥੇਨੈ ਤੱਕ ਲਿਆਏ, ਸੀਲਾਸ ਅਤੇ ਤਿਮੋਥਿਉਸ ਦੇ ਲਈ ਹੁਕਮ ਲੈ ਕੇ, ਕਿ ਜਿਸ ਤਰ੍ਹਾਂ ਵੀ ਹੋ ਸਕੇ ਜਲਦੀ ਉਹ ਦੇ ਕੋਲ ਆ ਜਾਣ, ਅਤੇ ਉਹ ਤੁਰ ਪਏ ।ਅਥੇਨੈ ਨਗਰ ਵਿੱਚ
16ਜਦੋਂ ਪੌਲੁਸ ਅਥੇਨੈ ਵਿੱਚ ਉਨ੍ਹਾਂ ਦੀ ਉਡੀਕ ਕਰਦਾ ਸੀ, ਤਦ ਸ਼ਹਿਰ ਨੂੰ ਮੂਰਤਾਂ ਨਾਲ ਭਰਿਆ ਹੋਇਆ ਵੇਖ ਕੇ ਉਹ ਦਾ ਆਤਮਾ ਜਲ ਗਿਆ ।17ਇਸ ਲਈ ਉਹ ਪ੍ਰਾਰਥਨਾ ਘਰਾਂ ਵਿੱਚ ਯਹੂਦੀਆਂ ਅਤੇ ਭਗਤ ਲੋਕਾਂ ਦੇ ਨਾਲ ਅਤੇ ਰੋਜ਼ ਬਜ਼ਾਰ ਵਿੱਚ ਉਨ੍ਹਾਂ ਲੋਕਾਂ ਨਾਲ ਜੋ ਉਸ ਨੂੰ ਮਿਲਦੇ ਸਨ, ਵਾਦ-ਵਿਵਾਦ ਕਰਦਾ ਸੀ ।18ਅਪਿਕੂਰੀ ਅਤੇ ਸਤੋਇਕੀ ਸ਼ਾਸਤਰੀਆਂ ਵਿੱਚੋਂ ਵੀ ਕੁੱਝ ਉਸ ਨਾਲ ਵਾਦ-ਵਿਵਾਦ ਕਰਨ ਲੱਗੇ ਅਤੇ ਕਈਆਂ ਨੇ ਆਖਿਆ ਕਿ ਇਹ ਬਕਵਾਦੀ ਕੀ ਆਖਣਾ ਚਾਹੁੰਦਾ ਹੈ ? ਕਈ ਬੋਲੇ ਜੋ ਇਹ ਤਾਂ ਪਰਾਏ ਦੇਵਤਿਆਂ ਦਾ ਦੱਸਣ ਵਾਲਾ ਕੋਈ ਹੈ ਕਿਉਂ ਜੋ ਉਹ ਯਿਸੂ ਦੀ ਅਤੇ ਉਸ ਦੇ ਜੀ ਉੱਠਣ ਦੀ ਖੁਸ਼ਖਬਰੀ ਸੁਣਾਉਂਦਾ ਸੀ ।19ਉਹ ਉਸ ਨੂੰ ਫੜ੍ਹ ਕੇ ਅਰਿਯੁਪਗੁਸ ਉੱਤੇ ਲੈ ਗਏ ਅਤੇ ਬੋਲੇ, ਕੀ ਅਸੀਂ ਪੁੱਛ ਸਕਦੇ ਹਾਂ ਕਿ ਉਹ ਨਵੀਂ ਸਿੱਖਿਆ ਜੋ ਤੂੰ ਦਿੰਦਾ ਹੈ ਕੀ ਹੈ ?20ਤੂੰ ਸਾਨੂੰ ਬਹੁਤ ਅਨੋਖੀਆਂ ਗੱਲਾਂ ਸੁਣਾਉਂਦਾ ਹੈ ਸੋ ਅਸੀਂ ਉਨ੍ਹਾਂ ਦਾ ਅਰਥ ਜਾਣਨਾ ਚਾਹੁੰਦੇ ਹਾਂ ।21ਸਾਰੇ ਅਥੇਨੀ ਲੋਕ ਅਤੇ ਜਿਹੜੇ ਪਰਦੇਸੀ ਉੱਥੇ ਰਹਿੰਦੇ ਸਨ, ਨਵੀਆਂ ਨਵੀਆਂ ਗੱਲਾਂ ਸੁਣਨ ਅਤੇ ਸੁਣਾਉਣ ਤੋਂ ਬਿਨ੍ਹਾਂ ਆਪਣਾ ਸਮਾਂ ਕਿਸੇ ਕੰਮ ਵਿੱਚ ਨਹੀਂ ਗੁਜਾਰਦੇ ਸਨ ।ਅਰਿਯੁਪਗੁਸ ਦੀ ਸਭਾ ਵਿੱਚ ਪੌਲੁਸ ਦਾ ਭਾਸ਼ਣ
22ਤਾਂ ਪੌਲੁਸ ਅਰਿਯੁਪਗੁਸ ਦੇ ਵਿੱਚ ਖੜ੍ਹਾ ਹੋ ਕੇ ਕਹਿਣ ਲੱਗਾ, ਹੇ ਅਥੇਨੀਓ, ਮੈਂ ਤੁਹਾਨੂੰ ਹਰ ਤਰ੍ਹਾਂ ਨਾਲ ਦੇਵਤਿਆਂ ਦੇ ਵੱਡੇ ਪੂਜਣ ਵਾਲੇ ਵੇਖਦਾ ਹਾਂ ।23ਕਿਉਂ ਜੋ ਮੈਂ ਤੁਰਦੇ ਫਿਰਦੇ ਅਤੇ ਤੁਹਾਡੇ ਦੇਵਤਿਆਂ ਦੀਆਂ ਮੂਰਤਾਂ ਵੇਖੀਆਂ ਅਤੇ ਇੱਕ ਵੇਦੀ ਨੂੰ ਵੇਖਿਆ ਜਿਸ ਦੇ ਉੱਤੇ ਇਹ ਲਿਖਿਆ ਹੋਇਆ ਸੀ “ਅਣਜਾਣੇ ਦੇਵਤੇ ਲਈ” । ਇਸ ਲਈ ਜਿਸ ਨੂੰ ਤੁਸੀਂ ਬਿਨ ਜਾਣੇ ਪੂਜਦੇ ਹੋ ਮੈਂ ਤੁਹਾਨੂੰ ਉਸੇ ਦੀ ਖ਼ਬਰ ਦਿੰਦਾ ਹਾਂ ।24ਉਹ ਪਰਮੇਸ਼ੁਰ ਜਿਸ ਨੇ ਸੰਸਾਰ ਅਤੇ ਜੋ ਕੁੱਝ ਉਹ ਦੇ ਵਿੱਚ ਹੈ ਰਚਿਆ ਹੈ, ਉਹ ਅਕਾਸ਼ ਅਤੇ ਧਰਤੀ ਦਾ ਮਾਲਕ ਹੋ ਕੇ, ਉਹ ਹੱਥਾਂ ਦੇ ਬਣਾਏ ਮੰਦਿਰਾਂ ਵਿੱਚ ਨਹੀਂ ਵੱਸਦਾ ਹੈ ।25ਅਤੇ ਨਾ ਉਹ ਨੂੰ ਕਿਸੇ ਚੀਜ਼ ਤੋਂ ਥੋੜ ਹੈ ਨਾ ਉਹ ਮਨੁੱਖਾਂ ਦੇ ਹੱਥੋਂ ਸੇਵਾ ਕਰਾਉਂਦਾ ਹੈ ਕਿਉਂ ਜੋ ਉਹ ਖੁਦ ਹੀ ਸਭਨਾਂ ਨੂੰ ਜ਼ਿੰਦਗੀ, ਸਾਹ ਅਤੇ ਸਭ ਕੁੱਝ ਦਿੰਦਾ ਹੈ ।26ਅਤੇ ਉਸ ਨੇ ਮਨੁੱਖਾਂ ਦੀ ਹਰੇਕ ਕੌਮ ਨੂੰ ਸਾਰੀ ਧਰਤੀ ਉੱਤੇ ਵੱਸਣ ਲਈ ਰਚਿਆ ਅਤੇ ਉਨ੍ਹਾਂ ਦਾ ਇੱਕ ਨਿਸਚਿਤ ਸਮਾਂ ਅਤੇ ਰਹਿਣ ਦੀਆਂ ਹੱਦਾਂ ਠਹਿਰਾਈਆਂ27ਕਿ ਉਹ ਪਰਮੇਸ਼ੁਰ ਨੂੰ ਲੱਭਣ, ਕੀ ਜਾਣੀਏ ਉਸ ਨੂੰ ਲੱਭ ਲੈਣ ਭਾਵੇਂ ਉਹ ਸਾਡੇ ਵਿੱਚੋਂ ਕਿਸੇ ਤੋਂ ਦੂਰ ਨਹੀਂ ।28ਕਿਉਂਕਿ ਉਸੇ ਵਿੱਚ ਅਸੀਂ ਜਿਉਂਦੇ, ਤੁਰਦੇ ਫਿਰਦੇ, ਮੌਜੂਦ ਹਾਂ ਜਿਵੇਂ ਤੁਹਾਡੇ ਕਵੀਸ਼ਰਾਂ ਵਿੱਚੋਂ ਵੀ ਬਹੁਤ ਨੇ ਆਖਿਆ ਹੈ, ਕਿ ਅਸੀਂ ਤਾਂ ਉਹ ਦੀ ਅੰਸ ਵੀ ਹਾਂ ।29ਸੋ ਪਰਮੇਸ਼ੁਰ ਦੀ ਅੰਸ ਹੋ ਕੇ ਸਾਨੂੰ ਯੋਗ ਨਹੀਂ ਜੋ ਇਹ ਸਮਝੀਏ ਕਿ ਪਰਮੇਸ਼ੁਰ ਸੋਨੇ ਚਾਂਦੀ ਜਾਂ ਪੱਥਰ ਵਰਗਾ ਹੈ, ਜਿਸ ਨੂੰ ਮਨੁੱਖ ਨੇ ਆਪਣੇ ਹੱਥਾਂ ਅਤੇ ਮਨ ਨਾਲ ਬਣਾਇਆ ਹੈ ।30ਪਰਮੇਸ਼ੁਰ ਨੇ ਅਣਜਾਣਪੁਣੇ ਦੇ ਸਮੇਂ ਵੱਲ ਧਿਆਨ ਨਹੀਂ ਦਿੱਤਾ, ਪਰ ਹੁਣ ਸਭ ਥਾਂਵਾਂ ਅਤੇ ਸਭਨਾਂ ਮਨੁੱਖਾਂ ਨੂੰ ਹੁਕਮ ਦਿੰਦਾ ਹੈ, ਕਿ ਉਹ ਸਾਰੇ ਤੋਬਾ ਕਰਨ ।31ਕਿਉਂ ਜੋ ਉਸ ਨੇ ਇੱਕ ਦਿਨ ਨਿਸਚਿਤ ਕੀਤਾ ਹੈ ਜਿਸ ਦੇ ਵਿੱਚ ਉਹ ਸਚਿਆਈ ਨਾਲ ਸੰਸਾਰ ਦਾ ਨਿਆਂ ਕਰੇਗਾ, ਉਸ ਮਨੁੱਖ ਦੇ ਰਾਹੀਂ ਜਿਸ ਨੂੰ ਉਸ ਨੇ ਠਹਿਰਾਇਆ ਅਤੇ ਉਹ ਨੂੰ ਮੁਰਦਿਆਂ ਵਿੱਚੋਂ ਜਿਉਂਦਾ ਕੀਤਾ ਹੈ, ਅਤੇ ਇਹ ਗੱਲ ਸਭਨਾਂ ਉੱਤੇ ਸਾਬਤ ਕਰ ਦਿੱਤੀ ਹੈ ।32ਜਦੋਂ ਉਨ੍ਹਾਂ ਨੇ ਮੁਰਦਿਆਂ ਦੇ ਜੀ ਉੱਠਣ ਦੀ ਗੱਲ ਸੁਣੀ ਤਾਂ ਕਈ ਮਖੌਲ ਕਰਨ ਲੱਗੇ ਪਰ ਕੁੱਝ ਨੇ ਆਖਿਆ, ਅਸੀਂ ਇਹ ਗੱਲ ਤੇਰੇ ਕੋਲੋਂ ਕਦੇ ਫੇਰ ਸੁਣਾਂਗੇ ।33ਸੋ ਪੌਲੁਸ ਉਨ੍ਹਾਂ ਦੇ ਵਿੱਚੋਂ ਚੱਲਿਆ ਗਿਆ ।34ਪਰੰਤੂ ਕਈ ਆਦਮੀਆਂ ਨੇ ਉਹ ਦੇ ਨਾਲ ਰਲ ਕੇ ਵਿਸ਼ਵਾਸ ਕੀਤਾ । ਉਨ੍ਹਾਂ ਵਿੱਚ ਦਿਯਾਨੀਸਿਯੁਸ ਅਰਿਯੁਪਗੀ ਅਤੇ ਦਾਮਰਿਸ ਨਾਮ ਦੀ ਇੱਕ ਔਰਤ ਅਤੇ ਕਈ ਹੋਰ ਉਨ੍ਹਾਂ ਦੇ ਨਾਲ ਸਨ ।
18ਕੁਰਿੰਥੁਸ ਨਗਰ ਵਿੱਚ
1ਇਹ ਤੋਂ ਬਾਅਦ ਪੌਲੁਸ ਅਥੇਨੈ ਤੋਂ ਤੁਰ ਕੇ ਕੁਰਿੰਥੁਸ ਵਿੱਚ ਆਇਆ ।2ਅਤੇ ਉੱਥੇ ਅਕੂਲਾ ਨਾਮ ਦਾ ਇੱਕ ਯਹੂਦੀ ਉਹ ਨੂੰ ਮਿਲਿਆ, ਜਿਸ ਦੀ ਜਨਮ ਭੂਮੀ ਪੁੰਤੁਸ ਸੀ ਅਤੇ ਥੋੜ੍ਹੇ ਚਿਰ ਦਾ ਆਪਣੀ ਪਤਨੀ ਪ੍ਰਿਸਕਿੱਲਾ ਨਾਲ ਇਤਾਲਿਯਾ ਤੋਂ ਆਇਆ ਹੋਇਆ ਸੀ ਕਿਉਂ ਜੋ ਕਲੌਦਿਯੁਸ ਨੇ ਹੁਕਮ ਦਿੱਤਾ ਸੀ ਕਿ ਸਾਰੇ ਯਹੂਦੀ ਰੋਮ ਤੋਂ ਨਿੱਕਲ ਜਾਣ, ਸੋ ਉਹ ਉਨ੍ਹਾਂ ਦੇ ਕੋਲ ਗਿਆ ।3ਅਤੇ ਇਸ ਲਈ ਜੋ ਉਹਨਾਂ ਦਾ ਇੱਕੋ ਹੀ ਕੰਮ ਸੀ ਉਨ੍ਹਾਂ ਦੇ ਨਾਲ ਰਿਹਾ ਅਤੇ ਉਹ ਕੰਮ ਕਰਨ ਲੱਗੇ, ਕਿਉਂ ਜੋ ਉਹ ਤੰਬੂ ਬਣਾਉਣ ਵਾਲੇ ਸਨ ।4ਅਤੇ ਉਹ ਹਰ ਸਬਤ ਦੇ ਦਿਨ ਨੂੰ ਪ੍ਰਾਰਥਨਾ ਘਰ ਵਿੱਚ ਪ੍ਰਚਾਰ ਕਰਦਾ ਅਤੇ ਯਹੂਦੀਆਂ ਅਤੇ ਯੂਨਾਨੀਆਂ ਨੂੰ ਸਮਝਾਉਂਦਾ ਸੀ ।5ਪਰ ਜਦੋਂ ਸੀਲਾਸ ਅਤੇ ਤਿਮੋਥਿਉਸ ਮਕਦੂਨਿਯਾ ਤੋਂ ਆਏ ਤਦ ਪੌਲੁਸ ਬਚਨ ਸੁਣਾਉਣ ਵਿੱਚ ਰੁੱਝ ਕੇ ਯਹੂਦੀਆਂ ਦੇ ਅੱਗੇ ਗਵਾਹੀ ਦੇ ਰਿਹਾ ਸੀ, ਕਿ ਯਿਸੂ ਹੀ ਮਸੀਹ ਹੈ ।6ਜਦੋਂ ਉਹ ਉਸ ਦਾ ਵਿਰੋਧ ਕਰਨ ਅਤੇ ਵਾਦ-ਵਿਵਾਦ ਕਰਨ ਲੱਗੇ ਤਾਂ ਉਸ ਨੇ ਆਪਣੇ ਕੱਪੜੇ ਝਾੜ ਕੇ ਉਨ੍ਹਾਂ ਨੂੰ ਆਖਿਆ, ਕਿ ਤੁਹਾਡਾ ਖੂਨ ਤੁਹਾਡੇ ਸਿਰ ਹੋਵੇ ! ਮੈਂ ਨਿਰਦੋਸ਼ ਹਾਂ ! ਇਸ ਤੋਂ ਬਾਅਦ ਮੈਂ ਪਰਾਈਆਂ ਕੌਮਾਂ ਵੱਲ ਜਾਂਵਾਂਗਾ ।7ਉਹ ਉੱਥੋਂ ਤੁਰ ਕੇ ਤੀਤੁਸ ਯੂਸਤੁਸ ਨਾਮ ਦੇ ਇੱਕ ਪਰਮੇਸ਼ੁਰ ਦੇ ਭਗਤ ਦੇ ਘਰ ਗਿਆ, ਜਿਸ ਦਾ ਘਰ ਪ੍ਰਾਰਥਨਾ ਘਰ ਦੇ ਨਾਲ ਲੱਗਦਾ ਸੀ ।8ਅਤੇ ਪ੍ਰਾਰਥਨਾ ਘਰ ਦੇ ਸਰਦਾਰ ਕਰਿਸਪੁਸ ਨੇ ਆਪਣੇ ਸਾਰੇ ਪਰਿਵਾਰ ਨਾਲ ਪ੍ਰਭੂ ਤੇ ਵਿਸ਼ਵਾਸ ਕੀਤਾ ਅਤੇ ਕੁਰਿੰਥੀਆਂ ਵਿੱਚੋਂ ਬਹੁਤਿਆਂ ਲੋਕਾਂ ਨੇ ਸੁਣ ਕੇ ਵਿਸ਼ਵਾਸ ਕੀਤਾ ਅਤੇ ਬਪਤਿਸਮਾ ਲਿਆ ।9ਤਾਂ ਪ੍ਰਭੂ ਨੇ ਰਾਤ ਦੇ ਵੇਲੇ ਪੌਲੁਸ ਨੂੰ ਦਰਸ਼ਣ ਦੇ ਕੇ ਕਿਹਾ, ਨਾ ਡਰ ਸਗੋਂ ਬੋਲੀ ਜਾ ਅਤੇ ਚੁੱਪ ਨਾ ਰਹਿ ।10ਇਸ ਲਈ ਜੋ ਮੈਂ ਤੇਰੇ ਨਾਲ ਹਾਂ ਅਤੇ ਕੋਈ ਤੈਨੂੰ ਦੁੱਖ ਦੇਣ ਲਈ ਤੇਰੇ ਉੱਤੇ ਹਮਲਾ ਨਾ ਕਰੇਗਾ, ਕਿਉਂ ਜੋ ਇਸ ਸ਼ਹਿਰ ਵਿੱਚ ਮੇਰੇ ਬਹੁਤ ਸਾਰੇ ਲੋਕ ਹਨ ।11ਸੋ ਉਹ ਡੇਢ ਸਾਲ ਉੱਥੇ ਰਹਿ ਕੇ ਉਨ੍ਹਾਂ ਦੇ ਵਿੱਚ ਪਰਮੇਸ਼ੁਰ ਦਾ ਬਚਨ ਸਿਖਾਉਂਦਾ ਰਿਹਾ ।12ਪਰ ਜਦੋਂ ਗਾਲੀਓ ਅਖਾਯਾ ਦਾ ਅਧਿਕਾਰੀ ਸੀ ਤਾਂ ਯਹੂਦੀ ਮਿਲ ਕੇ ਪੌਲੁਸ ਉੱਤੇ ਚੜ੍ਹ ਆਏ ਅਤੇ ਉਹ ਨੂੰ ਅਦਾਲਤ ਵਿੱਚ ਲੈ ਜਾ ਕੇ ਬੋਲੇ,13ਇਹ ਮਨੁੱਖ ਲੋਕਾਂ ਨੂੰ ਬਿਵਸਥਾ ਤੋਂ ਵਿਰੁੱਧ ਪਰਮੇਸ਼ੁਰ ਦੀ ਬੰਦਗੀ ਕਰਨ ਨੂੰ ਭਰਮਾਉਂਦਾ ਹੈ ।14ਪਰ ਜਦੋਂ ਪੌਲੁਸ ਬੋਲਣ ਲੱਗਾ ਤਾਂ ਗਾਲੀਓ ਨੇ ਯਹੂਦੀਆਂ ਨੂੰ ਆਖਿਆ, ਹੇ ਯਹੂਦੀਓ ਜੇ ਕੁੱਝ ਬੁਰਾਈ ਦੀ ਗੱਲ ਹੁੰਦੀ ਤਾਂ ਮੇਰੇ ਲਈ ਤੁਹਾਨੂੰ ਸੁਣਨਾ ਯੋਗ ਹੁੰਦਾ ।15ਪਰ ਜੇ ਇਹ ਝਗੜੇ ਸ਼ਬਦਾਂ ਅਤੇ ਨਾਵਾਂ ਅਤੇ ਤੁਹਾਡੀ ਆਪਣੀ ਬਿਵਸਥਾ ਦੇ ਵਿਖੇ ਹਨ ਤਾਂ ਤੁਸੀਂ ਆਪ ਹੀ ਜਾਣੋ, ਮੈਂ ਨਹੀਂ ਚਾਹੁੰਦਾ ਜੋ ਇਨ੍ਹਾਂ ਗੱਲਾਂ ਦਾ ਨਿਆਈਂ ਬਣਾ ।16ਤਾਂ ਉਸ ਨੇ ਉਨ੍ਹਾਂ ਨੂੰ ਅਦਾਲਤੋਂ ਬਾਹਰ ਕੱਢ ਦਿੱਤਾ ।17ਤਾਂ ਉਨ੍ਹਾਂ ਨੇ ਪ੍ਰਾਰਥਨਾ ਘਰ ਦੇ ਸਰਦਾਰ ਸੋਸਨਥੇਜ਼ ਨੂੰ ਫੜ੍ਹ ਕੇ ਅਦਾਲਤ ਦੇ ਸਾਹਮਣੇ ਮਾਰਿਆ ਪਰ ਗਾਲੀਓ ਨੇ ਇਨ੍ਹਾਂ ਗੱਲਾਂ ਵੱਲ ਕੁੱਝ ਧਿਆਨ ਨਾ ਕੀਤਾ ।ਪ੍ਰਿਸਕਿੱਲਾ, ਅਕੂਲਾ ਅਤੇ ਅਪੁੱਲੋਸ
18ਪੌਲੁਸ ਹੋਰ ਵੀ ਬਹੁਤ ਦਿਨ ਉੱਥੇ ਠਹਿਰ ਕੇ ਫੇਰ ਭਰਾਵਾਂ ਕੋਲੋਂ ਵਿਦਾ ਹੋਇਆ ਅਤੇ ਪ੍ਰਿਸਕਿੱਲਾ ਅਤੇ ਅਕੂਲਾ ਦੇ ਸੰਗ ਜਹਾਜ਼ ਤੇ ਸੀਰਿਯਾ ਦੀ ਵੱਲ ਨੂੰ ਚੱਲਿਆ ਗਿਆ ਕੰਖਰਿਯਾ ਵਿੱਚ ਸਿਰ ਮੁਨਾਇਆ, ਕਿਉਂ ਜੋ ਉਹ ਨੇ ਮੰਨਤ ਮੰਨੀ ਸੀ ।19ਅਤੇ ਅਫ਼ਸੁਸ ਵਿੱਚ ਉਨ੍ਹਾਂ ਨੂੰ ਉੱਥੇ ਹੀ ਛੱਡਿਆ, ਪਰ ਆਪ ਪ੍ਰਾਰਥਨਾ ਘਰ ਵਿੱਚ ਜਾ ਕੇ ਯਹੂਦੀਆਂ ਦੇ ਨਾਲ ਬਹਿਸ ਕੀਤੀ ।20ਤਾਂ ਉਨ੍ਹਾਂ ਨੇ ਉਹ ਦੇ ਅੱਗੇ ਬੇਨਤੀ ਕੀਤੀ ਕਿ ਉਹ ਕੁੱਝ ਦਿਨ ਹੋਰ ਰਹੇ ਪਰ ਉਹ ਨੇ ਨਾ ਮੰਨਿਆ ।21ਪਰੰਤੂ ਇਹ ਕਹਿ ਕੇ ਭਈ ਪਰਮੇਸ਼ੁਰ ਚਾਹੇ ਤਾਂ ਮੈਂ ਤੁਹਾਡੇ ਕੋਲ ਫ਼ੇਰ ਆਵਾਂਗਾ ਉਹ ਉਨ੍ਹਾਂ ਕੋਲੋਂ ਵਿਦਾ ਹੋਇਆ ਅਤੇ ਜਹਾਜ਼ ਤੇ ਚੜ੍ਹ ਕੇ ਅਫ਼ਸੁਸ ਤੋਂ ਚੱਲਿਆ ਗਿਆ ।22ਉਹ ਕੈਸਰਿਯਾ ਵਿੱਚ ਉਤਰਿਆ ਅਤੇ ਜਦੋਂ ਉਹ ਨੇ ਕਲੀਸਿਯਾ ਦੀ ਸੁੱਖ-ਸਾਂਦ ਪੁੱਛੀ ਤਦ ਉਹ ਅੰਤਾਕਿਯਾ ਨੂੰ ਚੱਲਿਆ ਗਿਆ ।ਪੌਲੁਸ ਦੀ ਤੀਸਰੀ ਪ੍ਰਚਾਰ ਯਾਤਰਾ
23ਉੱਥੇ ਕੁੱਝ ਚਿਰ ਰਹਿ ਕੇ ਉਹ ਚੱਲਿਆ ਗਿਆ, ਅਤੇ ਗਲਾਤਿਯਾ ਅਤੇ ਫ਼ਰੁਗਿਯਾ ਦੇ ਇਲਾਕੇ ਵਿੱਚ ਥਾਂ-ਥਾਂ ਫ਼ਿਰ ਕੇ ਸਾਰਿਆਂ ਚੇਲਿਆਂ ਨੂੰ ਤਕੜਾ ਕਰਦਾ ਗਿਆ ।ਅਫ਼ਸੁਸ ਨਗਰ ਵਿੱਚ ਅਪੁੱਲੋਸ
24ਅਪੁੱਲੋਸ ਨਾਮ ਦਾ ਇੱਕ ਯਹੂਦੀ ਜਿਸ ਦਾ ਜਨਮ ਸਿਕੰਦਰਿਯਾ ਵਿੱਚ ਹੋਇਆ ਸੀ, ਵਧੀਆ ਬੋਲਣ ਵਾਲਾ ਅਤੇ ਪਵਿੱਤਰ ਗ੍ਰੰਥਾਂ ਦਾ ਮਾਹਿਰ ਸੀ ਉਹ ਅਫ਼ਸੁਸ ਵਿੱਚ ਆਇਆ ।25ਇਸ ਨੇ ਪ੍ਰਭੂ ਦੇ ਰਾਹ ਦੀ ਸਿੱਖਿਆ ਪਾਈ ਸੀ ਅਤੇ ਆਤਮਿਕ ਉਤਸ਼ਾਹ ਨਾਲ ਯਿਸੂ ਦੀਆਂ ਗੱਲਾਂ ਪੂਰੀ ਰੀਝ ਨਾਲ ਸੁਣਾਉਂਦਾ ਅਤੇ ਸਿਖਾਉਂਦਾ ਸੀ ਪਰ ਉਹ ਸਿਰਫ਼ ਯੂਹੰਨਾ ਦੇ ਬਪਤਿਸਮੇ ਬਾਰੇ ਹੀ ਜਾਣਦਾ ਸੀ ।26ਉਹ ਪ੍ਰਾਰਥਨਾ ਘਰ ਵਿੱਚ ਬੇਧੜਕ ਬੋਲਣ ਲੱਗਾ ਪਰ ਜਦੋਂ ਪ੍ਰਿਸਕਿੱਲਾ ਅਤੇ ਅਕੂਲਾ ਨੇ ਉਹ ਦੀ ਸੁਣੀ ਤਾਂ ਉਸ ਨੂੰ ਆਪਣੇ ਨਾਲ ਰਲਾ ਕੇ, ਉਸ ਨੂੰ ਪਰਮੇਸ਼ੁਰ ਦਾ ਰਾਹ ਹੋਰ ਵੀ ਠੀਕ ਤਰ੍ਹਾਂ ਨਾਲ ਦੱਸਿਆ ।27ਜਦੋਂ ਉਸ ਨੇ ਅਖਾਯਾ ਨੂੰ ਜਾਣ ਦੀ ਦਲੀਲ ਕੀਤੀ ਤਦ ਭਰਾਵਾਂ ਨੇ ਉਸ ਨੂੰ ਦਿਲਾਸਾ ਦਿੱਤਾ ਅਤੇ ਚੇਲਿਆਂ ਨੂੰ ਲਿਖ ਭੇਜਿਆ ਕਿ ਉਸ ਦਾ ਆਦਰ ਕਰਨ । ਸੋ ਉਸ ਨੇ ਉੱਥੇ ਪਹੁੰਚ ਕੇ ਉਨ੍ਹਾਂ ਦੀ ਵੱਡੀ ਸਹਾਇਤਾ ਕੀਤੀ, ਜਿਨ੍ਹਾਂ ਕਿਰਪਾ ਦੇ ਕਾਰਨ ਵਿਸ਼ਵਾਸ ਕੀਤਾ ਸੀ ।28ਕਿਉਂ ਜੋ ਉਸ ਨੇ ਪਵਿੱਤਰ ਗ੍ਰੰਥਾਂ ਤੋਂ ਸਬੂਤ ਦੇ ਦੇ ਕੇ ਜੋ ਯਿਸੂ ਉਹੀ ਮਸੀਹ ਹੈ, ਵੱਡੀ ਤਕੜਾਈ ਨਾਲ ਸਭਨਾਂ ਦੇ ਸਾਹਮਣੇ ਯਹੂਦੀਆਂ ਦਾ ਮੂੰਹ ਬੰਦ ਕਰ ਦਿੱਤਾ ।
19ਅਫ਼ਸੁਸ ਨਗਰ ਵਿੱਚ ਪੌਲੁਸ
1ਇਸ ਤਰ੍ਹਾਂ ਹੋਇਆ ਕਿ ਜਦੋਂ ਅਪੁੱਲੋਸ ਕੁਰਿੰਥੁਸ ਸ਼ਹਿਰ ਵਿੱਚ ਸੀ ਤਾਂ ਪੌਲੁਸ ਉੱਪਰਲੇ ਇਲਾਕਿਆਂ ਵਿੱਚੋਂ ਦੀ ਲੰਘ ਕੇ ਅਫ਼ਸੁਸ ਨੂੰ ਆਇਆ ।2ਅਤੇ ਕਈ ਚੇਲਿਆਂ ਨੂੰ ਲੱਭ ਕੇ ਉਨ੍ਹਾਂ ਨੂੰ ਆਖਿਆ, ਜਦੋਂ ਤੁਸੀਂ ਵਿਸ਼ਵਾਸ ਕੀਤਾ ਤਾਂ ਕੀ ਤੁਹਾਨੂੰ ਪਵਿੱਤਰ ਆਤਮਾ ਮਿਲਿਆ ? ਉਨ੍ਹਾਂ ਉਸ ਨੂੰ ਕਿਹਾ, ਅਸੀਂ ਤਾਂ ਇਹ ਸੁਣਿਆ ਵੀ ਨਹੀਂ ਕਿ ਪਵਿੱਤਰ ਆਤਮਾ ਹੈ ।3ਫਿਰ ਉਸ ਨੇ ਆਖਿਆ, ਫੇਰ ਤੁਸੀਂ ਕਿਸ ਦਾ ਬਪਤਿਸਮਾ ਲਿਆ ? ਉਹਨਾਂ ਆਖਿਆ, ਅਸੀਂ ਯੂਹੰਨਾ ਦਾ ਬਪਤਿਸਮਾ ਲਿਆ ।4ਤਦ ਪੌਲੁਸ ਨੇ ਕਿਹਾ, ਯੂਹੰਨਾ ਤਾਂ ਤੋਬਾ ਦਾ ਬਪਤਿਸਮਾ ਦਿੰਦਾ ਅਤੇ ਲੋਕਾਂ ਨੂੰ ਆਖਦਾ ਸੀ ਕਿ ਤੁਸੀਂ ਉਸ ਉੱਤੇ ਜੋ ਮੇਰੇ ਤੋਂ ਬਾਅਦ ਆਉਣ ਵਾਲਾ ਹੈ ਅਰਥਾਤ ਯਿਸੂ ਉੱਤੇ ਵਿਸ਼ਵਾਸ ਕਰੋ ।5ਇਹ ਸੁਣ ਕੇ ਉਨ੍ਹਾਂ ਨੇ ਪ੍ਰਭੂ ਯਿਸੂ ਦੇ ਨਾਮ ਵਿੱਚ ਬਪਤਿਸਮਾ ਲਿਆ ।6ਅਤੇ ਜਦੋਂ ਪੌਲੁਸ ਨੇ ਉਨ੍ਹਾਂ ਉੱਤੇ ਹੱਥ ਰੱਖੇ ਤਾਂ ਪਵਿੱਤਰ ਆਤਮਾ ਉਨ੍ਹਾਂ ਤੇ ਉੱਤਰਿਆ ਅਤੇ ਉਹ ਤਰ੍ਹਾਂ-ਤਰ੍ਹਾਂ ਦੀਆਂ ਭਾਸ਼ਾ ਬੋਲਣ ਅਤੇ ਭਵਿੱਖਬਾਣੀ ਕਰਨ ਲੱਗੇ ।7ਉਹ ਸਾਰੇ ਬਾਰਾਂ ਕੁ ਮਨੁੱਖ ਸਨ ।8ਫਿਰ ਪੌਲੁਸ ਪ੍ਰਾਰਥਨਾ ਘਰ ਵਿੱਚ ਜਾ ਕੇ, ਤਿੰਨ ਮਹੀਨੇ ਤੱਕ ਨਿਡਰਤਾ ਨਾਲ ਪਰਮੇਸ਼ੁਰ ਦੇ ਰਾਜ ਦੇ ਬਾਰੇ ਬਚਨ ਸੁਣਾਉਂਦਾ ਅਤੇ ਲੋਕਾਂ ਨੂੰ ਸਮਝਾਉਂਦਾ ਰਿਹਾ ।9ਪਰ ਜਦੋਂ ਕੁੱਝ ਲੋਕਾਂ ਨੇ ਕਠੋਰ ਹੋ ਕੇ ਉਸ ਦੀ ਨਾ ਮੰਨੀ ਅਤੇ ਲੋਕਾਂ ਦੇ ਅੱਗੇ ਉਸ ਪੰਥ ਨੂੰ ਬੁਰਾ ਕਹਿਣ ਲੱਗੇ ਤਾਂ ਉਹ ਚੇਲਿਆਂ ਨੂੰ ਲੈ ਕੇ ਅਲੱਗ ਹੋ ਗਿਆ ਅਤੇ ਤੁਰੰਨੁਸ ਦੀ ਪਾਠਸ਼ਾਲਾ ਵਿੱਚ ਰੋਜ਼ ਬਚਨ ਸੁਣਾਉਂਦਾ ਰਿਹਾ ।10ਇਹ ਦੋ ਸਾਲਾਂ ਤੱਕ ਹੁੰਦਾ ਰਿਹਾ, ਐਥੋਂ ਤੱਕ ਜੋ ਏਸ਼ੀਆ ਦੇ ਵਾਸੀ ਕੀ ਯਹੂਦੀ ਕੀ ਯੂਨਾਨੀ ਸਭਨਾਂ ਨੇ ਪ੍ਰਭੂ ਦਾ ਬਚਨ ਸੁਣਿਆ ।11ਪਰਮੇਸ਼ੁਰ ਪੌਲੁਸ ਦੇ ਹੱਥੋਂ ਅਚਰਜ ਕੰਮ ਵਿਖਾਲਦਾ ਸੀ ।12ਐਥੋਂ ਤੱਕ ਜੋ ਰੁਮਾਲ ਅਤੇ ਪਟਕੇ ਉਹ ਦੇ ਸਰੀਰ ਨੂੰ ਛੁਆ ਕੇ ਰੋਗੀਆਂ ਉੱਤੇ ਪਾਉਂਦੇ ਸਨ ਅਤੇ ਉਨ੍ਹਾਂ ਦੇ ਰੋਗ ਦੂਰ ਹੋ ਜਾਂਦੇ ਅਤੇ ਉਹਨਾਂ ਵਿੱਚੋਂ ਦੁਸ਼ਟ ਆਤਮਾਵਾਂ ਨਿੱਕਲ ਜਾਂਦੀਆਂ ਸਨ ।13ਤਦ ਯਹੂਦੀਆਂ ਵਿੱਚੋਂ ਕਈ ਆਦਮੀਆਂ ਨੇ ਜੋ ਇੱਧਰ-ਉੱਧਰ ਫਿਰਦਿਆਂ ਹੋਇਆਂ ਝਾੜ ਫੂਕ ਕਰਦੇ ਹੁੰਦੇ ਸਨ, ਇਹ ਦਲੇਰੀ ਕੀਤੀ ਕਿ ਜਿਨ੍ਹਾਂ ਨੂੰ ਦੁਸ਼ਟ ਆਤਮਾਵਾਂ ਚਿੰਬੜੀਆਂ ਹੋਈਆਂ ਸਨ, ਉਨ੍ਹਾਂ ਉੱਤੇ ਪ੍ਰਭੂ ਯਿਸੂ ਦਾ ਨਾਮ ਲੈ ਕੇ ਕਹਿਣ ਲੱਗੇ ਕਿ ਮੈਂ ਤੁਹਾਨੂੰ ਯਿਸੂ ਦੇ ਨਾਮ ਦੀ ਸਹੁੰ ਦਿੰਦਾ ਹਾਂ ਜਿਸ ਦਾ ਪੌਲੁਸ ਪ੍ਰਚਾਰ ਕਰਦਾ ਹੈ ।14ਅਤੇ ਸਕੇਵਾ ਨਾਮ ਦੇ ਕਿਸੇ ਯਹੂਦੀ ਮੁੱਖ ਜਾਜਕ ਦੇ ਸੱਤ ਪੁੱਤਰ ਸਨ ਜਿਹੜੇ ਇਹੋ ਕੰਮ ਕਰਦੇ ਸਨ ।15ਪਰ ਦੁਸ਼ਟ ਆਤਮਾ ਨੇ ਉਹਨਾਂ ਨੂੰ ਉੱਤਰ ਦਿੱਤਾ ਕਿ ਯਿਸੂ ਨੂੰ ਤਾਂ ਮੈਂ ਜਾਣਦੀ ਹਾਂ ਅਤੇ ਪੌਲੁਸ ਨੂੰ ਮੈਂ ਪਹਿਚਾਣਦੀ ਹਾਂ, ਪਰ ਤੁਸੀਂ ਕੌਣ ਹੋ ?16ਅਤੇ ਉਹ ਮਨੁੱਖ ਜਿਸ ਨੂੰ ਦੁਸ਼ਟ ਆਤਮਾ ਚਿੰਬੜਿਆ ਹੋਇਆ ਸੀ ਟੁੱਟ ਕੇ ਉਹਨਾਂ ਉੱਤੇ ਆ ਪਿਆ ਅਤੇ ਦੋਹਾਂ ਨੂੰ ਵੱਸ ਵਿੱਚ ਲਿਆ ਕੇ ਉਹਨਾਂ ਤੇ ਐਸੀ ਸਖਤੀ ਕੀਤੀ ਜੋ ਉਹ ਨੰਗੇ ਅਤੇ ਜ਼ਖਮੀ ਹੋ ਕੇ ਉਸ ਘਰ ਵਿੱਚੋਂ ਭੱਜ ਨਿੱਕਲੇ ।17ਇਹ ਗੱਲ ਸਭ ਯਹੂਦੀਆਂ ਅਤੇ ਯੂਨਾਨੀਆਂ ਉੱਤੇ ਜਿਹੜੇ ਅਫ਼ਸੁਸ ਵਿੱਚ ਰਹਿੰਦੇ ਸਨ, ਉਜਾਗਰ ਹੋ ਗਈ ਅਤੇ ਉਹ ਸਭ ਡਰ ਗਏ ਅਤੇ ਪ੍ਰਭੂ ਯਿਸੂ ਦੇ ਨਾਮ ਦੀ ਵਡਿਆਈ ਹੋਈ ।18ਜਿਨ੍ਹਾਂ ਵਿਸ਼ਵਾਸ ਕੀਤਾ ਸੀ ਉਨ੍ਹਾਂ ਵਿੱਚੋਂ ਬਹੁਤ ਸਾਰਿਆਂ ਨੇ ਆ ਕੇ ਆਪਣਿਆਂ ਬੁਰੇ ਕੰਮਾਂ ਨੂੰ ਮੰਨ ਲਿਆ ਅਤੇ ਦੱਸ ਦਿੱਤਾ ।19ਅਤੇ ਬਹੁਤੇ ਉਨ੍ਹਾਂ ਵਿੱਚੋਂ ਵੀ ਜਿਹੜੇ ਜਾਦੂ ਕਰਦੇ ਸਨ ਆਪਣੀਆਂ ਪੋਥੀਆਂ ਇਕੱਠੀਆਂ ਕਰ ਕੇ ਲਿਆਏ ਅਤੇ ਸਾਰਿਆਂ ਦੇ ਸਾਹਮਣੇ ਫੂਕ ਸੁੱਟੀਆਂ ਅਤੇ ਜਦੋਂ ਉਹਨਾਂ ਦੇ ਮੁੱਲ ਦਾ ਜੋੜ ਕੀਤਾ ਤਾਂ ਪੰਜਾਹ ਹਜ਼ਾਰ ਰੁਪਿਆ ਹੋਇਆ ।20ਇਸੇ ਤਰ੍ਹਾਂ ਪ੍ਰਭੂ ਦਾ ਬਚਨ ਸਮਰੱਥ ਨਾਲ ਵਧਿਆ ਅਤੇ ਪਰਬਲ ਹੋਇਆ ।21ਜਦੋਂ ਇਹ ਗੱਲਾਂ ਹੋ ਚੁੱਕੀਆਂ ਤਾਂ ਪੌਲੁਸ ਨੇ ਮਨ ਵਿੱਚ ਯੋਜਨਾ ਬਣਾਈ ਜੋ ਮਕਦੂਨਿਯਾ ਅਤੇ ਅਖਾਯਾ ਦੇ ਵਿੱਚੋਂ ਦੀ ਲੰਘ ਕੇ ਯਰੂਸ਼ਲਮ ਨੂੰ ਜਾਵੇ ਅਤੇ ਕਿਹਾ ਕਿ ਜਦੋਂ ਮੈਂ ਉੱਥੇ ਹੋ ਆਵਾਂ ਤਾਂ ਮੈਨੂੰ ਜ਼ਰੂਰੀ ਹੈ, ਜੋ ਮੈਂ ਰੋਮ ਨੂੰ ਵੀ ਵੇਖਾਂ ।22ਸੋ ਜਿਹੜੇ ਉਹ ਦੀ ਸੇਵਾ ਕਰਦੇ ਸਨ ਉਨ੍ਹਾਂ ਵਿੱਚੋਂ ਦੋ ਜਣੇ ਅਰਥਾਤ ਤਿਮੋਥਿਉਸ ਅਤੇ ਇਰਸਤੁਸ ਨੂੰ ਮਕਦੂਨਿਯਾ ਵਿੱਚ ਭੇਜ ਕੇ, ਉਹ ਆਪ ਏਸ਼ੀਆ ਵਿੱਚ ਕੁੱਝ ਸਮਾਂ ਰਿਹਾ ।ਅਫ਼ਸੁਸ ਵਿੱਚ ਫਸਾਦ
23ਉਸ ਸਮੇਂ ਇਸ ਪੰਥ ਦੇ ਵਿਖੇ ਵੱਡਾ ਫਸਾਦ ਹੋਇਆ ।24ਕਿਉਂ ਜੋ ਦੇਮੇਤ੍ਰਿਯੁਸ ਨਾਮ ਦਾ ਇੱਕ ਸੁਨਿਆਰ ਅਰਤਿਮਿਸ ਦੇ ਚਾਂਦੀ ਦਾ ਮੰਦਿਰ ਬਣਵਾ ਕੇ, ਕਾਰੀਗਰਾਂ ਨੂੰ ਬਹੁਤ ਕੰਮ ਦੁਆਉਂਦਾ ਸੀ ।25ਉਸ ਨੇ ਉਨ੍ਹਾਂ ਨੂੰ ਅਤੇ ਉਸ ਕੰਮ ਦੇ ਹੋਰ ਕਾਰੀਗਰਾਂ ਨੂੰ ਇਕੱਠਿਆਂ ਕਰ ਕੇ ਕਿਹਾ, ਹੇ ਮਨੁੱਖੋ ਤੁਸੀਂ ਜਾਣਦੇ ਹੋ ਕਿ ਇਸ ਕੰਮ ਤੋਂ ਅਸੀਂ ਕਿੰਨ੍ਹਾਂ ਧਨ ਕਮਾਉਂਦੇ ਹਾਂ ।26ਅਤੇ ਤੁਸੀਂ ਵੇਖਦੇ ਤੇ ਸੁਣਦੇ ਹੋ ਜੋ ਇਸ ਪੌਲੁਸ ਨੇ ਕੇਵਲ ਅਫ਼ਸੁਸ ਵਿੱਚ ਹੀ ਨਹੀਂ ਸਗੋਂ ਲੱਗਭਗ ਸਾਰੇ ਏਸ਼ੀਆ ਵਿੱਚ ਬਹੁਤ ਸਾਰਿਆਂ ਲੋਕਾਂ ਨੂੰ ਸਮਝਾ ਕੇ ਬਹਿਕਾ ਦਿੱਤਾ ਹੈ, ਕਿ ਜਿਹੜੇ ਹੱਥਾਂ ਨਾਲ ਬਣਾਏ ਹੋਏ ਹਨ, ਉਹ ਦੇਵਤੇ ਨਹੀਂ ਹੁੰਦੇ, ।27ਸੋ ਕੇਵਲ ਇਹੋ ਦੁੱਖ ਨਹੀਂ, ਜੋ ਸਾਡਾ ਕੰਮ ਮੰਦਾ ਪੈ ਜਾਵੇਗਾ ਸਗੋਂ ਇਹ ਵੀ ਦੁੱਖ ਹੈ ਕਿ ਮਹਾਂ ਦੇਵੀ ਅਰਤਿਮਿਸ ਦੇ ਮੰਦਿਰ ਦੀ ਮਹੱਤਵਤਾ ਜਾਂਦੀ ਰਹੇਗੀ ਜਿਸ ਨੂੰ ਸਾਰਾ ਏਸ਼ੀਆ ਸਗੋਂ ਸੰਸਾਰ ਪੂਜਦਾ ਹੈ, ਉਹ ਦੀ ਮਹਿਮਾ ਜਾਂਦੀ ਰਹੇਗੀ ।28ਇਹ ਗੱਲ ਸੁਣ ਕਿ ਉਹ ਕ੍ਰੋਧ ਨਾਲ ਭਰ ਗਏ ਅਤੇ ਉੱਚੀ-ਉੱਚੀ ਬੋਲੇ ਕਿ ਅਫ਼ਸੀਆਂ ਦੀ ਅਰਤਿਮਿਸ ਵੱਡੀ ਹੈ ।29ਤਾਂ ਸਾਰੇ ਸ਼ਹਿਰ ਵਿੱਚ ਹੁੱਲੜ ਪੈ ਗਿਆ ਅਤੇ ਉਹ ਇੱਕ ਮਨ ਹੋ ਕੇ ਗਾਯੁਸ ਅਤੇ ਅਰਿਸਤਰਖੁਸ ਨੂੰ ਜਿਹੜੇ ਮਕਦੂਨਿਯਾ ਦੇ ਵਾਸੀ ਅਤੇ ਸਫ਼ਰ ਵਿੱਚ ਪੌਲੁਸ ਦੇ ਸਾਥੀ ਸਨ ਆਪਣੇ ਨਾਲ ਖਿੱਚ ਕੇ ਤਮਾਸ਼ੇ ਘਰ ਵਿੱਚ ਲੈ ਗਏ ।30ਜਦੋਂ ਪੌਲੁਸ ਨੇ ਲੋਕਾਂ ਵਿੱਚ ਅੰਦਰ ਜਾਣ ਦੀ ਕੋਸ਼ਿਸ਼ ਕੀਤੀ ਤਾਂ ਚੇਲਿਆਂ ਨੇ ਉਹ ਨੂੰ ਨਾ ਜਾਣ ਦਿੱਤਾ ।31ਅਤੇ ਏਸ਼ੀਆ ਦੇ ਹਾਕਮਾਂ ਵਿੱਚੋਂ ਵੀ ਕਈਆਂ ਨੇ ਜੋ ਉਹ ਦੇ ਮਿੱਤਰ ਸਨ, ਮਿੰਨਤ ਨਾਲ ਉਹ ਦੇ ਕੋਲ ਕਹਿ ਕੇ ਭੇਜਿਆ ਕਿ ਤਮਾਸ਼ੇ ਘਰ ਵਿੱਚ ਨਾ ਵੜਨਾ !32ਉਪਰੰਤ ਰੌਲ਼ਾ ਪਾ ਕੇ ਕੋਈ ਕੁੱਝ ਆਖਦਾ ਸੀ ਅਤੇ ਕੋਈ ਕੁੱਝ, ਕਿਉਂਕਿ ਲੋਕਾਂ ਵਿੱਚ ਹਫੜਾ ਦਫੜੀ ਮੱਚੀ ਹੋਈ ਸੀ ਅਤੇ ਬਹੁਤਿਆਂ ਨੂੰ ਪਤਾ ਵੀ ਨਹੀਂ ਸੀ ਕਿ ਅਸੀਂ ਕਿਉਂ ਇਕੱਠੇ ਹੋਏ ਹਾਂ ।33ਉਹਨਾਂ ਨੇ ਸਿਕੰਦਰ ਨੂੰ ਜਿਸ ਨੂੰ ਯਹੂਦੀ ਅਗਾਹਾਂ ਧੱਕਦੇ ਸਨ ਭੀੜ ਵਿੱਚੋਂ ਸਾਹਮਣੇ ਕਰ ਦਿੱਤਾ ਅਤੇ ਸਿਕੰਦਰ ਨੇ ਹੱਥ ਨਾਲ ਇਸ਼ਾਰਾ ਕਰ ਕੇ ਆਪਣੇ ਆਪ ਨੂੰ ਬਚਾਉਣਾ ਚਾਹਿਆ ।34ਪਰ ਜਦੋਂ ਉਨ੍ਹਾਂ ਨੂੰ ਪਤਾ ਲੱਗਿਆ ਕਿ ਇਹ ਯਹੂਦੀ ਹੈ, ਤਾਂ ਸਾਰੇ ਇੱਕ ਅਵਾਜ਼ ਨਾਲ ਦੋ ਕੁ ਘੰਟਿਆਂ ਤੱਕ ਉੱਚੀ-ਉੱਚੀ ਬੋਲਦੇ ਰਹੇ ਕਿ ਅਫ਼ਸੀਆਂ ਦੀ ਅਰਤਿਮਿਸ ਵੱਡੀ ਹੈ ।35ਤਾਂ ਸ਼ਹਿਰ ਦੇ ਮੰਤਰੀ ਨੇ ਭੀੜ ਨੂੰ ਸ਼ਾਂਤ ਕਰ ਕੇ ਆਖਿਆ, ਹੇ ਅਫ਼ਸੀ ਲੋਕੋ, ਉਹ ਕਿਹੜਾ ਮਨੁੱਖ ਹੈ ਜੋ ਨਹੀਂ ਜਾਣਦਾ ਕਿ ਅਫ਼ਸੀਆਂ ਦਾ ਸ਼ਹਿਰ ਮਹਾਂ ਅਰਤਿਮਿਸ ਦੇ ਮੰਦਿਰ ਅਤੇ ਅਕਾਸ਼ ਵੱਲੋਂ ਗਿਰੀ ਹੋਈ ਮੂਰਤ ਦਾ ਸੇਵਕ ਹੈ ।36ਸੋ ਜਦੋਂ ਇਨ੍ਹਾਂ ਗੱਲਾਂ ਤੋਂ ਇਨਕਾਰ ਨਹੀਂ ਹੋ ਸਕਦਾ ਤਾਂ ਤੁਹਾਨੂੰ ਚਾਹੀਦਾ ਹੈ ਕਿ ਚੁੱਪ ਰਹੋ ਅਤੇ ਬਿਨ੍ਹਾਂ ਸੋਚੇ ਕੁੱਝ ਨਾ ਕਰੋ ।37ਕਿਉਂ ਜੋ ਤੁਸੀਂ ਇਨ੍ਹਾਂ ਮਨੁੱਖਾਂ ਨੂੰ ਐਥੇ ਲਿਆਏ ਹੋ, ਜੋ ਨਾ ਤਾਂ ਮੰਦਰ ਦੇ ਚੋਰ ਹਨ ਅਤੇ ਨਾ ਹੀ ਸਾਡੀ ਦੇਵੀ ਦੀ ਨਿੰਦਿਆ ਕਰਨ ਵਾਲੇ ਹਨ ।38ਫਿਰ ਵੀ ਜੇ ਦੇਮੇਤ੍ਰਿਯੁਸ ਅਤੇ ਉਹ ਦੇ ਨਾਲ ਦੇ ਕਾਰੀਗਰਾਂ ਨੂੰ ਕਿਸੇ ਦੇ ਵਿਰੁੱਧ ਸ਼ਿਕਾਇਤ ਹੈ ਤਾਂ ਕਚਹਿਰੀਆਂ ਲੱਗੀਆਂ ਹਨ ਅਤੇ ਡਿਪਟੀ ਵੀ ਹਨ, ਉਹ ਉੱਥੇ ਇੱਕ ਦੂਜੇ ਤੇ ਦੋਸ਼ ਲਗਾਉਣ ।39ਪਰ ਜੇ ਤੁਸੀਂ ਕੋਈ ਹੋਰ ਗੱਲ ਪੁੱਛਦੇ ਹੋ ਤਾਂ ਕਨੂੰਨੀ ਸਭਾ ਵਿੱਚ ਨਿਬੇੜਾ ਕੀਤਾ ਜਾਵੇਗਾ ।40ਕਿਉਂਕਿ ਅੱਜ ਦੇ ਫਸਾਦ ਦੇ ਕਾਰਨ ਸਾਨੂੰ ਡਰ ਹੈ, ਕਿ ਕਿਤੇ ਸਾਡੇ ਉੱਤੇ ਦੋਸ਼ ਨਾ ਲਾਇਆ ਜਾਵੇ, ਕਿਉਂਕਿ ਜੋ ਇਸ ਦਾ ਕੋਈ ਕਾਰਨ ਨਹੀਂ ਹੈ ਅਤੇ ਅਸੀਂ ਇਸ ਭੀੜ ਦੇ ਇਕੱਠੇ ਹੋਣ ਬਾਰੇ ਕੋਈ ਉੱਤਰ ਨਹੀਂ ਦੇ ਸਕਾਂਗੇ ।41ਅਤੇ ਉਸ ਨੇ ਇਹ ਕਹਿ ਕੇ ਸਭਾ ਨੂੰ ਵਿਦਾ ਕੀਤਾ ।
20ਮਕਦੂਨਿਯਾ, ਯੂਨਾਨ ਅਤੇ ਤ੍ਰੋਆਸ ਵਿੱਚ ਪੌਲੁਸ
1ਜਦੋਂ ਰੌਲ਼ਾ ਹੱਟ ਗਿਆ ਤਾਂ ਪੌਲੁਸ ਨੇ ਯਿਸੂ ਦੇ ਚੇਲਿਆਂ ਨੂੰ ਸੱਦ ਕੇ ਦਿਲਾਸਾ ਦਿੱਤਾ ਅਤੇ ਉਹਨਾਂ ਕੋਲੋਂ ਵਿਦਾ ਹੋ ਕੇ ਮਕਦੂਨਿਯਾ ਵੱਲ ਨੂੰ ਤੁਰ ਪਿਆ ।2ਅਤੇ ਉਨ੍ਹਾਂ ਇਲਾਕਿਆਂ ਵਿੱਚੋਂ ਦੀ ਲੰਘਦਾ ਹੋਇਆ ਉਨ੍ਹਾਂ ਨੂੰ ਬਹੁਤੀਆਂ ਗੱਲਾਂ ਨਾਲ ਦਿਲਾਸਾ ਦੇ ਕੇ ਯੂਨਾਨ ਵਿੱਚ ਆਇਆ ।3ਉੱਥੇ ਤਿੰਨ ਮਹੀਨੇ ਰਹਿ ਕੇ ਜਦੋਂ ਉਹ ਜਹਾਜ਼ ਉੱਤੇ ਸੀਰਿਯਾ ਵੱਲ ਜਾਣ ਨੂੰ ਤਿਆਰ ਹੋਇਆ, ਤਦ ਯਹੂਦੀਆਂ ਨੇ ਉਹ ਦੇ ਵਿਰੁੱਧ ਯੋਜਨਾ ਬਣਾਈ, ਇਸ ਲਈ ਉਹ ਨੇ ਮਕਦੂਨਿਯਾ ਦੇ ਰਾਹ ਹੋ ਕੇ ਮੁੜਨ ਦਾ ਫੈਸਲਾ ਲਿਆ ।4ਅਤੇ ਪੁੱਰਸ ਦਾ ਪੁੱਤਰ ਸੋਪਤਰੁਸ ਜਿਹੜਾ ਬਰਿਯਾ ਦਾ ਸੀ, ਥੱਸਲੁਨੀਕੀਆਂ ਵਿੱਚੋਂ ਅਰਿਸਤਰਖੁਸ ਅਤੇ ਸਿਕੁੰਦੁਸ, ਦਰਬੇ ਦਾ ਗਾਯੁਸ ਅਤੇ ਤਿਮੋਥਿਉਸ, ਏਸ਼ੀਆ ਦੇ ਤੁਖਿਕੁਸ ਅਤੇ ਤ੍ਰੋਫ਼ਿਮੁਸ ਉਹ ਦੇ ਨਾਲ ਏਸ਼ੀਆ ਤੱਕ ਗਏ ।5ਪਰ ਇਹੋ ਅਗਾਹਾਂ ਜਾ ਕੇ ਤ੍ਰੋਆਸ ਵਿੱਚ ਸਾਨੂੰ ਉਡੀਕਦੇ ਸਨ ।6ਅਖ਼ਮੀਰੀ ਰੋਟੀ ਦੇ ਦਿਨਾਂ ਤੋਂ ਬਾਅਦ ਅਸੀਂ ਫ਼ਿਲਿੱਪੈ ਤੋਂ ਇੱਕ ਜਹਾਜ਼ ਉੱਤੇ ਚੜ੍ਹੇ ਅਤੇ ਪੰਜਵੇਂ ਦਿਨ ਤ੍ਰੋਆਸ ਵਿੱਚ ਉਨ੍ਹਾਂ ਦੇ ਕੋਲ ਪਹੁੰਚੇ ਅਤੇ ਸੱਤ ਦਿਨ ਉੱਥੇ ਰਹੇ ।ਤ੍ਰੋਆਸ ਵਿੱਚ ਯੂਤਖੁਸ ਦਾ ਜਿਵਾਲਿਆ ਜਾਣਾ
7ਹਫ਼ਤੇ ਦੇ ਪਹਿਲੇ ਦਿਨ ਜਦੋਂ ਅਸੀਂ ਰੋਟੀ ਤੋੜਨ ਲਈ ਇਕੱਠੇ ਹੋਏ ਤਾਂ ਪੌਲੁਸ ਨੇ ਜੋ ਅਗਲੇ ਦਿਨ ਜਾਣ ਲਈ ਤਿਆਰ ਸੀ, ਉਨ੍ਹਾਂ ਨੂੰ ਬਚਨ ਸੁਣਾਇਆ ਅਤੇ ਉਹ ਅੱਧੀ ਰਾਤ ਤੱਕ ਉਪਦੇਸ਼ ਕਰਦਾ ਰਿਹਾ ।8ਚੁਬਾਰੇ ਵਿੱਚ ਜਿੱਥੇ ਅਸੀਂ ਇਕੱਠੇ ਹੋਏ ਸੀ ਉੱਥੇ ਬਹੁਤ ਸਾਰੇ ਦੀਵੇ ਬਲਦੇ ਸਨ ।9ਅਤੇ ਯੂਤਖੁਸ ਨਾਮ ਦਾ ਇੱਕ ਜਵਾਨ ਖਿੜਕੀ ਵਿੱਚ ਬੈਠਾ ਗਹਿਰੀ ਨੀਂਦ ਨਾਲ ਉਂਘਲਾਇਆ ਹੋਇਆ ਸੀ ਅਤੇ ਜਦੋਂ ਪੌਲੁਸ ਬਹੁਤ ਸਮੇਂ ਤੱਕ ਬਚਨ ਕਰਦਾ ਰਿਹਾ ਤਾਂ ਉਹ ਨੀਂਦ ਦੇ ਕਾਰਨ ਉਂਘਲਾਇਆ ਹੋਇਆ, ਤੀਸਰੀ ਮੰਜਿਲ ਤੋਂ ਹੇਠਾਂ ਡਿੱਗ ਪਿਆ ਅਤੇ ਮਰਿਆ ਹੋਇਆ ਚੁੱਕਿਆ ਗਿਆ ।10ਪਰ ਪੌਲੁਸ ਨੇ ਉਤਰ ਕੇ ਉਹ ਨੂੰ ਜੱਫੇ ਵਿੱਚ ਲਿਆ ਅਤੇ ਗਲ਼ ਨਾਲ ਲਾ ਕੇ ਆਖਣ ਲੱਗਾ ਕਿ ਤੁਸੀਂ ਰੌਲ਼ਾ ਨਾ ਪਾਓ ਕਿਉਂ ਜੋ ਉਹ ਦੀ ਜਾਨ ਉਸ ਵਿੱਚ ਹੈ ।11ਫੇਰ ਉਹ ਉੱਪਰ ਆਇਆ ਅਤੇ ਰੋਟੀ ਤੋੜ ਕੇ ਖਾਧੀ ਅਤੇ ਐਨਾ ਚਿਰ ਗੱਲਾਂ ਕਰਦਾ ਰਿਹਾ ਜੋ ਦਿਨ ਚੜ੍ਹ ਗਿਆ, ਤਦ ਉਹ ਤੁਰ ਪਿਆ ।12ਅਤੇ ਉਹ ਉਸ ਮੁੰਡੇ ਨੂੰ ਜਿਉਂਦਾ ਲਿਆਏ ਅਤੇ ਬਹੁਤ ਸ਼ਾਂਤ ਹੋਏ ।ਤ੍ਰੋਆਸ ਤੋਂ ਮਿਲੇਤੁਸ ਦੀ ਯਾਤਰਾ
13ਪਰ ਅਸੀਂ ਅਗਾਹਾਂ ਤੁਰ ਕੇ ਜਹਾਜ਼ ਉੱਤੇ ਚੜ੍ਹੇ ਅਤੇ ਅੱਸੁਸ ਦੀ ਵੱਲ ਚੱਲੇ ਜਿੱਥੋਂ ਅਸੀਂ ਪੌਲੁਸ ਨੂੰ ਨਾਲ ਚੜ੍ਹਾ ਲੈਣਾ ਸੀ, ਕਿਉਂ ਜੋ ਉਹ ਆਪ ਪੈਦਲ ਜਾਣ ਦਾ ਇਰਾਦਾ ਬਣਾ ਕੇ ਇਸ ਤਰ੍ਹਾਂ ਹੀ ਹੁਕਮ ਦੇ ਗਿਆ ਸੀ ।14ਜਦੋਂ ਉਹ ਅਸੁੱਸ ਵਿੱਚ ਸਾਨੂੰ ਆ ਮਿਲਿਆ ਤਾਂ ਅਸੀਂ ਉਹ ਨੂੰ ਜਹਾਜ਼ ਉੱਤੇ ਚੜ੍ਹਾ ਕੇ ਮਿਤੁਲੇਨੇ ਨੂੰ ਆਏ ।15ਅਤੇ ਉੱਥੋਂ ਜਹਾਜ਼ ਖੋਲ੍ਹ ਕੇ ਦੂਜੇ ਦਿਨ ਖੀਓਸ ਦੇ ਬਰਾਬਰ ਪਹੁੰਚੇ ਅਤੇ ਉਸ ਦੇ ਦੂਜੇ ਦਿਨ ਸਾਮੁਸ ਵਿੱਚ ਜਾ ਪਹੁੰਚੇ । ਫੇਰ ਅਗਲੇ ਦਿਨ ਮਿਲੇਤੁਸ ਨੂੰ ਆਏ ।16ਕਿਉਂਕਿ ਪੌਲੁਸ ਨੇ ਇਹ ਫੈਸਲਾ ਕੀਤਾ ਸੀ ਜੋ ਅਫ਼ਸੁਸ ਤੋਂ ਲੰਘ ਜਾਂਵਾਂ ਕਿ ਏਸ਼ੀਆ ਵਿੱਚ ਮੈਨੂੰ ਕਿਤੇ ਚਿਰ ਨਾ ਲੱਗੇ, ਕਿਉਂ ਜੋ ਉਹ ਛੇਤੀ ਕਰਦਾ ਸੀ ਕਿ ਜੇ ਹੋ ਸਕੇ ਤਾਂ ਮੈਂ ਪੰਤੇਕੁਸਤ ਦੇ ਦਿਨ ਯਰੂਸ਼ਲਮ ਵਿੱਚ ਪਹੁੰਚ ਜਾਂਵਾਂ ।ਅਫ਼ਸੁਸ ਦੇ ਬਜ਼ੁਰਗਾਂ ਨੂੰ ਉਪਦੇਸ਼
17ਉਸ ਨੇ ਮਿਲੇਤੁਸ ਤੋਂ ਅਫ਼ਸੁਸ ਦੀ ਵੱਲ ਸੁਨੇਹਾ ਭੇਜ ਕੇ ਕਲੀਸਿਯਾ ਦੇ ਆਗੂ ਬਜ਼ੁਰਗਾਂ ਨੂੰ ਬੁਲਾਇਆ ।18ਅਤੇ ਜਦੋਂ ਉਹ ਉਸ ਦੇ ਕੋਲ ਆਏ ਤਾਂ ਉਨ੍ਹਾਂ ਨੂੰ ਆਖਿਆ, ਤੁਸੀਂ ਜਾਣਦੇ ਹੋ ਜੋ ਮੈਂ ਪਹਿਲੇ ਦਿਨ ਤੋਂ ਹੀ ਜਦੋਂ ਮੈਂ ਏਸ਼ੀਆ ਵਿੱਚ ਪਹੁੰਚਿਆ ਤਾਂ ਹਰ ਰੋਜ਼ ਤੁਹਾਡੇ ਨਾਲ ਕਿਸ ਤਰ੍ਹਾਂ ਰਿਹਾ19ਕਿ ਮੈਂ ਬਹੁਤ ਅਧੀਨਗੀ ਨਾਲ ਹੰਝੂ ਵਹਾ ਵਹਾ ਕੇ ਉਨ੍ਹਾਂ ਪਰਤਾਵਿਆਂ ਵਿੱਚ ਜੋ ਯਹੂਦੀਆਂ ਦੀਆਂ ਸਾਜਿਸ਼ਾਂ ਦੇ ਕਾਰਨ ਮੇਰੇ ਉੱਤੇ ਆਣ ਪਏ ਪ੍ਰਭੂ ਦੀ ਸੇਵਾ ਕਰਦਾ ਰਿਹਾ ।20ਮੈਂ ਤੁਹਾਡੇ ਭਲੇ ਦੀ ਕੋਈ ਗੱਲ ਦੱਸਣ ਵਿੱਚ ਕੁੱਝ ਫ਼ਰਕ ਨਹੀਂ ਕੀਤਾ, ਸਗੋਂ ਤੁਹਾਨੂੰ ਖੁੱਲ੍ਹ ਕੇ ਅਤੇ ਘਰ ਘਰ ਜਾ ਕੇ ਉਪਦੇਸ਼ ਦਿੱਤਾ ।21ਅਤੇ ਮੈਂ ਯਹੂਦੀਆਂ ਅਤੇ ਯੂਨਾਨੀਆਂ ਦੇ ਸਾਹਮਣੇ ਗਵਾਹੀ ਦਿੱਤੀ ਕਿ ਪਰਮੇਸ਼ੁਰ ਦੇ ਅੱਗੇ ਤੋਬਾ ਕਰੋ ਅਤੇ ਸਾਡੇ ਪ੍ਰਭੂ ਯਿਸੂ ਮਸੀਹ ਉੱਤੇ ਵਿਸ਼ਵਾਸ ਕਰੋ ।22ਹੁਣ ਵੇਖੋ, ਮੈਂ ਆਤਮਾ ਦਾ ਬੱਧਾ ਹੋਇਆ ਯਰੂਸ਼ਲਮ ਨੂੰ ਜਾਂਦਾ ਹਾਂ ਅਤੇ ਮੈਂ ਨਹੀਂ ਜਾਣਦਾ ਜੋ ਉੱਥੇ ਮੇਰੇ ਨਾਲ ਕੀ ਹੋਵੇਗਾ ।23ਪਰ ਐਨਾ ਜਾਣਦਾ ਹਾਂ ਕਿ ਪਵਿੱਤਰ ਆਤਮਾ ਹਰੇਕ ਨਗਰ ਵਿੱਚ ਮੈਨੂੰ ਇਹ ਕਹਿ ਕੇ ਗਵਾਹੀ ਦਿੰਦਾ ਹੈ, ਜੋ ਬੰਧਨ ਅਤੇ ਬਿਪਤਾ ਤੇਰੇ ਲਈ ਤਿਆਰ ਹਨ ।24ਪਰੰਤੂ ਮੈਂ ਆਪਣੇ ਲਈ ਆਪਣੀ ਜਾਨ ਨੂੰ ਕਿਸੇ ਤਰ੍ਹਾਂ ਵੀ ਪਿਆਰੀ ਨਹੀਂ ਸਮਝਦਾ, ਤਾਂ ਜੋ ਮੈਂ ਆਪਣੀ ਦੌੜ ਨੂੰ ਅਤੇ ਉਸ ਸੇਵਾ ਨੂੰ ਪੂਰੀ ਕਰਾਂ, ਜਿਹੜੀ ਮੈਂ ਪਰਮੇਸ਼ੁਰ ਦੀ ਕਿਰਪਾ ਦੀ ਖੁਸ਼ਖਬਰੀ ਉੱਤੇ ਗਵਾਹੀ ਦੇਣ ਲਈ ਪ੍ਰਭੂ ਯਿਸੂ ਤੋਂ ਪਾਈ ਸੀ ।25ਅਤੇ ਹੁਣ ਵੇਖੋ, ਮੈਂ ਜਾਣਦਾ ਹਾਂ ਜੋ ਤੁਸੀਂ ਸਭ ਜਿਨ੍ਹਾਂ ਵਿੱਚ ਮੈਂ ਰਾਜ ਦਾ ਪਰਚਾਰ ਕੀਤਾ, ਤੁਸੀਂ ਮੇਰਾ ਮੂੰਹ ਫੇਰ ਕਦੇ ਨਾ ਵੇਖੋਗੇ ।26ਇਸ ਲਈ ਮੈਂ ਅੱਜ ਦੇ ਦਿਨ ਤੁਹਾਡੇ ਅੱਗੇ ਗਵਾਹੀ ਦਿੰਦਾ ਹਾਂ ਕਿ ਮੈਂ ਸਭਨਾਂ ਦੇ ਲਹੂ ਤੋਂ ਨਿਰਦੋਸ਼ ਹਾਂ ।27ਕਿਉਂ ਜੋ ਮੈਂ ਤੁਹਾਨੂੰ ਪਰਮੇਸ਼ੁਰ ਦੀ ਸਾਰੀ ਮਰਜ਼ੀ ਦੱਸਣ ਤੋਂ ਨਹੀਂ ਝਿੱਜਕਿਆ ।28ਤੁਸੀਂ ਆਪਣੀ, ਨਾਲੇ ਉਸ ਸਾਰੇ ਇੱਜੜ ਦੀ ਰਖਵਾਲੀ ਕਰੋ ਜਿਸ ਦੇ ਉੱਤੇ ਪਵਿੱਤਰ ਆਤਮਾ ਨੇ ਤੁਹਾਨੂੰ ਨਿਗਾਹਬਾਨ ਠਹਿਰਾਇਆ ਹੈ, ਜੋ ਪਰਮੇਸ਼ੁਰ ਦੀ ਕਲੀਸਿਯਾ ਦੀ ਚਰਵਾਹੀ ਕਰੋ ਜਿਸ ਨੂੰ ਉਸ ਨੇ ਆਪਣੇ ਹੀ ਲਹੂ ਨਾਲ ਮੁੱਲ ਲਿਆ ਹੈ ।29ਮੈਂ ਜਾਣਦਾ ਹਾਂ ਜੋ ਮੇਰੇ ਜਾਣ ਤੋਂ ਬਾਅਦ ਬੁਰੇ ਬੁਰੇ ਬਘਿਆੜ ਤੁਹਾਡੇ ਵਿੱਚ ਆ ਵੜਨਗੇ, ਜੋ ਇੱਜੜ ਨੂੰ ਨਾ ਛੱਡਣਗੇ ।30ਅਤੇ ਤੁਹਾਡੇ ਆਪਣੇ ਹੀ ਵਿੱਚੋਂ ਕਈ ਪੁਰਸ਼ ਖੜੇ ਹੋਣਗੇ ਜਿਹੜੇ ਉਲਟੀਆਂ ਗੱਲਾਂ ਕਰਨਗੇ ਅਤੇ ਚੇਲਿਆਂ ਨੂੰ ਆਪਣੇ ਵੱਲ ਖਿੱਚ ਲੈਣਗੇ ।31ਇਸ ਕਰਕੇ ਜਾਗਦੇ ਰਹੋ ਅਤੇ ਯਾਦ ਰੱਖੋ ਜੋ ਮੈਂ ਤਿੰਨਾਂ ਸਾਲਾਂ ਤੱਕ ਰਾਤ-ਦਿਨ ਰੋ-ਰੋ ਕੇ ਹਰੇਕ ਨੂੰ ਚਿਤਾਵਨੀ ਦੇਣ ਤੋਂ ਨਾ ਰੁਕਿਆ ।32ਹੁਣ ਮੈਂ ਤੁਹਾਨੂੰ ਪਰਮੇਸ਼ੁਰ ਅਤੇ ਉਹ ਦੀ ਕਿਰਪਾ ਦੇ ਬਚਨ ਦੇ ਹੱਥ ਸੌਂਪਦਾ ਹਾਂ, ਜਿਹੜਾ ਤੁਹਾਨੂੰ ਸਿੱਧ ਬਣਾ ਸਕਦਾ ਅਤੇ ਤੁਹਾਨੂੰ ਸਾਰੇ ਪਵਿੱਤਰ ਕੀਤਿਆਂ ਹੋਇਆਂ ਵਿੱਚ ਵਿਰਾਸਤ ਦੇ ਸਕਦਾ ਹੈ ।33ਮੈਂ ਕਿਸੇ ਦੀ ਚਾਂਦੀ ਜਾਂ ਸੋਨੇ ਜਾਂ ਬਸਤਰ ਦਾ ਲਾਲਚ ਨਹੀਂ ਕੀਤਾ ।34ਤੁਸੀਂ ਆਪ ਜਾਣਦੇ ਹੋ ਕਿ ਮੇਰੇ ਇਨ੍ਹਾਂ ਹੀ ਹੱਥਾਂ ਨੇ ਮੇਰੀਆਂ ਅਤੇ ਮੇਰੇ ਸਾਥੀਆਂ ਦੀਆਂ ਲੋੜਾਂ ਪੂਰੀਆਂ ਕੀਤੀਆਂ ।35ਮੈਂ ਤੁਹਾਨੂੰ ਸਾਰੀਆਂ ਗੱਲਾਂ ਵਿੱਚ ਜਿਵੇਂ ਕਰ ਵਿਖਾਲਿਆ ਕਿ ਤੁਹਾਨੂੰ ਚਾਹੀਦਾ ਹੈ ਕਿ ਉਸੇ ਤਰ੍ਹਾਂ ਮਿਹਨਤ ਕਰ ਕੇ ਕਮਜ਼ੋਰਾਂ ਦੀ ਸਹਾਇਤਾ ਕਰੋ ਅਤੇ ਪ੍ਰਭੂ ਯਿਸੂ ਦੇ ਬਚਨ ਚੇਤੇ ਰੱਖੋ ਜੋ ਉਹ ਨੇ ਆਪ ਕਿਹਾ ਸੀ ਕਿ ਲੈਣ ਨਾਲੋਂ ਦੇਣਾ ਹੀ ਧੰਨ ਹੈ ।36ਉਸ ਨੇ ਇਸ ਤਰ੍ਹਾਂ ਕਹਿ ਕੇ ਗੋਡੇ ਟੇਕੇ ਅਤੇ ਉਨ੍ਹਾਂ ਸਾਰਿਆਂ ਦੇ ਨਾਲ ਪ੍ਰਾਰਥਨਾ ਕੀਤੀ ।37ਉਹ ਸਭ ਬਹੁਤ ਰੋਏ ਅਤੇ ਪੌਲੁਸ ਦੇ ਗਲ਼ ਮਿਲ ਕੇ ਉਹ ਨੂੰ ਚੁੰਮਿਆ ।38ਖ਼ਾਸ ਕਰਕੇ ਇਸ ਗੱਲ ਉੱਤੇ ਬਹੁਤ ਉਦਾਸ ਹੋਏ ਜਿਹੜੀ ਉਹ ਨੇ ਆਖੀ ਸੀ ਕਿ ਤੁਸੀਂ ਮੇਰਾ ਮੂੰਹ ਫੇਰ ਕਦੇ ਨਾ ਵੇਖੋਗੇ, ਅਤੇ ਉਨ੍ਹਾਂ ਜਹਾਜ਼ ਤੱਕ ਉਹ ਨੂੰ ਪਹੁੰਚਾ ਦਿੱਤਾ ।
21ਪੌਲੁਸ ਯਰੂਸ਼ਲਮ ਨੂੰ ਜਾਂਦਾ ਹੈ
1ਇਸ ਤਰ੍ਹਾਂ ਹੋਇਆ ਕਿ ਜਦੋਂ ਅਸੀਂ ਉਨ੍ਹਾਂ ਤੋਂ ਵਿਦਾ ਹੋ ਕੇ ਜਹਾਜ਼ ਖੋਲ੍ਹ ਦਿੱਤਾ ਤਾਂ ਸਿੱਧੇ ਰਾਹ ਕੋਸ ਨੂੰ ਆਏ ਅਤੇ ਦੂਜੇ ਦਿਨ ਰੋਦੁਸ ਨੂੰ, ਫਿਰ ਉੱਥੋਂ ਪਾਤਰ੍ਹਾਂ ਨੂੰ ।2ਅਤੇ ਇੱਕ ਜਹਾਜ਼ ਫ਼ੈਨੀਕੇ ਨੂੰ ਜਾਣ ਵਾਲਾ ਵੇਖ ਕੇ ਅਸੀਂ ਉਸ ਉੱਤੇ ਸਵਾਰ ਹੋਏ ਅਤੇ ਤੁਰ ਪਏ ।3ਜਦੋਂ ਕੁਪਰੁਸ ਵਿਖਾਈ ਦਿੱਤਾ ਤਾਂ ਉਹ ਨੂੰ ਖੱਬੇ ਹੱਥ ਛੱਡ ਕੇ ਸੀਰਿਯਾ ਨੂੰ ਚੱਲੇ ਅਤੇ ਸੂਰ ਵਿੱਚ ਜਾ ਉੱਤਰੇ, ਕਿਉਂ ਜੋ ਉੱਥੇ ਜਹਾਜ਼ ਦਾ ਮਾਲ ਉਤਾਰਨਾ ਸੀ ।4ਅਤੇ ਚੇਲਿਆਂ ਨੂੰ ਲੱਭ ਕੇ ਅਸੀਂ ਸੱਤ ਦਿਨ ਉੱਥੇ ਠਹਿਰੇ । ਉਨ੍ਹਾਂ ਨੇ ਆਤਮਾ ਦੇ ਰਾਹੀਂ ਪੌਲੁਸ ਨੂੰ ਆਖਿਆ ਜੋ ਯਰੂਸ਼ਲਮ ਨੂੰ ਨਾ ਜਾ ।5ਇਸ ਤਰ੍ਹਾਂ ਹੋਇਆ ਕਿ ਜਦੋਂ ਅਸੀਂ ਉਨ੍ਹਾਂ ਦਿਨਾਂ ਨੂੰ ਪੂਰੇ ਕਰ ਚੁੱਕੇ ਤਾਂ ਉੱਥੋਂ ਹੋ ਕੇ ਤੁਰ ਪਏ, ਉਹ ਸਾਰੇ ਔਰਤਾਂ ਅਤੇ ਬੱਚਿਆਂ ਨਾਲ ਨਗਰ ਦੇ ਬਾਹਰ ਤੱਕ ਸਾਡੇ ਨਾਲ ਆਏ ਅਤੇ ਸਮੁੰਦਰ ਦੇ ਕੰਢੇ ਤੇ ਗੋਡੇ ਟੇਕ ਕੇ ਅਸੀਂ ਪ੍ਰਾਰਥਨਾ ਕੀਤੀ ।6ਅਤੇ ਇੱਕ ਦੂਜੇ ਤੋਂ ਵਿਦਿਆ ਹੋ ਕੇ ਅਸੀਂ ਜਹਾਜ਼ ਉੱਤੇ ਸਵਾਰ ਹੋਏ ਪਰ ਉਹ ਆਪਣੇ ਘਰਾਂ ਨੂੰ ਵਾਪਿਸ ਚਲੇ ਗਏ ।7ਅਸੀਂ ਸੂਰ ਤੋਂ ਸਮੁੰਦਰ ਦਾ ਸਫ਼ਰ ਖ਼ਤਮ ਕਰਕੇ, ਤੁਲਮਾਇਸ ਵਿੱਚ ਪਹੁੰਚੇ ਅਤੇ ਭਰਾਵਾਂ ਦੀ ਸੁੱਖ-ਸਾਂਦ ਪੁੱਛ ਕੇ ਇੱਕ ਦਿਨ ਉਨ੍ਹਾਂ ਨਾਲ ਰਹੇ ।8ਫੇਰ ਅਗਲੇ ਦਿਨ ਅਸੀਂ ਤੁਰ ਕੇ ਕੈਸਰਿਯਾ ਵਿੱਚ ਆਏ ਅਤੇ ਫ਼ਿਲਿਪੁੱਸ ਖੁਸ਼ਖਬਰੀ ਦੇ ਪਰਚਾਰਕ ਦੇ ਘਰ ਜਾ ਕੇ ਉਹ ਦੇ ਨਾਲ ਰਹੇ । ਉਹ ਉਨ੍ਹਾਂ ਸੱਤਾਂ ਵਿੱਚੋਂ ਇੱਕ ਸੀ ।9ਉਹ ਦੀਆਂ ਚਾਰ ਕੁਆਰੀਆਂ ਧੀਆਂ ਸਨ ਜਿਹੜੀਆਂ ਅਗੰਮ ਵਾਕ ਕਰਦੀਆਂ ਸਨ ।10ਜਦੋਂ ਅਸੀਂ ਕਈ ਦਿਨ ਉੱਥੇ ਠਹਿਰੇ ਤਾਂ ਆਗਬੁਸ ਨਾਮ ਦਾ ਇੱਕ ਨਬੀ ਯਹੂਦਿਯਾ ਤੋਂ ਆਇਆ ।11ਉਹ ਨੇ ਸਾਡੇ ਕੋਲ ਆ ਕੇ ਪੌਲੁਸ ਦਾ ਕਮਰ ਪਟਕਾ ਚੁੱਕ ਲਿਆ ਅਤੇ ਆਪਣੇ ਹੱਥ-ਪੈਰ ਬੰਨ੍ਹ ਕੇ ਕਿਹਾ, ਪਵਿੱਤਰ ਆਤਮਾ ਇਸ ਤਰ੍ਹਾਂ ਆਖਦਾ ਹੈ ਕਿ ਯਹੂਦੀ ਲੋਕ ਯਰੂਸ਼ਲਮ ਵਿੱਚ ਉਸ ਮਨੁੱਖ ਨੂੰ ਜਿਹ ਦਾ ਇਹ ਪਟਕਾ ਹੈ, ਇਸੇ ਤਰ੍ਹਾਂ ਬੰਨ੍ਹਣਗੇ ਅਤੇ ਪਰਾਈਆਂ ਕੌਮਾਂ ਦੇ ਹਵਾਲੇ ਕਰਨਗੇ ।12ਜਦੋਂ ਇਹ ਗੱਲਾਂ ਸੁਣੀਆਂ ਤਾਂ ਅਸੀਂ ਅਤੇ ਉੱਥੋਂ ਦੇ ਰਹਿਣ ਵਾਲਿਆਂ ਨੇ ਵੀ ਉਹ ਦੀ ਮਿੰਨਤ ਕੀਤੀ ਕਿ ਯਰੂਸ਼ਲਮ ਨੂੰ ਨਾ ਜਾਵੇ ।13ਤਦ ਪੌਲੁਸ ਨੇ ਉੱਤਰ ਦਿੱਤਾ, ਇਹ ਤੁਸੀਂ ਕੀ ਕਰਦੇ ਹੋ ਜੋ ਰੋਂਦੇ ਅਤੇ ਮੇਰਾ ਦਿਲ ਤੋੜਦੇ ਹੋ ? ਕਿਉਂ ਜੋ ਮੈਂ ਪ੍ਰਭੂ ਯਿਸੂ ਦੇ ਨਾਮ ਦੇ ਲਈ ਯਰੂਸ਼ਲਮ ਵਿੱਚ ਕੇਵਲ ਬੰਨ੍ਹੇ ਜਾਣ ਨੂੰ ਹੀ ਨਹੀਂ ਸਗੋਂ ਮਰਨ ਨੂੰ ਵੀ ਤਿਆਰ ਹਾਂ ।14ਜਦੋਂ ਉਹ ਨੇ ਨਾ ਮੰਨਿਆ ਤਾਂ ਅਸੀਂ ਇਹ ਕਹਿ ਕੇ ਚੁੱਪ ਰਹੇ ਕਿ ਪ੍ਰਭੂ ਦੀ ਮਰਜ਼ੀ ਪੂਰੀ ਹੋਵੇ ।15ਇਨ੍ਹਾਂ ਦਿਨਾਂ ਤੋਂ ਬਾਅਦ ਅਸੀਂ ਤਿਆਰੀ ਕਰ ਕੇ, ਯਰੂਸ਼ਲਮ ਨੂੰ ਤੁਰ ਪਏ ।16ਅਤੇ ਕੈਸਰਿਯਾ ਤੋਂ ਵੀ ਕਈ ਚੇਲੇ ਸਾਡੇ ਨਾਲ ਚੱਲੇ ਅਤੇ ਸਾਨੂੰ ਮਨਾਸੋਨ ਕੁਪਰੁਸੀ ਨਾਮ ਦੇ ਇੱਕ ਪੁਰਾਣੇ ਚੇਲੇ ਕੋਲ ਲੈ ਆਏ, ਜਿਸ ਦੇ ਕੋਲ ਅਸੀਂ ਠਹਿਰਨਾ ਸੀ ।ਪੌਲੁਸ ਯਾਕੂਬ ਨੂੰ ਮਿਲਦਾ ਹੈ
17ਜਦੋਂ ਅਸੀਂ ਯਰੂਸ਼ਲਮ ਵਿੱਚ ਆ ਪਹੁੰਚੇ ਤਾਂ ਭਰਾਵਾਂ ਨੇ ਖੁਸ਼ੀ ਨਾਲ ਸਾਡਾ ਸਵਾਗਤ ਕੀਤਾ ।18ਦੂਜੇ ਦਿਨ ਪੌਲੁਸ ਸਾਡੇ ਨਾਲ ਯਾਕੂਬ ਦੇ ਘਰ ਗਿਆ ਅਤੇ ਸਾਰੇ ਬਜ਼ੁਰਗ ਉੱਥੇ ਹਾਜ਼ਰ ਸਨ ।19ਅਤੇ ਉਸ ਨੇ ਉਹਨਾਂ ਨੂੰ ਪਰਨਾਮ ਕਰ ਕੇ, ਉਸ ਨੇ ਇੱਕ-ਇੱਕ ਕਰਕੇ ਉਹ ਸਾਰੇ ਜੋ ਕੰਮ ਪਰਮੇਸ਼ੁਰ ਨੇ ਪਰਾਈਆਂ ਕੌਮਾਂ ਵਿੱਚ ਉਹ ਦੀ ਸੇਵਕਾਈ ਦੇ ਦੁਆਰਾ ਕੀਤੇ ਸਨ, ਸੁਣਾ ਦਿੱਤੇ ।20ਸੋ ਉਨ੍ਹਾਂ ਨੇ ਸੁਣ ਕੇ ਪਰਮੇਸ਼ੁਰ ਦੀ ਵਡਿਆਈ ਕੀਤੀ ਅਤੇ ਉਸ ਨੂੰ ਕਿਹਾ, ਭਾਈ, ਤੂੰ ਵੇਖਦਾ ਹੈਂ ਜੋ ਯਹੂਦੀਆਂ ਵਿੱਚ ਕਈ ਹਜ਼ਾਰ ਵਿਸ਼ਵਾਸੀ ਹਨ ਅਤੇ ਸਭ ਬਿਵਸਥਾ ਦੇ ਲਈ ਗੈਰਤ ਵਾਲੇ ਹਨ ।21ਅਤੇ ਉਨ੍ਹਾਂ ਤੇਰੀ ਇਹ ਖ਼ਬਰ ਸੁਣੀ ਹੈ ਕਿ ਤੂੰ ਸਾਰੇ ਯਹੂਦੀਆਂ ਨੂੰ ਜਿਹੜੇ ਪਰਾਈਆਂ ਕੌਮਾਂ ਵਿੱਚ ਵੱਸਦੇ ਹਨ, ਇਹ ਸਿਖਾਉਂਦਾ ਹੈਂ ਕਿ ਮੂਸਾ ਨੂੰ ਤਿਆਗੋ ਅਤੇ ਆਖਦਾ ਹੈਂ ਜੋ ਆਪਣਿਆਂ ਬਾਲਕਾਂ ਦੀ ਸੁੰਨਤ ਨਾ ਕਰਵਾਓ ਅਤੇ ਰੀਤਾਂ ਉੱਤੇ ਨਾ ਚੱਲੋ ।22ਸੋ ਹੁਣ ਕੀ ਕੀਤਾ ਜਾਵੇ ? ਉਹ ਜ਼ਰੂਰ ਸੁਣ ਲੈਣਗੇ ਜੋ ਤੂੰ ਆਇਆ ਹੈਂ ।23ਇਸ ਲਈ ਤੂੰ ਇਸ ਤਰ੍ਹਾਂ ਕਰ ਜਿਵੇਂ ਅਸੀਂ ਤੈਨੂੰ ਦੱਸਦੇ ਹਾਂ । ਸਾਡੇ ਕੋਲ ਚਾਰ ਪੁਰਖ ਹਨ ਜਿਨ੍ਹਾਂ ਮੰਨਤ ਮੰਨੀ ਹੈ ।24ਤੂੰ ਉਨ੍ਹਾਂ ਨੂੰ ਲੈ ਕੇ ਆਪਣੇ ਆਪ ਨੂੰ ਉਨ੍ਹਾਂ ਦੇ ਨਾਲ ਸ਼ੁੱਧ ਕਰ ਅਤੇ ਉਨ੍ਹਾਂ ਦੇ ਲਈ ਕੁੱਝ ਖ਼ਰਚ ਕਰ ਤਾਂ ਜੋ ਉਹ ਆਪਣੇ ਸਿਰ ਮੁਨਾਉਣ ਤਾਂ ਸਭ ਲੋਕ ਜਾਣਨਗੇ ਕਿ ਜਿਹੜੀਆਂ ਗੱਲਾਂ ਉਹ ਦੇ ਵਿਖੇ ਅਸੀਂ ਸੁਣੀਆਂ ਹਨ ਉਹਨਾਂ ਵਿੱਚ ਸੱਚਾਈ ਨਹੀਂ ਹੈ, ਸਗੋਂ ਇਹ ਕੀ ਉਹ ਆਪ ਵੀ ਬਿਵਸਥਾ ਨੂੰ ਮੰਨ ਕੇ ਸਿੱਧੀ ਚਾਲ ਚੱਲਦਾ ਹੈ ।25ਪਰ ਪਰਾਈਆਂ ਕੌਮਾਂ ਦੇ ਹੱਕ ਵਿੱਚ ਜਿਨ੍ਹਾਂ ਵਿਸ਼ਵਾਸ ਕੀਤਾ ਹੈ ਅਸੀਂ ਇਹ ਲਿਖ ਭੇਜਿਆ ਸੀ ਕਿ ਉਹ ਮੂਰਤਾਂ ਦੇ ਚੜ੍ਹਾਵੇ, ਲਹੂ, ਗਲ਼ ਘੁੱਟੇ ਹੋਏ ਦੇ ਮਾਸ ਅਤੇ ਹਰਾਮਕਾਰੀ ਤੋਂ ਆਪਣੇ ਆਪ ਨੂੰ ਬਚਾ ਕੇ ਰੱਖਣ ।26ਤਦ ਪੌਲੁਸ ਨੇ ਉਨ੍ਹਾਂ ਮਨੁੱਖਾਂ ਨੂੰ ਨਾਲ ਲਿਆ ਅਤੇ ਦੂਜੇ ਦਿਨ ਉਨ੍ਹਾਂ ਨਾਲ ਆਪਣੇ ਆਪ ਨੂੰ ਸ਼ੁੱਧ ਕਰ ਕੇ ਹੈਕਲ ਵਿੱਚ ਗਿਆ ਅਤੇ ਸ਼ੁੱਧ ਹੋਣ ਦੇ ਦਿਨਾਂ ਦੇ ਪੂਰੇ ਹੋਣ ਦੀ ਖ਼ਬਰ ਦਿੰਦਾ ਗਿਆ, ਜਦੋਂ ਤੱਕ ਉਨ੍ਹਾਂ ਵਿੱਚੋਂ ਹਰੇਕ ਦੇ ਲਈ ਭੇਟ ਚੜ੍ਹਾਈ ਨਾ ਗਈ ।ਹੈਕਲ ਵਿੱਚ ਪੌਲੁਸ ਦਾ ਫੜਿਆ ਜਾਣਾ
27ਜਦ ਉਹ ਸੱਤ ਦਿਨ ਪੂਰੇ ਹੋਣ ਲੱਗੇ ਤਾਂ ਉਹਨਾਂ ਯਹੂਦੀਆਂ ਨੇ ਜਿਹੜੇ ਏਸ਼ੀਆ ਦੇ ਸਨ, ਉਹ ਨੂੰ ਹੈਕਲ ਵਿੱਚ ਵੇਖ ਕੇ ਸਾਰੀ ਭੀੜ ਨੂੰ ਭੜਕਾਇਆ ।28ਅਤੇ ਪੌਲੁਸ ਨੂੰ ਫੜ ਲਿਆ ਅਤੇ ਦੁਹਾਈ ਦੇਣ ਲੱਗੇ, ਹੇ ਇਸਰਾਏਲੀ ਮਰਦੋ ਇੱਥੇ ਆਓ ਅਤੇ ਮਦਦ ਕਰੋ ! ਇਹ ਉਹ ਮਨੁੱਖ ਹੈ ਜਿਹੜਾ ਹਰ ਥਾਂ ਸਾਡੀ ਕੌਮ, ਬਿਵਸਥਾ ਅਤੇ ਇਸ ਥਾਂ ਦੇ ਵਿਰੁੱਧ ਸਭਨਾਂ ਨੂੰ ਸਿੱਖਿਆ ਦਿੰਦਾ ਹੈ ! ਅਤੇ ਉਸ ਨੇ ਯੂਨਾਨੀਆਂ ਨੂੰ ਵੀ ਹੈਕਲ ਵਿੱਚ ਲਿਆਂਦਾ ਅਤੇ ਇਸ ਪਵਿੱਤਰ ਥਾਂ ਨੂੰ ਭਰਿਸ਼ਟ ਕੀਤਾ ਹੈ ।29ਇਸ ਲਈ ਜੋ ਉਨ੍ਹਾਂ ਨੇ ਇਸ ਤੋਂ ਪਹਿਲਾਂ ਸ਼ਹਿਰ ਵਿੱਚ ਤ੍ਰੋਫ਼ਿਮੁਸ ਅਫ਼ਸੀ ਨੂੰ ਉਹ ਦੇ ਨਾਲ ਦੇਖਿਆ ਸੀ ਅਤੇ ਸ਼ੱਕ ਕੀਤਾ ਜੋ ਪੌਲੁਸ ਉਹ ਨੂੰ ਹੈਕਲ ਵਿੱਚ ਲਿਆਇਆ ਹੋਵੇਗਾ ।30ਤਦ ਸਾਰੇ ਸ਼ਹਿਰ ਵਿੱਚ ਰੌਲ਼ਾ ਪਿਆ ਅਤੇ ਲੋਕ ਦੌੜ ਕੇ ਇਕੱਠੇ ਹੋਏ, ਉਹ ਪੌਲੁਸ ਨੂੰ ਫੜ੍ਹ ਕੇ ਹੈਕਲੋਂ ਬਾਹਰ ਲੈ ਆਏ ਅਤੇ ਝੱਟ ਦਰਵਾਜ਼ੇ ਬੰਦ ਕੀਤੇ ਗਏ ।31ਜਦੋਂ ਉਹ ਉਸ ਨੂੰ ਮਾਰ ਸੁੱਟਣ ਦੀ ਕੋਸ਼ਿਸ਼ ਕਰ ਰਹੇ ਸਨ ਤਾਂ ਫੌਜ ਦੇ ਸਰਦਾਰ ਨੂੰ ਖ਼ਬਰ ਪਹੁੰਚੀ ਕਿ ਸਾਰੇ ਯਰੂਸ਼ਲਮ ਵਿੱਚ ਭਗਦੜ ਮੱਚ ਗਈ ਹੈ ।32ਤਾਂ ਉਹ ਉਸੇ ਵੇਲੇ ਸਿਪਾਹੀਆਂ ਅਤੇ ਸੂਬੇਦਾਰਾਂ ਨੂੰ ਲੈ ਕੇ ਉਨ੍ਹਾਂ ਵੱਲ ਦੌੜ ਪਿਆ ਅਤੇ ਉਹ ਲੋਕ ਸਰਦਾਰ ਅਤੇ ਸਿਪਾਹੀਆਂ ਨੂੰ ਵੇਖ ਕੇ ਪੌਲੁਸ ਨੂੰ ਮਾਰਨ ਤੋਂ ਹੱਟ ਗਏ ।33ਤਦ ਸਰਦਾਰ ਨੇ ਨੇੜੇ ਆ ਕੇ ਉਹ ਨੂੰ ਫੜ ਲਿਆ ਅਤੇ ਹੁਕਮ ਦਿੱਤਾ ਕਿ ਉਹ ਨੂੰ ਦੋ ਸੰਗਲਾਂ ਨਾਲ ਬੰਨ੍ਹ ਲਓ ਅਤੇ ਪੁੱਛਿਆ ਜੋ ਇਹ ਕੌਣ ਹੈ ਅਤੇ ਇਸ ਨੇ ਕੀ ਕੀਤਾ ਹੈ ?34ਤਦ ਭੀੜ ਵਿੱਚੋਂ ਕਈ ਕੁੱਝ ਕਹਿਣ ਲੱਗੇ ਅਤੇ ਕਈ ਕੁੱਝ, ਜਦੋਂ ਉਹ ਉਸ ਰੌਲ਼ੇ ਦੇ ਕਾਰਨ ਅਸਲੀ ਗੱਲ ਪਤਾ ਨਾ ਕਰ ਸਕਿਆ ਤਾਂ ਉਸ ਨੇ ਹੁਕਮ ਦਿੱਤਾ ਕਿ ਇਹ ਨੂੰ ਕਿਲੇ ਵਿੱਚ ਲੈ ਜਾਓ ।35ਅਤੇ ਜਦੋਂ ਉਹ ਪੌੜੀਆਂ ਉੱਤੇ ਪਹੁੰਚਿਆ ਤਾਂ ਇਸ ਤਰ੍ਹਾਂ ਹੋਇਆ ਜੋ ਹਿੰਸਕ ਭੀੜ ਦੇ ਕਾਰਨ, ਸਿਪਾਹੀਆਂ ਨੇ ਉਹ ਨੂੰ ਚੁੱਕ ਲਿਆ ।36ਕਿਉਂ ਜੋ ਲੋਕਾਂ ਦੀ ਭੀੜ ਇਹ ਰੌਲ਼ਾ ਪਾਉਂਦੀ ਮਗਰ ਚੱਲੀ ਆਉਂਦੀ ਸੀ ਕਿ ਇਹ ਨੂੰ ਮਾਰ ਦਿਓ ! ।ਪੌਲੁਸ ਦਾ ਭੀੜ ਨੂੰ ਭਾਸ਼ਣ
37ਜਦੋਂ ਪੌਲੁਸ ਨੂੰ ਕਿਲੇ ਦੇ ਅੰਦਰ ਲੈ ਜਾਣ ਲੱਗੇ ਤਾਂ ਉਹ ਨੇ ਸਰਦਾਰ ਨੂੰ ਕਿਹਾ, ਜੇ ਹੁਕਮ ਹੋਵੇ ਤਾਂ ਮੈਂ ਤੇਰੇ ਅੱਗੇ ਕੁੱਝ ਆਖਾਂ ? ਉਹ ਬੋਲਿਆ, ਕੀ, ਤੂੰ ਯੂਨਾਨੀ ਬੋਲੀ ਜਾਣਦਾ ਹੈਂ ?38ਕੀ ਤੂੰ ਉਹੋ ਮਿਸਰੀ ਨਹੀਂ ਹੈਂ, ਜਿਹੜਾ ਕੁੱਝ ਦਿਨ ਪਹਿਲਾਂ ਦੰਗਾ ਕਰ ਕੇ ਡਾਕੂਆਂ ਦੇ ਚਾਰ ਹਜ਼ਾਰ ਆਦਮੀਆਂ ਨੂੰ ਜੰਗਲ ਵਿੱਚ ਲੈ ਗਿਆ ਸੀ ।39ਪੌਲੁਸ ਨੇ ਕਿਹਾ, ਮੈਂ ਤਾਂ ਇੱਕ ਯਹੂਦੀ ਮਨੁੱਖ ਕਿਲਕਿਯਾ ਦੇ ਤਰਸੁਸ ਦਾ ਰਹਿਣ ਵਾਲਾ ਹਾਂ, ਜੋ ਕੋਈ ਮਾੜਾ ਸ਼ਹਿਰ ਨਹੀਂ ਹੈ ਅਤੇ ਮੈਂ ਤੇਰੇ ਅੱਗੇ ਬੇਨਤੀ ਕਰਦਾ ਹਾਂ ਜੋ ਮੈਨੂੰ ਲੋਕਾਂ ਨਾਲ ਬੋਲਣ ਦੀ ਆਗਿਆ ਦੇ ।40ਜਦੋਂ ਉਸ ਨੇ ਆਗਿਆ ਦਿੱਤੀ ਤਾਂ ਪੌਲੁਸ ਨੇ ਪੌੜੀਆਂ ਉੱਤੇ ਖੜੇ ਹੋ ਕੇ ਲੋਕਾਂ ਨੂੰ ਹੱਥ ਨਾਲ ਇਸ਼ਾਰਾ ਕੀਤਾ ਅਤੇ ਜਦੋਂ ਉਹ ਸਭ ਚੁੱਪ-ਚਾਪ ਹੋ ਗਏ ਤਾਂ ਉਹ ਇਬਰਾਨੀ ਭਾਸ਼ਾ ਵਿੱਚ ਬੋਲਣ ਲੱਗਾ ਅਤੇ ਆਖਿਆ :
221ਹੇ ਭਰਾਵੋ ਅਤੇ ਬਜ਼ੁਰਗੋ, ਸੁਣੋ ਮੈਂ ਤੁਹਾਡੇ ਸਾਹਮਣੇ ਆਪਣੀ ਸਫ਼ਾਈ ਪੇਸ਼ ਕਰਦਾ ਹਾਂ ।2ਉਨ੍ਹਾਂ ਨੇ ਜਦੋਂ ਸੁਣਿਆ ਜੋ ਉਹ ਇਬਰਾਨੀ ਭਾਸ਼ਾ ਵਿੱਚ ਸਾਡੇ ਨਾਲ ਗੱਲਾਂ ਕਰਦਾ ਹੈ, ਤਾਂ ਹੋਰ ਵੀ ਸ਼ਾਂਤ ਹੋ ਗਏ । ਤਦ ਉਹ ਬੋਲਿਆ,3ਮੈਂ ਇੱਕ ਯਹੂਦੀ ਮਨੁੱਖ ਹਾਂ, ਜਿਹੜਾ ਕਿਲਕਿਯਾ ਤੇ ਤਰਸੁਸ ਵਿੱਚ ਜੰਮਿਆ, ਪਰ ਇਸੇ ਸ਼ਹਿਰ ਵਿੱਚ ਗਮਲੀਏਲ ਦੇ ਚਰਨਾਂ ਵਿੱਚ ਪਲਿਆ ਅਤੇ ਪਿਉ-ਦਾਦਿਆਂ ਦੀ ਬਿਵਸਥਾ ਪੂਰੇ ਧਿਆਨ ਨਾਲ ਸਿੱਖੀ ਅਤੇ ਜਿਵੇਂ ਤੁਸੀਂ ਸਭ ਅੱਜ ਦੇ ਦਿਨ ਪਰਮੇਸ਼ੁਰ ਦੇ ਲਈ ਅਣਖੀ ਹੋ, ਮੈਂ ਵੀ ਅਜਿਹਾ ਹੀ ਅਣਖੀ ਸੀ ।4ਅਤੇ ਮੈਂ ਆਦਮੀ ਅਤੇ ਔਰਤਾਂ ਨੂੰ ਬੰਨ੍ਹ ਬੰਨ੍ਹ ਕੇ ਅਤੇ ਕੈਦ ਵਿੱਚ ਪੁਆ ਕੇ, ਇਸ ਪੰਥ ਦੇ ਲੋਕਾਂ ਨੂੰ ਮੌਤ ਤੱਕ ਸਤਾਇਆ ।5ਜਿਵੇਂ ਪ੍ਰਧਾਨ ਜਾਜਕ ਅਤੇ ਬਜ਼ੁਰਗਾਂ ਦੀ ਸਾਰੀ ਪੰਚਾਇਤ ਮੇਰੇ ਲਈ ਗਵਾਹੀ ਦਿੰਦੀ ਹੈ ਕਿਉਂਕਿ ਉਹਨਾਂ ਕੋਲੋਂ ਮੈਂ ਭਰਾਵਾਂ ਦੇ ਨਾਮ ਚਿੱਠੀਆਂ ਲੈ ਕੇ ਦੰਮਿਸਕ ਨੂੰ ਜਾਂਦਾ ਸੀ ਤਾਂ ਕਿ ਉਹਨਾਂ ਨੂੰ ਵੀ ਜਿਹੜੇ ਉੱਥੇ ਸਨ ਸਜ਼ਾ ਦੇਣ ਲਈ ਬੰਨ ਕੇ ਯਰੂਸ਼ਲਮ ਵਿੱਚ ਲਿਆਵਾਂ ।ਆਪਣੇ ਮਨ ਪਰਿਵਰਤਨ ਦਾ ਕਾਰਨ ਦੱਸਣਾ
(ਰਸੂਲਾਂ ਦੇ ਕਰਤੱਬ 9:1-19, 26:12-18)
6ਅਤੇ ਇਸ ਤਰ੍ਹਾਂ ਹੋਇਆ ਕਿ ਜਦੋਂ ਮੈਂ ਤੁਰਦੇ ਤੁਰਦੇ ਦੰਮਿਸਕ ਦੇ ਨੇੜੇ ਪਹੁੰਚਿਆ ਤਾਂ ਦੁਪਹਿਰ ਕੁਵੇਲੇ ਚੁਫ਼ੇਰੇ ਅਚਾਨਕ ਅਕਾਸ਼ ਤੋਂ ਵੱਡੀ ਜੋਤ ਚਮਕੀ ।7ਅਤੇ ਮੈਂ ਜ਼ਮੀਨ ਉੱਤੇ ਡਿੱਗ ਪਿਆ ਅਤੇ ਇੱਕ ਅਵਾਜ਼ ਸੁਣੀ ਜੋ ਮੈਨੂੰ ਆਖਦੀ ਹੈ, ਹੇ ਸੌਲੁਸ ਹੇ ਸੌਲੁਸ, ਤੂੰ ਮੈਨੂੰ ਕਿਉਂ ਸਤਾਉਂਦਾ ਹੈਂ ?8ਤਦ ਮੈਂ ਉੱਤਰ ਦਿੱਤਾ ਕੀ ਪ੍ਰਭੂ ਜੀ ਤੂੰ ਕੌਣ ਹੈਂ ? ਉਹ ਨੇ ਮੈਨੂੰ ਆਖਿਆ, ਮੈਂ ਯਿਸੂ ਨਾਸਰੀ ਹਾਂ ਜਿਸ ਨੂੰ ਤੂੰ ਸਤਾਉਂਦਾ ਹੈਂ ।9ਅਤੇ ਉਨ੍ਹਾਂ ਨੇ ਜੋ ਮੇਰੇ ਨਾਲ ਸਨ ਜੋਤ ਤਾਂ ਵੇਖੀ, ਪਰ ਉਹ ਦੀ ਅਵਾਜ਼ ਨਾ ਸੁਣੀ ਜੋ ਮੇਰੇ ਨਾਲ ਬੋਲਦਾ ਸੀ ।10ਫੇਰ ਮੈਂ ਕਿਹਾ, ਹੇ ਪ੍ਰਭੂ ਮੈਂ ਕੀ ਕਰਾਂ ? ਪ੍ਰਭੂ ਨੇ ਮੈਨੂੰ ਆਖਿਆ, ਤੂੰ ਉੱਠ ਕੇ ਦੰਮਿਸਕ ਵਿੱਚ ਜਾ ਅਤੇ ਸਭ ਗੱਲਾਂ ਜੋ ਤੇਰੇ ਕਰਨ ਲਈ ਠਹਿਰਾਈਆਂ ਹੋਈਆਂ ਹਨ, ਸੋ ਉੱਥੇ ਹੀ ਤੈਨੂੰ ਦੱਸੀਆਂ ਜਾਣਗੀਆਂ ।11ਜਦੋਂ ਮੈਂ ਉਸ ਜੋਤ ਦੇ ਤੇਜ ਕਰਕੇ ਵੇਖ ਨਾ ਸਕਿਆ ਤਾਂ ਆਪਣੇ ਸਾਥੀਆਂ ਦੇ ਹੱਥ ਫੜ੍ਹ ਕੇ ਦੰਮਿਸਕ ਵਿੱਚ ਆਇਆ ।12ਅਤੇ ਇੱਕ ਹਨਾਨਿਯਾਹ ਨਾਮ ਦਾ ਮਨੁੱਖ ਜੋ ਬਿਵਸਥਾ ਦੇ ਅਨੁਸਾਰ ਭਗਤ ਸੀ ਅਤੇ ਸਾਰੇ ਯਹੂਦੀਆਂ ਵਿੱਚ ਜਿਹੜੇ ਉੱਥੇ ਰਹਿੰਦੇ ਸਨ ਨੇਕਨਾਮ ਸੀ ।13ਉਹ ਮੇਰੇ ਕੋਲ ਅਾਇਆ ਅਤੇ ਉਸ ਨੇ ਕੋਲ ਖੜੇ ਹੋ ਕੇ ਮੈਨੂੰ ਆਖਿਆ, ਭਾਈ ਸੌਲੁਸ ਫੇਰ ਵੇਖਣ ਲੱਗ ਜਾ, ਅਤੇ ਓਸੇ ਵੇਲੇ ਮੈਂ ਦੇਖਣ ਲੱਗ ਗਿਆ ਅਤੇ ਉਸ ਨੂੰ ਦੇਖਿਆ ।14ਉਹ ਬੋਲਿਆ, ਸਾਡੇ ਵੱਡਿਆਂ ਦੇ ਪਰਮੇਸ਼ੁਰ ਨੇ ਤੈਨੂੰ ਠਹਿਰਾਇਆ ਹੈ, ਜੋ ਤੂੰ ਉਹ ਦੀ ਮਰਜ਼ੀ ਨੂੰ ਜਾਣੇ, ਉਸ ਧਰਮੀ ਨੂੰ ਵੇਖੇਂ ਅਤੇ ਉਹ ਦੇ ਮੂੰਹ ਦਾ ਸ਼ਬਦ ਸੁਣੇਂ ।15ਕਿਉਂ ਜੋ ਉਸੇ ਦੇ ਲਈ ਤੂੰ ਸਭ ਮਨੁੱਖਾਂ ਦੇ ਅੱਗੇ ਉਨ੍ਹਾਂ ਗੱਲਾਂ ਦਾ ਗਵਾਹ ਹੋਵੇਂਗਾ, ਜਿਹੜੀਆਂ ਤੂੰ ਵੇਖੀਆਂ ਅਤੇ ਸੁਣੀਆਂ ਹਨ ।16ਹੁਣ ਤੂੰ ਕਿਉਂ ਢਿੱਲ ਕਰਦਾ ਹੈਂ ? ਉੱਠ ਅਤੇ ਉਹ ਦਾ ਨਾਮ ਲੈਂਦਾ ਹੋਇਆ ਬਪਤਿਸਮਾ ਲੈ ਅਤੇ ਆਪਣੇ ਪਾਪ ਧੋ ਸੁੱਟ ।17ਅਤੇ ਇਸ ਤਰ੍ਹਾਂ ਹੋਇਆ ਕਿ ਜਦੋਂ ਮੈਂ ਯਰੂਸ਼ਲਮ ਨੂੰ ਮੁੜਿਆ ਤਾਂ ਹੈਕਲ ਵਿੱਚ ਪ੍ਰਾਰਥਨਾ ਕਰਦੇ ਹੋਏ ਮੈਂ ਬੇਸੁਧ ਹੋ ਗਿਆ ।18ਅਤੇ ਉਹ ਨੂੰ ਵੇਖਿਆ ਜੋ ਮੈਨੂੰ ਆਖਦਾ ਸੀ ਕਿ ਛੇਤੀ ਕਰ ਅਤੇ ਯਰੂਸ਼ਲਮ ਤੋਂ ਜਲਦੀ ਨਿੱਕਲ ਜਾ ਕਿਉਂ ਉਹ ਮੇਰੇ ਹੱਕ ਵਿੱਚ ਤੇਰੀ ਗਵਾਹੀ ਨਾ ਮੰਨਣਗੇ ।19ਮੈਂ ਆਖਿਆ, “ਹੇ ਪ੍ਰਭੂ ਉਹ ਆਪ ਜਾਣਦੇ ਹਨ ਜੋ, ਜਿਨ੍ਹਾਂ ਤੇਰੇ ਉੱਤੇ ਵਿਸ਼ਵਾਸ ਕੀਤਾ ਮੈਂ ਉਨ੍ਹਾਂ ਨੂੰ ਕੈਦ ਕਰਦਾ ਅਤੇ ਹਰੇਕ ਪ੍ਰਾਰਥਨਾ ਘਰ ਵਿੱਚ ਮਾਰਦਾ ਸੀ ।20ਅਤੇ ਜਦੋਂ ਤੇਰੇ ਸ਼ਹੀਦ ਇਸਤੀਫ਼ਾਨ ਦਾ ਖੂਨ ਵਹਾਇਆ ਗਿਆ ਤਾਂ ਮੈਂ ਵੀ ਕੋਲ ਖੜ੍ਹਾ ਮਾਰਨ ਵਾਲਿਆਂ ਦੇ ਨਾਲ ਸਹਿਮਤ ਸੀ ਅਤੇ ਉਹਨਾਂ ਦੇ ਕੱਪੜਿਆਂ ਦੀ ਰਖਵਾਲੀ ਕਰਦਾ ਸੀ ।”21ਤਦ ਉਸ ਨੇ ਮੈਨੂੰ ਆਖਿਆ ਕਿ ਚੱਲਿਆ ਜਾ ਕਿਉਂ ਜੋ ਮੈਂ ਤੈਨੂੰ ਦੂਰ-ਦੂਰ ਪਰਾਈਆਂ ਕੌਮਾਂ ਕੋਲ ਭੇਜਾਂਗਾ ।ਪੌਲੁਸ ਰੋਮੀ ਨਾਗਰਿਕ
22ਉਹ ਇਸ ਗੱਲ ਤੱਕ ਉਹ ਦੀ ਸੁਣਦੇ ਰਹੇ ਤਾਂ ਉੱਚੀ ਅਵਾਜ਼ ਨਾਲ ਆਖਣ ਲੱਗੇ ਕਿ ਇਹੋ ਜਿਹੇ ਮਨੁੱਖ ਨੂੰ ਧਰਤੀ ਉੱਤੋਂ ਦੂਰ ਕਰ ਦਿਓ ਕਿਉਂ ਜੋ ਉਹ ਦਾ ਜੀਉਣਾ ਹੀ ਯੋਗ ਨਹੀਂ !23ਜਦੋਂ ਉਹ ਰੌਲ਼ਾ ਪਾਉਣ ਅਤੇ ਆਪਣੇ ਲੀੜੇ ਸੁੱਟ ਕੇ ਖੇਹ ਉਡਾਉਣ ਲੱਗੇ ।24ਤਾਂ ਫੌਜ ਦੇ ਸਰਦਾਰ ਨੇ ਉਹ ਨੂੰ ਕਿਲੇ ਵਿੱਚ ਲਿਆਉਣ ਦਾ ਹੁਕਮ ਦਿੱਤਾ ਅਤੇ ਆਖਿਆ ਕਿ ਕੋਰੜੇ ਮਾਰ ਕੇ ਉਹ ਦੀ ਜਾਂਚ-ਪੜਤਾਲ ਕਰੋ ਤਾਂ ਜੋ ਮੈਨੂੰ ਪਤਾ ਲੱਗੇ ਕਿ ਉਹ ਕਿਸ ਕਾਰਨ ਇਹ ਦੇ ਮਗਰ ਰੌਲ਼ਾ ਪਾਉਂਦੇ ਹਨ ।25ਜਦੋਂ ਉਨ੍ਹਾਂ ਉਹ ਨੂੰ ਤਸਮਿਆਂ ਨਾਲ ਬੰਨਿਆ ਤਾਂ ਪੌਲੁਸ ਨੇ ਸੂਬੇਦਾਰ ਨੂੰ ਜਿਹੜਾ ਕੋਲ ਖੜ੍ਹਾ ਸੀ ਆਖਿਆ, ਕੀ ਇਹ ਠੀਕ ਹੈ ਕਿ ਤੁਸੀਂ ਇੱਕ ਰੋਮੀ ਆਦਮੀ ਨੂੰ ਦੋਸ਼ ਸਾਬਤ ਕੀਤੇ ਬਿਨ੍ਹਾਂ ਕੋਰੜੇ ਮਾਰੋ ?26ਜਦੋਂ ਸੂਬੇਦਾਰ ਨੇ ਇਹ ਸੁਣਿਆ ਤਾਂ ਸਰਦਾਰ ਦੇ ਕੋਲ ਜਾ ਕੇ ਖ਼ਬਰ ਦਿੱਤੀ ਅਤੇ ਕਿਹਾ, ਤੁਸੀਂ ਇਹ ਕੀ ਕਰਨ ਲੱਗੇ ਹੋ ? ਇਹ ਮਨੁੱਖ ਤਾਂ ਰੋਮੀ ਹੈ !27ਸਰਦਾਰ ਨੇ ਕੋਲ ਜਾ ਕੇ ਉਹ ਨੂੰ ਆਖਿਆ, ਮੈਨੂੰ ਦੱਸ, ਕੀ ਤੂੰ ਰੋਮੀ ਹੈਂ ? ਉਹ ਬੋਲਿਆ, ਹਾਂ ਜੀ ।28ਤਾਂ ਸਰਦਾਰ ਨੇ ਅੱਗੋਂ ਆਖਿਆ, ਮੈਂ ਬਹੁਤ ਪੈਸਾ ਖ਼ਰਚ ਕੇ ਰੋਮੀ ਨਾਗਰਿਕਤਾ ਨੂੰ ਪ੍ਰਾਪਤ ਕੀਤਾ ਹੈ । ਪੌਲੁਸ ਬੋਲਿਆ, ਪਰ ਮੈਂ ਅਜਿਹਾ ਹੀ ਜੰਮਿਆ ।29ਉਪਰੰਤ ਜਿਹੜੇ ਉਹ ਦੀ ਜਾਂਚ-ਪੜਤਾਲ ਕਰਨ ਲੱਗੇ ਸਨ ਉਹ ਝੱਟ ਉਹ ਦੇ ਕੋਲੋਂ ਹੱਟ ਗਏ ਅਤੇ ਸਰਦਾਰ ਵੀ ਇਹ ਜਾਣ ਕੇ ਕਿ ਉਹ ਰੋਮੀ ਹੈ ਅਤੇ ਮੈਂ ਉਹ ਨੂੰ ਬੰਨ੍ਹਿਆ, ਡਰ ਗਿਆ ।ਪੌਲੁਸ ਮਹਾਂ ਸਭਾ ਦੇ ਸਾਹਮਣੇ
30ਅਗਲੇ ਦਿਨ, ਇਹ ਪਤਾ ਲਗਾਉਣ ਲਈ ਕਿ ਯਹੂਦੀਆਂ ਨੇ ਉਹ ਦੇ ਉੱਤੇ ਕਿਉਂ ਦੋਸ਼ ਲਾਇਆ ਹੈ ਉਸ ਨੇ ਉਹ ਨੂੰ ਖੋਲ੍ਹ ਦਿੱਤਾ ਅਤੇ ਮੁੱਖ ਜਾਜਕਾਂ ਅਤੇ ਸਾਰੀ ਮਹਾਂ ਸਭਾ ਦੇ ਇਕੱਠੇ ਹੋਣ ਦਾ ਹੁਕਮ ਕੀਤਾ । ਫੇਰ ਉਸ ਨੇ ਪੌਲੁਸ ਨੂੰ ਹੇਠਾਂ ਉਤਾਰ ਕੇ ਉਨ੍ਹਾਂ ਦੇ ਸਾਹਮਣੇ ਖੜ੍ਹਾ ਕੀਤਾ ।
231ਤਦ ਪੌਲੁਸ ਨੇ ਸਭਾ ਵੱਲ ਧਿਆਨ ਲਾ ਕੇ ਕਿਹਾ, ਹੇ ਭਰਾਵੋ, ਮੈਂ ਅੱਜ ਤੱਕ ਪੂਰੀ ਨੇਕ ਨੀਅਤ ਨਾਲ ਪਰਮੇਸ਼ੁਰ ਦੇ ਅੱਗੇ ਚੱਲਦਾ ਰਿਹਾ ਹਾਂ ।2ਤਦ ਹਨਾਨਿਯਾਹ ਨਾਮ ਦੇ ਪ੍ਰਧਾਨ ਜਾਜਕ ਨੇ ਉਨ੍ਹਾਂ ਨੂੰ ਜਿਹੜੇ ਕੋਲ ਖੜੇ ਸਨ ਹੁਕਮ ਦਿੱਤਾ ਕਿ ਇਹ ਦੇ ਮੂੰਹ ਤੇ ਮਾਰੋ ।3ਤਦ ਪੌਲੁਸ ਨੇ ਉਹ ਨੂੰ ਆਖਿਆ, ਹੇ ਸਫ਼ੇਦੀ ਫੇਰੀ ਹੋਈ ਕੰਧੇ, ਪਰਮੇਸ਼ੁਰ ਤੈਨੂੰ ਮਾਰੇਗਾ ! ਤੂੰ ਤਾਂ ਬਿਵਸਥਾ ਦੇ ਅਨੁਸਾਰ ਮੇਰਾ ਨਿਆਂ ਕਰਨ ਲਈ ਬੈਠਾ ਹੈਂ ਅਤੇ ਫਿਰ ਬਿਵਸਥਾ ਦੇ ਵਿਰੁੱਧ ਮੈਨੂੰ ਮਾਰਨ ਦਾ ਹੁਕਮ ਦਿੰਦਾ ਹੈਂ ?4ਤਦ ਜਿਹੜੇ ਕੋਲ ਖੜੇ ਸਨ ਉਹ ਬੋਲੇ, ਕੀ ਤੂੰ ਪਰਮੇਸ਼ੁਰ ਦੇ ਪ੍ਰਧਾਨ ਜਾਜਕ ਦੀ ਬੇਇੱਜ਼ਤੀ ਕਰਦਾ ਹੈਂ ?5ਤਦ ਪੌਲੁਸ ਨੇ ਆਖਿਆ, ਹੇ ਭਰਾਵੋ, ਮੈਨੂੰ ਪਤਾ ਨਹੀਂ ਸੀ ਜੋ ਇਹ ਪ੍ਰਧਾਨ ਜਾਜਕ ਹੈ ਕਿਉਂ ਜੋ ਲਿਖਿਆ ਹੈ ਕਿ ਤੂੰ ਆਪਣੀ ਕੌਮ ਦੇ ਸਰਦਾਰ ਨੂੰ ਬੁਰਾ ਨਾ ਆਖ ।6ਪਰ ਜਦੋਂ ਪੌਲੁਸ ਨੂੰ ਪਤਾ ਲੱਗਿਆ ਕਿ ਇਨ੍ਹਾਂ ਵਿੱਚ ਕਈ ਸਦੂਕੀ ਅਤੇ ਕਈ ਫ਼ਰੀਸੀ ਹਨ ਤਾਂ ਸਭਾ ਵਿੱਚ ਉੱਚੀ ਬੋਲਿਆ, ਹੇ ਭਰਾਵੋ, ਮੈਂ ਫ਼ਰੀਸੀ ਅਤੇ ਫ਼ਰੀਸੀਆਂ ਦੀ ਅੰਸ ਹਾਂ । ਮੁਰਦਿਆਂ ਦੀ ਆਸ ਅਤੇ ਜੀ ਉੱਠਣ ਦੇ ਬਾਰੇ ਮੇਰੇ ਉੱਤੇ ਦੋਸ਼ ਲਾਇਆ ਜਾਂਦਾ ਹੈ ।7ਜਦੋਂ ਉਹ ਨੇ ਇਹ ਕਿਹਾ ਤਾਂ ਫ਼ਰੀਸੀਆਂ ਅਤੇ ਸਦੂਕੀਆਂ ਵਿੱਚ ਝਗੜਾ ਹੋਇਆ ਅਤੇ ਭੀੜ ਵਿੱਚ ਫੁੱਟ ਪੈ ਗਈ ।8ਕਿਉਂ ਜੋ ਸਦੂਕੀ ਆਖਦੇ ਹਨ ਕਿ ਨਾ ਕੋਈ ਜੀ ਉੱਠਣਾ, ਨਾ ਦੂਤ ਅਤੇ ਨਾ ਕੋਈ ਆਤਮਾ ਹੈ, ਪਰ ਫ਼ਰੀਸੀ ਦੋਹਾਂ ਨੂੰ ਮੰਨਦੇ ਹਨ ।9ਤਦ ਵੱਡਾ ਰੌਲ਼ਾ ਪਿਆ ਅਤੇ ਫ਼ਰੀਸੀਆਂ ਦੀ ਵੱਲ ਦੇ ਉਪਦੇਸ਼ਕਾਂ ਵਿੱਚੋਂ ਕਈ ਆਦਮੀ ਉੱਠੇ ਅਤੇ ਇਹ ਕਹਿ ਕੇ ਝਗੜਨ ਲੱਗੇ ਜੋ ਇਸ ਮਨੁੱਖ ਵਿੱਚ ਸਾਨੂੰ ਕੋਈ ਬੁਰਿਆਈ ਨਹੀਂ ਦਿੱਸਦੀ ਪਰ ਜੇ ਕਿਸੇ ਆਤਮਾ ਜਾਂ ਦੂਤ ਨੇ ਉਹ ਦੇ ਨਾਲ ਗੱਲ ਕੀਤੀ ਹੈ, ਤਾਂ ਫੇਰ ਕੀ ਹੋਇਆ ?10ਜਦੋਂ ਵੱਡਾ ਝਗੜਾ ਹੋਇਆ ਤਾਂ ਫੌਜ ਦੇ ਅਧਿਕਾਰੀ ਨੇ ਇਸ ਡਰ ਦੇ ਮਾਰੇ ਕਿ ਕਿਤੇ ਉਹ ਪੌਲੁਸ ਦੇ ਟੋਟੇ ਨਾ ਕਰ ਦੇਣ ਸਿਪਾਹੀਆਂ ਨੂੰ ਹੁਕਮ ਦਿੱਤਾ ਜੋ ਉਤਰ ਕੇ ਉਹ ਨੂੰ ਉਨ੍ਹਾਂ ਵਿੱਚੋਂ ਜ਼ਬਰਦਸਤੀ ਕੱਢ ਕੇ ਕਿਲੇ ਅੰਦਰ ਲੈ ਜਾਓ ।11ਉਸੇ ਰਾਤ ਪ੍ਰਭੂ ਨੇ ਉਹ ਦੇ ਕੋਲ ਖੜੇ ਹੋ ਕੇ ਕਿਹਾ, ਹੌਂਸਲਾ ਰੱਖ ਕਿਉਂਕਿ ਜਿਸ ਤਰ੍ਹਾਂ ਤੂੰ ਮੇਰੀਆਂ ਗੱਲਾਂ ਉੱਤੇ ਯਰੂਸ਼ਲਮ ਵਿੱਚ ਗਵਾਹੀ ਦਿੱਤੀ, ਉਸੇ ਤਰ੍ਹਾਂ ਤੈਨੂੰ ਰੋਮ ਵਿੱਚ ਵੀ ਗਵਾਹੀ ਦੇਣੀ ਪਵੇਗੀ ।ਪੌਲੁਸ ਦੀ ਹੱਤਿਆ ਦੀ ਸਾਜਿਸ਼
12ਜਦੋਂ ਦਿਨ ਚੜ੍ਹਿਆ ਤਾਂ ਯਹੂਦੀਆਂ ਨੇ ਏਕਾ ਕਰ ਕੇ ਆਖਿਆ ਕਿ ਅਸੀਂ ਜਦੋਂ ਤੱਕ ਪੌਲੁਸ ਨੂੰ ਮਾਰ ਨਾ ਲਈਏ ਜੇ ਕੁੱਝ ਖਾਈਏ ਪੀਵੀਏ ਤਾਂ ਸਾਡੇ ਉੱਤੇ ਹਾਏ !13ਜਿਨ੍ਹਾਂ ਆਪਸ ਵਿੱਚ ਮਿਲ ਕੇ ਇਹ ਸਹੁੰ ਖਾਧੀ ਉਹ ਚਾਲ੍ਹੀਆਂ ਤੋਂ ਵੱਧ ਸਨ ।14ਸੋ ਉਨ੍ਹਾਂ ਨੇ ਮੁੱਖ ਜਾਜਕਾਂ ਅਤੇ ਬਜ਼ੁਰਗਾਂ ਦੇ ਕੋਲ ਜਾ ਕੇ ਕਿਹਾ ਕਿ ਅਸੀਂ ਸਹੁੰ ਖਾਧੀ ਹੈ ਕਿ ਜਦੋਂ ਤੱਕ ਪੌਲੁਸ ਨੂੰ ਮਾਰ ਨਾ ਲਈਏ ਅਸੀਂ ਕੁੱਝ ਨਾ ਚੱਖਾਂਗੇ ।15ਸੋ ਹੁਣ ਤੁਸੀਂ ਸਭਾ ਦੇ ਨਾਲ ਮਿਲ ਕੇ ਫੌਜ ਦੇ ਸਰਦਾਰ ਨੂੰ ਆਖੋ ਜੋ ਉਹ ਨੂੰ ਤੁਹਾਡੇ ਕੋਲ ਲੈ ਆਵੇ ਕਿ ਜਿਵੇਂ ਤੁਸੀਂ ਉਹ ਦੀ ਹਕੀਕਤ ਦੀ ਹੋਰ ਵੀ ਠੀਕ ਤਰ੍ਹਾਂ ਜਾਂਚ ਕਰਨੀ ਚਾਹੁੰਦੇ ਹੋ ਅਤੇ ਅਸੀਂ ਉਹ ਦੇ ਨੇੜੇ ਆਉਣ ਤੋਂ ਪਹਿਲਾਂ ਹੀ ਉਹ ਦੇ ਮਾਰ ਦੇਣ ਲਈ ਤਿਆਰ ਰਹਾਂਗੇ ।16ਪਰ ਪੌਲੁਸ ਦਾ ਭਣੇਵਾਂ ਉਨ੍ਹਾਂ ਦੀ ਸਾਜਿਸ਼ ਸੁਣ ਕੇ ਆਇਆ ਅਤੇ ਕਿਲੇ ਦੇ ਅੰਦਰ ਜਾ ਕੇ ਪੌਲੁਸ ਨੂੰ ਦੱਸ ਦਿੱਤਾ ।17ਤਦ ਪੌਲੁਸ ਨੇ ਸੂਬੇਦਾਰਾਂ ਵਿੱਚੋਂ ਇੱਕ ਨੂੰ ਕੋਲ ਸੱਦ ਕੇ ਆਖਿਆ ਕਿ ਇਸ ਜਵਾਨ ਨੂੰ ਫੌਜ ਦੇ ਸਰਦਾਰ ਕੋਲ ਲੈ ਜਾ ਕਿਉਂ ਜੋ ਇਸ ਨੇ ਉਹ ਨੂੰ ਕੁੱਝ ਦੱਸਣਾ ਹੈ ।18ਸੋ ਉਸ ਨੇ ਉਹ ਨੂੰ ਆਪਣੇ ਨਾਲ ਲੈ ਕੇ ਸਰਦਾਰ ਕੋਲ ਲਿਆਂਦਾ ਅਤੇ ਕਿਹਾ, ਪੌਲੁਸ ਕੈਦੀ ਨੇ ਮੈਨੂੰ ਕੋਲ ਸੱਦ ਕੇ ਬੇਨਤੀ ਕੀਤੀ ਕਿ ਇਸ ਜਵਾਨ ਨੂੰ ਤੁਹਾਡੇ ਕੋਲ ਲਿਆਵਾਂ ਕਿ ਉਹ ਨੇ ਤੁਹਾਡੇ ਨਾਲ ਕੋਈ ਗੱਲ ਕਰਨੀ ਹੈ ।19ਉਪਰੰਤ ਸਰਦਾਰ ਨੇ ਉਹ ਦਾ ਹੱਥ ਫੜਿਆ ਅਤੇ ਇੱਕ ਪਾਸੇ ਲੈ ਜਾ ਕੇ ਇਕਾਂਤ ਵਿੱਚ ਪੁੱਛਿਆ, ਉਹ ਕੀ ਹੈ ਜੋ ਤੂੰ ਮੈਨੂੰ ਦੱਸਣਾ ਹੈ ?20ਉਹ ਬੋਲਿਆ, ਯਹੂਦੀਆਂ ਨੇ ਏਕਾ ਕੀਤਾ ਹੈ ਕਿ ਤੁਹਾਡੇ ਕੋਲ ਬੇਨਤੀ ਕਰਨ ਜੋ ਤੁਸੀਂ ਭਲਕੇ ਪੌਲੁਸ ਨੂੰ ਸਭਾ ਵਿੱਚ ਲਿਆਵੋ ਕਿ ਜਿਵੇਂ ਤੁਸੀਂ ਉਹ ਦੇ ਬਾਰੇ ਕੁੱਝ ਹੋਰ ਵੀ ਠੀਕ ਤਰ੍ਹਾਂ ਨਾਲ ਪੁੱਛਣਾਂ ਚਾਹੁੰਦੇ ਹੋ ।21ਸੋ ਤੁਸੀਂ ਉਨ੍ਹਾਂ ਦੀ ਨਾ ਮੰਨਿਓ ਕਿਉਂ ਜੋ ਉਨ੍ਹਾਂ ਵਿੱਚੋਂ ਚਾਲ੍ਹੀਆਂ ਮਨੁੱਖਾਂ ਤੋਂ ਵੱਧ ਉਹ ਨੂੰ ਮਾਰਨ ਦੀ ਸਾਜਿਸ਼ ਬਣਾ ਰਹੇ ਹਨ, ਜਿਨ੍ਹਾਂ ਨੇ ਸਹੁੰ ਖਾਧੀ ਹੈ ਕਿ ਜਦੋਂ ਤੱਕ ਉਹ ਨੂੰ ਮਾਰ ਨਾ ਲਈਏ ਅਸੀਂ ਨਾ ਖਾਵਾਂਗੇ ਨਾ ਪੀਵਾਂਗੇ ਅਤੇ ਹੁਣ ਉਹ ਤਿਆਰ ਹੋ ਕੇ ਤੁਹਾਡੇ ਹੁਕਮ ਦੀ ਉਡੀਕ ਵਿੱਚ ਬੈਠੇ ਹਨ ।22ਤਾਂ ਸਰਦਾਰ ਨੇ ਉਸ ਜਵਾਨ ਨੂੰ ਇਹ ਹੁਕਮ ਦੇ ਕੇ ਵਿਦਾ ਕੀਤਾ ਕਿ ਕਿਸੇ ਕੋਲ ਨਾ ਆਖੀਂ ਜੋ ਤੂੰ ਇਹ ਗੱਲ ਮੈਨੂੰ ਦੱਸੀਂ ਹੈ ।ਪੌਲੁਸ ਨੂੰ ਫ਼ੇਲਿਕਸ ਦੇ ਕੋਲ ਭੇਜਣਾ
23ਅਤੇ ਉਸ ਨੇ ਸੂਬੇਦਾਰਾਂ ਵਿੱਚੋਂ ਦੋ ਜਣਿਆਂ ਨੂੰ ਸੱਦ ਕੇ ਕਿਹਾ ਕਿ ਦੋ ਸੌ ਸਿਪਾਹੀ ਕੈਸਰਿਯਾ ਨੂੰ ਜਾਣ ਲਈ ਅਤੇ ਸੱਤਰ ਘੋੜ ਸਵਾਰ ਅਤੇ ਦੋ ਸੌ ਭਾਲੇ ਚੁਕੀ ਸਿਪਾਹੀਆਂ ਨੂੰ ਤਿਆਰ ਕਰ ਰੱਖੋ ।24ਅਤੇ ਸਵਾਰੀ ਹਾਜ਼ਰ ਕਰੋ ਜੋ ਉਹ ਪੌਲੁਸ ਨੂੰ ਚੜ੍ਹਾ ਕੇ ਫ਼ੇਲਿਕਸ ਹਾਕਮ ਦੇ ਕੋਲ ਸੁਰਖਿਅਤ ਪਹੁੰਚਾ ਦੇਣ ।25ਫੇਰ ਉਸ ਨੇ ਇਸ ਪਰਕਾਰ ਦੀ ਚਿੱਠੀ ਲਿਖੀ,26ਕਲੌਦਿਯੁਸ ਲੁਸਿਯਸ ਦੇ ਹਾਕਮ ਫ਼ੇਲਿਕਸ ਬਹਾਦੁਰ ਨੂੰ ਪਰਨਾਮ ।27ਇਸ ਆਦਮੀ ਨੂੰ ਜਦੋਂ ਯਹੂਦੀ ਲੋਕਾਂ ਨੇ ਫੜ੍ਹ ਕੇ ਮਾਰ ਸੁੱਟਣ ਉੱਤੇ ਲੱਕ ਬੰਨ੍ਹਿਆ ਤਾਂ ਮੈਂ ਇਹ ਪਤਾ ਕਰ ਕੇ ਕਿ ਉਹ ਰੋਮੀ ਹੈ, ਸਿਪਾਹੀਆਂ ਦੇ ਨਾਲ ਜਾ ਕੇ ਇਹ ਨੂੰ ਛੁਡਾ ਲਿਆਇਆ ।28ਅਤੇ ਜਦੋਂ ਮੈਂ ਇਹ ਪਤਾ ਕਰਨਾ ਚਾਹਿਆ ਕਿ ਉਨ੍ਹਾਂ ਕਿਸ ਕਾਰਨ ਇਸ ਉੱਤੇ ਦੋਸ਼ ਲਾਇਆ ਤਾਂ ਉਨ੍ਹਾਂ ਦੀ ਸਭਾ ਵਿੱਚ ਇਹ ਨੂੰ ਲੈ ਗਿਆ ।29ਸੋ ਮੈਨੂੰ ਪਤਾ ਲੱਗ ਗਿਆ ਜੋ ਉਨ੍ਹਾਂ ਦੀ ਬਿਵਸਥਾ ਦੇ ਝਗੜਿਆਂ ਬਾਰੇ ਇਸ ਉੱਤੇ ਦੋਸ਼ ਲਾਇਆ, ਪਰ ਕੋਈ ਇਹੋ ਜਿਹਾ ਦੋਸ਼ ਨਹੀਂ ਸੀ ਜੋ ਉਹ ਦੇ ਕਤਲ ਜਾਂ ਕੈਦ ਦਾ ਕਾਰਨ ਹੋਵੇ ।30ਜਦੋਂ ਮੈਨੂੰ ਪਤਾ ਲੱਗਾ ਜੋ ਉਹ ਇਸ ਆਦਮੀ ਨੂੰ ਮਾਰਨ ਦੀ ਸਾਜਿਸ਼ ਬਣਾ ਰਹੇ ਹਨ, ਤਾਂ ਮੈਂ ਤੁਰੰਤ ਇਹ ਨੂੰ ਤੁਹਾਡੇ ਕੋਲ ਭੇਜ ਦਿੱਤਾ ਅਤੇ ਇਹ ਦੇ ਉੱਤੇ ਦੋਸ਼ ਲਾਉਣ ਵਾਲਿਆਂ ਨੂੰ ਵੀ ਹੁਕਮ ਕੀਤਾ ਜੋ ਤੁਹਾਡੇ ਅੱਗੇ ਇਹ ਦੇ ਉੱਤੇ ਦੋਸ਼ ਲਾਉਣ ।31ਉਪਰੰਤ ਸਿਪਾਹੀਆਂ ਨੇ ਹੁਕਮ ਅਨੁਸਾਰ ਪੌਲੁਸ ਨੂੰ ਲੈ ਕੇ ਰਾਤੋ ਰਾਤ ਅੰਤਿਪਤ੍ਰਿਸ ਵਿੱਚ ਪਹੁੰਚਾਇਆ ।32ਪਰ ਅਗਲੇ ਦਿਨ ਘੋੜ ਸਵਾਰਾਂ ਨੂੰ ਉਹ ਦੇ ਨਾਲ ਜਾਣ ਲਈ ਛੱਡ ਕੇ ਉਹ ਆਪ ਕਿਲੇ ਨੂੰ ਮੁੜੇ ।33ਸੋ ਉਨ੍ਹਾਂ ਨੇ ਕੈਸਰਿਯਾ ਵਿੱਚ ਆ ਕੇ ਹਾਕਮ ਨੂੰ ਚਿੱਠੀ ਦਿੱਤੀ ਅਤੇ ਪੌਲੁਸ ਨੂੰ ਵੀ ਉਹ ਦੇ ਅੱਗੇ ਹਾਜ਼ਰ ਕੀਤਾ ।34ਉਸ ਨੇ ਚਿੱਠੀ ਪੜ੍ਹ ਕੇ ਪੁੱਛਿਆ ਕਿ ਉਹ ਕਿਹੜੇ ਸੂਬੇ ਦਾ ਹੈ ਅਤੇ ਜਦੋਂ ਪਤਾ ਕੀਤਾ ਜੋ ਉਹ ਕਿਲਕਿਯਾ ਦਾ ਹੈ l35ਅਤੇ ਕਿਹਾ ਕਿ ਤੇਰੇ ਉੱਤੇ ਦੋਸ਼ ਲਾਉਣ ਵਾਲੇ ਆ ਜਾਣ ਤਦ ਮੈਂ ਤੇਰੀ ਸੁਣਾਂਗਾ ਅਤੇ ਹੁਕਮ ਦਿੱਤਾ ਜੋ ਹੇਰੋਦੇਸ ਦੇ ਮਹਿਲ ਵਿੱਚ ਉਹ ਨੂੰ ਚੌਕਸੀ ਨਾਲ ਰੱਖੋ ।
24ਹਾਕਮ ਫ਼ੇਲਿਕਸ ਦੇ ਸਾਹਮਣੇ ਪੌਲੁਸ
1ਪੰਜਾਂ ਦਿਨਾਂ ਬਾਅਦ, ਹਨਾਨਿਯਾਹ ਪ੍ਰਧਾਨ ਜਾਜਕ ਕਈ ਬਜ਼ੁਰਗਾਂ ਨਾਲ ਤਰਤੁੱਲੁਸ ਨਾਮ ਦੇ ਇੱਕ ਵਕੀਲ ਨੂੰ ਨਾਲ ਲੈ ਕੇ ਆਇਆ ਅਤੇ ਉਨ੍ਹਾਂ ਨੇ ਪੌਲੁਸ ਦੇ ਵਿਰੁੱਧ ਹਾਕਮ ਦੇ ਕੰਨ ਭਰੇ ।2ਅਤੇ ਜਦੋਂ ਉਹ ਬੁਲਾਇਆ ਗਿਆ ਤਾਂ ਤਰਤੁੱਲੁਸ ਇਹ ਕਹਿ ਕੇ ਉਸ ਉੱਤੇ ਦੋਸ਼ ਲਾਉਣ ਲੱਗਾ ਜੋ ਹੇ ਫ਼ੇਲਿਕਸ ਬਹਾਦੁਰ, ਇਸ ਲਈ ਜੋ ਅਸੀਂ ਤੁਹਾਡੇ ਕਾਰਨ ਵੱਡਾ ਸੁੱਖ ਭੋਗਦੇ ਹਾਂ ਅਤੇ ਤੁਹਾਡੀ ਸਿਆਣਪ ਨਾਲ ਇਸ ਕੌਮ ਦੇ ਬਹੁਤ ਸਾਰੇ ਕੰਮਾਂ ਦਾ ਸੁਧਾਰ ਕੀਤਾ ਜਾਂਦਾ ਹੈ ।3ਅਸੀਂ ਹਰ ਪਰਕਾਰ ਅਤੇ ਹਰੇਕ ਸਥਾਨ ਤੇ ਇਹ ਗੱਲ ਬਹੁਤ ਧੰਨਵਾਦ ਨਾਲ ਮੰਨ ਲੈਂਦੇ ਹਾਂ ।4ਪਰ ਇਸ ਲਈ ਜੋ ਤੁਹਾਨੂੰ ਬਹੁਤ ਔਖਾ ਨਾ ਕਰਾਂ ਮੈਂ ਇਹ ਬੇਨਤੀ ਕਰਦਾ ਹਾਂ ਜੋ ਤੁਸੀਂ ਕਿਰਪਾ ਕਰ ਕੇ ਸਾਡੀਆਂ ਥੋੜੀਆਂ ਜਿਹੀਆਂ ਗੱਲਾਂ ਸੁਣ ਲਓ ।5ਕਿਉਂ ਜੋ ਅਸੀਂ ਇਸ ਮਨੁੱਖ ਨੂੰ ਇੱਕ ਮੁਸੀਬਤ ਖੜੀ ਕਰਨ ਵਾਲਾ ਅਤੇ ਸਾਰੀ ਦੁਨੀਆਂ ਦੇ ਸਭ ਯਹੂਦੀਆਂ ਵਿੱਚ ਫਸਾਦ ਪਾਉਣ ਵਾਲਾ ਵੇਖਿਆ ਅਤੇ ਉਹ ਨਾਸਰੀਆਂ ਦੇ ਪੰਥ ਦਾ ਆਗੂ ਹੈ ।6ਇਸ ਨੇ ਹੈਕਲ ਨੂੰ ਵੀ ਭਰਿਸ਼ਟ ਕਰਨ ਦਾ ਯਤਨ ਕੀਤਾ । ਸੋ ਅਸੀਂ ਇਹ ਨੂੰ ਫੜ ਵੀ ਲਿਆ ।7ਅਤੇ ਤੁਸੀਂ ਆਪ ਜਾਂਚ ਕਰ ਕੇ ਉਨ੍ਹਾਂ ਸਾਰੀਆਂ ਗੱਲਾਂ ਦੇ ਬਾਰੇ ਪਤਾ ਕਰ ਸਕੋਗੇ ਜੋ ਅਸੀਂ ਇਹ ਦੇ ਉੱਤੇ ਦੋਸ਼ ਲਾਉਂਦੇ ਹਾਂ ।8ਯਹੂਦੀਆਂ ਨੇ ਵੀ ਏਕਾ ਕਰ ਕੇ ਕਿਹਾ ਜੋ ਇਹ ਗੱਲਾਂ ਇਸੇ ਤਰ੍ਹਾਂ ਹਨ ।9ਬਾਕੀ ਯਹੂਦੀ ਵੀ ਸਹਿਮਤ ਹੋਏ ਅਤੇ ਆਖਿਆ ਕਿ ਜੋ ਗੱਲਾਂ ਤਰਤੁਮਸ ਨੇ ਆਖੀਆਂ ਸਨ, ਉਹ ਸੱਚ ਸਨ ।ਪੌਲੁਸ ਦਾ ਜਵਾਬ
10ਫ਼ੇਰ ਜਦੋਂ ਹਾਕਮ ਨੇ ਪੌਲੁਸ ਨੂੰ ਬੋਲਣ ਦਾ ਇਸ਼ਾਰਾ ਕੀਤਾ ਤਾਂ ਉਹ ਨੇ ਉੱਤਰ ਦਿੱਤਾ, ਮੈਨੂੰ ਪਤਾ ਹੈ ਜੋ ਤੁਸੀਂ ਬਹੁਤ ਸਾਲਾਂ ਤੋਂ ਇਸ ਕੌਮ ਦੇ ਹਾਕਮ ਹੋ ਇਸ ਲਈ ਮੈਂ ਹੌਂਸਲੇ ਨਾਲ ਆਪਣੀ ਸਫ਼ਾਈ ਦਿੰਦਾ ਹਾਂ ।11ਕਿਉਂਕਿ ਤੁਸੀਂ ਜਾਣ ਸਕਦੇ ਹੋ ਜੋ ਬਾਰਾਂ ਦਿਨਾਂ ਤੋਂ ਵੱਧ ਨਹੀਂ ਹੋਏ ਕਿ ਮੈਂ ਬੰਦਗੀ ਕਰਨ ਲਈ ਯਰੂਸ਼ਲਮ ਨੂੰ ਗਿਆ ਸੀ ।12ਅਤੇ ਉਨ੍ਹਾਂ ਨੇ ਹੈਕਲ ਵਿੱਚ ਮੈਨੂੰ ਕਿਸੇ ਦੇ ਨਾਲ ਬਹਿਸ ਕਰਦੇ ਜਾਂ ਲੋਕਾਂ ਨੂੰ ਭੜਕਾਉਂਦੇ ਨਹੀਂ ਵੇਖਿਆ, ਨਾ ਤਾਂ ਪ੍ਰਾਰਥਨਾ ਘਰਾਂ ਵਿੱਚ, ਨਾ ਸ਼ਹਿਰ ਵਿੱਚ ।13ਅਤੇ ਨਾ ਉਨ੍ਹਾਂ ਗੱਲਾਂ ਨੂੰ ਜਿਨ੍ਹਾਂ ਦਾ ਹੁਣ ਮੇਰੇ ਉੱਤੇ ਦੋਸ਼ ਲਾਉਂਦੇ ਹਨ ਤੁਹਾਡੇ ਅੱਗੇ ਸਾਬਤ ਕਰ ਸਕਦੇ ਹਨ ।14ਪਰ ਮੈਂ ਤੁਹਾਡੇ ਅੱਗੇ ਇਹ ਮੰਨ ਲੈਂਦਾ ਹਾਂ ਕਿ ਜਿਸ ਰਾਹ ਨੂੰ ਉਹ ਕੁਰਾਹ ਕਰਕੇ ਆਖਦੇ ਹਨ ਉਸੇ ਦੇ ਅਨੁਸਾਰ ਮੈਂ ਆਪਣੇ ਪਿਉ-ਦਾਦਿਆਂ ਦੇ ਪਰਮੇਸ਼ੁਰ ਦੀ ਬੰਦਗੀ ਕਰਦਾ ਹਾਂ ਅਤੇ ਸਾਰੀਆਂ ਗੱਲਾਂ ਨੂੰ ਮੰਨਦਾ ਹਾਂ ਜਿਹੜੀਆਂ ਬਿਵਸਥਾ ਨਾਲ ਮਿਲਦੀਆਂ ਹਨ ਅਤੇ ਜਿਹੜੀਆਂ ਨਬੀਆਂ ਵਿੱਚ ਲਿਖੀਆਂ ਹੋਈਆਂ ਹਨ ।15ਅਤੇ ਪਰਮੇਸ਼ੁਰ ਤੋਂ ਇਹ ਆਸ ਰੱਖਦਾ ਹਾਂ ਜਿਸ ਦੀ ਇਹ ਆਪ ਵੀ ਉਡੀਕ ਕਰਦੇ ਹਨ ਕਿ ਭਾਵੇਂ ਧਰਮੀ, ਭਾਵੇਂ ਕੁਧਰਮੀ ਦੋਹਾਂ ਦਾ ਜੀ ਉੱਠਣਾ ਹੋਵੇਗਾ ।16ਮੈਂ ਆਪ ਵੀ ਇਸ ਵਿੱਚ ਯਤਨ ਕਰਦਾ ਹਾਂ ਜੋ ਪਰਮੇਸ਼ੁਰ ਅਤੇ ਮਨੁੱਖਾਂ ਦੇ ਸਾਹਮਣੇ ਕਦੇ ਮੇਰਾ ਮਨ ਮੈਨੂੰ ਦੋਸ਼ੀ ਨਾ ਠਹਿਰਾਵੇ ।17ਕਈ ਸਾਲਾਂ ਬਾਅਦ ਮੈਂ ਆਪਣੀ ਕੌਮ ਦੇ ਲਈ ਦਾਨ ਪਹੁੰਚਾਉਣ ਅਤੇ ਭੇਟ ਚੜ੍ਹਾਉਣ ਆਇਆ ।18ਇਨ੍ਹਾਂ ਹੀ ਗੱਲਾਂ ਵਿੱਚ ਉਨ੍ਹਾਂ ਨੇ ਮੈਨੂੰ ਹੈਕਲ ਵਿੱਚ ਸ਼ੁੱਧ ਹੋਏ ਵੇਖਿਆ ਨਾ ਤਾਂ ਭੀੜ ਅਤੇ ਨਾ ਰੌਲ਼ੇ ਨਾਲ19ਪਰ ਏਸ਼ੀਆ ਦੇ ਕਈ ਯਹੂਦੀ ਸਨ ਜਿਨ੍ਹਾਂ ਨੂੰ ਚਾਹੀਦਾ ਸੀ ਜੋ ਤੁਹਾਡੇ ਅੱਗੇ ਹਾਜ਼ਰ ਹੁੰਦੇ ਅਤੇ ਜੇ ਮੇਰੇ ਵਿਰੁੱਧ ਕੋਈ ਗੱਲ ਹੈ ਤਾਂ ਤੁਹਾਡੇ ਸਾਹਮਣੇ ਮੇਰੇ ਉੱਤੇ ਕੋਈ ਦੋਸ਼ ਲਗਾਉਂਦੇ ।20ਜਾਂ ਇਹੋ ਆਪ ਕਹਿ ਦੇਣ ਕਿ ਉਨ੍ਹਾਂ ਨੇ ਜਦੋਂ ਮੈਂ ਸਭਾ ਦੇ ਅੱਗੇ ਖੜ੍ਹਾ ਸੀ, ਮੇਰੇ ਵਿੱਚ ਕੀ ਬੁਰਿਆਈ ਵੇਖੀ ?21ਬਿਨ੍ਹਾਂ ਇਸ ਇੱਕ ਗੱਲ ਦੇ ਜਿਹੜੀ ਮੈਂ ਉਨ੍ਹਾਂ ਵਿੱਚ ਖੜੇ ਪੁਕਾਰ ਕੇ ਆਖੀ ਸੀ ਕਿ ਮੁਰਦਿਆਂ ਦੇ ਜੀ ਉੱਠਣ ਦੇ ਬਾਰੇ ਅੱਜ ਮੇਰੇ ਉੱਤੇ ਦੋਸ਼ ਲਾਇਆ ਜਾਂਦਾ ਹੈ ।22ਪਰ ਫ਼ੇਲਿਕਸ ਨੇ ਜਿਹੜਾ ਇਸ ਪੰਥ ਦੀਆਂ ਗੱਲਾਂ ਨੂੰ ਚੰਗੀ ਤਰ੍ਹਾਂ ਜਾਣਦਾ ਸੀ ਇਹ ਕਹਿ ਕੇ ਉਨ੍ਹਾਂ ਨੂੰ ਟਾਲ ਦਿੱਤਾ ਕਿ ਜਦੋਂ ਲੁਸਿਯਸ ਫੌਜ ਦਾ ਸਰਦਾਰ ਆਵੇਗਾ ਤਾਂ ਮੈਂ ਤੁਹਾਡੀਆਂ ਗੱਲਾਂ ਦਾ ਫੈਂਸਲਾ ਕਰਾਂਗਾ ।23ਫੇਰ ਉਹ ਨੇ ਸੂਬੇਦਾਰ ਨੂੰ ਹੁਕਮ ਦਿੱਤਾ ਜੋ ਪੌਲੁਸ ਨੂੰ ਨਜ਼ਰਬੰਦ ਰੱਖ ਅਤੇ ਉਹ ਨੂੰ ਚੈਨ ਕਰਨ ਦੇ ਅਤੇ ਉਸ ਦੇ ਆਪਣਿਆਂ ਵਿੱਚੋਂ ਕਿਸੇ ਨੂੰ ਉਹ ਦੀ ਸੇਵਾ ਕਰਨ ਤੋਂ ਨਾ ਰੋਕ ।ਪੌਲੁਸ ਫ਼ੇਲਿਕਸ ਅਤੇ ਦਰੂਸਿੱਲਾ ਦੇ ਸਾਹਮਣੇ
24ਪਰ ਕਈ ਦਿਨਾਂ ਤੋਂ ਬਾਅਦ ਫ਼ੇਲਿਕਸ ਆਪਣੀ ਪਤਨੀ ਦਰੂਸਿੱਲਾ ਨਾਲ ਜਿਹੜੀ ਯਹੂਦਣ ਸੀ ਆਇਆ ਅਤੇ ਪੌਲੁਸ ਨੂੰ ਬੁਲਾ ਕੇ ਮਸੀਹ ਯਿਸੂ ਦੇ ਉੱਤੇ ਵਿਸ਼ਵਾਸ ਕਰਨ ਦੇ ਬਾਰੇ ਉਸ ਤੋਂ ਸੁਣਿਆ ।25ਜਦੋਂ ਉਹ ਧਰਮ, ਸੰਜਮ ਅਤੇ ਹੋਣ ਵਾਲੀ ਅਦਾਲਤ ਦੇ ਬਾਰੇ ਬਚਨ ਸੁਣਾ ਰਿਹਾ ਸੀ ਤਾਂ ਫ਼ੇਲਿਕਸ ਡਰ ਗਿਆ ਅਤੇ ਉੱਤਰ ਦਿੱਤਾ ਕਿ ਹੁਣ ਤੂੰ ਜਾ, ਫਿਰ ਜਦੋਂ ਮੈਂ ਵਿਹਲਾ ਹੋਵਾਂਗਾ ਤਾਂ ਤੈਨੂੰ ਬੁਲਾਵਾਂਗਾ ।26ਅਤੇ ਇਹ ਵੀ ਆਸ ਰੱਖਦਾ ਸੀ ਕਿ ਪੌਲੁਸ ਮੈਨੂੰ ਕੁੱਝ ਪੈਸਾ ਦੇਵੇਗਾ । ਇਸੇ ਗੱਲੋਂ ਉਹ ਨੂੰ ਬਹੁਤ ਵਾਰੀ ਬੁਲਾ ਕੇ ਉਸ ਨਾਲ ਗੱਲਬਾਤ ਕਰਦਾ ਹੁੰਦਾ ਸੀ ।27ਅਤੇ ਜਦੋਂ ਦੋ ਸਾਲ ਪੂਰੇ ਹੋਏ, ਪੁਰਕਿਯੁਸ ਫ਼ੇਸਤੁਸ ਫ਼ੇਲਿਕਸ ਦੇ ਥਾਂ ਹਾਕਮ ਹੋ ਕੇ ਆਇਆ ਅਤੇ ਫ਼ੇਲਿਕਸ ਜੋ ਇਹ ਚਾਹੁੰਦਾ ਸੀ ਕਿ ਯਹੂਦੀਆਂ ਨੂੰ ਖੁਸ਼ ਕਰੇ ਪੌਲੁਸ ਨੂੰ ਕੈਦ ਵਿੱਚ ਹੀ ਛੱਡ ਗਿਆ ।
25ਪੌਲੁਸ ਸਮਰਾਟ ਦੀ ਦੁਹਾਈ ਦਿੰਦਾ ਹੈ
1ਉਪਰੰਤ ਫ਼ੇਸਤੁਸ ਉਸ ਸੂਬੇ ਵਿੱਚ ਪਹੁੰਚ ਕੇ ਤਿੰਨਾਂ ਦਿਨਾਂ ਦੇ ਮਗਰੋਂ ਕੈਸਰਿਯਾ ਤੋਂ ਯਰੂਸ਼ਲਮ ਨੂੰ ਗਿਆ ।2ਤਦ ਮੁੱਖ ਜਾਜਕਾਂ ਅਤੇ ਯਹੂਦੀਆਂ ਦੇ ਅਧਿਕਾਰੀਆਂ ਨੇ ਪੌਲੁਸ ਦੇ ਵਿਰੁੱਧ ਉਹ ਦੇ ਕੰਨ ਭਰੇ ।3ਅਤੇ ਉਸ ਦੀਆਂ ਮਿੰਨਤਾਂ ਕਰ ਕੇ ਕਿਹਾ ਜੋ ਉਹ ਨੂੰ ਯਰੂਸ਼ਲਮ ਵਿੱਚ ਬੁਲਾਵੇ ਅਤੇ ਸਾਜਿਸ਼ ਬਣਾਈ, ਜੋ ਉਹ ਨੂੰ ਰਸਤੇ ਵਿੱਚ ਹੀ ਮਾਰ ਸੁੱਟਣ ।4ਉਪਰੰਤ ਫ਼ੇਸਤੁਸ ਨੇ ਉੱਤਰ ਦਿੱਤਾ ਜੋ ਪੌਲੁਸ ਕੈਸਰਿਯਾ ਵਿੱਚ ਨਜ਼ਰਬੰਦ ਹੈ ਅਤੇ ਮੈਂ ਆਪ ਉੱਥੇ ਜਲਦੀ ਜਾਣ ਨੂੰ ਤਿਆਰ ਹਾਂ ।5ਫੇਰ ਬੋਲਿਆ, ਜਿਹੜੇ ਤੁਹਾਡੇ ਵਿੱਚੋਂ ਆਗੂ ਹੋਣ ਉਹ ਮੇਰੇ ਨਾਲ ਚੱਲਣ ਅਤੇ ਜੇ ਉਸ ਵਿੱਚ ਕੋਈ ਔਗੁਣ ਹੋਵੇ ਤਾਂ ਉਹ ਦੇ ਉੱਤੇ ਦੋਸ਼ ਸਾਬਤ ਕਰਨ ।6ਉਹ ਉਨ੍ਹਾਂ ਵਿੱਚ ਕੋਈ ਅੱਠ ਦਸ ਦਿਨ ਰਹਿ ਕੇ ਕੈਸਰਿਯਾ ਨੂੰ ਗਿਆ ਅਤੇ ਅਗਲੇ ਦਿਨ ਅਦਾਲਤ ਦੀ ਗੱਦੀ ਉੱਤੇ ਬੈਠ ਕੇ ਹੁਕਮ ਦਿੱਤਾ ਜੋ ਪੌਲੁਸ ਨੂੰ ਲਿਆਉਣ ।7ਜਦੋਂ ਉਹ ਹਾਜ਼ਰ ਹੋਇਆ ਤਾਂ ਯਹੂਦੀ ਜਿਹੜੇ ਯਰੂਸ਼ਲਮ ਤੋਂ ਆਏ ਸਨ ਉਹ ਦੇ ਆਲੇ-ਦੁਆਲੇ ਖੜੇ ਹੋ ਕੇ ਉਸ ਉੱਤੇ ਬਹੁਤ ਸਾਰੇ ਦੋਸ਼ ਲਾਉਣ ਲੱਗੇ ਜਿਨ੍ਹਾਂ ਨੂੰ ਸਾਬਤ ਨਾ ਕਰ ਸਕੇ ।8ਪਰ ਪੌਲੁਸ ਨੇ ਆਪਣੀ ਸਫ਼ਾਈ ਵਿੱਚ ਕਿਹਾ ਕਿ ਨਾ ਤਾਂ ਮੈਂ ਯਹੂਦੀਆਂ ਦੀ ਬਿਵਸਥਾ ਦਾ, ਨਾ ਹੈਕਲ ਦਾ, ਨਾ ਕੈਸਰ ਦਾ ਕੁੱਝ ਵਿਗਾੜਿਆ ਹੈ ।9ਪਰ ਫ਼ੇਸਤੁਸ ਨੇ ਜੋ ਚਾਹੁੰਦਾ ਸੀ ਕਿ ਯਹੂਦੀਆਂ ਨੂੰ ਪਰਸੰਨ ਕਰੇ ਅੱਗੋਂ ਪੌਲੁਸ ਨੂੰ ਆਖਿਆ, ਕੀ ਤੂੰ ਯਰੂਸ਼ਲਮ ਵਿੱਚ ਜਾਣਾ ਚਾਹੁੰਦਾ ਹੈਂ ਕਿ ਉੱਥੇ ਮੇਰੇ ਅੱਗੇ ਇਨ੍ਹਾਂ ਗੱਲਾਂ ਬਾਰੇ ਤੇਰਾ ਨਿਆਂ ਕੀਤਾ ਜਾਵੇ ?10ਪੌਲੁਸ ਨੇ ਕਿਹਾ, ਮੈਂ ਕੈਸਰੀ ਅਦਾਲਤ ਦੀ ਗੱਦੀ ਦੇ ਅੱਗੇ ਖੜ੍ਹਾ ਹਾਂ । ਚਾਹੀਦਾ ਹੈ ਕਿ ਮੇਰਾ ਨਿਆਂ ਇੱਥੇ ਹੀ ਹੋਵੇ । ਯਹੂਦੀਆਂ ਦੇ ਨਾਲ ਮੈਂ ਕੁੱਝ ਵੀ ਗਲਤ ਨਹੀਂ ਕੀਤਾ ਜਿਵੇਂ ਕਿ ਤੁਸੀਂ ਵੀ ਚੰਗੀ ਤਰ੍ਹਾਂ ਜਾਣਦੇ ਹੋ ।11ਸੋ ਜੇ ਮੈਂ ਕੁੱਝ ਗਲਤ ਕੀਤਾ ਅਤੇ ਕਤਲ ਦੇ ਲਾਇਕ ਕੋਈ ਕੰਮ ਕੀਤਾ ਹੋਵੇ ਤਾਂ ਮੈਂ ਕਤਲ ਹੋਣ ਵਿੱਚ ਕੋਈ ਇਨਕਾਰ ਨਹੀਂ ਕਰਦਾ ਪਰ ਜੇ ਉਨ੍ਹਾਂ ਗੱਲਾਂ ਵਿੱਚੋਂ ਕੁੱਝ ਵੀ ਸਾਬਤ ਨਾ ਹੋਵੇ ਜਿਨ੍ਹਾਂ ਦਾ ਇਹ ਮੇਰੇ ਉੱਤੇ ਦੋਸ਼ ਲਾਉਂਦੇ ਹਨ ਤਾਂ ਕਿਸੇ ਦੀ ਹਿੰਮਤ ਨਹੀਂ ਜੋ ਮੈਨੂੰ ਉਨ੍ਹਾਂ ਦੇ ਹਵਾਲੇ ਕਰੇ । ਮੈਂ ਕੈਸਰ ਦੀ ਦੁਹਾਈ ਦਿੰਦਾ ਹਾਂ !12ਤਦ ਫ਼ੇਸਤੁਸ ਨੇ ਸਲਾਹਕਾਰਾਂ ਨਾਲ ਗੱਲ ਕਰ ਕੇ ਉੱਤਰ ਦਿੱਤਾ ਕਿ ਤੂੰ ਕੈਸਰ ਦੀ ਦੁਹਾਈ ਦਿੱਤੀ ਹੈ, ਤੂੰ ਕੈਸਰ ਹੀ ਦੇ ਕੋਲ ਜਾਏਂਗਾ !ਫੇਸਤੁਸ ਅਗ੍ਰਿੱਪਾ ਨਾਲ ਸਲਾਹ ਕਰਦਾ ਹੈ
13ਕੁੱਝ ਦਿਨਾਂ ਬਾਅਦ, ਰਾਜਾ ਅਗ੍ਰਿੱਪਾ ਅਤੇ ਬਰਨੀਕੇ ਕੈਸਰਿਯਾ ਵਿੱਚ ਫ਼ੇਸਤੁਸ ਨੂੰ ਮਿਲਣ ਲਈ ਆਏ ।14ਅਤੇ ਜਦੋਂ ਉਹ ਉੱਥੇ ਕਈ ਦਿਨ ਰਹੇ ਤਾਂ ਫ਼ੇਸਤੁਸ ਨੇ ਪੌਲੁਸ ਦੀ ਕਹਾਣੀ ਰਾਜੇ ਨੂੰ ਸੁਣਾ ਕੇ ਕਿਹਾ ਜੋ ਇੱਕ ਮਨੁੱਖ ਹੈ ਜਿਹ ਨੂੰ ਫ਼ੇਲਿਕਸ ਕੈਦ ਵਿੱਚ ਛੱਡ ਗਿਆ ।15ਅਤੇ ਜਦੋਂ ਮੈਂ ਯਰੂਸ਼ਲਮ ਵਿੱਚ ਸੀ ਤਾਂ ਮੁੱਖ ਜਾਜਕਾਂ ਅਤੇ ਯਹੂਦੀਆਂ ਦੇ ਬਜ਼ੁਰਗਾਂ ਨੇ ਉਹ ਦੇ ਬਾਰੇ ਮੈਨੂੰ ਗੱਲਾਂ ਦੱਸੀਆਂ ਅਤੇ ਬੇਨਤੀ ਕੀਤੀ ਜੋ ਉਸ ਤੇ ਸਜ਼ਾ ਦਾ ਹੁਕਮ ਹੋਵੇ ।16ਉਨ੍ਹਾਂ ਨੂੰ ਮੈਂ ਇਹ ਉੱਤਰ ਦਿੱਤਾ ਕਿ ਰੋਮੀਆਂ ਦਾ ਕਨੂੰਨ ਨਹੀਂ ਹੈ ਜੋ ਕਿਸੇ ਮਨੁੱਖ ਨੂੰ ਹਵਾਲੇ ਕਰਨ ਜਿਨ੍ਹਾਂ ਚਿਰ ਆਪਣੇ ਦੋਸ਼ ਲਗਾਉਣ ਵਾਲਿਆਂ ਦੇ ਸਾਹਮਣੇ ਸਫ਼ਾਈ ਦੇਣ ਦਾ ਮੌਕਾ ਨਾ ਪਾਵੇ ।17ਸੋ ਜਦੋਂ ਉਹ ਇੱਥੇ ਇਕੱਠੇ ਹੋਏ ਤਾਂ ਮੈਂ ਬਿਨ੍ਹਾਂ ਕੁੱਝ ਦੇਰ ਕੀਤੇ ਅਗਲੇ ਦਿਨ ਅਦਾਲਤ ਦੀ ਗੱਦੀ ਤੇ ਬੈਠ ਕੇ ਹੁਕਮ ਦਿੱਤਾ ਜੋ ਉਸ ਮਨੁੱਖ ਨੂੰ ਹਾਜ਼ਰ ਕਰਨ ।18ਪਰ ਜਦੋਂ ਉਹ ਦੇ ਉੱਤੇ ਦੋਸ਼ ਲਗਾਉਣ ਵਾਲੇ ਖੜੇ ਹੋਏ ਤਾਂ ਉਨ੍ਹਾਂ ਨੇ ਇਹੋ ਜਿਹੀ ਕੋਈ ਬੁਰੀ ਗੱਲ ਉਹ ਦੇ ਬਾਰੇ ਆਖੀ ਜਿਹੀ ਮੈਂ ਸਮਝਦਾ ਸੀ ।19ਪਰ ਉਹ ਆਪਣੀ ਦੇਵਪੂਜਾ ਬਾਰੇ ਅਤੇ ਕਿਸੇ ਯਿਸੂ ਦੇ ਵਿਖੇ ਜੋ ਮਰ ਚੁੱਕਿਆ ਪਰ ਪੌਲੁਸ ਆਖਦਾ ਕਿ ਉਹ ਤਾਂ ਜਿਉਂਦਾ ਹੈ ਉਸ ਨਾਲ ਝਗੜਾ ਕਰਦੇ ਸਨ ।20ਜਦੋਂ ਮੈਂ ਦੁਬਧਾ ਵਿੱਚ ਪਿਆ ਕਿ ਇਨ੍ਹਾਂ ਗੱਲਾਂ ਦਾ ਕਿਵੇਂ ਨਿਬੇੜਾ ਕਰਾਂ ਤਾਂ ਮੈਂ ਪੁੱਛਿਆ, ਤੂੰ ਯਰੂਸ਼ਲਮ ਵਿੱਚ ਜਾਣ ਲਈ ਸਹਿਮਤ ਹੈਂ ਜੋ ਉੱਥੇ ਇਨ੍ਹਾਂ ਗੱਲਾਂ ਦੇ ਬਾਰੇ ਤੇਰਾ ਨਿਆਂ ਹੋਵੇ ?21ਪਰ ਜਦੋਂ ਪੌਲੁਸ ਨੇ ਦੁਹਾਈ ਦਿੱਤੀ ਜੋ ਮੇਰਾ ਨਿਆਂ ਪਾਤਸ਼ਾਹ ਦੀ ਅਦਾਲਤ ਉੱਤੇ ਰਹਿਣ ਦਿਓ ਤਾਂ ਮੈਂ ਹੁਕਮ ਦਿੱਤਾ ਜੋ ਉਹ ਨਜ਼ਰਬੰਦ ਰਹੇ ਜਦੋਂ ਤੱਕ ਮੈਂ ਉਹ ਨੂੰ ਕੈਸਰ ਕੋਲ ਨਾ ਭੇਜਾਂ ।22ਉਪਰੰਤ ਅਗ੍ਰਿੱਪਾ ਨੇ ਫ਼ੇਸਤੁਸ ਨੂੰ ਕਿਹਾ ਕਿ ਮੈਂ ਆਪ ਵੀ ਉਸ ਮਨੁੱਖ ਨੂੰ ਸੁਣਨਾ ਚਾਹੁੰਦਾ ਹਾਂ । ਉਹ ਬੋਲਿਆ, ਤੂੰ ਕੱਲ ਉਹ ਦੀ ਸੁਣ ਲਵੀਂ ।ਪੌਲੁਸ ਅਗ੍ਰਿੱਪਾ ਦੇ ਸਾਹਮਣੇ
23ਸੋ ਦੂਜੇ ਦਿਨ ਜਦੋਂ ਅਗ੍ਰਿੱਪਾ ਅਤੇ ਬਰਨੀਕੇ ਵੱਡੀ ਧੂਮ-ਧਾਮ ਨਾਲ ਆਏ ਅਤੇ ਫੌਜ ਦੇ ਸਰਦਾਰਾਂ ਅਤੇ ਸ਼ਹਿਰ ਦੇ ਉੱਤਮ ਲੋਕਾਂ ਨਾਲ ਕਚਿਹਰੀ ਵਿੱਚ ਜਾ ਵੜੇ ਤਾਂ ਫ਼ੇਸਤੁਸ ਦੇ ਹੁਕਮ ਨਾਲ ਪੌਲੁਸ ਨੂੰ ਲਿਆਏ ।24ਤਦ ਫ਼ੇਸਤੁਸ ਨੇ ਆਖਿਆ, ਹੇ ਰਾਜਾ ਅਗ੍ਰਿੱਪਾ ਅਤੇ ਸਭ ਲੋਕੋ ਜਿਹੜੇ ਇੱਥੇ ਸਾਡੇ ਨਾਲ ਹਾਜ਼ਰ ਹੋ, ਤੁਸੀਂ ਇਸ ਮਨੁੱਖ ਨੂੰ ਵੇਖਦੇ ਹੋ ਜਿਹ ਦੇ ਕਾਰਨ ਯਹੂਦੀਆਂ ਦੇ ਸਾਰੇ ਲੋਕ ਯਰੂਸ਼ਲਮ ਵਿੱਚ ਅਤੇ ਇੱਥੇ ਵੀ ਮੇਰੇ ਪਿੱਛੇ ਪਏ ਅਤੇ ਇਹ ਰੌਲ਼ਾ ਪਾਉਂਦੇ ਸਨ ਜੋ ਇਹ ਦਾ ਅੱਗੇ ਨੂੰ ਜਿਉਂਦਾ ਰਹਿਣਾ ਹੀ ਯੋਗ ਨਹੀਂ ।25ਪਰ ਮੈਂ ਜਾਣ ਲਿਆ ਜੋ ਉਹ ਨੇ ਕਤਲ ਦੇ ਲਾਇਕ ਕੁੱਝ ਨਹੀਂ ਕੀਤਾ ਅਤੇ ਜਦੋਂ ਉਸ ਨੇ ਆਪ ਪਾਤਸ਼ਾਹ ਦੀ ਦੁਹਾਈ ਦਿੱਤੀ ਤਦ ਮੈਂ ਫੈਸਲਾ ਕੀਤਾ ਜੋ ਉਹ ਨੂੰ ਭੇਜ ਦਿਆਂ ।26ਪਰ ਮੈਨੂੰ ਉਹ ਦੇ ਵਿਖੇ ਕੋਈ ਠੀਕ ਗੱਲ ਨਹੀਂ ਦਿੱਸਦੀ ਜੋ ਆਪਣੇ ਮਾਲਕ ਨੂੰ ਲਿਖਾਂ ਇਸ ਲਈ ਮੈਂ ਉਹ ਨੂੰ ਤੁਹਾਡੇ ਅੱਗੇ ਖ਼ਾਸ ਕਰਕੇ, ਹੇ ਰਾਜਾ ਅਗ੍ਰਿੱਪਾ, ਤੇਰੇ ਅੱਗੇ ਹਾਜ਼ਰ ਕੀਤਾ ਹੈ ਜੋ ਜਾਂਚ-ਪੜਤਾਲ ਤੋਂ ਬਾਅਦ ਮੈਂ ਕੁੱਝ ਲਿਖ ਸਕਾਂ ।27ਕਿਉਂ ਜੋ ਮੈਨੂੰ ਇਹ ਗੱਲ ਸਿਆਣੀ ਨਹੀਂ ਲੱਗਦੀ ਕਿ ਇੱਕ ਕੈਦੀ ਭੇਜਾਂ ਅਤੇ ਨਾਲ ਹੀ ਨਾ ਦੱਸਾਂ ਜੋ ਕੀ ਦੋਸ਼ ਉਹ ਦੇ ਉੱਤੇ ਲਾਏ ਗਏ ਹਨ ।
261ਅਗ੍ਰਿੱਪਾ ਨੇ ਪੌਲੁਸ ਨੂੰ ਆਖਿਆ, ਤੈਨੂੰ ਆਪਣੇ ਹੱਕ ਵਿੱਚ ਬੋਲਣ ਦੀ ਆਗਿਆ ਹੈ । ਤਦ ਪੌਲੁਸ ਬਾਂਹ ਕੱਢ ਕੇ ਆਪਣੀ ਸਫ਼ਾਈ ਵਿੱਚ ਇਹ ਕਹਿਣ ਲੱਗਾ,2ਹੇ ਰਾਜਾ ਅਗ੍ਰਿੱਪਾ, ਮੈਂ ਆਪਣੇ ਆਪ ਨੂੰ ਵੱਡਭਾਗਾ ਸਮਝਦਾ ਹਾਂ ਕਿ ਜਿਨ੍ਹਾਂ ਗੱਲਾਂ ਦਾ ਯਹੂਦੀ ਮੇਰੇ ਉੱਤੇ ਦੋਸ਼ ਲਾਉਂਦੇ ਹਨ ਉਨ੍ਹਾਂ ਸਭਨਾਂ ਦੀ ਅੱਜ ਤੁਹਾਡੇ ਅੱਗੇ ਮੈਂ ਸਫ਼ਾਈ ਦਿੰਦਾ ਹਾਂ ।3ਖ਼ਾਸ ਕਰਕੇ ਇਸ ਲਈ ਜੋ ਤੁਸੀਂ ਯਹੂਦੀਆਂ ਦੀਆਂ ਸਾਰੀਆਂ ਚਾਲਾਂ ਅਤੇ ਝਗੜਿਆਂ ਤੋਂ ਚੰਗੀ ਤਰ੍ਹਾਂ ਵਾਕਿਫ਼ ਹੋ । ਸੋ ਮੈਂ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਕਿ, ਧੀਰਜ ਨਾਲ ਮੇਰੀ ਗੱਲ ਸੁਣੋ ।4ਸਾਰੇ ਯਹੂਦੀ ਜਵਾਨੀ ਤੋਂ ਮੇਰੀ ਚਾਲ ਨੂੰ ਜਾਣਦੇ ਹਨ, ਜਿਹੜੀ ਮੁੱਢੋਂ ਆਪਣੀ ਕੌਮ ਵਿੱਚ ਅਤੇ ਯਰੂਸ਼ਲਮ ਵਿੱਚ ਸੀ ।5ਸੋ ਜੇ ਉਹ ਗਵਾਹੀ ਦੇਣੀ ਚਾਹੁਣ ਤਾਂ ਮੁੱਢੋਂ ਮੈਨੂੰ ਜਾਣਦੇ ਹਨ ਕਿ ਸਾਡੇ ਧਰਮ ਦੇ ਸਭ ਤੋਂ ਕਠੋਰ ਪੰਥ ਦੇ ਅਨੁਸਾਰ ਮੈਂ ਫ਼ਰੀਸੀ ਚਾਲ ਚੱਲਿਆ ।6ਅਤੇ ਹੁਣ ਮੈਂ ਉਸ ਵਾਇਦੇ ਦੀ ਆਸ ਦੇ ਕਾਰਨ ਜਿਹੜਾ ਪਰਮੇਸ਼ੁਰ ਨੇ ਸਾਡੇ ਪਿਉ-ਦਾਦਿਆਂ ਨਾਲ ਕੀਤਾ ਸੀ ਅਦਾਲਤ ਵਿੱਚ ਖੜ੍ਹਾ ਹਾਂ ।7ਉਸੇ ਵਾਇਦੇ ਨੂੰ ਪ੍ਰਾਪਤ ਕਰਨ ਦੀ ਆਸ ਉੱਤੇ ਸਾਡੇ ਬਾਰਾਂ ਗੋਤ ਦਿਨ ਰਾਤ ਵੱਡੇ ਯਤਨ ਨਾਲ ਪਰਮੇਸ਼ੁਰ ਦੀ ਬੰਦਗੀ ਕਰਦੇ ਹਨ । ਹੇ ਰਾਜਾ, ਇਸੇ ਆਸ ਦੇ ਬਦਲੇ ਯਹੂਦੀ ਮੇਰੇ ਉੱਤੇ ਦੋਸ਼ ਲਾਉਂਦੇ ਹਨ !8ਇਸ ਗੱਲ ਨੂੰ ਕਿਉਂ ਅਸੰਭਵ ਮੰਨਦੇ ਹੋ ਕਿ ਪਰਮੇਸ਼ੁਰ ਮੁਰਦਿਆਂ ਨੂੰ ਜਿਉਂਦਾ ਕਰੇ ?9ਮੈਂ ਤਾਂ ਆਪਣੇ ਮਨ ਵਿੱਚ ਸਮਝਿਆ ਕਿ ਯਿਸੂ ਨਾਸਰੀ ਦੇ ਨਾਮ ਦੇ ਵਿਰੁੱਧ ਮੈਨੂੰ ਬਹੁਤ ਕੁੱਝ ਕਰਨਾ ਚਾਹੀਦਾ ਹੈ ।10ਸੋ ਇਹੋ ਮੈਂ ਯਰੂਸ਼ਲਮ ਵਿੱਚ ਕੀਤਾ, ਅਤੇ ਮੁੱਖ ਜਾਜਕਾਂ ਕੋਲੋਂ ਅਧਿਕਾਰ ਪਾ ਕੇ ਬਹੁਤ ਸੰਤਾਂ ਨੂੰ ਕੈਦਖ਼ਾਨਿਆਂ ਵਿੱਚ ਬੰਦ ਕੀਤਾ ਅਤੇ ਜਦੋਂ ਉਹ ਮਾਰੇ ਜਾਂਦੇ ਸਨ ਤਾਂ ਮੈਂ ਉਹਨਾਂ ਦੇ ਵਿਰੁੱਧ ਸਹਿਮਤ ਹੁੰਦਾ ਸੀ ।11ਮੈਂ ਹਰੇਕ ਪ੍ਰਾਰਥਨਾ ਘਰ ਵਿੱਚ ਉਨ੍ਹਾਂ ਨੂੰ ਬਹੁਤ ਵਾਰੀ ਸਜ਼ਾ ਦੇ ਕੇ ਯਿਸੂ ਦੇ ਵਿਰੁੱਧ ਗਲਤ ਬੋਲਣ ਦੇ ਲਈ ਉਨ੍ਹਾਂ ਨੂੰ ਤੰਗ ਕੀਤਾ, ਸਗੋਂ ਉਨ੍ਹਾਂ ਦੇ ਵਿਰੋਧ ਵਿੱਚ ਅੱਤ ਸ਼ੁਦਾਈ ਹੋ ਕੇ ਮੈਂ ਪਰਦੇਸ ਦੇ ਨਗਰਾਂ ਤੱਕ ਵੀ ਉਨ੍ਹਾਂ ਨੂੰ ਸਤਾਉਂਦਾ ਸੀ ।ਪੌਲੁਸ ਆਪਣੇ ਮਨ ਪਰਿਵਰਤਨ ਦਾ ਵਰਣਨ ਕਰਦਾ ਹੈ
(ਰਸੂਲਾਂ ਦੇ ਕਰਤੱਬ 9:1-19, 22:6-16)
12ਜਦੋਂ ਮੈਂ ਮੁੱਖ ਜਾਜਕਾਂ ਤੋਂ ਅਧਿਕਾਰ ਅਤੇ ਆਗਿਆ ਪਾ ਕੇ ਇਸ ਗੱਲ ਲਈ ਦੰਮਿਸਕ ਨੂੰ ਜਾ ਰਿਹਾ ਸੀ ।13ਤਾਂ ਹੇ ਰਾਜਾ, ਦੁਪਹਿਰ ਦੇ ਵੇਲੇ ਮੈਂ ਰਾਹ ਵਿੱਚ ਅਕਾਸ਼ ਤੋਂ ਇੱਕ ਜੋਤ ਸੂਰਜ ਨਾਲੋਂ ਵੀ ਵੱਧ ਚਮਕਦਾਰ ਆਪਣੇ ਅਤੇ ਆਪਣਿਆਂ ਸਾਥੀਆਂ ਦੇ ਚੁਫ਼ੇਰੇ ਚਮਕਦੀ ਵੇਖੀ ।14ਅਤੇ ਜਦੋਂ ਅਸੀਂ ਸਭ ਧਰਤੀ ਤੇ ਡਿੱਗ ਪਏ ਤਾਂ ਮੈਂ ਇੱਕ ਅਵਾਜ਼ ਸੁਣੀ ਜੋ ਇਬਰਾਨੀ ਭਾਸ਼ਾ ਵਿੱਚ ਮੈਨੂੰ ਇਸ ਤਰ੍ਹਾਂ ਆਖਦੀ ਸੀ ਕਿ ਹੇ ਸੌਲੁਸ ਹੇ ਸੌਲੁਸ, ਤੂੰ ਮੈਨੂੰ ਕਿਉਂ ਸਤਾਉਂਦਾ ਹੈਂ ? ਮੇਖਾਂ ਲੱਗੀ ਸੋਟੀ ਉੱਤੇ ਲੱਤ ਮਾਰਨੀ ਤੇਰੇ ਲਈ ਔਖੀ ਹੈ !15ਤਾਂ ਮੈਂ ਆਖਿਆ, ਪ੍ਰਭੂ ਜੀ, ਤੂੰ ਕੌਣ ਹੈਂ ? ਪ੍ਰਭੂ ਬੋਲਿਆ, ਮੈਂ ਯਿਸੂ ਹਾਂ ਜਿਸ ਨੂੰ ਤੂੰ ਸਤਾਉਂਦਾ ਹੈਂ ।16ਪਰ ਉੱਠ ਅਤੇ ਆਪਣੇ ਪੈਰਾਂ ਉੱਤੇ ਖੜ੍ਹਾ ਹੋ ਕਿਉਂ ਜੋ ਮੈਂ ਤੈਨੂੰ ਇਸ ਲਈ ਦਰਸ਼ਣ ਦਿੱਤਾ ਹੈ, ਕਿ ਉਨ੍ਹਾਂ ਗੱਲਾਂ ਦਾ ਜਿਨ੍ਹਾਂ ਵਿੱਚ ਤੂੰ ਮੈਨੂੰ ਵੇਖਿਆ ਅਤੇ ਜਿਨ੍ਹਾਂ ਵਿੱਚ ਮੈਂ ਤੈਨੂੰ ਵਿਖਾਈ ਦੇਵਾਂਗਾ, ਤੈਨੂੰ ਸੇਵਕ ਅਤੇ ਗਵਾਹ ਠਹਿਰਾਵਾਂ ।17ਮੈਂ ਤੈਨੂੰ ਇਸ ਕੌਮ ਅਤੇ ਪਰਾਈਆਂ ਕੌਮਾਂ ਤੋਂ ਬਚਾਵਾਂਗਾ, ਜਿਨ੍ਹਾਂ ਦੇ ਕੋਲ ਮੈਂ ਤੈਨੂੰ ਭੇਜਦਾ ਹਾਂ ।18ਤਾਂ ਜੋ ਤੂੰ ਉਨ੍ਹਾਂ ਦੀਆਂ ਅੱਖਾਂ ਨੂੰ ਖੋਲ੍ਹ ਦੇਵੇਂ ਕਿ ਉਹ ਹਨੇਰੇ ਤੋਂ ਚਾਨਣ ਦੀ ਵੱਲ ਅਤੇ ਸ਼ੈਤਾਨ ਤੋਂ ਪਰਮੇਸ਼ੁਰ ਦੀ ਵੱਲ ਮੁੜਨ ਤਾਂ ਕਿ ਉਹ ਪਾਪਾਂ ਦੀ ਮਾਫ਼ੀ ਪ੍ਰਾਪਤ ਕਰਨ ਅਤੇ ਉਨ੍ਹਾਂ ਨਾਲ ਅਧਿਕਾਰ ਪਾਉਣ ਜੋ ਮੇਰੇ ਉੱਤੇ ਵਿਸ਼ਵਾਸ ਕਰ ਕੇ ਪਵਿੱਤਰ ਹੋਏ ਹਨ ।ਪੌਲੁਸ ਆਪਣੇ ਕੰਮਾਂ ਦਾ ਵਰਣਨ ਕਰਦਾ ਹੈ
19ਸੋ ਹੇ ਰਾਜਾ ਅਗ੍ਰਿੱਪਾ, ਮੈਂ ਉਸ ਸਵਰਗੀ ਦਰਸ਼ਣ ਤੋਂ ਬੇਮੁੱਖ ਨਾ ਹੋਇਆ ।20ਸਗੋਂ ਪਹਿਲਾਂ ਦੰਮਿਸਕ ਦੇ ਰਹਿਣ ਵਾਲਿਆਂ ਨੂੰ, ਫਿਰ ਯਰੂਸ਼ਲਮ, ਸਾਰੇ ਯਹੂਦਿਯਾ ਦੇਸ ਵਿੱਚ ਅਤੇ ਪਰਾਈਆਂ ਕੌਮਾਂ ਨੂੰ ਵੀ ਉਪਦੇਸ਼ ਕੀਤਾ ਕਿ ਤੋਬਾ ਕਰੋ ਅਤੇ ਪਰਮੇਸ਼ੁਰ ਦੀ ਵੱਲ ਮੁੜੋ ਅਤੇ ਤੋਬਾ ਦੇ ਯੋਗ ਕੰਮ ਕਰੋ ।21ਇਨ੍ਹਾਂ ਹੀ ਗੱਲਾਂ ਕਰਕੇ ਯਹੂਦੀਆਂ ਨੇ ਮੈਨੂੰ ਹੈਕਲ ਵਿੱਚ ਫੜ ਲਿਆ ਅਤੇ ਮੈਨੂੰ ਮਾਰ ਸੁੱਟਣ ਦੀ ਕੋਸ਼ਿਸ਼ ਕੀਤੀ ।22ਸੋ ਪਰਮੇਸ਼ੁਰ ਦੀ ਸਹਾਇਤਾ ਨਾਲ ਮੈਂ ਅੱਜ ਤੱਕ ਖੜ੍ਹਾ ਹਾਂ ਅਤੇ ਹਰੇਕ ਛੋਟੇ ਵੱਡੇ ਦੇ ਅੱਗੇ ਗਵਾਹੀ ਦਿੰਦਾ ਹਾਂ, ਜਿਹੜੀਆਂ ਗੱਲਾਂ ਨਬੀਆਂ ਨੇ ਅਤੇ ਮੂਸਾ ਨੇ ਆਖੀਆਂ ਸਨ ਕਿ ਇਹ ਹੋਣਗੀਆਂ, ਉਨ੍ਹਾਂ ਤੋਂ ਬਿਨ੍ਹਾਂ ਮੈਂ ਹੋਰ ਕੁੱਝ ਨਹੀਂ ਕਹਿੰਦਾ23ਇਹ ਜ਼ਰੂਰੀ ਹੈ ਜੋ ਮਸੀਹ ਦੁੱਖ ਝੱਲੇ ਅਤੇ ਮੁਰਦਿਆਂ ਦੇ ਜੀ ਉੱਠਣ ਵਾਲਿਆਂ ਵਿੱਚੋਂ ਪਹਿਲਾ ਹੋ ਕੇ, ਇਸ ਕੌਮ ਅਤੇ ਪਰਾਈਆਂ ਕੌਮਾਂ ਨੂੰ ਵੀ ਚਾਨਣ ਦਾ ਪਰਚਾਰ ਕਰੇ ।24ਜਦੋਂ ਉਹ ਆਪਣੀ ਇਹ ਸਫ਼ਾਈ ਦੇ ਰਿਹਾ ਸੀ ਤਾਂ ਫ਼ੇਸਤੁਸ ਨੇ ਉੱਚੀ ਅਵਾਜ਼ ਨਾਲ ਆਖਿਆ, ਹੇ ਪੌਲੁਸ, ਤੂੰ ਪਾਗਲ ਹੈਂ, ਬਹੁਤ ਜਿਆਦਾ ਵਿੱਦਿਆ ਨੇ ਤੈਨੂੰ ਪਾਗਲ ਕਰ ਦਿੱਤਾ ਹੈ ।25ਪੌਲੁਸ ਨੇ ਆਖਿਆ, ਹੇ ਫ਼ੇਸਤੁਸ ਬਹਾਦੁਰ, ਮੈਂ ਪਾਗਲ ਨਹੀਂ ਸਗੋਂ ਸਚਿਆਈ ਅਤੇ ਸਮਝ ਦੀਆਂ ਗੱਲਾਂ ਕਰਦਾ ਹਾਂ ।26ਕਿਉਂਕਿ ਰਾਜਾ, ਜਿਸ ਦੇ ਸਾਹਮਣੇ ਮੈਂ ਬਿਨ੍ਹਾਂ ਡਰ ਤੋਂ ਬੋਲਦਾ ਹਾਂ ਇਨ੍ਹਾਂ ਗੱਲਾਂ ਨੂੰ ਜਾਣਦਾ ਹੈ, ਕਿਉਂਕਿ ਮੈਨੂੰ ਵਿਸ਼ਵਾਸ ਹੈ ਕਿ ਇਨ੍ਹਾਂ ਵਿੱਚੋਂ ਕੋਈ ਗੱਲ ਉਸ ਤੋਂ ਲੁੱਕੀ ਹੋਈ ਨਹੀਂ ਕਿਉਂਕਿ ਇਹ ਘਟਨਾ ਕੋਨੇ ਵਿੱਚ ਨਹੀਂ ਵਾਪਰੀ ।27ਹੇ ਰਾਜਾ ਅਗ੍ਰਿੱਪਾ, ਕੀ ਤੁਸੀਂ ਨਬੀਆਂ ਤੇ ਵਿਸ਼ਵਾਸ ਕਰਦੇ ਹੋ ? ਮੈਂ ਤਾਂ ਜਾਣਦਾ ਹਾਂ ਕਿ ਤੁਸੀਂ ਵਿਸ਼ਵਾਸ ਕਰਦੇ ਹੋ ?28ਅਗ੍ਰਿੱਪਾ ਨੇ ਪੌਲੁਸ ਨੂੰ ਆਖਿਆ, ਤੈਨੂੰ ਆਸ ਹੋਵੇਗੀ ਕਿ ਮੈਨੂੰ ਥੋੜ੍ਹੇ ਸਮੇਂ ਵਿੱਚ ਮੈਨੂੰ ਮਸੀਹੀ ਕਰ ਲਵੇਂ !29ਪੌਲੁਸ ਬੋਲਿਆ, ਪਰਮੇਸ਼ੁਰ ਕਰੇ ਕਿ ਭਾਵੇਂ ਥੋੜ੍ਹੇ ਭਾਵੇਂ ਬਹੁਤ ਸਮੇਂ ਵਿੱਚ, ਕੇਵਲ ਤੁਸੀਂ ਹੀ ਨਹੀਂ ਪਰ ਉਹ ਸਭ ਵੀ ਜਿਹੜੇ ਅੱਜ ਦੇ ਦਿਨ ਮੇਰੀ ਸੁਣਦੇ ਹਨ, ਇਨ੍ਹਾਂ ਬੰਧਨਾਂ ਤੋਂ ਬਿਨ੍ਹਾਂ ਇਹੋ ਜਿਹੇ ਹੋ ਜਾਣ ਜਿਹੋ ਜਿਹਾ ਮੈਂ ਹਾਂ !30ਤਦ ਰਾਜਾ, ਹਾਕਮ, ਬਰਨੀਕੇ ਅਤੇ ਉਹ ਜਿਹੜੇ ਉਨ੍ਹਾਂ ਦੇ ਨਾਲ ਬੈਠੇ ਸਨ ਉੱਠ ਖੜੇ ਹੋਏ31ਅਤੇ ਅਲੱਗ ਜਾ ਕੇ ਆਪਸ ਵਿੱਚ ਗੱਲਾਂ ਕਰ ਕੇ ਕਹਿਣ ਲੱਗੇ ਜੋ ਇਹ ਮਨੁੱਖ ਤਾਂ ਮਾਰੇ ਜਾਣ ਜਾਂ ਕੈਦ ਹੋਣ ਦੇ ਲਾਇਕ ਕੁੱਝ ਨਹੀਂ ਕਰਦਾ ।32ਉਪਰੰਤ ਅਗ੍ਰਿੱਪਾ ਨੇ ਫ਼ੇਸਤੁਸ ਨੂੰ ਆਖਿਆ, ਕਿ ਜੇ ਇਹ ਮਨੁੱਖ ਕੈਸਰ ਦੀ ਦੁਹਾਈ ਨਾ ਦਿੰਦਾ ਤਾਂ ਛੁੱਟ ਸਕਦਾ ਸੀ ।
27ਪੌਲੁਸ ਦੀ ਰੋਮ ਯਾਤਰਾ
1ਜਦੋਂ ਇਹ ਗੱਲ ਨਿਸ਼ਚਿਤ ਹੋਈ ਕਿ ਅਸੀਂ ਜਹਾਜ਼ ਉੱਤੇ ਚੜ੍ਹ ਕੇ ਇਤਾਲਿਯਾ ਨੂੰ ਜਾਈਏ, ਤਾਂ ਉਨ੍ਹਾਂ ਨੇ ਪੌਲੁਸ ਅਤੇ ਕਈ ਹੋਰ ਕੈਦੀਆਂ ਨੂੰ ਯੂਲਿਉਸ ਨਾਮ ਦੇ ਪਾਤਸ਼ਾਹੀ ਪਲਟਣ ਦੇ ਇੱਕ ਸੂਬੇਦਾਰ ਨੂੰ ਸੌਂਪ ਦਿੱਤਾ !2ਅਤੇ ਅਸੀਂ ਅਦ੍ਰਮੁਤਿਯੁਮ ਦੇ ਇੱਕ ਜਹਾਜ਼ ਤੇ ਜਿਹੜਾ ਏਸ਼ੀਆ ਦੇ ਕਿਨਾਰੇ ਦੇ ਸ਼ਹਿਰਾਂ ਨੂੰ ਜਾਣ ਵਾਲਾ ਸੀ, ਸਵਾਰ ਹੋ ਕੇ ਤੁਰ ਪਏ ਅਤੇ ਅਰਿਸਤਰਖੁਸ ਥੱਸਲੁਨੀਕੇ ਦਾ ਇੱਕ ਮਕਦੂਨੀ ਸਾਡੇ ਨਾਲ ਸੀ ।3ਅਗਲੇ ਦਿਨ ਅਸੀਂ ਸੈਦਾ ਵਿੱਚ ਜਾ ਉਤਰੇ ਅਤੇ ਯੂਲਿਉਸ ਨੇ ਪੌਲੁਸ ਨਾਲ ਚੰਗਾ ਸਲੂਕ ਕਰਕੇ ਪਰਵਾਨਗੀ ਦਿੱਤੀ ਜੋ ਆਪਣੇ ਮਿੱਤਰਾਂ ਕੋਲ ਜਾ ਕੇ ਆਰਾਮ ਕਰੇ ।4ਉੱਥੋਂ ਜਹਾਜ਼ ਖੋਲ੍ਹ ਕੇ ਅਸੀਂ ਕੁਪਰੁਸ ਦੇ ਉਹਲੇ ਜਾ ਨਿੱਕਲੇ ਕਿਉਂ ਜੋ ਪੌਣ ਸਾਹਮਣੀ ਸੀ ।5ਅਤੇ ਜਦੋਂ ਅਸੀਂ ਕਿਲਕਿਯਾ ਅਤੇ ਪੰਮਫ਼ੁਲਿਯਾ ਦੇ ਲਾਗੇ ਦੇ ਸਮੁੰਦਰੋਂ ਪਾਰ ਲੰਘੇ ਤਾਂ ਲੁਕਿਯਾ ਦੇ ਨਗਰ ਮੂਰਾ ਵਿੱਚ ਆ ਉਤਰੇ ।6ਉੱਥੇ ਸੂਬੇਦਾਰ ਨੇ ਸਿਕੰਦਰਿਯਾ ਦਾ ਇੱਕ ਜਹਾਜ਼ ਇਤਾਲਿਯਾ ਨੂੰ ਜਾਣ ਵਾਲਾ ਵੇਖ ਕੇ, ਸਾਨੂੰ ਉਹ ਦੇ ਉੱਤੇ ਜਾ ਚੜਾਇਆ ।7ਅਤੇ ਜਦੋਂ ਅਸੀਂ ਬਹੁਤ ਦਿਨਾਂ ਤੱਕ ਹੌਲੀ-ਹੌਲੀ ਚੱਲਦੇ ਰਹੇ ਅਤੇ ਮੁਸ਼ਕਿਲ ਨਾਲ ਕਨੀਦੁਸ ਦੇ ਸਾਹਮਣੇ ਪਹੁੰਚੇ ਕਿਉਂਕਿ ਪੌਣ ਸਾਨੂੰ ਅੱਗੇ ਵਧਣ ਨਹੀਂ ਦਿੰਦੀ ਸੀ ਤਾਂ ਅਸੀਂ ਕਰੇਤ ਦੇ ਉਹਲੇ ਸਲਮੋਨੇ ਦੇ ਸਾਹਮਣੇ ਚੱਲਣਾ ਸ਼ੁਰੂ ਕੀਤਾ !8ਅਤੇ ਮੁਸ਼ਕਿਲ ਨਾਲ ਉਹ ਦੇ ਨੇੜੇ ਹੋ ਕੇ ਸੁੰਦਰ ਘਾਟ ਨਾਮ ਦੀ ਇੱਕ ਥਾਂ ਪਹੁੰਚੇ । ਉੱਥੋਂ ਲਸਾਯਾ ਨਗਰ ਨੇੜੇ ਹੀ ਸੀ ।9ਜਦੋਂ ਬਹੁਤ ਸਮਾਂ ਬੀਤ ਗਿਆ ਅਤੇ ਸਮੁੰਦਰ ਦਾ ਸਫ਼ਰ ਡਰਾਉਣਾ ਹੋ ਗਿਆ ਸੀ, ਇਸ ਲਈ ਜੋ ਵਰਤ ਦੇ ਦਿਨ ਲੰਘ ਚੁੱਕੇ ਸਨ ਤਾਂ ਪੌਲੁਸ ਨੇ ਉਨ੍ਹਾਂ ਨੂੰ ਇਹ ਕਹਿ ਕੇ ਸਮਝਾਇਆ !10ਕਿ ਹੇ ਪੁਰਖੋ, ਮੈਨੂੰ ਦਿਸਦਾ ਹੈ ਜੋ ਇਸ ਸਫ਼ਰ ਵਿੱਚ ਬੁਰਾ ਹਾਲ ਅਤੇ ਬਹੁਤ ਨੁਕਸਾਨ ਹੋਣ ਵਾਲਾ ਹੈ, ਕੇਵਲ ਮਾਲ ਅਤੇ ਜਹਾਜ਼ ਦਾ ਹੀ ਨਹੀਂ ਸਗੋਂ ਸਾਡੇ ਪ੍ਰਾਣਾਂ ਦਾ ਵੀ !11ਪਰ ਸੂਬੇਦਾਰ ਨੇ ਪੌਲੁਸ ਦੀਆਂ ਗੱਲਾਂ ਨਾਲੋਂ ਮਲਾਹਾਂ ਦੀਆਂ ਅਤੇ ਜਹਾਜ਼ ਦੇ ਮਾਲਕ ਦੀਆਂ ਗੱਲਾਂ ਨੂੰ ਵੱਧ ਮੰਨਿਆ !12ਅਤੇ ਇਸ ਲਈ ਕਿ ਉਹ ਸਥਾਨ ਸਿਆਲ ਕੱਟਣ ਲਈ ਚੰਗਾ ਨਹੀਂ ਸੀ, ਬਹੁਤਿਆਂ ਨੇ ਇਹ ਸਲਾਹ ਦਿੱਤੀ ਜੋ ਇਥੋਂ ਚੱਲੇ ਚੱਲੀਏ ਕਿ ਜੇ ਕਿਵੇਂ ਹੋ ਸਕੇ ਤਾਂ ਫੈਨੀਕੁਸ ਤੱਕ ਪਹੁੰਚ ਕੇ ਸਿਆਲ ਕੱਟੀਏ, ਜੋ ਕਰੇਤ ਦਾ ਇੱਕ ਘਾਟ ਹੈ ਜਿਹੜਾ ਉੱਤਰ ਪੂਰਬ ਅਤੇ ਦੱਖਣ ਪੂਰਬ ਦੇ ਕੋਨੇ ਦੀ ਵੱਲ ਹੈ !ਸਮੁੰਦਰ ਵਿੱਚ ਤੂਫਾਨ
13ਅਤੇ ਜਦੋਂ ਦੱਖਣ ਦੀ ਪੌਣ ਹੌਲੀ-ਹੌਲੀ ਵਗਣ ਲੱਗੀ, ਉਨ੍ਹਾਂ ਇਹ ਸਮਝ ਕੇ ਕਿ ਸਾਡਾ ਕੰਮ ਪੂਰਾ ਹੋ ਗਿਆ ਹੈ ਲੰਗਰ ਚੁੱਕ ਲਿਆ ਅਤੇ ਕਰੇਤ ਦੇ ਨਾਲ-ਨਾਲ ਹੋ ਤੁਰੇ !14ਪਰ ਥੋੜ੍ਹੇ ਸਮੇਂ ਤੋਂ ਬਾਅਦ ਉਸ ਪਾਸਿਓਂ ਇੱਕ ਵੱਡਾ ਤੂਫਾਨ ਆਇਆ, ਜਿਹ ਨੂੰ ਯੂਰਕੂਲੇਨ ਕਹਿੰਦੇ ਹਨ !15ਜਦੋਂ ਜਹਾਜ਼ ਉਸ ਵਿੱਚ ਫਸ ਗਿਆ ਅਤੇ ਉਹ ਦੇ ਸਾਹਮਣੇ ਠਹਿਰ ਨਾ ਸਕਿਆ ਤਾਂ ਸਾਡੀ ਕੋਈ ਕੋਸ਼ਿਸ਼ ਕਾਮਯਾਬ ਨਾ ਹੋਈ ਅਤੇ ਅਸੀਂ ਰੁੜ੍ਹਦੇ ਚਲੇ ਗਏ !16ਅਤੇ ਕਲੌਦਾ ਨਾਮ ਦੇ ਇੱਕ ਛੋਟੇ ਟਾਪੂ ਹੇਠ ਜਾ ਕੇ ਅਸੀਂ ਮੁਸ਼ਕਿਲ ਨਾਲ ਜਹਾਜ਼ ਦੀ ਢੋਂਗੀ ਨੂੰ ਕਾਬੂ ਵਿੱਚ ਕੀਤਾ !17ਸੋ ਜਦੋਂ ਉਨ੍ਹਾਂ ਉਸ ਨੂੰ ਚੁੱਕ ਲਿਆ ਤਾਂ ਸਹਾਰਾ ਦੇ ਕੇ ਜਹਾਜ਼ ਨੂੰ ਥੱਲਿਓਂ ਬੰਨਿਆ ਅਤੇ ਇਸ ਡਰ ਦੇ ਕਾਰਨ ਕਿ ਕਿਤੇ ਬਰੇਤੀ ਵਿੱਚ ਨਾ ਜਾ ਫਸੀਏ, ਪਾਲ ਲਾਹ ਦਿੱਤੇ ਅਤੇ ਐਂਵੇਂ ਰੁੜ੍ਹਦੇ ਚਲੇ ਗਏ !18ਜਦੋਂ ਹਨੇਰੀ ਦੇ ਕਾਰਨ ਅਸੀਂ ਬਹੁਤ ਹਿਚਕੋਲੇ ਖਾਧੇ ਤਾਂ ਦੂਜੇ ਦਿਨ ਉਨ੍ਹਾਂ ਨੇ ਜਹਾਜ਼ ਦਾ ਭਾਰ ਕੱਢ ਕੇ ਸੁੱਟ ਦਿੱਤਾ !19ਅਤੇ ਤੀਜੇ ਦਿਨ ਉਨ੍ਹਾਂ ਆਪਣੇ ਹੱਥੀਂ ਜਹਾਜ਼ ਦਾ ਸਮਾਨ ਵੀ ਉਤਾਰ ਸੁੱਟਿਆ !20ਜਦੋਂ ਬਹੁਤ ਦਿਨਾਂ ਤੱਕ ਨਾ ਸੂਰਜ ਨਾ ਤਾਰੇ ਵਿਖਾਈ ਦਿੱਤੇ ਅਤੇ ਵੱਡੀ ਹਨੇਰੀ ਚਲਦੀ ਰਹੀ ਤਾਂ ਆਖ਼ਿਰ ਸਾਡੇ ਬਚਣ ਦੀ ਸਾਰੀ ਆਸ ਖ਼ਤਮ ਹੋ ਗਈ !21ਅਤੇ ਬਹੁਤ ਦਿਨ ਭੁੱਖੇ ਰਹਿਣ ਤੋਂ ਬਾਅਦ ਪੌਲੁਸ ਉਨ੍ਹਾਂ ਦੇ ਵਿੱਚ ਖੜ੍ਹਾ ਹੋ ਕੇ ਬੋਲਿਆ, ਹੇ ਪੁਰਖੋ, ਤੁਹਾਨੂੰ ਚਾਹੀਦਾ ਸੀ ਜੋ ਮੇਰੀ ਗੱਲ ਮੰਨ ਕੇ ਕਰੇਤ ਤੋਂ ਜਹਾਜ਼ ਨਾ ਖੋਲ੍ਹਦੇ, ਤਾਂ ਇਹ ਬੁਰਾ ਹਾਲ ਅਤੇ ਨੁਕਸਾਨ ਨਾ ਹੁੰਦਾ !22ਹੁਣ ਮੈਂ ਤੁਹਾਨੂੰ ਸਮਝਾਉਂਦਾ ਹਾਂ ਕਿ ਤੁਸੀਂ ਹੌਂਸਲਾ ਰੱਖੋ ਕਿਉਂਕਿ ਤੁਹਾਡੇ ਵਿੱਚੋਂ ਕਿਸੇ ਦੀ ਜਾਨ ਦਾ ਨੁਕਸਾਨ ਨਾ ਹੋਵੇਗਾ ਪਰ ਕੇਵਲ ਜਹਾਜ਼ ਦਾ ਨੁਕਸਾਨ ਹੋਵੇਗਾ !23ਇਸ ਲਈ ਕਿ ਉਹ ਪਰਮੇਸ਼ੁਰ ਜਿਸ ਦਾ ਮੈਂ ਹਾਂ ਅਤੇ ਜਿਸ ਦੀ ਮੈਂ ਸੇਵਾ ਕਰਦਾ ਹਾਂ, ਉਹ ਦਾ ਦੂਤ ਅੱਜ ਰਾਤ ਮੇਰੇ ਕੋਲ ਆ ਕੇ ਖੜ੍ਹਾ ਹੋਇਆ !24ਅਤੇ ਬੋਲਿਆ ਕਿ ਹੇ ਪੌਲੁਸ, ਨਾ ਡਰ ! ਜ਼ਰੂਰ ਹੈ ਜੋ ਤੂੰ ਕੈਸਰ ਦੇ ਅੱਗੇ ਹਾਜ਼ਰ ਹੋਵੇਂ ਅਤੇ ਵੇਖ ਪਰਮੇਸ਼ੁਰ ਨੇ ਸਭਨਾਂ ਨੂੰ ਜੋ ਤੇਰੇ ਨਾਲ ਜਹਾਜ਼ ਵਿੱਚ ਹਨ, ਤੈਨੂੰ ਬਖਸ਼ ਦਿੱਤਾ ਹੈ !25ਉਪਰੰਤ ਹੇ ਪੁਰਖੋ, ਹੌਂਸਲਾ ਰੱਖੋ ਕਿਉਂ ਜੋ ਮੈਂ ਪਰਮੇਸ਼ੁਰ ਦਾ ਵਿਸ਼ਵਾਸ ਕਰਦਾ ਹਾਂ ਕਿ ਜਿਵੇਂ ਮੈਨੂੰ ਕਿਹਾ ਗਿਆ ਹੈ ਉਸੇ ਤਰ੍ਹਾਂ ਹੀ ਹੋਵੇਗਾ !26ਪਰ ਕਿਸੇ ਟਾਪੂ ਵਿੱਚ ਅਸੀਂ ਜ਼ਰੂਰ ਪਹੁੰਚ ਜਾਂਵਾਂਗੇ lਜਹਾਜ਼ ਦਾ ਟੁੱਟਣਾ
27ਸੋ ਜਦੋਂ ਚੌਧਵੀਂ ਰਾਤ ਆਈ ਅਤੇ ਅਸੀਂ ਅਦਰਿਯਾ ਦੇ ਸਮੁੰਦਰ ਵਿੱਚ ਇੱਧਰ-ਉੱਧਰ ਰੁੜ੍ਹਦੇ ਸੀ ਤਾਂ ਅੱਧੀ ਕੁ ਰਾਤੀਂ ਮਲਾਹਾਂ ਨੇ ਮਹਿਸੂਸ ਕੀਤਾ ਕਿ ਅਸੀਂ ਕਿਸੇ ਦੇਸ ਦੇ ਨੇੜੇ ਪਹੁੰਚ ਗਏ ਹਾਂ !28ਤਾਂ ਪਾਣੀ ਦੀ ਗਹਿਰਾਈ ਨੂੰ ਨਾਪਿਆ ਜੋ ਅੱਸੀ ਹੱਥ ਨਿੱਕਲਿਆ ਅਤੇ ਕੁੱਝ ਅੱਗੇ ਵੱਧ ਕੇ ਫੇਰ ਗਹਿਰਾਈ ਨੂੰ ਨਾਪਿਆ ਤਾਂ ਸੱਠ ਹੱਥ ਨਿੱਕਲਿਆ !29ਅਤੇ ਇਸ ਡਰ ਦੇ ਕਾਰਨ ਕਿ ਅਸੀਂ ਕਿਤੇ ਪੱਥਰਾਂ ਵਾਲੇ ਥਾਂ ਨਾ ਜਾ ਪਈਏ ਉਨ੍ਹਾਂ ਨੇ ਜਹਾਜ਼ ਦੇ ਪਿੱਛਲੇ ਪਾਸਿਓਂ ਚਾਰ ਲੰਗਰ ਸੁੱਟੇ ਅਤੇ ਜਲਦੀ ਸਵੇਰ ਹੋਣ ਲਈ ਬੇਨਤੀ ਕਰਦੇ ਰਹੇ ।30ਜਦੋਂ ਮਲਾਹਾਂ ਨੇ ਜਹਾਜ਼ ਉੱਤੋਂ ਭੱਜਣਾ ਚਾਹਿਆ ਅਤੇ ਅਗਲੇ ਪਾਸਿਓਂ ਲੰਗਰ ਪਾਉਣ ਦੇ ਬਹਾਨੇ ਨਾਲ ਢੋਂਗੀ ਨੂੰ ਸਮੁੰਦਰ ਵਿੱਚ ਉਤਾਰਿਆ !31ਤਦ ਪੌਲੁਸ ਨੇ ਸੂਬੇਦਾਰ ਅਤੇ ਸਿਪਾਹੀਆਂ ਨੂੰ ਕਿਹਾ, ਜੇ ਇਹ ਜਹਾਜ਼ ਉੱਤੇ ਨਾ ਰਹਿਣ ਤਾਂ ਤੁਸੀਂ ਬਚ ਨਹੀਂ ਸਕਦੇ !32ਤਦ ਸਿਪਾਹੀਆਂ ਨੇ ਢੋਂਗੀ ਦੇ ਰੱਸੇ ਵੱਢ ਕੇ ਉਹ ਨੂੰ ਡੇਗ ਦਿੱਤਾ !33ਅਤੇ ਜਦੋਂ ਦਿਨ ਚੜ੍ਹਨ ਲੱਗਾ ਤਾਂ ਪੌਲੁਸ ਨੇ ਸਭਨਾਂ ਦੀ ਮਿੰਨਤ ਕੀਤੀ ਜੋ ਕੁੱਝ ਭੋਜਨ ਖਾਓ ਅਤੇ ਆਖਿਆ ਕਿ ਅੱਜ ਤੁਹਾਨੂੰ ਮੌਸਮ ਸੁਧਰਨ ਦੀ ਉਡੀਕ ਕਰਦਿਆਂ ਚੌਦਾਂ ਦਿਨ ਹੋ ਗਏ ਹਨ ਕੁੱਝ ਨਹੀਂ ਖਾਧਾ !34ਸੋ ਮੈਂ ਤੁਹਾਡੀ ਮਿੰਨਤ ਕਰਦਾ ਹਾਂ ਕਿ ਕੁੱਝ ਭੋਜਨ ਖਾਓ ਕਿਉਂ ਜੋ ਇਹ ਦੇ ਵਿੱਚ ਤੁਹਾਡਾ ਬਚਾਉ ਹੈ, ਇਸ ਲਈ ਜੋ ਤੁਹਾਡੇ ਵਿੱਚੋਂ ਕਿਸੇ ਦੇ ਸਿਰ ਦਾ ਇੱਕ ਵਾਲ਼ ਵੀ ਵਿੰਗਾ ਨਾ ਹੋਵੇਗਾ !35ਇਹ ਕਹਿ ਕੇ ਉਹ ਨੇ ਰੋਟੀ ਲਈ ਅਤੇ ਸਭਨਾਂ ਦੇ ਸਾਹਮਣੇ ਪਰਮੇਸ਼ੁਰ ਦਾ ਧੰਨਵਾਦ ਕਰਕੇ, ਖਾਣ ਲੱਗਾ !36ਤਾਂ ਉਨ੍ਹਾਂ ਸਭਨਾਂ ਨੂੰ ਹੌਂਸਲਾ ਹੋਇਆ ਅਤੇ ਉਨ੍ਹਾਂ ਨੇ ਵੀ ਭੋਜਨ ਖਾਧਾ !37ਅਸੀਂ ਸਭ ਦੋ ਸੌ ਛਿਹੱਤਰ ਪ੍ਰਾਣੀ ਉਸ ਜਹਾਜ਼ ਉੱਤੇ ਸੀ ।38ਅਤੇ ਜਦੋਂ ਉਹ ਭੋਜਨ ਖਾ ਕੇ ਰੱਜ ਗਏ ਤਾਂ ਉਨ੍ਹਾਂ ਕਣਕ ਨੂੰ ਸਮੁੰਦਰ ਵਿੱਚ ਸੁੱਟ ਕੇ ਜਹਾਜ਼ ਨੂੰ ਹਲਕਾ ਕਰ ਲਿਆ !39ਜਦੋਂ ਦਿਨ ਚੜ੍ਹਿਆ ਤਦ ਉਨ੍ਹਾਂ ਉਸ ਦੇਸ ਨੂੰ ਨਾ ਪਛਾਣਿਆ ਪਰ ਇੱਕ ਖਾੜੀ ਦੇਖੀ ਜਿਹ ਦਾ ਕਿਨਾਰਾ ਪੱਧਰਾ ਸੀ ਅਤੇ ਉਹ ਸਲਾਹ ਕਰਨ ਲੱਗੇ ਕਿ ਅਸੀਂ ਜਹਾਜ਼ ਨੂੰ ਧੱਕ ਕੇ ਉਸ ਉੱਤੇ ਚੜ੍ਹਾ ਸਕਦੇ ਹਾਂ ਕਿ ਨਹੀਂ !40ਅਤੇ ਉਨ੍ਹਾਂ ਲੰਗਰ ਖੋਲ੍ਹ ਕੇ ਸਮੁੰਦਰ ਵਿੱਚ ਛੱਡ ਦਿੱਤੇ, ਪਤਵਾਰਾਂ ਦੇ ਰੱਸੇ ਖੋਲੇ ਅਤੇ ਪੌਣ ਦੀ ਦਿਸ਼ਾ ਅਨੁਸਾਰ ਅਗਲੇ ਪਾਸੇ ਦਾ ਪਾਲ ਚੜ੍ਹਾ ਕੇ ਕੰਢੇ ਦੀ ਵੱਲ ਚੱਲ ਪਏ !41ਅਤੇ ਇੱਕ ਥਾਂ ਪਹੁੰਚ ਕੇ ਜਿੱਥੇ ਦੋ ਸਮੁੰਦਰ ਮਿਲਦੇ ਸਨ, ਉਨ੍ਹਾਂ ਨੇ ਜਹਾਜ਼ ਨੂੰ ਘੱਟ ਪਾਣੀ ਵਿੱਚ ਚਲਾ ਦਿੱਤਾ ਤਾਂ ਅਗਲਾ ਪਾਸਾ ਖੁੱਭ ਕੇ ਫਸਿਆ ਹੀ ਰਿਹਾ ਪਰ ਪਿਛਲਾ ਪਾਸਾ ਲਹਿਰਾਂ ਦੇ ਜ਼ੋਰ ਨਾਲ ਟੁੱਟ ਗਿਆ !42ਤਦ ਸਿਪਾਹੀਆਂ ਦੀ ਇਹ ਸਲਾਹ ਹੋਈ ਜੋ ਕੈਦੀਆਂ ਨੂੰ ਮਾਰ ਸੁੱਟੀਏ ਕਿ ਕਿਤੇ ਇਸ ਤਰ੍ਹਾਂ ਨਾ ਹੋਵੇ ਕਿ ਕੋਈ ਤੈਰ ਕੇ ਭੱਜ ਜਾਵੇ !43ਪਰ ਸੂਬੇਦਾਰ ਨੇ ਜੋ ਇਹ ਚਾਹੁੰਦਾ ਸੀ ਕਿ ਪੌਲੁਸ ਨੂੰ ਬਚਾਵੇ ਉਨ੍ਹਾਂ ਨੂੰ ਇਸ ਇਰਾਦੇ ਤੋਂ ਹਟਾ ਦਿੱਤਾ ਅਤੇ ਹੁਕਮ ਕੀਤਾ ਕਿ ਜਿਨ੍ਹਾਂ ਨੂੰ ਤੈਰਨਾ ਆਉਂਦਾ ਹੋਵੇ ਸੋ ਛਾਲ ਮਾਰ ਕੇ ਪਹਿਲਾਂ ਧਰਤੀ ਤੇ ਜਾ ਨਿੱਕਲਣ !44ਅਤੇ ਬਾਕੀ ਦੇ ਕਈ ਫੱਟਿਆਂ ਉੱਤੇ ਅਤੇ ਕਈ ਜਹਾਜ਼ ਦੀਆਂ ਹੋਰ ਚੀਜ਼ਾਂ ਉੱਤੇ, ਇਸੇ ਤਰ੍ਹਾਂ ਹੋਇਆ ਜੋ ਸੱਭੇ ਧਰਤੀ ਉੱਤੇ ਬਚ ਨਿੱਕਲੇ !
28ਮਾਲਟਾ ਦੀਪ ਵਿੱਚ ਪੌਲੁਸ
1ਜਦੋਂ ਅਸੀਂ ਬਚ ਨਿੱਕਲੇ ਤਾਂ ਅਸੀਂ ਪਤਾ ਕੀਤਾ ਜੋ ਇਸ ਟਾਪੂ ਦਾ ਨਾਮ ਮਾਲਟਾ ਹੈ ।2ਉੱਥੋਂ ਦੇ ਵਾਸੀਆਂ ਨੇ ਸਾਡੇ ਉੱਤੇ ਵਿਸ਼ੇਸ਼ ਦਯਾ ਕੀਤੀ ਕਿ ਉਨ੍ਹਾਂ ਉਸ ਵੇਲੇ ਅੱਗ ਬਾਲ ਕੇ ਸਾਨੂੰ ਸਾਰਿਆਂ ਨੂੰ ਕੋਲ ਬੁਲਾ ਲਿਆ ਕਿਉਂਕਿ ਮੀਂਹ ਦੀ ਝੜੀ ਦੇ ਕਾਰਨ ਠੰਡ ਸੀ !3ਅਤੇ ਜਦੋਂ ਪੌਲੁਸ ਨੇ ਬਹੁਤ ਸਾਰੀਆਂ ਲੱਕੜੀਆਂ ਇਕੱਠੀਆਂ ਕਰਕੇ ਅੱਗ ਉੱਤੇ ਪਾਈਆਂ, ਤਾਂ ਇੱਕ ਸੱਪ ਗਰਮੀ ਨਾਲ ਨਿੱਕਲ ਆਇਆ ਅਤੇ ਉਹ ਦੇ ਹੱਥ ਨੂੰ ਚਿੰਬੜ ਗਿਆ !4ਤਾਂ ਉੱਥੋਂ ਦੇ ਵਾਸੀ, ਉਸ ਕੀੜੇ ਨੂੰ ਉਹ ਦੇ ਹੱਥ ਨਾਲ ਲਮਕਿਆ ਹੋਇਆ ਵੇਖ ਕੇ ਆਪਸ ਵਿੱਚ ਕਹਿਣ ਲੱਗੇ, ਕਿ ਇਹ ਮਨੁੱਖ ਖੂਨੀ ਹੈ ਕਿ ਭਾਵੇਂ ਇਹ ਸਮੁੰਦਰ ਵਿੱਚੋਂ ਬਚ ਗਿਆ ਪਰ ਨਿਆਂ ਇਹ ਨੂੰ ਜਿਉਂਦਾ ਨਹੀਂ ਛੱਡਦਾ !5ਤਦ ਉਹ ਨੇ ਉਸ ਕੀੜੇ ਨੂੰ ਅੱਗ ਵਿੱਚ ਝਟਕ ਦਿੱਤਾ ਅਤੇ ਕੁੱਝ ਨੁਕਸਾਨ ਨਾ ਹੋਇਆ !6ਪਰ ਉਹ ਉਡੀਕਦੇ ਰਹੇ ਕਿ ਉਹ ਹੁਣੇ ਸੁੱਜ ਜਾਵੇਗਾ ਜਾਂ ਅਚਾਨਕ ਮਰ ਕੇ ਡਿੱਗ ਪਵੇਗਾ ਪਰ ਜਦੋਂ ਉਨ੍ਹਾਂ ਬਹੁਤ ਸਮਾਂ ਉਡੀਕ ਕਰਕੇ ਵੇਖਿਆ ਜੋ ਉਹ ਦਾ ਕੁੱਝ ਨਹੀਂ ਵਿਗੜਿਆ, ਤਾਂ ਉਨ੍ਹਾਂ ਦੇ ਮਨ ਵਿੱਚ ਹੋਰ ਵਿਚਾਰ ਆਇਆ ਅਤੇ ਕਹਿਣ ਲੱਗੇ ਇਹ ਤਾਂ ਕੋਈ ਦੇਵਤਾ ਹੈ !7ਉਸ ਥਾਂ ਦੇ ਨੇੜੇ, ਉਸ ਟਾਪੂ ਦੇ ਅਧਿਕਾਰੀ ਪੁਬਲਿਯੁਸ ਦੀ ਜ਼ਮੀਨ ਸੀ । ਸੋ ਉਹ ਨੇ ਸਾਨੂੰ ਘਰ ਲੈ ਜਾ ਕੇ ਬਹੁਤ ਪਿਆਰ ਨਾਲ ਤਿੰਨਾਂ ਦਿਨਾਂ ਤੱਕ ਸਾਡੀ ਸੇਵਾ ਕੀਤੀ !8ਤਾਂ ਇਸ ਤਰ੍ਹਾਂ ਹੋਇਆ ਜੋ ਪੁਬਲਿਯੁਸ ਦਾ ਪਿਤਾ ਬੁਖ਼ਾਰ ਅਤੇ ਮਰੋੜਾਂ ਨਾਲ ਬਿਮਾਰ ਪਿਆ ਸੀ, ਸੋ ਪੌਲੁਸ ਨੇ ਉਸ ਕੋਲ ਅੰਦਰ ਜਾ ਕੇ ਪ੍ਰਾਰਥਨਾ ਕੀਤੀ ਅਤੇ ਉਸ ਉੱਤੇ ਹੱਥ ਰੱਖ ਕੇ ਉਸ ਨੂੰ ਚੰਗਾ ਕਰ ਦਿੱਤਾ !9ਇਸ ਘਟਨਾ ਤੋਂ ਬਾਅਦ ਬਾਕੀ ਦੇ ਲੋਕ ਵੀ ਜਿਹੜੇ ਉਸ ਟਾਪੂ ਵਿੱਚ ਰੋਗੀ ਸਨ ਆਏ ਅਤੇ ਚੰਗੇ ਕੀਤੇ ਗਏ !10ਤਾਂ ਉਨ੍ਹਾਂ ਨੇ ਸਾਡਾ ਬਹੁਤ ਆਦਰ ਕੀਤਾ ਅਤੇ ਜਦੋਂ ਅਸੀਂ ਤੁਰਨ ਲੱਗੇ ਤਾਂ ਜਿਹੜੀਆਂ ਚੀਜ਼ਾਂ ਦੀ ਸਾਨੂੰ ਲੋੜ ਸੀ ਜਹਾਜ਼ ਉੱਤੇ ਲੱਦ ਦਿੱਤੀਆਂ lਮਾਲਟਾ ਦੀਪ ਤੋਂ ਰੋਮ ਦੀ ਵੱਲ
11ਤਿੰਨਾਂ ਮਹੀਨਿਆਂ ਤੋਂ ਬਾਅਦ ਅਸੀਂ ਸਿਕੰਦਰਿਯਾ ਦੇ ਇੱਕ ਜਹਾਜ਼ ਤੇ ਚੜ੍ਹ ਕੇ ਤੁਰ ਪਏ ਜਿਹ ਦਾ ਨਾਮ ਦੇਉਸਕੂਰੀ ਸੀ ਅਤੇ ਉਹ ਨੇ ਸਾਰਾ ਸਿਆਲ ਇਸ ਟਾਪੂ ਵਿੱਚ ਕੱਟਿਆ ਸੀ !12ਅਤੇ ਸੈਰਾਕੁਸ ਵਿੱਚ ਉਤਰ ਕੇ ਤਿੰਨ ਦਿਨ ਰਹੇ !13ਫੇਰ ਉੱਥੋਂ ਘੁੰਮ ਕੇ ਰੇਗਿਯੁਨ ਵਿੱਚ ਆਏ ਅਤੇ ਇੱਕ ਦਿਨ ਤੋਂ ਬਾਅਦ ਜਦੋਂ ਦੱਖਣ ਦੀ ਪੌਣ ਵਗੀ ਤਾਂ ਅਸੀਂ ਦੂਜੇ ਦਿਨ ਪਤਿਯੁਲੇ ਵਿੱਚ ਪਹੁੰਚੇ ।14ਉੱਥੇ ਸਾਨੂੰ ਭਾਈ ਮਿਲੇ ਜਿੰਨਾਂ ਸਾਡੀ ਮਿੰਨਤ ਕੀਤੀ ਕਿ ਇੱਕ ਹਫ਼ਤਾ ਸਾਡੇ ਕੋਲ ਰਹੋ, ਅਤੇ ਇਸੇ ਤਰ੍ਹਾਂ ਅਸੀਂ ਰੋਮ ਨੂੰ ਆਏ !15ਉੱਥੋਂ ਭਾਈ ਲੋਕ ਸਾਡੀ ਖ਼ਬਰ ਸੁਣ ਕੇ ਅੱਪੀਫੋਰੁਮ ਅਤੇ ਤ੍ਰੈ ਸਰਾਵਾਂ ਤੱਕ ਸਾਨੂੰ ਮਿਲਣ ਲਈ ਆਏ ! ਤਾਂ ਪੌਲੁਸ ਨੇ ਉਨ੍ਹਾਂ ਨੂੰ ਵੇਖ ਕੇ ਪਰਮੇਸ਼ੁਰ ਦਾ ਧੰਨਵਾਦ ਕੀਤਾ ਅਤੇ ਤਸੱਲੀ ਪਾਈ l16ਜਦੋਂ ਅਸੀਂ ਰੋਮ ਵਿੱਚ ਪਹੁੰਚੇ ਤਾਂ ਪੌਲੁਸ ਨੂੰ ਉਸ ਸਿਪਾਹੀ ਨਾਲ ਜਿਹੜਾ ਉਸ ਦੀ ਰਾਖੀ ਕਰਦਾ ਸੀ ਅਲੱਗ ਰਹਿਣ ਦੀ ਆਗਿਆ ਹੋਈ lਰੋਮ ਵਿੱਚ ਪੌਲੁਸ
17ਤਾਂ ਇਸ ਤਰ੍ਹਾਂ ਹੋਇਆ ਜੋ ਤਿੰਨਾਂ ਦਿਨਾਂ ਤੋਂ ਬਾਅਦ ਉਹ ਨੇ ਯਹੂਦੀਆਂ ਦੇ ਆਗੂਆਂ ਨੂੰ ਇਕੱਠੇ ਬੁਲਾ ਲਿਆ ਅਤੇ ਜਦੋਂ ਉਹ ਇਕੱਠੇ ਹੋਏ ਤਾਂ ਉਨ੍ਹਾਂ ਨੂੰ ਆਖਿਆ, ਹੇ ਭਰਾਵੋ, ਭਾਵੇਂ ਮੈਂ ਆਪਣੀ ਕੌਮ ਦੇ ਅਤੇ ਵੱਡਿਆਂ ਦੀਆਂ ਰੀਤਾਂ ਦੇ ਉਲਟ ਕੁੱਝ ਨਹੀਂ ਕੀਤਾ ਪਰ ਤਾਂ ਵੀ ਕੈਦੀ ਹੋ ਕੇ ਯਰੂਸ਼ਲਮ ਤੋਂ ਰੋਮੀਆਂ ਦੇ ਹਵਾਲੇ ਕੀਤਾ ਗਿਆ ਹਾਂ !18ਅਤੇ ਉਨ੍ਹਾਂ ਮੇਰੀ ਜਾਂਚ ਕਰ ਕੇ, ਮੈਨੂੰ ਛੱਡ ਦੇਣ ਚਾਹਿਆ ਕਿਉਂਕਿ ਮੇਰੇ ਵਿੱਚ ਕਤਲ ਦੇ ਲਾਇਕ ਕੋਈ ਦੋਸ਼ ਨਾ ਸੀ !19ਪਰ ਜਦੋਂ ਯਹੂਦੀ ਇਹ ਦੇ ਵਿਰੁੱਧ ਬੋਲਣ ਲੱਗੇ ਤਾਂ ਮੈਂ ਮਜ਼ਬੂਰ ਹੋ ਕੇ ਕੈਸਰ ਦੀ ਦੁਹਾਈ ਦਿੱਤੀ, ਪਰ ਇਸ ਲਈ ਨਹੀਂ ਜੋ ਮੈਂ ਆਪਣੀ ਕੌਮ ਉੱਤੇ ਕਿਸੇ ਗੱਲ ਵਿੱਚ ਦੋਸ਼ ਲਾਉਣਾ ਸੀ !20ਸੋ ਇਸੇ ਕਰਕੇ ਮੈਂ ਤੁਹਾਡੀ ਮਿੰਨਤ ਕੀਤੀ ਜੋ ਮੈਨੂੰ ਮਿਲੋ ਅਤੇ ਗੱਲਬਾਤ ਕਰੋ, ਕਿਉਂ ਜੋ ਮੈਂ ਇਸਰਾਏਲ ਦੀ ਆਸ ਦੇ ਬਦਲੇ ਇਸ ਸੰਗਲ ਨਾਲ ਜਕੜਿਆ ਹੋਇਆ ਹਾਂ !21ਉਨ੍ਹਾਂ ਉਸ ਨੂੰ ਆਖਿਆ, ਕਿ ਨਾ ਸਾਨੂੰ ਯਹੂਦਿਯਾ ਤੋਂ ਤੇਰੇ ਬਾਰੇ ਕੋਈ ਚਿੱਠੀ ਆਈ, ਨਾ ਭਰਾਵਾਂ ਵਿੱਚੋਂ ਕਿਸੇ ਨੇ ਆ ਕੇ ਤੇਰੀ ਖ਼ਬਰ ਦਿੱਤੀ ਅਤੇ ਨਾ ਤੇਰੀ ਕੁੱਝ ਬੁਰਾਈ ਦੱਸੀਂ !22ਪਰ ਅਸੀਂ ਇਹੋ ਚੰਗਾ ਸਮਝਦੇ ਹਾਂ ਕਿ ਤੇਰੇ ਕੋਲੋਂ ਹੀ ਸੁਣੀਏ ਜੋ ਤੂੰ ਕੀ ਮੰਨਦਾ ਹੈਂ, ਕਿਉਂ ਜੋ ਸਾਨੂੰ ਪਤਾ ਹੈ ਕਿ ਹਰ ਸਥਾਨ ਤੇ ਇਸ ਪੰਥ ਨੂੰ ਬੁਰਾ ਆਖਦੇ ਹਨ l23ਜਦੋਂ ਉਨ੍ਹਾਂ ਨੇ ਉਹ ਦੇ ਲਈ ਇੱਕ ਦਿਨ ਠਹਿਰਾਇਆ, ਤਦ ਬਹੁਤ ਸਾਰੇ ਉਹ ਦੇ ਡੇਰੇ ਉੱਤੇ ਉਸ ਕੋਲ ਆਏ ਅਤੇ ਉਹ ਪਰਮੇਸ਼ੁਰ ਦੇ ਰਾਜ ਉੱਤੇ ਗਵਾਹੀ ਦੇ ਕੇ ਮੂਸਾ ਦੀ ਬਿਵਸਥਾ ਅਤੇ ਨਬੀਆਂ ਵਿੱਚੋਂ ਯਿਸੂ ਦੇ ਹੱਕ ਵਿੱਚ ਸਬੂਤ ਲੈ ਕੇ ਸਵੇਰ ਤੋਂ ਲੈ ਕੇ ਸ਼ਾਮ ਤੱਕ ਉਨ੍ਹਾਂ ਨੂੰ ਉਪਦੇਸ਼ ਕਰਦਾ ਰਿਹਾ !24ਤਾਂ ਕਈਆਂ ਨੇ ਉਹ ਗੱਲਾਂ ਮੰਨ ਲਈਆਂ ਜਿਹੜੀਆਂ ਸੁਣਾਈਆਂ ਗਈਆਂ ਸਨ ਅਤੇ ਕਈਆਂ ਨੇ ਵਿਸ਼ਵਾਸ ਨਾ ਕੀਤਾ !25ਜਦੋਂ ਉਹ ਆਪਸ ਵਿੱਚ ਇੱਕ ਜ਼ਬਾਨ ਨਾ ਹੋਏ ਤਾਂ ਪੌਲੁਸ ਦੇ ਇਹ ਇੱਕ ਗੱਲ ਕਹਿੰਦੇ ਹੀ ਉਹ ਚੱਲੇ ਗਏ ਕਿ ਪਵਿੱਤਰ ਆਤਮਾ ਨੇ ਤੁਹਾਡੇ ਵੱਡਿਆਂ ਨੂੰ ਯਸਾਯਾਹ ਨਬੀ ਦੀ ਜ਼ਬਾਨੀ ਠੀਕ ਆਖਿਆ ਸੀ,26ਇਸ ਪਰਜਾ ਦੇ ਕੋਲ ਜਾ ਅਤੇ ਆਖ, ਤੁਸੀਂ ਕੰਨਾਂ ਨਾਲ ਸੁਣੋਗੇ ਪਰ ਨਾ ਸਮਝੋਂਗੇ; ਅਤੇ ਵੇਖਦੇ ਹੋਏ ਵੇਖੋਗੇ ਪਰ ਬੁਝੋਗੇ ਨਾ,27ਕਿਉਂ ਜੋ ਇਸ ਪਰਜਾ ਦਾ ਮਨ ਮੋਟਾ ਹੋ ਗਿਆ ਹੈ, ਅਤੇ ਉਹ ਕੰਨਾਂ ਨਾਲ ਉੱਚਾ ਸੁਣਦੇ ਹਨ, ਇਹਨਾਂ ਨੇ ਆਪਣੀਆਂ ਅੱਖਾਂ ਬੰਦ ਲਈਆਂ ਹਨ, ਕਿਤੇ ਉਹ ਅੱਖਾਂ ਨਾਲ ਵੇਖਣ ਅਤੇ ਕੰਨਾਂ ਨਾਲ ਸੁਣਨ, ਅਤੇ ਮਨ ਨਾਲ ਸਮਝਣ ਅਤੇ ਮੁੜ ਆਉਣ, ਅਤੇ ਮੈਂ ਇਹਨਾਂ ਨੂੰ ਚੰਗਾ ਕਰਾਂ l28ਸੋ ਇਹ ਜਾਣੋ ਕਿ ਪਰਮੇਸ਼ੁਰ ਦੀ ਇਹ ਮੁਕਤੀ ਪਰਾਈਆਂ ਕੌਮਾਂ ਦੇ ਕੋਲ ਭੇਜੀ ਗਈ ਹੈ ਅਤੇ ਉਹ ਸੁਣ ਵੀ ਲੈਣਗੀਆਂ l29ਜਦੋਂ ਉਹ ਇਹ ਗੱਲਾਂ ਕਹਿ ਚੁੱਕਿਆ ਤਾਂ ਯਹੂਦੀ ਝਗੜਾ ਕਰਦੇ ਹੋਏ ਉੱਥੋਂ ਚਲੇ ਗਏ30ਤਾਂ ਉਹ ਪੂਰੇ ਦੋ ਸਾਲ ਆਪਣੇ ਕਿਰਾਏ ਦੇ ਘਰ ਵਿੱਚ ਰਿਹਾ ਅਤੇ ਉਨ੍ਹਾਂ ਸਭਨਾਂ ਦੀ ਸੇਵਾ ਟਹਿਲ ਕਰਦਾ ਰਿਹਾ, ਜੋ ਉਹ ਦੇ ਕੋਲ ਆਉਂਦੇ ਸਨ !31ਅਤੇ ਬਿਨ੍ਹਾਂ ਰੋਕ-ਟੋਕ ਅੱਤ ਦਲੇਰੀ ਨਾਲ ਪਰਮੇਸ਼ੁਰ ਦੇ ਰਾਜ ਦਾ ਪਰਚਾਰ ਕਰਦਾ ਅਤੇ ਪ੍ਰਭੂ ਯਿਸੂ ਮਸੀਹ ਦੇ ਵਿਖੇ ਉਪਦੇਸ਼ ਦਿੰਦਾ ਰਿਹਾ !